Saturday, May 21, 2022

ਵਾਹਿਗੁਰੂ

spot_img





ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੌਂਪਿਆ ਗ੍ਰੀਨ ਮਨੋਰਥ ਪੱਤਰ

ਕਪੂਰਥਲਾ, 22 ਜਨਵਰੀ, 2022 (ਕੌੜਾ)
ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਦੇ ਏਜੰਡੇ ’ਤੇ ਵਾਤਾਵਰਣ ਦਾ ਮੁੱਦੇ ਪ੍ਰਮੁੱਖਤਾ ਨਾਲ ਲਿਆਉਣ ਦੇ ਇਰਾਦੇ ਨਾਲ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿੱਚ ਇੱਕ ਉਚ ਪੱਧਰੀ ਵਫ਼ਦ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਨੂੰ ਮਿਿਲਆ। ਉਹਨਾਂ ਅਪੀਲ ਕੀਤੀ ਕਿ ਉਹ ਇਸ ਸਬੰਧੀ ਗੁਰੂਘਰਾਂ ਵਿਚ ਇਸ ਮੁੱਦੇ ਨੂੰ ਪ੍ਰਮੁੱਖਤਾ ਦੇਣ ਅਤੇ ਸੰਗਤਾਂ ਨੂੰ ਇਸ ਮੱੁਦੇ ਤੇ ਜਾਗਰੂਕ ਕਰਨ।

ਇਸ ਮੁਲਾਕਤ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਰਾਜਸੀ ਪਾਰਟੀਆਂ ਨੂੰ ਇਸ ਬਾਰੇ ਅਪੀਲ ਕਰਨਗੇ ਕਿ ਉਹ ਜੀਵਨ ਨਾਲ ਜੁੜੇ ਇਸ ਗੰਭੀਰ ਮੁੱਦੇ ਨੂੰ ਵੱਖ-ਵੱਖ ਪਲੇਟ ਫਾਰਮਾਂ ’ਤੇ ਉਭਾਰਣ। ਉਹਨਾਂ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਗੁਰਬਾਣੀ ਵਿਚ ਬੜੀ ਸਰਲ ਭਾਸ਼ਾ ਵਿਚ ਕਾਦਰ ਦੀ ਕੁਦਰਤ ਨਾਲ ਇਕਮਿਕ ਹੋਣ ਦਾ ਸੰਦੇਸ਼ ਦਿੱਤਾ ਸੀ ਅੱਜ ਅਸੀ ਉਸਨੂੰ ਹੀ ਵਿਸਾਰ ਕੇ ਕੁਦਰਤ ਨਾਲ ਖਿਲਵਾੜ ਕਰੀ ਜਾ ਰਹੀ ਹੈ।

ਵਾਤਾਵਰਣ ਪ੍ਰੇਮੀਆਂ ਤੇ ਸਿੰਘ ਸਾਹਿਬ ਵਿਚਕਾਰ ਹੋਈ ਇਸ ਪਹਿਲੀ ਮੀਟਿੰਗ ਦੌਰਾਨ ਹੀ ਇਹ ਸਥਿਤੀ ਸਾਫ ’ਤੇ ਸਪੱਸ਼ਟ ਕਰ ਦਿੱਤੀ ਗਈ ਹੈ ਕਿ ਜੇਕਰ ਵਾਤਾਵਰਣ ਸਾਫ਼ ਸੁਥਰਾ ਨਾ ਹੋਇਆ ਤਾਂ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਸਕਦਾ ਹੈ। ਸੰਤ ਸੀਚੇਵਾਲ ਜੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਇਹ ਮੁਲਾਕਾਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਈ ਸੀ। ਸਿੰਘ ਸਾਹਿਬ ਨੇ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਉਣਗੇ।

ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕੌਮੀ ਤੇ ਪੰਜਾਬ ਦੀਆਂ ਖੇਤਰੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ 2022 ਨੂੰ ਕੇਵਲ ਸੱਤਾ ਹਾਸਲ ਕਰਨ ਲਈ ਨਾ ਵਰਤਣ ਸਗੋਂ ਪੰਜਾਬ ਦੇ ਲੋਕਾਂ ਦੇ ਜਿਊਣ ਦੇ ਅਧਿਕਾਰ ਤੇ ਉਨ੍ਹਾਂ ਦੀ ਤੰਦਰੁਸਤੀ ਬਾਰੇ ਬਣਾਈ ਜਾਣ ਵਾਲੀ ਨੀਤੀ ਬਾਰੇ ਖੁੱਲ੍ਹਕੇ ਲੋਕਾਂ ਨਾਲ ਸੰਵਾਦ ਰਚਾਉਣ। ਚੋਣ ਮਨੋਰਥ ਪੱਤਰਾਂ ਵਿੱਚ ਵਾਤਾਵਰਨ ਨੂੰ ਮੁੱਖ ਮੁੱਦਾ ਬਣਾਉਣ॥

ਉਹਨਾਂ ਕਿਹਾ ਕਿ ਜਦੋਂ ਤੱਕ ਵਾਤਾਵਰਣ ਦਾ ਮੁੱਦਾ ਲੋਕ ਮੁੱਦਾ ਤੇ ਵੋਟ ਮੁੱਦਾ ਨਹੀ ਬਣੇਗਾ, ਉਦੋਂ ਤੱਕ ਕਿਸੇ ਰਾਜਸੀ ਪਾਰਟੀ ਨੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਦੀ ਬਾਤ ਨਹੀਂ ਪਾਉਣੀ। ‘ਪੰਜਾਬ ਵਾਤਾਵਰਣ ਚੇਤਨਾ ਲਹਿਰ’ ਦਾ ਜ਼ਿਕਰ ਕਰਦਿਆ ਸੰਤ ਸੀਚੇਵਾਲ ਨੇ ਦੱਸਿਆ ਕਿ ਇਸ ਦਾ ਗਠਨ ਕਰਨ ਦਾ ਮਕਸਦ ਇਹੀ ਹੈ ਕਿ ਏਸ ਵਾਰ ਚੋਣਾਂ ਦੌਰਾਨ ਰਾਜਨੀਤਿਕ ਪਾਰਟੀਆਂ ਨੂੰ ਵਾਤਾਵਰਣ ਦੇ ਮੁੱਦੇ ਨੂੰ ਗੰਭੀਰਤਾ ਨਾਲ ਉਠਾਉਣ ਲਈ ਲੋਕਾਂ ਵੱਲੋਂ ਦਬਾਅ ਬਣਾਇਆ ਜਾਵੇਗਾ ਤੇ ਲੀਡਰਾਂ ਨੂੰ ਸਵਾਲ ਪੁੱਛੇ ਜਾਣਗੇ ਤਾਂ ਜੋ ਉਜੱੜ ਰਹੇ ਪੰਜਾਬ ਨੂੰ ਮੁੜ ਤੋਂ ਨਵਾਂ ਨਿਰੋਇਆ ਬਣਾਇਆ ਜਾ ਸਕੇ।

ਸੰਤ ਸੀਚੇਵਾਲ ਨੇ ਕਿਹਾ ਕਿ ਜਿਹੜੀ ਪਾਰਟੀ ਵਾਤਾਵਰਣ ਦੇ ਮੁੱਦੇ ਨੂੰ ਆਪਣੇ ਮੈਨੀਫੈਸਟੋ ’ਚ ਨਹੀਂ ਪਾਉਂਦੀ, ਲੋਕ ਵੋਟ ਰਾਹੀਂ ਉਸ ਪਾਰਟੀ ਨੂੰ ਚਲਦਾ ਕਰਨ ਕਿਉਂਕਿ ਲੋਕਾਂ ਨੂੰ ਜਿਉਣ ਦਾ ਹੱਕ ਦੇਣਾ ਸਰਕਾਰ ਦੀ ਡਿਊਟੀ ਹੈ। ਜਿਹੜੀ ਸਰਕਾਰ ਲੋਕਾਂ ਲਈ ਚੰਗੇ ਵਾਤਾਵਰਣ ਨਹੀਂ ਦੇ ਸਕਦੀ, ਉਸ ਤੋਂ ਕੋਈ ਉਮੀਦ ਵੀ ਨਹੀਂ ਰੱਖਣੀ ਚਾਹੀਦੀ।

ਉਹਨਾਂ ਦੇਸ਼ ‘ਚ ਮੀਡੀਏ ਨੂੰ ਵੀ ਅਪੀਲ ਕੀਤੀ ਕਿ ਉਹ ਵਾਤਾਵਰਣ ਵਰਗੇ ਗੰਭੀਰ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਭਾਰੇ ਕਿਉਕਿ ਇਹ ਲੋਕਾਂ ਦੇ ਜੀਵਨ ਨਾਲ ਸਿੱਧੇ ਤੌਰ ‘ਤੇ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਪਹਿਲਾ ਵੀ ਮੀਡੀਆ ਨੇ ਬਹੁਤ ਸਾਰੇ ਮੁੱਦਿਆਂ ਨੂੰ ਉਭਾਰ ਕੇ ਉਨ੍ਹਾਂ ਨੂੰ ਕੇਂਦਰੀ ਬਿੰਦੂ ‘ਚ ਲਿਆਉਣ ‘ਚ ਸਰਗਰਮ ਭੂਮਿਕਾ ਨਿਭਾਈ ਹੈ।

ਇਸ ਵਾਰ ਵਾਤਾਵਰਣ ਦੇ ਮੁੱਦੇ ਨੂੰ ਵੀ ਕੇਂਦਰੀ ਬਿੰਦੂ ‘ਚ ਲਿਆਉਣ ਲਈ ਅੱਗੇ ਆਵੇ। ਉਮੀਦ ਕਰਦੇ ਹਾਂ ਕਿ ਮੀਡੀਆ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਭਾਰੇਗਾ ਕਿਉਕਿ ਇਹ ਸਰਬਤ ਦੇ ਭਲੇ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਇੱਕਲੇ ਮਨੁੱਖ ਨਾਲ ਜੁੜਿਆ ਹੋਇਆ ਮੁੱਦਾ ਨਹੀਂ ਸਗੋਂ ਜਲਚਰ ਜੀਵਾਂ ਤੇ ਬਨਾਸਪਤੀ ਨਾਲ ਵੀ ਜੁੜਿਆ ਹੋਇਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼