Thursday, July 7, 2022

ਵਾਹਿਗੁਰੂ

spot_imgਅਕਾਲ ਤਖਤ ਤੋਂ 17 ਸਾਲ ਪਹਿਲਾਂ ਹਿੱਤ, ਸਰਨਾ ਤੇ ਸਾਥੀਆਂ ਨੁੰ ਤਨਖਾਹੀਆ ਕਰਾਰ ਦਿੱਤਾ ਗਿਆ, ਅੱਜ ਤੱਕ ਭੁੱਲਾਂ ਨਹੀਂ ਬਖਸ਼ਾਈਆਂ: ਕਾਲਕਾ, ਕਾਹਲੋਂ

ਯੈੱਸ ਪੰਜਾਬ
ਨਵੀਂ ਦਿੱਲੀ, 27 ਮਈ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਇਕ ਵੱਡਾ ਖੁਲ੍ਹਾਸਾ ਕੀਤਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ 17 ਸਾਲ ਪਹਿਲਾਂ ਜਥੇਦਾਰ ਅਵਤਾਰ ਸਿੰਘ ਹਿੱਤ, ਪਰਮਜੀਤ ਸਿੰਘ ਸਰਨਾ ਤੇ ਉਹਨਾਂ ਦੇ ਸਾਥੀਆਂ ਨੁੰ ਭਾਨੂੰ ਮੂਰਤੀ ਵੱਲੋਂ ਗੁਰਬਾਣੀ ਦਾ ਗਲਤ ਪ੍ਰਕਾਸ਼ਨ ਕਰਨ ’ਤੇ ਤਨਖਾਹੀਆ ਕਰਾਰ ਦਿੱਤਾ ਸੀ ਤੇ ਇਹਨਾਂ ਆਗੂਆਂ ਨੇ ਅੱਜ ਤੱਕ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਉਹਨਾਂ ਨੇ ਭਾਨੂੰ ਮੂਰਤੀ ਵੱਲੋਂ ਗੁਰਬਾਣੀ ਦੀ ਗਲਤ ਪ੍ਰਕਾਸ਼ਨਾਂ ਕਰਨ ਦਾ ਮਾਮਲਾ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਧਿਆਨ ਵਿਚ ਲਿਆਂਦਾ ਸੀ ਤੇ ਕਾਰਵਾਈ ਦੀ ਮੰਗ ਕੀਤੀ ਸੀ। ਸਾਡੇ ਪੱਤਰ ਦੀ ਜਵਾਬ ਵਿਚ ਹੁਣ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਵਾਬ ਮਿਲਿਆ ਹੈ।

ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਤਤਕਾਲੀ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਵੱਲੋਂ ਕੀਤੇ ਹੁਕਮਾਂ ਦੀ ਕਾਪੀ ਵੀ ਨਾਲ ਭੇਜੀ ਗਈ ਹੈ। ਉਹਨਾਂ ਦੱਸਿਆ ਕਿ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਭਾਨੂੰ ਮੂਰਤੀ ਵੱਲੋਂ ਗੁਰਬਾਣੀ ਦੇ ਕੀਤੇ ਗਏ ਲਿਪੀਅੰਤਣ ਨਾਲ ਗੁਰਬਾਣੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਜਥੇਦਾਰ ਅਵਤਾਰ ਸਿੰਘ ਹਿੱਤ ਸਾਬਕਾ ਪ੍ਰਧਾਨ, ਪ੍ਰਹਿਲਾਦ ਸਿੰਘ ਚੰਢੋਕ ਸਾਬਕਾ ਪ੍ਰਧਾਨ, ਪਰਮਜੀਤ ਸਿੰਘ ਸਰਨਾ ਉਸ ਵੇਲੇ ਦੇ ਪ੍ਰਧਾਨ ਤੇ ਉਹਨਾਂ ਦੇ ਹੋਰ ਸਾਥੀਆਂ ਨੁੰ ਤਨਖਾਹੀਆ ਕਰਾਰ ਦਿੱਤਾ ਸੀ।

ਉਹਨਾਂ ਨੂੰ ਸਪਸ਼ਟ ਹੁਕਮ ਕੀਤਾ ਗਿਆ ਸੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣ ਅਤੇ ਭੁੱਲਾਂ ਬਖਸ਼ਾਉਣ। ਉਹਨਾਂ ਦੱਸਿਆ ਕਿ ਅੱਜ 17 ਸਾਲਾਂ ਬਾਅਦ ਵੀ ਜਥੇਦਾਰ ਅਵਤਾਰ ਸਿੰਘ ਹਿੱਤ ਤੇ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਤੇ ਭੁੱਲਾਂ ਨਹੀਂ ਬਖਸ਼ਾਈਆਂ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਜਥੇਦਾਰ ਅਵਤਾਰ ਸਿੰਘ ਹਿੱਤ, ਪਰਮਜੀਤ ਸਿੰਘ ਸਰਨਾ ਤੇ ਇਹਨਾਂ ਦੇ ਸਾਥੀ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਰਵਾਹ ਨਹੀਂ ਕਰ ਰਹੇ ਤੇ ਅੱਜ ਵੀ ਤਨਖਾਹੀਆ ਹੋਣ ਦੇ ਬਾਵਜੂਦ ਆਰਾਮ ਨਾਲ ਘੁੰਮ ਰਹੇ ਹਨ।

ਉਹਨਾਂ ਕਿਹਾ ਕਿ ਇਸ ਤੋਂ ਵੱਡੀ ਸਿਤਮ ਵਾਲੀ ਗੱਲ ਇਹ ਹੈ ਕਿ ਸ੍ਰੋਮਣੀ ਕਮੇਟੀ ਨੇ ਇਹਨਾਂ ਤਨਖਾਹੀਆ ਆਗੂਆਂ ਨੂੰ ਬੰਦੀ ਸਿੰਘਾਂ ਦੇ ਮਾਮਲੇ ਵਿਚ ਬਣਾਈ ਕੌਮ ਦੀ ਕਮੇਟੀ ਵਿਚ ਸ਼ਾਮਲ ਕੀਤਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੁੰ ਇਸ ਤੱਥ ਦਾ ਨੋਟਿਸ ਲੈਣਾ ਚਾਹੀਦਾ ਹੈ ਤੇ ਇਹਨਾਂ ਨੁੰ ਤੁਰੰਤ ਕਮੇਟੀ ਵਿਚੋਂ ਬਾਹਰ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹਨਾਂ ਨੁੰ ਸ਼ਾਮਲ ਕਰਨ ਦੀ ਜ਼ਿੰਮੇਵਾਰੀ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਬਣਦੀ ਹੈ ਤੇ ਉਹਨਾਂ ਨੁੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਵੱਡੀ ਗੱਲ ਇਹ ਵੀ ਹੈ ਕਿ ਉਸ ਵੇਲੇ ਇਹਨਾਂ ਖਿਲਾਫ ਸ਼ਿਕਾਇਤ ਕਰਨ ਵਾਲੀ ਸੰਸਥਾ ਨੁੰ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਦੀ ਜਾਣਕਾਰੀ ਨਹੀਂ ਦਿੱਤੀ ਗਈ ਤੇ ਇਹ ਫੈਸਲਾ ਫਾਈਲਾਂ ਵਿਚ ਦਬਾ ਲਿਆ ਗਿਆ ਕਿਉਂਕਿ ਬਾਦਲ ਪਰਿਵਾਰ ਜਥੇਦਾਰ ਹਿੱਤ ਦੀ ਰਾਖੀ ਕਰਨ ਵਿਚ ਲੱਗਾ ਸੀ।

ਦੋਵਾਂ ਆਗੂਆਂ ਨੇ ਮੰਗ ਕੀਤੀ ਕਿ ਜਿਵੇਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥ ਰਤਨ ਤੇ ਫਖ਼ਰ ਏ ਕੌਮ ਐਵਾਰਤ ਦਿੱਤੇ ਜਾਂਦੇ ਹਨ, ਉਸਦੇ ਤਰੀਕੇ ਜਥੇਦਾਰ ਅਵਤਾਰ ਸਿੰਘ ਹਿੱਤ ਨੁੰ ਗੱਦਾਰ ਏ ਕੌਮ ਦਾ ਐਵਾਰਡ ਦਿੱਤਾ ਜਾਣਾ ਚਾਹੀਦਾ ਹੈ।
ਜਥੇਦਾਰ ਹਿੱਤ, ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ ਕੇ ਕੀਤੇ ਗਠਜੋੜ ’ਤੇ ਟਿੱਪਣੀ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਇਹਨਾਂ ਸਭ ਦਾ ਮਕਸਦ ਸਿਰਫ ਗੁਰੂਘਰਾਂ ਦੇ ਪ੍ਰਬੰਧਾਂ ’ਤੇ ਕਬਜ਼ਾ ਕਰਨਾ ਹੈ। ਉਹਨਾਂ ਕਿਹਾ ਕਿ ਇਹਨਾਂ ਨੁੰ ਸੰਗਤਾਂ ਨੇ ਨਕਾਰ ਦਿੱਤਾ ਹੈ ਤੇ ਹੁਣ ਇਹ ਇਕੱਠੇ ਹੋਣ ਦੇ ਦਾਅਵੇ ਕਰ ਰਹੇ ਹਨ।

ਸਕੂਲਾਂ ਦੇ ਮਾਮਲੇ ਦੀ ਗੱਲ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਦੋਂ ਤੋਂ ਤਨਖਾਹ ਕਮਿਸ਼ਨ ਦਾ ਮਾਮਲਾ ਸ਼ੁਰੂ ਹੋਇਆ ਤੇ ਸਕੂਲਾਂ ਦੇ ਪ੍ਰਬੰਧ ਉਲਝੇ, ਉਸ ਸਾਰੇ ਮਾਮਲੇ ਦੀ ਜਾਂਚ ਦਿੱਲੀ ਦੇ ਸਿਆਣੇ ਸਿੱਖਾਂ ਵੱਲੋਂ ਕੀਤੀ ਜਾਣੀ ਚਾਹੀਦੀ ਹੈ ਤੇ ਅਸੀਂ ਇਸ ਮਾਮਲੇ ਵਿਚ ਉਹਨਾਂ ਨੂੰ ਹਰ ਤਰੀਕੇ ਦਾ ਸਹਿਯੋਗ ਦਿਆਂਗੇ।

ਉਹਨਾਂ ਨੇ ਬੀਤੇ ਦਿਨ ਪ੍ਰੈਸ ਕਾਨਫਰੰਸ ਵਿਚ ਇਸ ਮਾਮਲੇ ’ਤੇ ਸਰਨਾ ਭਰਾਵਾਂ ਵਿਚਾਲੇ ਮਤਭੇਦਾਂ ਦੀ ਖਿੱਲੀ ਉਡਾਉਂਦਿਆਂ ਕਿਹਾ ਕਿ ਉਹ ਤਾਂ ਵੱਖੋ ਵੱਖ ਮੰਗ ਕਰ ਰਹੇ ਸਨ ਕਿ ਕਿਤੇ ਮਨਜੀਤ ਸਿੰਘ ਜੀ ਕੇ ਜਾਂਚ ਵਿਚ ਨਾ ਫਸ ਜਾਣ। ਉਹਨਾਂ ਕਿਹਾ ਕਿ ਜਿਸ ਵਿਅਕਤੀ ਨੇ ਗੁਰੂ ਦੀ ਗੋਲਕ ਲੁੱਟੀ ਹੋਵੇ, ਉਸਨੁੰ ਸੰਗਤਾਂ ਵਿਚ ਲਿਆ ਕੇ ਜੁੱਤੀਆਂ ਮਾਰਨੀਆਂ ਚਾਹੀਦੀਆਂ ਹਨ।

ਹਰੀ ਨਗਰ ਦੇ ਸਕੂਲ ਦੀ ਗੱਲ ਕਰਦਿਆਂ ਦੋਵਾਂ ਆਗੂਆਂ ਨੇ ਦੱਸਿਆ ਕਿ ਜਦੋਂ ਜਥੇਦਾਰ ਹਿੱਤ ਨੁੰ ਸਕੂਲ ਦਿੱਤਾ ਗਿਆ ਸੀ ਤਾਂ ਉਸ ਵਿਚ ਸਿਰਫ 130 ਬੱਚੇ ਸਨ ਤੇ ਜਥੇਦਾਰ ਹਿੱਤ ਨੇ ਸਟਾਫ 50 ਬੱਚਿਆਂ ਦਾ ਲਗਾ ਲਿਆ। ਉਹਨਾਂ ਦੱਸਿਆ ਕਿ ਮਨਜੀਤ ਸਿੰਘ ਜੀ ਕੇ ਪ੍ਰਧਾਨ ਹੁੰਦਿਆਂ 2013 ਤੋਂ 2019 ਤੱਕ 7 ਕਰੋੜ 80 ਲੱਖ 92 ਹਜ਼ਾਰ 165 ਰੁਪਏ ਦੀ ਰਾਸ਼ੀ ਇਸ ਸਕੂਲ ਵਾਸਤੇ ਦਿੱਤੀ ਜਿਸ ਵਿਚੋਂ ਰਕਮ ਕੱਢਵਾ ਕੇ ਜਥੇਦਾਰ ਹਿੱਤ ਮਨਜੀਤ ਸਿੰਘ ਜੀ ਕੇ ਨੁੰ ਹਿੱਸਾ ਦਿੰਦੇ ਰਹੇ।

ਉਹਨਾਂ ਕਿਹਾ ਕਿ ਸਰਨਾ ਭਰਾ ਦਾਅਵਾ ਕਰ ਰਹੇ ਹਨ ਕਿ ਅਸੀਂ 130 ਕਰੋੜ ਰੁਪਏ ਪਿੱਛੇ ਛੱਡ ਕੇ ਗਏ ਹਾਂ। ਉਹਨਾਂ ਕਿਹਾ ਕਿ ਅਸੀਂ ਦੋ ਦਿਨਾਂ ਵਿਚ ਸਾਰੀ ਸੱਚਾਈ ਸੰਗਤਾਂ ਸਾਹਮਣੇ ਰੱਖਾਂਗੇ ਕਿ ਜਦੋਂ ਮਨਜੀਤ ਸਿੰਘ ਜੀ ਕੇ ਪ੍ਰਧਾਨ ਬਣੇ ਸਨ ਤਾਂ ਸਰਨਾ ਭਰਾ ਕੀ ਛੱਡ ਕੇ ਗਏ ਸਨ।

ਮਨਜੀਤ ਸਿੰਘ ਜੀ ਕੇ ਵੱਲੋਂ ਅਧਿਆਪਕਾਂ ਨੁੰ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਤੋਂ ਰੋਕਣ ਲਈ ਸਰਦਾਰ ਮਨਜਿੰਦਰ ਸਿੰਘ ਸਿਰਸਾ ਸਿਰ ਦੋਸ਼ ਮੜ੍ਹਨ ਦੇ ਮਾਮਲੇ ਵਿਚ ਉਹਨਾਂ ਕਿਹਾ ਕਿ ਜਦੋਂ ਮਨਜੀਤ ਸਿੰਘ ਜੀ ਕੇ ਨੇ 51 ਲੱਖ ਰੁਪਏ ਵੱਖ ਵੱਖ ਸੰਸਥਾਵਾਂ ਨੁੰ ਦਿੱਤੇ ਤੇ ਕਿਸੇ ਮੈਂਬਰ ਨੂੰ ਵੀ ਭਿਣਕ ਨਹੀਂ ਲੱਗਣ ਦਿੱਤੀ ਤਾਂ ਕੀ ਉਸ ਵੇਲੇ ਉਹਨਾਂ ਨੁੰ ਕਿਸੇ ਨੇ ਨਹੀਂ ਰੋਕਿਆ ? ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ ਨੇ 17 ਤੇ 19 ਲੱਖ ਰੁਪਏ ਦੇ ਬਲੱਬਾਂ ਦੇ ਬਿੱਲ ਪਾਏ, ਉਦੋਂ ਕਿਸੇ ਨੇ ਨਹੀਂ ਰੋਕਿਆ ?

ਸਰਦਾਰ ਕਾਲਕਾ ਨੇ ਸਰਨਾ ਧੜੇ ਦੇ ਉਹਨਾਂ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਉਹਨਾਂ ਤੱਕ ਪਹੁੰਚ ਬਣਾਈ ਹੈ ਤੇ ਸਰਨਾ ਭਰਾਵਾਂ ਵੱਲੋਂ ਪਾਰਟੀ ਨੁੰ ਬੇਅਦਬੀ ਕਰਨ ਵਾਲਿਆਂ ਨਾਲ ਜੋੜਨ ਦੀ ਕੋਸ਼ਿਸ਼ ਕਰਨ ਦਾ ਵਿਰੋਧ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਯੈੱਸ ਪੰਜਾਬ ਅੰਮ੍ਰਿਤਸਰ, 5 ਜੁਲਾਈ, 2022 - ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ...

ਬੰਦੀ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਜਾਨਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਜੁਲਾਈ, 2022 - ਤਿੰਨ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਇਥੇ...

ਅਜ਼ਾਦ ਭਾਰਤ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਪਹਿਲੇ ਹਮਲੇ ਦੀ ਯਾਦ ਵਿਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 4 ਜੁਲਾਈ, 2022 - ਭਾਰਤ ਦੀ ਅਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨੂੰ ਅਜ਼ਾਦ ਭਾਰਤ ਵਿਚ ਸਮੇਂ-ਸਮੇਂ ਦਬਾਇਆ ਜਾਣਾ ਸਰਕਾਰਾਂ ਦੀ ਸਿੱਖ ਵਿਰੋਧੀ ਮਾਨਸਿਕਤਾ...

ਕੇਂਦਰੀ ਜੇਲ੍ਹ ਬਠਿੰਡਾ ’ਚ ਸਿੱਖ ਨੌਜਵਾਨ ਦੇ ਕੇਸ ਕਤਲ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 2 ਜੁਲਾਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸਿੱਖ ਨੌਜਵਾਨ ਰਾਜਦੀਪ ਸਿੰਘ ਦੇ ਕੇਸ ਕਤਲ ਕੀਤੇ...

ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਆਯੋਜਤ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਯੈੱਸ ਪੰਜਾਬ ਅੰਮ੍ਰਿਤਸਰ, 2 ਜੁਲਾਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ...

ਗੁਰਦੁਆਰਾ ਬੰਗਲਾ ਸਾਹਿਬ ਵਿਖ਼ੇ ਗੁਰਮਤਿ ਕੈਂਪ ਵਿੱਚ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਦੇਣ ਵਾਲੇ ਪ੍ਰਚਾਰਕਾਂ, ਅਧਿਆਪਕਾਂ ਦਾ ਕੀਤਾ ਗਿਆ ਸਨਮਾਨ

ਯੈੱਸ ਪੰਜਾਬ ਨਵੀਂ ਦਿੱਲੀ, 1 ਜੁਲਾਈ, 2022 - ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਵੱਖ-ਵੱਖ ਇਤਿਹਾਸਕ ਅਸਥਾਨਾਂ ਅਤੇ ਸਿੰਘ ਸਭਾਵਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿੱਚ...

ਮਨੋਰੰਜਨ

‘ਸਹੁਰਿਆਂ ਦਾ ਪਿੰਡ ਆ ਗਿਆ’ – ਪੁਰਾਤਣ ਸਭਿਆਚਾਰ ਦੀ ਵਿਲੱਖਣ ਪੇਸ਼ਕਾਰੀ ਹੈ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੀ ਇਹ ਫ਼ਿਲਮ

ਹਰਜਿੰਦਰ ਸਿੰਘ ਜਵੰਦਾ ਗੁਰਨਾਮ ਭੁੱਲਰ ਜਿੰਨਾ ਵਧੀਆ ਗਾਇਕ ਹੈ ਉਨਾ ਹੀ ਵਧੀਆ ਅਦਾਕਾਰ ਵੀ। ਆਪਣੀਆਂ ਕੁਝ ਕੁ ਫ਼ਿਲਮਾਂ ਸਦਕਾ ਹੀ ਉਹ ਅੱਜ ਸਟਾਰ ਕਲਾਕਾਰਾਂ ਦੀ ਕਤਾਰ ਵਿੱਚ ਹੈ। ਪਿਛਲੇ ਦਿਨਾਂ ਵਿੱਚ ਰਿਲੀਜ਼ ਫ਼ਿਲਮ ‘ਲੇਖ’...

ਲਾਲੀ ਅਤੇ ਹੀਰ ਦੇ ਪਿਆਰ ਦੀ ਦਿਲਚਸਪ ਕਹਾਣੀ ਪੰਜਾਬੀ ਫ਼ਿਲਮ ‘ਲਵਰ’ ਪਹਿਲੀ ਜੁਲਾਈ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 30 ਜੂਨ, 2022 - ਲਾਲੀ ਆਪਣੀ ਜਮਾਤੀ ਹੀਰ ਦੇ ਪਿਆਰ ਵਿਚ ਹੈ, ਪਰ ਜਦੋਂ ਹੀਰ ਅਤੇ ਲਾਲੀ ਵੱਖ ਹੋ ਜਾਂਦੇ ਹਨ, ਚੀਜ਼ਾਂ ਇੱਕ ਅਸਾਧਾਰਨ ਮੋੜ ਲੈਂਦੀਆਂ ਹਨ, ਜਿਸ ਨਾਲ ਫਿਲਮ ਲਵਰ ਵਿੱਚ ਉਹਨਾਂ ਦੇ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਐਸ.ਵਾਈ.ਐਲ’ ਯੂ-ਟਿਊਬ ਤੋਂ ਹਟਿਆ, ਸਰਕਾਰ ਦੀ ਸ਼ਿਕਾਇਤ ’ਤੇ ਹਟਾਇਆ ਗਿਆ ਗ਼ੀਤ

ਯੈੱਸ ਪੰਜਾਬ ਨਵੀਂ ਦਿੱਲੀ, 26 ਜੂਨ, 2022: ਬੀਤੀ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਨਾਮਵਰ ਪੰਜਾਬੀ ਗਾਇਕ-ਰੈਪਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਉਸਦੀ ਮੌਤ ਤੋਂ...

ਸਿੱਧੂ ਮੂਸੇਵਾਲਾ ਦੇ ਨਵੇਂ ਗ਼ੀਤ ‘ਐੱਸ.ਵਾਈ.ਐੱਲ’ ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ, ‘ਯੂ ਟਿਊਬ’ ’ਤੇ ਨੰਬਰ 1 ’ਤੇ ਕਰ ਰਿਹਾ ਹੈ ਟਰੈਂਡ

ਯੈੱਸ ਪੰਜਾਬ ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ) ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ...

ਤਰਸੇਮ ਜੱਸੜ ਅਤੇ ਰਣਜੀਤ ਬਾਵਾ ਦੀ ਪੰਜਾਬੀ ਫ਼ਿਲਮ ‘ਖ਼ਾਓ ਪੀਓ ਐਸ਼ ਕਰੋ’ ਪਹਿਲੀ ਜੁਲਾਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 24, 2022: ਹਰਸਿਮਰਨ ਸਿੰਘ ਅਤੇ ਬ੍ਰਦਰਹੁੱਡ ਪ੍ਰੋਡਕਸ਼ਨ ਸ਼ਿਤਿਜ ਚੌਧਰੀ ਦੀ ਆਉਣ ਵਾਲੀ ਪੰਜਾਬੀ ਫਿਲਮ "ਖਾਓ ਪਿਓ ਐਸ਼ ਕਰੋ" ਦੇ ਪ੍ਰੀਮੀਅਰ ਦੀ ਤਿਆਰੀ ਕਰ ਰਹੇ ਹਨ। ਤਰਸੇਮ ਜੱਸੜ, ਰਣਜੀਤ ਬਾਵਾ, ਅਤੇ ਗੁਰਬਾਜ਼ ਸਿੰਘ...
- Advertisement -spot_img

ਸੋਸ਼ਲ ਮੀਡੀਆ

21,042FansLike
51,923FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!