Saturday, April 13, 2024

ਵਾਹਿਗੁਰੂ

spot_img
spot_img

ਅਨਮੋਲ ਗਗਨ ਮਾਨ ਵਲੋਂ ਸਭ ਤੋਂ ਵੱਡਾ ਪਰੌਂਠਾ ਬਨਾਉਣ ਦਾ ਰਿਕਾਰਡ ਗਿੰਨੀਜ਼ ਬੁੱਕ ਆਫ਼ ਵਰਲਡ ਹੋਣ ਤੇ ਵਧਾਈ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28, ਫਰਵਰੀ, 2024

ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਮੌਕੇ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਨ ਦਾ ਰਿਕਾਰਡ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ ਹੋਣ ਤੇ ਤਾਜ ਗਰੁੱਪ ਅਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਵਿਭਾਗ ਦੇ ਇਸ ਤਰ੍ਹਾਂ ਦੇ ਉਪਰਾਲੇ ਪੰਜਾਬ ਰਾਜ ਨੂੰ ਸੈਰ ਸਪਾਟਾ ਮਾਨਚਿੱਤਰ ਉਤੇ ਉਘਾੜਨਾ ਵਿਚ ਸਹਾਇਕ ਸਿੱਧ ਹੋਣਗੇ।

ਇਥੇ ਇਹ ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼੍ਰੀ ਅੰਮ੍ਰਿਤਸਰ ਸਹਿਬ ਵਿੱਚ ਕਰਵਾਏ ਜਾ 7 ਰੋਜਾ ਰੰਗਲਾ ਪੰਜਾਬ ਫੈਸਟੀਵਲ ਦੌਰਾਨ 37.5 ਕਿੱਲੋ ਦਾ ਇਹ ਪਰੌਂਠਾ ਤਾਜ ਹੋਟਲ ਦੇ ਰਸੋਈਏ ਵੱਲੋਂ ਤਿਆਰ ਕੀਤਾ ਗਿਆ ਅਤੇ ਉਸਨੂੰ ਰੰਗਲਾ ਪੰਜਾਬ ਵੇਖਣ ਆਏ ਸਰੋਤਿਆਂ ਦੇ ਵਿੱਚ ਵੰਡ ਕੇ ਖਾਧਾ ਗਿਆ। ਇਸ ਦੀ ਪੋਸ਼ਟਿਕਤਾ ਅਤੇ ਸਵਾਦ ਦਾ ਖੂਬ ਆਨੰਦ ਮੇਲੀਆਂ ਨੇ ਮਾਣਿਆ।

ਇਸ ਮੌਕੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵੱਲੋਂ ਪਹੁੰਚੀ ਟੀਮ ਵੱਲੋਂ ਰੰਗਲਾ ਪੰਜਾਬ ਨੂੰ ਕਰਵਾਉਣ ਲਈ ਬਣਾਈ ਗਈ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ, ਡਾਇਰੈਕਟਰ ਸੈਰ ਸਪਾਟਾ ਵਿਭਾਗ ਸ਼੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਵੱਲੋਂ ਗਿਨੀਜ਼ ਬੁੱਕ ਦੇ ਪ੍ਰਬੰਧਕਾਂ ਕੋਲੋਂ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ।

ਇਸ ਰਿਕਾਰਡ ਨੂੰ ਬਣਾਉਣ ਦੀ ਕੋਸਿ਼ਸ਼ ਕਰਨ ਤੋਂ ਪਹਿਲਾਂ ਤਾਜ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਕਈ ਦਿਨ ਤੱਕ ਇਸਦਾ ਅਭਿਆਸ ਕੀਤਾ ਗਿਆ। ਅਭਿਆਸ ਅਤੇ ਅੱਜ ਪਰੌਂਠਾ ਤਿਆਰ ਕਰਨ ਤੱਕ ਸੱਤ ਕੁਇੰਟਲ ਤੋਂ ਵੱਧ ਆਟਾ ਇਸਤੇਮਾਲ ਕੀਤਾ ਗਿਆ।

ਇਸ ਤੋਂ ਇਲਾਵਾ ਤਿੰਨ-ਤਿੰਨ ਕੁਇੰਟਲ ਦੇ ਦੋ ਤਵੇ ਜੋ ਕਿ 510 ਫੁੱਟ ਦੇ ਸਨ, ਨੂੰ ਵਿਸ਼ੇਸ਼ ਤੌਰ ਤੇ ਦਿੱਲੀ ਤੋਂ ਤਿਆਰ ਕਰਵਾਇਆ ਗਿਆ ਸੀ, ਜਦ ਕਿ ਤਵੇ ਨੂੰ ਪਕਾਉਣ ਦੇ ਲਈ 20 ਬਰਨਰਾਂ ਵਾਲੇ ਗੈਸ ਚੁੱਲੇ ਦਾ ਇਸਤੇਮਾਲ ਕੀਤਾ ਗਿਆ, ਜਦ ਕਿ ਤਾਜ ਦੇ ਅੱਠ ਰਸੋਈਏ ਵੱਲੋਂ ਪਰੌਂਠਾ ਤਿਆਰ ਕੀਤਾ ਗਿਆ। ਇੱਥੇ ਹੀ ਬੱਸ ਨਹੀਂ, ਇਸ ਪਰੌਂਠੇ ਨੂੰ ਤਿਆਰ ਕਰਨ ਦੇ ਲਈ ਇਥੇ ਵੇਲਣ ਦੇ ਲਈ 22-22 ਕਿਲੋ ਦੇ ਦੋ ਵੇਲਣੇ ਵੀ ਵਿਸ਼ੇਸ਼ ਤੌਰ ਤੇ ਤਿਆਰ ਕਰਵਾਏ ਗਏ ਸਨ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...