Sunday, December 4, 2022

ਵਾਹਿਗੁਰੂ

spot_img


ਅਪ੍ਰੈਂਟਿਸ ਲਾਈਨਮੈਨਾਂ ਨੂੰ ਅਕਾਲੀ ਸਰਕਾਰ ਵੱਲੋਂ ਅਪਣਾਏ ਗਏ ਪੁਰਾਣੇ ਨਿਯਮਾਂ ਤਹਿਤ ਨੌਕਰੀਆਂ ਦਿੱਤੀਆਂ ਜਾਣ: ਮਜੀਠੀਆ

ਯੈੱਸ ਪੰਜਾਬ
ਪਟਿਆਲਾ, 28 ਸਤੰਬਰ, 2022:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਅਪ੍ਰੈਂਟਿਸ ਲਾਈਨਮੈਨਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਕੀਤੇ ਵਾਅਦੇ ਮੁਤਾਬਕ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ 9ਪੀ ਐਸ ਪੀ ਸੀ ਐਲ0 ਵਿਚ ਪੁਰਾਣੇ ਨਿਯਮਾਂ ਅਨੁਸਾਰ ਨੌਕਰੀਆਂ ਦੇਵੇ ਤੇ ਉਹਨਾਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ’ਤੇ ਪੂਰਨ ਰੂਪ ਵਿਚ ਚੱਲਣ ਅਤੇ ਜ਼ਬਰ ਨਾਲ ਲੋਕਤੰਤਰੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਾ ਕਰਨ।

ਸਾਬਕਾ ਮੰਤਰੀ, ਜਿਹਨਾਂ ਨੇ ਇਥੇ ਪਿੰਡ ਭੇਡਪੁਰਾ ਵਿਚ ਬਿਜਲੀ ਦੀ ਟਾਵਰ ’ਤੇ ਚੜ੍ਹੇ ਅਪ੍ਰੈਂਟਿਸ ਲਾਈਨਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਪੂਰੇ ਸਫੇ ਦੇ ਇਸ਼ਤਿਹਾਰ ਤਾਂ ਛਪਵਾ ਰਹੇ ਹਨ ਪਰ ਸ਼ਹੀਦ ਨਾਲ ਜੁੜੇ ਆਦਰਸ਼ਾਂ ਦੀ ਪਾਲਣਾ ਨਹੀਂ ਕਰ ਰਹੇ।

ਉਹਨਾਂ ਕਿਹਾ ਕਿ ਅਪ੍ਰੈਂਟਿਸ ਲਾਈਨਮੈਨ, ਪੀ ਟੀ ਆਈ ਅਧਿਆਪਕ ਤੇ ਸਹਾਇਕ ਪ੍ਰੋਫੈਸਰ ਜਦੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਵਿਚ ਉਹਨਾਂ ਨੁੰ ਕੀਤੇ ਵਾਅਦੇ ਯਾਦ ਕਰਵਾਉਣ ਦਾ ਯਤਨ ਕਰਦੇ ਹਨ ਤਾਂ ਉਹਨਾ ਨੂੰ ਬੇਰਹਿਮੀ ਨਾਲ ਮਾਰਿਆ ਕੁੱਟਿਆ ਜਾਂਦਾ ਹੈ ਤੇ ਜ਼ਲੀਲ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਆਪਣੀ ਅੰਤਰ ਆਤਮਾ ’ਤੇ ਛਾਤ ਮਾਰਨ ਅਤੇ ਦੱਸਣ ਕਿ ਕੀ ਇਹ ਸ਼ਹੀਦ ਦਾ ਜਨਮ ਦਿਹਾੜਾ ਮਨਾਉਣ ਦਾ ਤਰੀਕਾ ਹੈ ਕਿ ਸਮਾਜ ਵਿਚ ਆਪਣੇ ਹੱਕ ਮੰਗਣ ਵਾਲੇ ਬੇਰੋਜ਼ਗਾਰ ਵਰਗਾਂ ’ਤੇ ਤਸ਼ੱਦਦ ਢਾਹਿਆ ਜਾਵੇ।

ਸਰਦਾਰ ਮਜੀਠੀਆ ਨੇ ਦੱਸਿਆ ਕਿ ਅਪ੍ਰੈਂਟਿਸ ਲਾਈਨਮੈਨਾਂ ਵਿਚ 8 ਲੜਕੇ ਮੁੱਖ ਮੰਤਰੀ ਦੇ ਪਿੰਡ ਸਤੋਜ ਤੋਂ ਹਨ ਜਦੋਂ ਕਿ 50 ਤੋਂ ਜ਼ਿਆਦਾ ਸੰਗਰੂਰ ਲੋਕ ਸਭਾ ਹਲਕੇ ਤੋਂ ਹਨ। ਉਹਨਾਂ ਕਿਹਾ ਕਿ ਇਹ ਨੌਜਵਾਨ ਦੱਸ ਰਹੇ ਹਨ ਕਿ ਮੁੱਖ ਮੰਤਰੀ ਜਿਹਨਾਂ ਨੇ ਅਕਾਲੀ ਸਰਕਾਰ ਵਾਂਗ ਉਹਨਾਂ ਨੂੰ ਨੌਕਰੀਆਂ ਦੇਣ ਦੇ ਵਾਅਦੇ ਕੀਤੇ ਸਨ, ਉਹਨਾਂ ਨੂੰ ਮਿਲਣ ਤੋਂ ਵੀ ਇਨਕਾਰੀ ਹਨ।

ਉਹਨਾਂ ਕਿਹਾ ਕਿ ਇਹਨਾਂ ਲਾਈਨਮੈਨਾਂ ਨੂੰ ਰੱਖਣ ਲਈ ਟੈਸਟ ਦੀ ਸ਼ਰਤ ਰੱਖਣਾ ਨਜਾਇਜ਼ ਹੈ ਕਿਉਂਕਿ ਇਹਨਾਂ ਦੀ ਪਹਿਲਾਂ ਭਰਤੀ ਆਈ ਟੀ ਡਿਪਲੋਮਾ ਤੇ ਅਪ੍ਰੈਂਟਿਸ ਸਰਟੀਫਿਕੇਟ ਦੇ ਆਧਾਰ ‘ਤੇ ਕੀਤੀ ਜਾਂਦੀ ਸੀ। ਉਹਨਾਂ ਕਿਹਾ ਕਿ ਅਪ੍ਰੈਂਟਿਸ ਲਾਈਨ ਸਹੀ ਅਰਥਾਂ ਵਿਚ ਚਿੰਤਤ ਹਨ ਕਿ ਉਹਨਾਂ ਦੀਆਂ ਨੌਕਰੀਆਂ ਵੀ ਉਸੇ ਤਰੀਕੇ ਗੈਰ ਪੰਜਾਬੀਆਂ ਨੂੰ ਦੇ ਦਿੱਤੀਆਂ ਜਾਣਗੀਆਂ ਜਿਵੇਂ ਪਿਛੇ ਜਿਹੇ ਕੀਤੀ ਭਰਤੀ ਵਿਚ ਹੋਇਆ ਹੈ ਤੇ ਉਹਨਾਂ ਮੰਗ ਕੀਤੀ ਕਿ ਸੂਬੇ ਵਿਚ ਸਥਾਈ ਭਰਤੀ ਵਾਸਤੇ ਪੰਜਾਬ ਵਾਸੀ ਦਾ ਸਰਟੀਫਿਕੇਟ ਹੋਣਾ ਲਾਜ਼ਮੀ ਕੀਤਾ ਜਾਵੇ।

ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਬੇਰੋਜ਼ਗਾਰਾਂ ਵਾਸਤੇ ਸਿਰਫ ਗੱਲਾਂ ਦੇ ਕੜਾਹ ਨਾ ਬਣਾਉਣ । ਉਹਨਾਂ ਕਿਹਾ ਕਿ ਆਪ ਤੇ ਇਸਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਪੀ ਟੀ ਆਈ ਯੂਨੀਅਨ ਮੈਂਬਰ ਸਿਪੀ ਸ਼ਰਮਾ ਨੇ ਬੇਨਕਾਬ ਕੀਤਾ ਹੈ ਜੋ ਖੱਟਕੜ ਕਲਾਂ ਵਿਚ ਪਾਣੀ ਦੀ ਟੈਂਕੀ ’ਤੇ ਚੜ੍ਹਨ ਲਈ ਮਜਬੂਰ ਹੋਈ ਤਾਂ ਜੋ ਉਹ ਆਪਣੇ ‘ਭਰਾ’ ਦਾ ਧਿਆਨ ਖਿੱਚ ਸਕੇ। ਉਹਨਾਂ ਕਿਹਾ ਕਿ ਸਿਪੀ ਸ਼ਰਮਾ ਨੂੰ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੌਰਾਨ ਭੈਣ ਕਿਹਾ ਸੀ ਪਰ ਅਜਿਹਾ ਜਾਪਦਾ ਹੈ ਕਿ ਇਹ ਸਿਰਫ ਇਕ ਡਰਾਮਾ ਹੀ ਸੀ ਤੇ ਸਰਕਾਰ ਬਣਨ ਮਗਰੋਂ ਉਹ ਆਪਣੀ ਭੈਣ ਨੂੰ ਭੁੱਲ ਗਏ ਹਨ।

ਸਰਦਾਰ ਮਜੀਠੀਆ ਨੇ ਰੋਸ ਪ੍ਰਦਰਸ਼ਨ ਕਰਨ ਵਾਲੇ ਅਪੈ੍ਰਂਟਿਸ ਲਾਈਨਮੈਨਾਂ ਨੂੰ ਡਟਵੀਂ ਹਮਾਇਤ ਦੇਣ ਦਾ ਐਲਾਨ ਕਰਦਿਆਂ ਮੌਕੇ ’ਤੇ ਐਸ ਐਸ ਪੀ ਨੁੰ ਫੋਨ ਵੀ ਕੀਤਾ ਤੇ ਕਿਹਾ ਕਿ ਸਥਾਨਕ ਪੁਲਿਸ ਇਹਨਾਂ ਨੁੰ ਦਬਾਉਣ ਦੀ ਕੋਸ਼ਿਸ਼ ਨਾ ਕਰੇ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਸਥਾਨਕ ਪੁਲਿਸ ਤੰਗ ਪ੍ਰੇਸ਼ਾਨ ਕਰ ਰਹੀ ਹੈ ਜੋ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਨੂੰ ਆਖਿਆ ਕਿ ਉਹ ਭਗਤ ਸਿੰਘ ਦੇ ਨਾਂ ’ਤੇ ਸਮਾਜ ਦੇ ਸਾਰੇ ਵਰਗਾਂ ਨੂੰ ਧੋਖਾ ਨਾ ਦੇਵੇ। ਉਹਨਾਂ ਕਿਹਾ ਕਿ ਬਜਾਏ ਬੇਰੋਜ਼ਗਾਰ ਨੌਜਵਾਨਾਂ, ਕਿਸਾਨਾਂ, ਮੁਲਾਜ਼ਮਾਂ ਤੇ ਇੰਡਸਟਰੀ ਦੇ ਹਾਲਾਤ ’ਤੇ ਚਰਚਾ ਕਰਨ ਦੇ, ਆਪ ਸਰਕਾਰ ਵਿਸ਼ਵਾਸ ਮਤੇ ਪੇਸ਼ ਕਰਨ ਤੇ ਇਹਨਾਂ ’ਤੇ ਚਰਚਾ ਕਰਨ ਵਿਚ ਮਸ਼ਰੂਫ ਹੈ।

ਉਹਨਾਂ ਕਿਹਾ ਕਿ ਅਜਿਹਾ ਸਿਰਫ ਸ੍ਰੀ ਅਰਵਿੰਦ ਕੇਜਰੀਵਾਲ ਦੇ ਏਜੰਡੇ ਨੂੰ ਪੂਰਾ ਕਰਨ ਵਾਸਤੇ ਕੀਤਾ ਜਾ ਰਿਹਾ ਹੈ ਕਿਉਂਕਿ ਸ੍ਰੀ ਕੇਜਰੀਵਾਲ ਆਪਣੇ ਆਪ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਬਦਲ ਵਜੋਂ ਪੇਸ਼ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਸੱਦਣ ’ਤੇ ਇਕ ਦਿਨ ਵਿਚ ਇਕ ਕਰੋੜ ਰੁਪਏ ਖਰਚਾ ਆਉਂਦਾ ਹੈ ਤੇ ਇਹ ਪੈਸਾ ਆਪ ਕੋਲੋਂ ਵਸੂਲਿਆ ਜਾਣਾ ਚਾਹੀਦਾ ਹੈ ਕਿਉਂਕਿ ਇਸਨੇ ਆਪਣੇ ਸਿਆਸੀ ਏਜੰਡੇ ਦੀ ਪੂਰਤੀ ਵਾਸਤੇ ਜਨਤਕ ਪੈਸਾ ਬਰਬਾਦ ਕੀਤਾ ਹੈ।

ਇਸ ਮੌਕੇ ਸੀਨੀਅਰ ਆਗੂ ਸਰਦਾਰ ਸੁਰਜੀਤ ਸਿੰਘ ਰੱਖੜਾ, ਸਰਦਾਰ ਇਕਬਾਲ ਸਿੰਘ ਝੂੰਦਾਂ, ਜਸਪਾਲ ਸਿੰਘ ਬਿੱਟੂ ਚੱਠਾ ਤੇ ਵਿੰਨਰਜੀਤ ਗੋਲਡੀ ਵੀ ਸਰਦਾਰ ਮਜੀਠੀਆ ਦੇ ਨਾਲ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ਦੇ ਪ੍ਰਬੰਧਾਂ ’ਚ ਸਿੱਧੇ ਦਖ਼ਲ ਵਾਲੀ ਗੱਲ, ਬਰਦਾਸ਼ਤ ਨਹੀਂ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 2 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ...

ਭਾਜਪਾ ਵੀ ਕਾਂਗਰਸ ਦੀ ਰਾਹ ’ਤੇ ਤੁਰਣ ਲੱਗੀ, ਐੱਸ.ਆਈ.ਟੀ. ਦਾ ਕਾਰਜਕਾਲ ਨਾ ਵਧਾ ਕੇ ਯੋਗੀ ਸਰਕਾਰ ਕਰ ਰਹੀ ਕਾਤਲਾਂ ਨੂੰ ਬਚਾਉਣ ਦਾ ਯਤਨ: ਭੋਗਲ

ਯੈੱਸ ਪੰਜਾਬ ਨਵੀਂ ਦਿੱਲੀ, 1 ਦਸੰਬਰ, 2022 - 1984 ਦੇ ਸਿੱਖ ਕਤਲੇਆਮ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣ ਅਤੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 38 ਸਾਲਾਂ ਤੋਂ ਸੰਘਰਸ਼ ਕਰ ਰਹੇ...

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਵਿੱਢੀ, ਐਡਵੋਕੇਟ ਧਾਮੀ ਨੇ ਕਿਹਾ ਦੁਨੀਆਂ ਭਰ ਦੇ ਲੋਕ ‘ਆਨਲਾਈਨ ਬਣਨਗੇ’ ਮੁਹਿੰਮ ਦਾ ਹਿੱਸਾ

ਯੈੱਸ ਪੰਜਾਬ ਅੰਮ੍ਰਿਤਸਰ, 1 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਅੱਜ ਵਿਸ਼ਾਲ ਪੱਧਰ ’ਤੇ ਆਗਾਜ਼ ਕਰਦਿਆਂ ਇਸ ਨੂੰ ਅਗਲੇ ਦਿਨਾਂ ਵਿਚ ਪੂਰੇ...

ਸਿੱਖ ਸੰਗਤ ਦੇ ਰੋਸ ਨੂੰ ਵੇਖ਼ਦਿਆਂ ਪੰਜਾਬ ਸਰਕਾਰ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਗਾਵੇ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 30 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ...

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 28 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ...

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ ਗੁਰਦਾਸਪੁਰ, 28 ਨਵੰਬਰ, 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਮਾਤਾ ਬਲਬੀਰ ਕੌਰ ਨੇ ਸਵੇਰੇ...

ਮਨੋਰੰਜਨ

ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ ਸ਼ਾਹਰੁਖ਼ ਖ਼ਾਨ ਦੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ, ਕਿਹੜੇ ਕਿਹੜੇ ਦੇਸ਼?

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਸ਼ਾਹਰੁਖ਼ ਖ਼ਾਨ ਦੀ ਨਵੀਂ ਆ ਰਹੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ। ਫ਼ਿਲਮ ਦੇ ਨਿਰਦੇਸਕ ਸਿਧਾਰਥ ਆਨੰਦ ਅਨੁਸਾਰ ਇਸ ਐਕਸ਼ਨ ਭਰਪੂਰ ਫ਼ਿਲਮ ਦੀ ਸ਼ੂਟਿੰਗ ਭਾਰਤ ਤੋਂ...

ਨੋਰਾ ਫ਼ਤੇਹੀ ਹੋਈ ਅਲੋਚਨਾ ਦਾ ਸ਼ਿਕਾਰ; ਕਤਰ ਵਿੱਚ ‘ਫ਼ੀਫਾ’ ਦੇ ਪ੍ਰੋਗਰਾਮ ਵਿੱਚ ਤਿਰੰਗਾ ਝੰਡਾ ਪੁੱਠਾ ਫ਼ੜਨ ਕਾਰਨ ਹੋਈ ‘ਟ੍ਰੋਲਿੰਗ’

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਅਦਾਕਾਰਾ ਅਤੇ ‘ਡਾਂਸਰ’ ਨੋਰਾ ਫ਼ਤੇਹੀ, ਜਿਸ ਦੀ ਕਤਰ ਵਿੱਚ ਚੱਲ ਰਹੇ ਵਿਸ਼ਵ ਫੁੱਟਬਾਲ ਮੁਕਾਬਲਿਆਂ ਦੌਰਾਨ ‘ਫ਼ੀਫਾ ਫ਼ੈਨ ਫ਼ੈਸਟੀਵਲ’ ਨਾਂਅ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਨੂੰ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ...

ਨਾਮੀ ਗਾਇਕ ਜੁਬੀਨ ਨੌਟਿਆਲ ਪੌੜੀਆਂ ਤੋਂ ਡਿੱਗੇ, ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਬਾਲੀਵੁੱਡ ਦੇ ਨਾਮੀ ਗਾਇਕ ਜੁਬੀਨ ਨੌਟਿਆਲ ਵੀਰਵਾ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ...

ਪੰਜਾਬੀ ਗਾਇਕ ਕੁਲਜੀਤ ’ਤੇ ਹੋ ਗਈ ਐਫ਼.ਆਈ.ਆਰ., ਪੁਲਿਸ ਮੁਲਾਜ਼ਮ ਗਾਇਕ ਦੇ ਗਾਣੇ ‘ਮਹਾਂਕਾਲ’ ਵਿੱਚ ਹਥਿਆਰ ਪ੍ਰਦਰਸ਼ਨੀ ਦਾ ਦੋਸ਼

ਯੈੱਸ ਪੰਜਾਬ ਮੋਗਾ, 1 ਦਸੰਬਰ, 2022: ਪੰਜਾਬੀ ਗਾਇਕ ਕੁਲਜੀਤ ਵੱਲੋਂ 30 ਨਵੰਬਰ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤੇ ਗਏ ਗ਼ੀਤ ‘ਮਹਾਂਕਾਲ’ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਕਰਕੇ ਇਸ ਗਾਇਕ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਦਿਲਚਸਪ ਗੱਲ...

ਗਾਇਕ ਦਲੇਰ ਮਹਿੰਦੀ ਦੇ ਫ਼ਾਰਮ ਹਾਊਸ ਸਣੇ 3 ਫ਼ਾਰਮਹਾਊਸ ‘ਸੀਲ’

ਯੈੱਸ ਪੰਜਾਬ ਗੁਰੂਗ੍ਰਾਮ, 30 ਨਵੰਬਰ, 2022: ਕੌਮਾਂਤਰੀ ਪ੍ਰਸਿੱਧੀ ਵਾਲੇ ਬਾਲੀਵੁੱਡ ਗਾਇਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਹਨਾ ਵਿਖ਼ੇ ਦਮਦਮਾ ਝੀਲ ਨੇੜੇ ਡੇਢ ਏਕੜ ਜ਼ਮੀਨ ’ਤੇ ਬਣੇ ਫ਼ਾਰਮਹਾਊਸ ਸਣੇ 3 ਫ਼ਾਰਮਹਾਊਸ ‘ਸੀਲ’ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲੰਘੇ...
- Advertisement -spot_img
- Advertisement -spot_img

ਸੋਸ਼ਲ ਮੀਡੀਆ

45,611FansLike
51,925FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!