Tuesday, August 16, 2022

ਵਾਹਿਗੁਰੂ

spot_imgਅਕਾਲੀ ਦਲ ਨੇ ਰਾਜਾ ਵੜਿੰਗ ’ਤੇ ਲਾਏ 60 ਕਰੋੜ ਰੁਪਏ ਦੇ ਘੋਟਾਲੇ ਦੇ ਇਲਜ਼ਾਮ, ਕਿਹਾ ਸੀ.ਬੀ.ਆਈ. ਨੂੰ ਜਾਂਚ ਸੌਂਪਣ ਭਗਵੰਤ ਮਾਨ

ਯੈੱਸ ਪੰਜਾਬ
ਚੰਡੀਗੜ੍ਹ, 24 ਜੂਨ, 2022 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਸਾਬਕਾ ਟਰਾਂਸਪੋਰਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ 840 ਬੱਸਾਂ ਦੀ ਖਰੀਦ ਵਿਚ ਕੀਤੇ 60 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪਣ।

Sikander Singh Maluka Rampura Phul SAD Candidate 2022ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰ ਮਲੂਕਾ ਨੇ ਕਿਹਾ ਕਿ ਇਕ ਆਰ ਟੀ ਆਈ ਸੂਚਨਾ ਨਾਲ ਰਾਜਾ ਵੜਿੰਗ ਦੀਆਂ ਭ੍ਰਿਸ਼ਟ ਗਤੀਵਿਧੀਆਂ ਜੱਗ ਜ਼ਾਹਰ ਹੋ ਗਈਆਂ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਰਾਜਾ ਵੜਿੰਗ ਨੇ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਟੱਪ ਦਿੱਤੀਆਂ। ਉਹਨਾਂ ਨਾ ਸਿਰਫ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ 9ਪੀ ਆਰ ਟੀ ਸੀ0 ਨੂੰ 840 ਬੱਸਾਂ ਦੀ ਬਾਡੀ ਬਿਲਡਿੰਗ ਵਿਚ 4 ਲੱਖ ਰੁਪਏ ਪ੍ਰਤੀ ਬੱਸ ਦਾ ਘਾਟਾ ਸਹਿਣ ਦੀ ਪ੍ਰਵਾਨਗੀ ਦਿੱਤੀ ਬਲਕਿ ਸਾਰੀਆਂ ਬੱਸਾਂ ਮਾਰਕੀਟ ਕੀਮਤ ’ਤੇ ਖਰੀਦ ਲਈਆਂ ਜਦੋਂ ਕਿ ਬੱਸ ਕੰਪਨੀਆਂ ਸੈਂਕੜੇ ਬੱਸਾਂ ਦੀ ਖਰੀਦ ਦੇ ਇੰਨੇ ਵੱਡੇ ਆਰਡਰ ’ਤੇ ਪ੍ਰਤੀ ਬੱਸ 4 ਲੱਖ ਰੁਪਏ ਤੱਕ ਦੀ ਛੋਟ ਦਿੰਦੀਆਂ ਹਨ।

ਸਰਦਾਰ ਮਲੂਕਾ ਨੇ ਕਿਹਾ ਕਿ ਰਾਜਾ ਵੜਿੰਗ ਨੇ 840 ਬੱਸਾਂ ਦੀ ਖਰੀਦ ਤੇ ਬਾਡੀ ਬਿਲਡਿੰਗ ਵਿਚ ਕੁੱਲ 60 ਕਰੋੜ ਰੁਪਏ ਦਾ ਘੁਟਾਲਾ ਕੀਤਾ ਹੈ। ਉਹਨਾਂ ਕਿਹਾ ਕਿ ਇਹ ਸਾਰਾ ਕੇਸ ਨਿਰਪੱਖ ਜਾਂਚ ਲਈ ਸੀ ਬੀ ਆਈ ਨੂੰ ਸੌਂਪਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੈਨੁੰ ਭਰੋਸਾ ਹੈ ਕਿ ਮੁੱਖ ਮੰਤਰੀ ਜੋ ਭ੍ਰਿਸ਼ਟਾਚਾਰ ਦੇ ਖਿਲਾਫ ਹੋਣ ਤੇ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਾ ਕਰਨ ਦੇ ਦਾਅਵੇ ਕਰਦੇ ਹਨ, ਉਹ ਮਾਮਲੇ ਵਿਚ ਤੁਰੰਤ ਕਾਰਵਾਈ ਕਰਨਗੇ। ਜੇਕਰ ਉਹਨਾਂ ਅਜਿਹਾ ਨਾ ਕੀਤਾ ਤਾਂ ਫਿਰ ਉਹਨਾਂ ਵੱਲੋਂ ਭ੍ਰਿਸ਼ਟਾਚਾਰੀਆਂ ਨੂੰ ਸਲਾਖਾਂ ਪਿੱਛੇ ਕਰਨ ਦੇ ਬਿਆਨ ਸਿਰਫ ਫੋਕੀ ਬਿਆਨਬਾਜ਼ੀ ਮੰਨੀ ਜਾਵੇਗੀ।

ਅਕਾਲੀ ਆਗੂ ਨੇ ਰਾਜਾ ਵੜਿੰਗ ਵੱਲੋਂ ਕੀਤੀਆਂ ਵੱਡੀਆਂ ਬੇਨਿਯਮੀਆਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪੰਜਾਬ ਵਿਚ ਦੋ ਬੱਸ ਕੰਪਨੀਆਂ ਨੇ ਬਾਡੀ ਬਿਲਡਿੰਗ ਵਾਸਤੇ 8 ਲੱਖ 20 ਹਜ਼ਾਰ ਅਤੇ 8 ਲੱਖ 40 ਹਜ਼ਾਰ ਰੁਪਏ ਦੇ ਰੇਟ ਦਿੱਤੇ ਸਨ ਪਰ ਰਾਜਾ ਵੜਿੰਗ ਨੇ ਇਸਦੀ ਪਰਵਾਹ ਨਾ ਕਰਦਿਆਂ 840 ਬੱਸਾਂ ਦੀ ਬਾਡੀ ਬਿਲਡਿੰਗ ਦਾ ਠੇਕਾ ਜੈਪੁਰ ਦੀ ਕੰਪਨੀ ਨੂੰ 11 ਲੱਖ 98 ਹਜ਼ਾਰ ਰੁਪਏ ਪ੍ਰਤੀ ਬੱਸ ਵਿਚ ਦਿੱਤਾ।

ਉਹਨਾਂ ਦੱਸਿਆ ਕਿ ਇਸ ਕਾਰਨ ਸਰਕਾਰੀ ਖ਼ਜ਼ਾਨੇ ਨੂੰ 4 ਲੱਖ ਰੁਪਏ ਬੱਸ ਦਾ ਘਾਟਾ ਪਿਆ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਪੰਜਾਬ ਸਰਕਾਰ ਨੇ ਬੱਸਾਂ ਰਾਜਸਥਾਨ ਲਿਜਾਣ ਤੇ ਲਿਆਉਣ ’ਤੇ 1 ਕਰੋੜ 51 ਲੱਖ ਰੁਪਏ ਖਰਚ ਕਰ ਦਿੱਤੇ ਤੇ ਨਾਲ ਹੀ ਰਾਜਸਥਾਨ ਸਰਕਾਰ ਨੂੰ 18 ਕਰੋੜ ਰੁਪਏ ਟੈਕਸ ਵੀ ਦਿੱਤਾ।

ਸਰਦਾਰ ਮਲੂਕਾ ਨੇ ਦੱਸਿਆ ਕਿ ਪੰਜਾਬ ਵਿਚ ਜਿਸ ਕੰਪਨੀ ਨੇ 8 ਲੱਖ 20 ਹਜ਼ਾਰ ਰੁਪਏ ਵਿਚ ਪ੍ਰਤੀ ਬੱਸ ਬਾਡੀ ਬਿਲਡਿੰਗ ਦੀ ਪੇਸ਼ਕਸ਼ ਕੀਤੀ ਸੀ, ਇਸੇ ਕੰਪਨੀ ਨੇ ਪਿਛਲੇ ਸਮੇਂ ਦੌਰਾਨ ਰਾਜਸਥਾਨ ਰੋਡਵੇਜ਼ ਦੀਆਂ 100 ਬੱਸਾਂ ਦੀ ਬਾਡੀ ਲਗਾ ਕੇ ਦਿੱਤੀ ਹੈ। ਉਹਨਾਂ ਦੱਸਿਆ ਕਿ ਇਸੇ ਕੰਪਨੀ ਨੇ ਪਹਿਲਾਂ 2018 ਵਿਚ 100 ਪੀ ਆਰ ਟੀ ਸੀ ਬੱਸਾਂ ਦਾ ਨਿਰਮਾਣ 7 ਲੱਖ 10 ਹਜ਼ਾਰ ਰੁਪਏ ਪ੍ਰਤੀ ਬੱਸ ਦੇ ਹਿਸਾਬ ਨਾਲ ਕੀਤਾ ਸੀ।

ਉਹਨਾਂ ਦੱਸਿਆ ਕਿ ਸਪਸ਼ਟ ਹੈ ਕਿ ਰਾਜਾ ਵੜਿੰਗ ਨੇ ਪੰਜਾਬ ਦੇ ਇਹਨਾਂ ਬਾਡੀ ਬਿਲਡਰਾਂ ਦੀ ਪਰਵਾਹ ਨਹੀਂ ਕੀਤੀ ਜੋ ਆਲਾ ਮਿਆਰੀ ਬਾਡੀ ਬਿਲਡਿੰਗ ਲਈ ਜਾਣੇ ਜਾਂਦੇ ਹਨ ਤੇ ਉਹਨਾਂ ਮਹਿੰਗੇ ਭਾਅ ’ਤੇ ਸੂਬੇ ਤੋਂ ਬਾਹਰਲੇ ਬਾਡੀ ਬਿਲਡਰ ਨੁੰ ਠੇਕਾ ਦੇ ਦਿੱਤਾ ਤਾਂ ਜੋ ਰਿਸ਼ਵਤ ਲਈ ਜਾ ਸਕੇ।

ਸਰਦਾਰ ਮਲੂਕਾ ਨੇ ਕਿਹਾ ਕਿ ਇਸੇ ਤਰੀਕੇ ਰਾਜਾ ਵੜਿੰਗ ਇਹ ਜਾਣਦੇ ਸਨ ਕਿ 840 ਬੱਸਾਂ ਦੀ ਖਰੀਦ ’ਤੇ ਕੰਪਨੀਆਂ ਵੱਡੇ ਡਿਸਕਾਉਂਟ ਦਿੰਦੀਆਂ ਹਨ ਪਰ ਵੜਿੰਗ ਨੇ ਬਜਾਏ 4 ਲੱਖ ਰੁਪਏ ਪ੍ਰਤੀ ਬੱਸ ਦਾ ਡਿਸਕਾਉਂਟ ਲੈਣ ਦੀ ਥਾਂ ਇਹ ਸੰਕੇਤ ਦਿੱਤੇ ਕਿ ਉਹ ਖਰੀਦ ਆਰਡਰ ਵਿਚ ਰਿਸ਼ਵਤ ਲੈਣ ਦੇ ਚਾਹਵਾਨ ਹੈ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਹੀ ਇਸ ਅੰਤਰ ਰਾਜੀ ਘੁਟਾਲੇ ਦੀ ਸਹੀ ਤਰੀਕੇ ਜਾਂਚ ਕਰ ਸਕਦੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵੀ ਘੁਟਾਲੇ ਦੀ ਨਿਰਪੱਖ ਜਾਂਚ ਹੀ ਚਾਹੇਗੀ। ਅਕਾਲੀ ਦਲ ਨੇ ਆਮ ਆਦਮੀ ਪਾਰਟੀ ਸਰਕਾਰ ਨੁੰ ਅਪੀਲ ਕੀਤੀ ਕਿ ਇਸ ਕੇਸ ਦੀ ਜਾਂਚ ਸੀ ਬੀ ਆਈ ਨੂੰ ਸੌਂਪੀ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਜੀ.ਕੇ. ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਨਾਟਕ ਰਾਹੀਂ ਦਿਖਾਉਣਾ ਸਹੀ ਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਇਤਿਹਾਸ ਦਿਖਾਉਣਾ ਗਲਤ ਕਿੰਝ: ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 13 ਅਗਸਤ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਅੱਜ ਇਥੇ ਗੁਰਦੁਆਰਾ ਰਕਾਬ...

ਦਿੱਲੀ ਕਮੇਟੀ ਨੇ ਸ਼ਹੀਦਾਂ ਦੀ ਕਰਨੀ ਨੂੰ ਰਾਮਲੀਲਾ ਪ੍ਰਸੰਗ ਵਿੱਚ ਪਿਰੋ ਕੇ ਵੱਡੀ ਗੁਸਤਾਖੀ ਕੀਤੀ : ਜੀਕੇ

ਯੈੱਸ ਪੰਜਾਬ ਨਵੀਂ ਦਿੱਲੀ, ਅਗਸਤ 12, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਦੇ 444ਵੇਂ ਜਨਮ ਦਿਹਾੜੇ ਦੀ ਆੜ ਵਿੱਚ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਏ ਗਏ ਪ੍ਰੋਗਰਾਮ ਬਾਰੇ...

ਡਿਟਰੋਇਟ ਵਿਖੇ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2022 ਦਾ ਆਯੋਜਨ

ਯੈੱਸ ਪੰਜਾਬ ਡਿਟਰੋਇਟ, ਮਿਸ਼ੀਗਨ, 11 ਅਗਸਤ, 2022 - ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਸਲਾਨਾ ਤਿੰਨ ਦਿਨਾਂ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2022 ਸੰਬੰਧੀ ਮੁਕਾਬਲੇ ਅਮਰੀਕਾ...

ਬੰਦੀ ਸਿੰਘਾਂ ਦੀ ਰਿਹਾਈ: 75ਵੇਂ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ 13 ਅਗਸਤ ਨੂੰ ਕਰੇਗੀ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 10 ਅਗਸਤ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ...

ਸਿਰਸਾ ਦੀ ਅਗਵਾਈ ’ਚ ਦਿੱਲੀ ਵਿੱਚ ਨਿਕਲੀ ਤਿਰੰਗਾ ਬਾਈਕ-ਰਾਈਡ, 750 ਬਾਈਕ ਸਵਾਰਾਂ ਨੇ ਕੇਸਰੀ ਪੱਗਾਂ ਬੰਨ੍ਹ ਕੇ ਕੀਤੀ ਸ਼ਮੂਲੀਅਤ

ਯੈੱਸ ਪੰਜਾਬ ਨਵੀਂ ਦਿੱਲੀ, 6 ਅਗਸਤ, 2022 - ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਅੱਜ ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਾਲੀ ਤਿਰੰਗਾ ਮੋਟਰ ਸਾਈਕਲ ਰੈਲੀ ਨੂੰ...

ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 6 ਅਗਸਤ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਸਿੱਖ ਲੇਖਕ ਡਾ. ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ...

ਮਨੋਰੰਜਨ

ਉਪਾਸਨਾ ਸਿੰਘ ਬਣੀ ਪੰਜਾਬੀ ਫ਼ਿਲਮਾਂ ਦੀ ਨਿਰਮਾਤਰੀ ਲੈ ਕੇ ਆ ਰਹੀ ਹੈ ਕਾਮੇਡੀ ਤੇ ਐਕਸ਼ਨ ਦਾ ਸੁਮੇਲ ਫ਼ਿਲਮ ‘ਬਾਈ ਜੀ ਕੁੱਟਣਗੇ’

ਐਕਸ਼ਨ ਫ਼ਿਲਮਾਂ ਦਾ ਸੁਪਰ ਸਟਾਰ ਦੇਵ ਖਰੋੜ ਹੁਣ ਪਹਿਲੀ ਵਾਰ ਕਾਮੇਡੀ ਭਰੇ ਐਕਸ਼ਨ ਨਾਲ ਪਰਦੇ ‘ਤੇ ਨਜ਼ਰ ਆਵੇਗਾ। ਜੀ ਹਾਂ, ਗੱਲ ਕਰ ਰਹੇ ਹਾਂ ਉਸਦੀ 19 ਅਗਸਤ ਨੂੰ ਆ ਰਹੀ ਫ਼ਿਲਮ ‘ਬਾਈ ਜੀ ਕੁੱਟਣਗੇ’...

ਤਿਆਰ ਹੋ ਜਾਓ ਨੀਰੂ ਬਾਜਵਾ ਦੇ ਸ਼ਰਾਰਤੀ ਨਖ਼ਰਿਆਂ ਦਾ ਆਨੰਦ ਲੈਣ ਲਈ; 11 ਅਗਸਤ ਨੂੰ ਰਿਲੀਜ਼ ਹੋ ਰਹੀ ਹੈ ‘ਬਿਊਟੀਫੁੱਲ ਬਿੱਲੋ’

ਯੈੱਸ ਪੰਜਾਬ 10 ਅਗਸਤ, 2022 - ZEE5 ਨੇ 'ਰੱਜ ਕੇ ਵੇਖੋ' ਮੁਹਿੰਮ ਦੀ ਸ਼ੁਰੂਆਤ ਦੇ ਨਾਲ ਪੰਜਾਬੀ ਭਾਸ਼ਾ ਦੇ ਵਿਸ਼ੇ ਵਿੱਚ ਆਪਣੀ ਸ਼ੁਰੂਆਤ ਕੀਤੀ, ਜਿਸ ਨੇ ਉੱਚ-ਸ਼੍ਰੇਣੀ ਦੀ ਖੇਤਰੀ ਵਿਸ਼ੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ...

ਮਨੋਰੰਜਨ ਭਰਪੂਰ ਹੋਵੇਗੀ ਗਿੱਪੀ ਗਰੇਵਾਲ ਅਤੇ ਤਨੂੰ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’, 10 ਅਗਸਤ ਨੂੰ ਟਰੇਲਰ ਹੋਵੇਗਾ ਰਿਲੀਜ਼

ਅਗਸਤ 6, 2022 (ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਸਿਨੇਮੇ ‘ਚ ਭਰੋਸੇ ਦੇ ਪ੍ਰਤੀਕ ‘ਹੰਬਲ ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ’ ਬੈਨਰ, ਜਿਨ੍ਹਾਂ ਵੱਲੋਂ ਰਿਲੀਜ਼ ਹੁਣ ਤੱਕ ਸਾਰੀਆਂ ਹੀ ਫ਼ਿਲਮਾਂ ਨੇ ਰਿਕਾਰਡਤੋੜ ਕਾਮਯਾਬੀ ਹਾਸਲ ਕੀਤੀ ਹੈ, ਵੱਲੋਂ...

ਰੂਬੀਨਾ ਬਾਜਵਾ ਅਤੇ ਅਖ਼ਿਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਪੋਸਟਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 5 ਅਗਸਤ 2022: ਪ੍ਰਸਿੱਧ ਪੰਜਾਬੀ ਸਿਨੇਮਾ ਅਭਿਨੇਤਰੀ ਪ੍ਰੀਤੀ ਸਪਰੂ ਨੇ ਇੱਕ ਲੇਖਕ-ਨਿਰਦੇਸ਼ਕ-ਨਿਰਮਾਤਾ ਦੇ ਰੂਪ ਵਿੱਚ ਆਪਣੇ ਪ੍ਰੋਡਕਸ਼ਨ ਬੈਨਰ ਸਾਈ ਸਪਰੂ ਕ੍ਰਿਏਸ਼ਨਜ਼ ਹੇਠ ਆਪਣੀ ਸੰਗੀਤਕ ਲਵ ਸਟੋਰੀ, 'ਤੇਰੀ ਮੇਰੀ ਗਲ ਬਨ ਗਈ' ਦਾ ਪੋਸਟਰ...

ਪਿਆਰ ਤੇ ਭਾਵਨਾਵਾਂ ਜੁੜੀ ਪੰਜਾਬੀ ਫ਼ਿਲਮ ‘ਜਿੰਦ ਮਾਹੀ’

ਹਰਜਿੰਦਰ ਸਿੰਘ ਜਵੰਦਾ ਲੇਖਕ ਨਿਰਦੇਸ਼ਕ ਸਮੀਰ ਪੰਨੂ ਦੀ ਨਵੀਂ ਆ ਰਹੀ ਪੰਜਾਬੀ ਫ਼ਿਲਮ ‘ਜਿੰਦ ਮਾਹੀ ’ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਵਾਲੇ ਪੰਜਾਬੀ ਨੋਜਵਾਨਾਂ ਦੀ ਜ਼ਿੰਦਗੀ ਦੇ ਵੱਖ ਵੱਖ ਪਹਿਲੂਆਂ ਨਾਲ ਜੁੜੀ ਵੱਖਰੇ ਵਿਸ਼ੇ ਦੀ ਕਹਾਣੀ...
- Advertisement -spot_img

ਸੋਸ਼ਲ ਮੀਡੀਆ

28,066FansLike
51,961FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!