Sunday, April 14, 2024

ਵਾਹਿਗੁਰੂ

spot_img
spot_img

ਅਕਾਲੀ ਦਲ ਵੱਲੋਂ ਮੁੱਖ ਮੰਤਰੀ ਨੂੰ ਸੁਖਬੀਰ ਬਾਦਲ ਖਿਲਾਫ ਲਾਏ ਦੋਸ਼ਾਂ ਦੇ ਮਾਮਲੇ ਵਿਚ ਕੇਸ ਦਰਜ ਕਰਨ ਦੀ ਚੁਣੌਤੀ

- Advertisement -

ਜੰਗਵੀਰ ਸਿੰਘ
ਚੰਡੀਗੜ੍ਹ, 29 ਫਰਵਰੀ, 2024

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਖਿਲਾਫ ਲਗਾਏ ਦੋਸ਼ਾਂ ਲਈ ਮੁਆਫੀ ਮੰਗਣ ਜਾਂ ਫਿਰ ਇਹ ਝੂਠੇ ਦੋਸ਼ਾਂ ਲਈ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸੁਖ ਵਿਲਾਸ ਹੋਟਲ ਨੂੰ ਝੂਠੇ ਦੋਸ਼ ਸਿਰਫ ਤੇ ਸਿਰਫ ਹਰਿਆਣਾ ਪੁਲਿਸ ਵੱਲੋਂ ਗੋਲੀ ਮਾਰ ਕੇ ਸ਼ਹੀਦ ਕੀਤੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਗਲਤ ਦਰਜ ਕੀਤੀ ਗਈ ਜ਼ੀਰੋ ਐਫ ਆਈ ਆਰ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਲਗਾਏ ਗਏ ਹਨ।

ਅਕਾਲੀ ਦਲ ਦੇ ਬੁਲਾਰੇ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੈ ਕਿ ਮੁੱਖ ਮੰਤਰੀ ਨੇ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਅਜਿਹੀ ਤਰਕੀਬ ਖੇਡੀ ਹੋਵੇ।

ਉਹਨਾਂ ਕਿਹਾ ਕਿ ਪਹਿਲਾਂ ਸ੍ਰੀ ਭਗਵੰਤ ਮਾਨ ਨੇ ਜਦੋਂ ਇਹ ਦੋਸ਼ ਲਗਾਏ ਸਨ ਕਿ ਸਾਬਕਾ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਇਕ ਖਿਡਾਰੀ ਤੋਂ 2 ਕਰੋੜ ਰੁਪਏ ਰਿਸ਼ਵਤ ਮੰਗੀ ਸੀ ਤਾਂ ਉਦੋਂ ਵੀ ਅਜਿਹੀ ਹੀ ਹਰਕਤ ਕੀਤੀ ਸੀ ।

ਉਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਨੇ ਝੂਠਾ ਦਾਅਵਾ ਕੀਤਾ ਸੀ ਕਿ ਗੈਂਗਸਟਰ ਗੋਲਡੀ ਬਰਾੜ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਹ ਵੀ ਦਾਅਵਾ ਕੀਤਾ ਸੀ ਕਿ ਬੀ ਐਮ ਡਬਲਿਊ ਕੰਪਨੀ ਪੰਜਾਬ ਵਿਚ ਪਲਾਂਟ ਲਗਾਵੇਗੀ।

ਉਹਨਾਂ ਕਿਹਾ ਕਿ ਅਜਿਹੇ ਸਾਰੇ ਝੂਠੇ ਦਾਅਵੇ ਕਰਨ ਦਾ ਮਕਸਦ ਲੋਕਾਂ ਦਾ ਸੂਬੇ ਦੇ ਭਖਵੇਂ ਮੁੱਦਿਆਂ ਤੋਂ ਧਿਆਨ ਪਾਸੇ ਕਰਨਾ ਹੈ।

ਅਕਾਲੀ ਦਲ ਦੇ ਬੁਲਾਰੇ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹ ਬੇਵੱਸ ਕਿਉਂ ਹਨ ਤੇ ਉਹਨਾਂ ਨੇ ਲਗਾਏ ਦੋਸ਼ਾਂ ਦੇ ਮਾਮਲੇ ਵਿਚ ਕੇਸ ਦਰਜ ਕਰਨ ਦੇ ਹੁਕਮ ਕਿਉਂ ਨਹੀਂ ਦਿੱਤੇ ? ਉਹਨਾਂ ਕਿਹਾ ਕਿ ਵਿਜੀਲੈਂਸ ਵਿਭਾਗ ਵੀ ਮੁੱਖ ਮੰਤਰੀ ਦੇ ਅਧੀਨ ਹੈ। ਉਹਨਾਂ ਕਿਹਾ ਕਿ ਦੋ ਸਾਲਾਂ ਤੋਂ ਉਹਨਾਂ ਕੇਸ ਦਰਜ ਕਰਨ ਦੇ ਹੁਕਮ ਕਿਉਂ ਨਹੀਂ ਦਿੱਤੇ ?

ਐਡਵੋਕੇਟ ਕਲੇਰ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਜਾਂ ਤਾਂ ਉਹ ਤੁਰੰਤ ਕੇਸ ਦਰਜ ਕਰਨ ਜਾਂ ਫਿਰ ਅਦਾਲਤ ਵਿਚ ਆਪਣੇ ਝੂਠਾਂ ਦਾ ਜਵਾਬ ਦੇਣ ਲਈ ਤਿਆਰ ਰਹਿਣ। ਉਹਨਾਂ ਕਿਹਾ ਕਿ ਕੇਸ ਦੇ ਅਸਲ ਤੱਥਾਂ ਸਮੇਤ ਭਲਕੇ ਪੂਰਾ ਵਿਸਥਾਰਿਤ ਜਵਾਬ ਵੱਖਰੇ ਤੌਰ ’ਤੇ ਦਿੱਤਾ ਜਾਵੇਗਾ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...