ਅਕਾਲ ਤਖ਼ਤ ਵੱਲੋਂ ਵਿਸ਼ਵ ਭਰ ਦੇ ਅੰਗੀਠਾ ਸਾਹਿਬਾਂ ’ਤੇ ਪਾਬੰਦੀ ਦਾ ਐਲਾਨ

ਯੈੱਸ ਪੰਜਾਬ
ਅੰਮ੍ਰਿਤਸਰ, 18 ਸਤੰਬਰ, 2020:

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਵਿਸ਼ਵ ਭਰ ਵਿੱਚ ਚੱਲ ਰਹੇ ਅੰਗੀਠਾ ਸਾਹਿਬ, ਜਿਨ੍ਹਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਸਰੂਪਾਂ ਦਾ ਸੰਸਕਾਰ ਕੀਤਾ ਜਾਂਦਾ ਹੈ, ’ਤੇ ਫ਼ਿਲਹਾਲ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ।

ਅੱਜ ਇੱਥੇ ਜਾਰੀ ਇਕ ਬਿਆਨ ਵਿਚ ਗਿਆਨੀ ਹਰਪ੍ਰੀਤ ਸਿੰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਆਦੇਸ਼ ਦਿੱਤਾ ਹੈ ਕਿ ਦੇਸ਼ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਥਾਪਿਤ ਅੰਗੀਠਾ ਅਸਥਾਨਾਂ ਜਿਨ੍ਹਾਂ ਵਿੱਚ ਅੰਗੀਠਾ ਅਸਥਾਨ ਖੁਸ਼ਹਾਲਪੁਰ (ਦੇਹਰਾਦੂਨ), ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਈ ਭਾਗੋ (ਨਵੀਂ ਦਿੱਲੀ) ਅਤੇ ਭੋਪਾਲ (ਮੱਧ ਪ੍ਰਦੇਸ਼) ਸਥਿਤ ਅੰਗੀਠਾ ਅਸਥਾਨਸ਼ਾਮਿਲ ਹਨ, ਦੀ ਪੜਤਾਲ ਕਰਵਾਈ ਜਾਵੇ।

ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਕਿ ਵਿਸ਼ਵ ਭਰ ਵਿੱਚ ਚੱਲ ਰਹੇ ਅੰਗੀਠਾ ਅਸਥਾਨਾਂ ’ਤੇ ਫ਼ਿਲਹਾਲ ਪਾਬੰਦੀ ਲਗਾਈ ਜਾਂਦੀ ਹੈ।


ਇਸ ਨੂੰ ਵੀ ਪੜ੍ਹੋ:
ਅਕਾਲ ਤਖ਼ਤ ਦੇ ਆਦੇਸ਼ ਤੋਂ ਬਾਅਦ ਰਾਜਿੰਦਰ ਸਿੰਘ ਮਹਿਤਾ ਨੇ ਦਿੱਤਾ ਅਸਤੀਫ਼ਾ: ਪੜ੍ਹੋ ਕੀ ਕਿਹਾ ਅਸਤੀਫ਼ੇ ਵਿੱਚ


ਇਸ ਨੂੰ ਵੀ ਪੜ੍ਹੋ:
ਅਕਾਲ ਤਖ਼ਤ ਨੇ ਲਾਈ 2016 ਦੀ ਅੰਤ੍ਰਿੰਗ ਕਮੇਟੀ ਨੂੰ ਸਜ਼ਾ: ਰਾਜਿੰਦਰ ਸਿੰਘ ਮਹਿਤਾ ਨੂੰ ਹੋਣਾ ਪੈ ਸਕਦਾ ਹੈ ਸੀ: ਮੀਤ ਪ੍ਰਧਾਨਗੀ ਤੋਂ ਲਾਂਭੇ?


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


ਅਹਿਮ ਖ਼ਬਰਾਂ