Thursday, January 20, 2022

ਵਾਹਿਗੁਰੂ

spot_img








ਅਕਾਲੀ ਦਲ ਸੰਯੁਕਤ ਦੇ ਇਸਤਰੀ ਵਿੰਗ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਵਿੱਚ ਅਹਿਮ ਅਹੁਦਿਆਂ ’ਤੇ ਨਿਯੁਕਤ ਬੀਬੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਯੈੱਸ ਪੰਜਾਬ
ਚੰਡੀਗੜ੍ਹ, 29 ਨਵੰਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਸੋਮਵਾਰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਪਾਰਟੀ ਦੇ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ ਦੀ ਅਗਵਾਈ ਵਿੱਚ ਇਸਤਰੀ ਵਿੰਗ ਦੇ ਪ੍ਰੁਮੁੱਖ ਆਗੂਆਂ ਦੀ ਇੱਕ ਅਹਿਮ ਬੈਠਕ ਹੋਈ।

ਜਿਸ ਵਿੱਚ ਆਉਣ ਵਾਲੀਆਂ ਚੋਣਾਂ ਦੇ ਸਨਮੁੱਖ ਸਮੁੱਚੇ ਪੰਜਾਬ ਵਿੱਚ ਇਸਤਰੀ ਆਗੂਆਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਤੇਜ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਦੌਰਾਨ ਸਮੂਹ ਆਗੂਆਂ ਨੇ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਰੱਦ ਹੋਣ `ਤੇ ਕਿਸਾਨਾਂ ਨੂੰ ਵਧਾਈ ਦਿੱਤੀ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਬਕਾਇਆ ਵਾਜਬ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਦੌਰਾਨ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਜਿਸ ਵਿੱਚ ਬੀਬੀ ਗੁਰਮਿੰਦਰ ਕੌਰ ਢਿੱਲੋਂ ਨੂੰ ਸੀਨੀਅਰ ਮੀਤ ਪ੍ਰਧਾਨ, ਬੀਬੀ ਸਵਰਾਜ ਕੌਰ ਘੁੰਮਣ ਨੂੰ ਸਲਾਹਕਾਰ, ਬੀਬੀ ਪਰਮਜੀਤ ਕੌਰ ਪ੍ਰਧਾਨ (ਦਿਹਾਤੀ), ਬੀਬੀ ਜਸਪ੍ਰੀਤ ਕੌਰ ਮਾਨ ਜਨਰਲ ਸਕੱਤਰ ਅਤੇ ਬੀਬੀ ਹਰਜੀਤ ਕੌਰ ਵੜੈਚ ਨੂੰ ਸੀਨੀਅਰ ਮੀਤ ਪ੍ਰਧਾਨ ਮੁਹਾਲੀ ਨਿਯੁਕਤ ਕੀਤਾ ਗਿਆ ਹੈ।

ਮੀਡੀਆ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੇ ਬਾਦਲ ਦਲ `ਤੇ ਨਿਸ਼ਾਨਾ ਵਿਨ੍ਹੰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਪ੍ਰਮੁੱਖਤਾ ਸਿਰਫ਼ ਆਪ ਹੁਦਰਾਪਨ, ਹੰਕਾਰ ਅਤੇ ਪੰਥਕ ਸਿਧਾਂਤਾ ਨੂੰ ਢਾਹ ਲਾਉਣ ਵਿੱਚ ਹੀ ਹੈ ਅਤੇ ਸਿਰਮੋਰ ਸਿੱਖ ਸੰਸਥਾਵਾਂ `ਤੇ ਬਾਦਲ ਪਰਿਵਾਰ ਦੇ ਕਬਜੇ ਕਾਰਨ ਅੱਜ ਇਨ੍ਹਾਂ ਸੰਸਥਾਵਾਂ ਦੇ ਪ੍ਰਬੰਧ ਵਿੱਚ ਨਿਘਾਰ ਆ ਗਿਆ ਹੈ ਅਤੇ ਇਨ੍ਹਾਂ ਸੰਸਥਾਵਾਂ ਤੋਂ ਬਾਦਲ ਪਰਿਵਾਰ ਦਾ ਕਬਜਾ ਹਟਾਉਣਾ ਲਾਜ਼ਮੀ ਹੋ ਗਿਆ ਹੈ।ਉਨ੍ਹਾਂ ਕਿਹਾ ਖੇਤੀ ਸਬੰਧੀ ਕਾਲੇ ਕਾਨੂੰਨਾਂ ਬਾਰੇ ਦੋਹਰੇ ਮਾਪਦੰਡ ਅਪਣਾਉਣ ਕਾਰਨ ਵੀ ਬਾਦਲ ਦਲ ਦਾ ਅਕਸ ਸੂਬੇ ਵਿੱਚ ਖਰਾਬ ਹੋ ਚੁੱਕਾ ਹੈ ਅਤੇ ਹੁਣ ਪੰਜਾਬ ਵਾਸੀ ਬਾਦਲ ਦਲ ਦੇ ਝਾਂਸੇ ਵਿੱਚ ਆਉਣ ਵਾਲੇ ਨਹੀ ਹਨ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਘੇਰਦਿਆਂ ਦੋਵੇਂ ਸੀਨੀਅਰ ਇਸਤਰੀ ਆਗੂਆਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਆਏ ਦਿਨ ਧੜਾਧੜ ਐਲਾਨ ਤੇ ਐਲਾਨ ਕਰ ਰਹੇ ਹਨ ਪਰ ੳਨ੍ਹਾਂ ਵੱਲੋਂ ਕੀਤੇ ਜਾ ਰਹੇ ਦਾਅਵੇ ਅਤੇ ਵਾਅਦੇ ਜ਼ਮੀਨੀ ਹਕੀਕਤ ਤੋਂ ਕਾਫ਼ੀ ਦੂਰ ਹਨ।

ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਚੰਨੀ ਨੂੰ ਪਿਛਲੇ ਕਈਂ ਦਿਨਾਂ ਤੋਂ ਮੁਹਾਲੀ ਸਥਿਤ ਪਾਣੀ ਦੀ ਟੈਂਕੀ `ਤੇ ਮਰਨ ਵਰਤ `ਤੇ ਬੈਠੀ ਬੇਰੁਜ਼ਗਾਰ ਪੀਟੀਆਈ ਅਧਿਆਪਕਾ ਸਿੰਪੀ ਸ਼ਰਮਾ `ਤੇ ਕੋਈ ਤਰਸ ਨਹੀ ਆ ਰਿਹਾ ਹੈ। ਸਿੰਪੀ ਸ਼ਰਮਾ ਅਤੇ ਉਨ੍ਹਾਂ ਦੇ ਅਨੇਕ ਸਾਥੀ ਰੁਜ਼ਗਾਰ ਪ੍ਰਾਪਤੀ ਲਈ ਪਿਛਲੇ ਕਈਂ ਦਿਨਾਂ ਤੋਂ ਧਰਨੇ `ਤੇ ਬੈਠੇ ਹਨ।

ਬੀਬੀ ਤਲਵੰਡੀ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਪੰਜਾਬ ਪੱਖੀ ਹਰ ਫੈਸਲਾ ਦਿੱਲੀ ਦਰਬਾਰ `ਤੇ ਨਿਰਭਰ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਸਬੰਧੀ ਹਰ ਫੈਸਲਾ ਦਿੱਲੀ ਬੈਠੇ ਹੁਕਮਰਾਨਾਂ ਮੁਤਾਬਕ ਲੈਂਦੇ ਹਨ ਅਤੇ ਆਏ ਦਿਨ ਦਿੱਲੀ ਗੇੜ੍ਹੇ ਮਾਰ ਰਹੇ ਹਨ ਅਜਿਹੇ ਵਿੱਚ ਪੰਜਾਬ ਦੀ ਬਿਹਤਰੀ ਅਤੇ ਸਰਵਪੱਖੀ ਵਿਕਾਸ ਲਈ ਇਕ ਮਜਬੂਤ ਖੇਤਰੀ ਪਾਰਟੀ ਦਾ ਅੱਗੇ ਆਉਣਾ ਲਾਜ਼ਮੀ ਹੈ। ਬੀਬੀ ਗੁਲਸ਼ਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇੱਕ ਮਜਬੂਤ ਖੇਤਰੀ ਪਾਰਟੀ ਵਜੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪ੍ਰਤੀਨਿਧਤਾ ਕਰੇਗਾ।

ਇਸ ਦੌਰਾਨ ਇਸਤਰੀ ਵਿੰਗ ਦੇ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਬੀਬੀ ਸਵਰਾਜ ਕੌਰ ਘੁੰਮਣ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਅੰਦੋਲਨ ਦੌਰਾਨ ਸਿਆਸੀ ਸਰਗਰਮੀਆਂ ਨਾ ਕਰਨ ਦੀ ਹਦਾਇਤ ਸਮੂਹ ਸਿਆਸੀ ਪਾਰਟੀਆਂ ਨੂੰ ਦਿੱਤੀ ਗਈ ਸੀ।

ਜਿਸ ਦਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਿਉਂ ਦਾ ਤਿਉਂ ਪਾਲਨ ਕੀਤਾ ਗਿਆ ਹੈ ਅਤੇ ਹੁਣ ਜਦੋਂ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਰੱਦ ਕਰ ਦਿੱਤੇ ਗਏ ਹਨ ਤਾਂ ਪਾਰਟੀ ਨੇ ਸਮੁੱਚੇ ਪੰਜਾਬ ਵਿੱਚ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੂਬੇ ਨੂੰ ਬਦਹਾਲੀ ਵੱਲ ਧੱਕਣ ਵਾਲੀਆਂ ਪਾਰਟੀਆਂ ਬਾਦਲ ਦਲ ਅਤੇ ਕਾਂਗਰਸ ਦੇ ਵਿਰੁੱਧ ਡਟ ਕੇ ਮੁਕਾਬਲਾ ਕਰੇਗਾ।

ਅੱਜ ਦੀ ਮੀਟਿੰਗ ਵਿੱਚ ਬੀਬੀ ਸਿਮਰਜੀਤ ਕੌਰ ਸਿੱਧੂ, ਬੀਬੀ ਅਨੁਪਿੰਦਰ ਕੌਰ ਸੰਧੂ, ਬੀਬੀ ਸੁਨੀਤਾ ਸ਼ਰਮਾ, ਬੀਬੀ ਰੁਪਿੰਦਰ ਕੌਰ ਢਿੱਲੋਂ, ਬੀਬੀ ਰਾਜਬਿੰਦਰ ਕੌਰ ਦਿਉਣ, ਬੀਬੀ ਸਰਬਜੀਤ ਕੌਰ, ਬੀਬੀ ਬਲਵਿੰਦਰ ਕੌਰ, ਐਡਵੋਕੇਟ ਮਹਿਕਪ੍ਰੀਤ ਕੌਰ, ਐਡਵੋਕੇਟ ਚਰਨਜੀਤ ਕੌਰ, ਬੀਬੀ ਮਨਜੀਤ ਕੌਰ ਖਾਲਸਾ, ਬੀਬੀ ਕੁਲਵਿੰਦਰ ਕੌਰ ਮਹਿਤਾ, ਬੀਬੀ ਅਮਰਜੀਤ ਕੌਰ ਕਾਹਨੇਕੇ, ਬੀਬੀ ਬਲਜੀਤ ਕੌਰ ਬਾਲਾ, ਬੀਬੀ ਬਲਵਿੰਦਰ ਕੌਰ, ਬੀਬੀ ਚਰਨਜੀਤ ਕੌਰ, ਬੀਬੀ ਹਰਮਨਜੀਤ ਕੌਰ, ਬੀਬੀ ਇੰਦਰਜੀਤ ਕੌਰ ਪੰਧੇਰ, ਬੀਬੀ ਪਰਮਜੀਤ ਕੌਰ, ਬੀਬੀ ਰਵਿੰਦਰ ਕੌਰ, ਬੀਬੀ ਹਰਵਿੰਦਰ ਕੌਰ, ਬੀਬੀ ਰਜਿੰਦਰ ਕੌਰ ਸੰਧੂਪੁਰ, ਬੀਬੀ ਵੀਰਪਾਲ ਕੌਰ ਕੋਟ ਸੁਖੀਆ, ਬੀਬੀ ਮਨਜੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਰੁਪਿੰਦਰ ਕੌਰ ਜਵਾਹਰਕੇ, ਬੀਬੀ ਬਲਜਿੰਦਰ ਕੌਰ, ਬੀਬੀ ਅਵਤਾਰ ਕੌਰ, ਬੀਬੀ ਗੁਰਮੀਤ ਕੌਰ ਅਤੇ ਬੀਬੀ ਜਸਪਾਲ ਕੌਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼