spot_img
Sunday, June 16, 2024

ਵਾਹਿਗੁਰੂ

spot_img
spot_img

ਅਮਨ ਅਰੋੜਾ ਨੇ ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਮੌਕੇ ਸੈਂਕੜੇ ਲੋਕਾਂ ਨਾਲ ਗਾਇਆ ਰਾਸ਼ਟਰੀ ਗਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਗਸਤ, 2022:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸ਼ਾਮ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਯਾਦਗਾਰ ਵਿਖੇ ਸੈਂਕੜੇ ਲੋਕਾਂ ਨਾਲ ਮਿਲ ਕੇ ਹੱਥਾਂ ਵਿੱਚ ਤਿਰੰਗਾ ਫੜ ਕੇ ਮਹਾਨ ਸ਼ਹੀਦ ਊਧਮ ਸਿੰਘ ਅਤੇ ਆਜ਼ਾਦੀ ਸੰਗਰਾਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਹੋਰ ਦੇਸ਼-ਭਗਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਪੂਰਬਲੀ ਸ਼ਾਮ ਮੌਕੇ ਲੋਕਾਂ ਨਾਲ ਮਿਲ ਕੇ ਰਾਸ਼ਟਰੀ ਗਾਨ ਵੀ ਗਾਇਆ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਰਾਸ਼ਟਰੀ ਝੰਡਾ ਲਹਿਰਾਉਂਦੇ ਹੋਏ ਰਾਸ਼ਟਰੀ ਗਾਨ ਗਾਉਣ ਦਾ ਸੱਦਾ ਦਿੱਤਾ ਸੀ।

ਇਸੇ ਦੌਰਾਨ ਸੂਬੇ ਦੇ ਲੋਕਾਂ ਅਤੇ ਪੱਤਰਕਾਰ ਭਾਈਚਾਰੇ ਨੂੰ ਨਿੱਘੀ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ‘ਤੇ ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰਕੇ ਅਤੇ ਸਦਭਾਵਨਾ ਤੇ ਭਾਈਚਾਰਕ ਸਾਂਝ ਦਾ ਮਾਹੌਲ ਸਿਰਜ ਕੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਖ਼ੁਦ ਨੂੰ ਸਮਰਪਿਤ ਕਰਨ ਦਾ ਅਹਿਦ ਲੈਣ ਦਾ ਸੱਦਾ ਦਿੱਤਾ।

ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਦਿਵਸ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਵੇਂ ਟੀਚੇ ਤੈਅ ਕਰਨ ਦਾ ਮੌਕਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...