Saturday, March 25, 2023

ਵਾਹਿਗੁਰੂ

spot_img

spot_img
spot_img

ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ

- Advertisement -

ਯੈੱਸ ਪੰਜਾਬ

ਚੰਡੀਗੜ੍ਹ, 2 ਫ਼ਰਵਰੀ, 2023 – ਸੂਬੇ ਵਿੱਚ ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਕੇ ਲੋਕਾਂ ਵਾਸਤੇ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇਥੇ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟ੍ਰੀਅਲਿਸਟਜ਼ (ਸੀ.ਆਈ.ਆਈ) ਦੇ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਸੰਸਥਾਵਾਂ ਨੂੰ ਰਾਜ ਊਰਜਾ ਸੰਭਾਲ ਐਵਾਰਡਾਂ ਨਾਲ ਸਨਮਾਨਿਤ ਕੀਤਾ।

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕਰਵਾਏ ਗਏ ਰਾਜ ਪੱਧਰੀ ਊਰਜਾ ਸੰਭਾਲ ਦਿਵਸ ਅਤੇ ਐਵਾਰਡ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਕਾਰਬਨ-ਮੁਕਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ, ਇਸ ਲਈ ਊਰਜਾ ਦੀ ਬੱਚਤ ਵੱਲ ਧਿਆਨ ਕੇਂਦਰਿਤ ਕੀਤਾ ਗਿਆ ਹੈ ਤਾਂ ਜੋ ਵਾਤਾਵਰਣ ਨੂੰ ਬਚਾਉਣ ਲਈ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਿਜਲੀ ਉਤਪਾਦਨ ਲਈ ਰਵਾਇਤੀ ਈਂਧਣ ‘ਤੇ ਨਿਰਭਰਤਾ ਬਹੁਤ ਜ਼ਿਆਦਾ ਹੈ, ਜਿਸ ਨਾਲ ਪ੍ਰਦੂਸ਼ਣ ਹੋਣ ਦੇ ਨਾਲ-ਨਾਲ ਵਾਤਾਵਰਣ ਲਈ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਉਦਯੋਗਾਂ ਦੇ ਵਿਸਥਾਰ ਅਤੇ ਹੋਰ ਬੁਨਿਆਦੀ ਢਾਂਚੇ ਦੀ ਲੋੜ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਦਿਨੋ-ਦਿਨ ਵਧ ਰਹੀ ਹੈ, ਇਸ ਲਈ ਰਵਾਇਤੀ ਊਰਜਾ ਦੇ ਬਦਲ ਵਜੋਂ ਨਵਿਆਉਣਯੋਗ ਊਰਜਾ ਸਰੋਤਾਂ ਜਿਵੇਂ ਸੂਰਜੀ ਊਰਜਾ, ਹਾਈਡਲ ਅਤੇ ਬਾਇਉਮਾਸ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਲਗਭਗ 2150 ਮੈਗਾਵਾਟ ਸਮਰੱਥਾ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਗਾਏ ਗਏ ਹਨ, ਜੋ ਕੁੱਲ ਸਥਾਪਿਤ ਸਮਰੱਥਾ ਦਾ ਲਗਭਗ 16 ਫ਼ੀਸਦੀ ਹੈ। ਇਸ ਵਿੱਚੋਂ ਸੂਬੇ ਵਿੱਚ 1200 ਮੈਗਾਵਾਟ ਸਮਰੱਥਾ ਦੇ ਸੋਲਰ ਪਲਾਂਟ ਲਗਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਨੇ ਸੂਬੇ ਵਿੱਚ ਲਾਗੂ ਕੰਪੋਜ਼ਿਟ ਕਲਾਈਮੇਟ ਜ਼ੋਨ ਲਈ ਨੈਸ਼ਨਲ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਵਿੱਚ ਸੋਧ ਕਰਕੇ ਪੰਜਾਬ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ) ਨੂੰ ਵਿਕਸਤ ਕਰਨ ਅਤੇ ਨੋਟੀਫਾਈ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਇਸ ਨੂੰ ਇਮਾਰਤੀ ਕਾਨੂੰਨਾਂ ਵਿੱਚ ਸ਼ਾਮਲ ਕਰਕੇ ਲਾਗੂ ਕੀਤਾ ਜਾ ਰਿਹਾ ਹੈ। ਨਵੀਆਂ ਬਣਨ ਵਾਲੀਆਂ ਵਪਾਰਕ ਇਮਾਰਤਾਂ ਵਿੱਚ 8 ਫ਼ੀਸਦੀ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਈ.ਸੀ.ਬੀ.ਸੀ. ਦੀ ਵਰਤੋਂ ਨਾਲ 18 ਮਿਲੀਅਨ ਯੂਨਿਟ ਬਿਜਲੀ ਦੀ ਖਪਤ ਘਟੇਗੀ, ਜਿਸ ਨਾਲ 15 ਹਜ਼ਾਰ ਟਨ ਕਾਰਬਨ ਡਾਈਆਕਸਾਈਡ ਦੀ ਨਿਕਾਸੀ ਵਿੱਚ ਕਮੀ ਆਵੇਗੀ, ਜੋ ਪ੍ਰਤੀ ਸਾਲ 6 ਲੱਖ ਰੁੱਖ ਲਗਾਉਣ ਦੇ ਬਰਾਬਰ ਹੈ।

ਲੋਕਾਂ ਨੂੰ ਊਰਜਾ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਊਰਜਾ ਕੁਸ਼ਲ ਡਿਜ਼ਾਈਨ, ਬਿਲਡਿੰਗ ਸਮੱਗਰੀ ਅਤੇ ਊਰਜਾ ਸੰਭਾਲ ਬਿਲਡਿੰਗ ਕੋਡ ਦੀ ਵਰਤੋਂ ਕਰਦਿਆਂ ਵਪਾਰਕ ਖੇਤਰ ਵਿੱਚ ਊਰਜਾ ਦੀ ਬੱਚਤ ਕਰਨਾ ਇਮਾਰਤਾਂ ਵਿੱਚ ਊਰਜਾ ਬਚਾਉਣ ਦੇ ਮੁੱਖ ਉਪਰਾਲਿਆਂ ਵਿੱਚੋਂ ਇੱਕ ਹੈ। ਉਨ੍ਹਾਂ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੇ ਖੇਤਰ ਵਿੱਚ ਪਹਿਲਕਦਮੀਆਂ ਕਰਨ ਲਈ ਪੇਡਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਪੇਡਾ ਦੇ ਚੇਅਰਮੈਨ ਸ੍ਰੀ ਐੱਚ.ਐੱਸ. ਹੰਸਪਾਲ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਵਿਚਕਾਰਲੇ ਪਾੜੇ ਨੂੰ ਪੂਰਾ ਕਰਨ ਲਈ ਸੂਬੇ ਵਿੱਚ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਦੀ ਸੰਭਾਲ ਤੇ ਊਰਜਾ ਕੁਸ਼ਲਤਾ ਦੇ ਉਪਾਵਾਂ ਨੂੰ ਅਪਣਾਉਂਦੇ ਹੋਏ ਸਮਝਦਾਰੀ ਨਾਲ ਊਰਜਾ ਦੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ।

ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਸੁਮੀਤ ਕੇ. ਜਾਰੰਗਲ ਨੇ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਊਰਜਾ ਸੰਭਾਲ ਬਾਰੇ ਜਾਗਰੂਕਤਾ ਵੱਖ-ਵੱਖ ਭਾਈਵਾਲ ਵਿਭਾਗਾਂ ਦੇ ਸਲਾਹ-ਮਸ਼ਵਰੇ ਨਾਲ ਵਰਕਸ਼ਾਪਾਂ/ਸੈਮੀਨਾਰਾਂ ਰਾਹੀਂ ਅਤੇ ਟਰਾਂਸਪੋਰਟ, ਇਮਾਰਤਾਂ, ਉਦਯੋਗ ਖੇਤਰਾਂ ਵਿੱਚ ਊਰਜਾ ਸੰਭਾਲ ਨੀਤੀਆਂ ਲਾਗੂ ਕਰਕੇ ਪੈਦਾ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਪੇਡਾ ਨੇ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ‘ਤੇ ਖੋਜ ਅਤੇ ਵਿਕਾਸ ਰਾਹੀਂ ਨਵੇਂ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ 13 ਨਾਮਵਰ ਇੰਜੀਨੀਅਰਿੰਗ ਸੰਸਥਾਵਾਂ/ਯੂਨੀਵਰਸਿਟੀਆਂ ਨਾਲ ਸਮਝੌਤਾ ਸਹੀਬੱਧ ਕੀਤਾ। ਡਾ. ਜਾਰੰਗਲ ਨੇ ਕਿਹਾ ਕਿ ਪੇਡਾ ਉਨ੍ਹਾਂ ਸੰਸਥਾਵਾਂ/ਯੂਨਿਟਾਂ ਨੂੰ “ਸੂਬਾਈ ਮਾਨਤਾ” ਵੀ ਦੇ ਰਿਹਾ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਸਾਲ 2020-21 ਅਤੇ 2021-22 ਦੌਰਾਨ ਊਰਜਾ ਦੀ ਕੁਸ਼ਲ ਵਰਤੋਂ, ਪ੍ਰਬੰਧਨ ਅਤੇ ਸੰਭਾਲ ਲਈ ਵਧੇਰੇ ਯਤਨ ਕੀਤੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਨੇ ਇਮਾਰਤਾਂ ਅਤੇ ਉਦਯੋਗਾਂ ਵਿੱਚ ਊਰਜਾ ਕੁਸ਼ਲ ਸਮੱਗਰੀ ਦੀ ਵਰਤੋਂ ਸਬੰਧੀ ਵੱਖ-ਵੱਖ ਭਾਈਵਾਲ ਵਿਭਾਗਾਂ/ਸੰਸਥਾਵਾਂ ਤੋਂ ਆਏ ਨੁਮਾਇੰਦਿਆਂ ਲਈ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ।

ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ.  ਸਿੰਘ ਨੇ ਸਾਰੇ ਭਾਈਵਾਲਾਂ ਦਾ ਧੰਨਵਾਦ ਕਰਦਿਆਂ ਆਪਣੀਆਂ ਰਿਹਾਇਸ਼ਾਂ ਅਤੇ ਕੰਮ ਵਾਲੀਆਂ ਥਾਵਾਂ ‘ਤੇ ਊਰਜਾ ਬਚਾਉਣ ਦੇ ਉਪਾਅ ਅਪਣਾਉਣ ਦੀ ਅਪੀਲ ਕੀਤੀ। ਚੀਫ ਆਰਕੀਟੈਕਟ ਪੰਜਾਬ ਸ੍ਰੀਮਤੀ ਸਪਨਾ ਸਣੇ 200 ਤੋਂ ਵੱਧ ਲੋਕਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।

ਡੱਬੀ:

ਊਰਜਾ ਸੰਭਾਲ ਪੁਰਸਕਾਰ ਜੇਤੂਆਂ ਦੇ ਵੇਰਵੇ

ਐਨਰਜੀ ਇੰਟੈਂਸਿਵ ਇੰਡਸਟਰੀਜ਼ (ਨਾਮਜ਼ਦ ਖਪਤਕਾਰ) ਸ਼੍ਰੇਣੀ (ਟੈਕਸਟਾਇਲ)

ਪਹਿਲਾ ਇਨਾਮ: ਮੈਸਰਜ਼ ਵਰਧਮਾਨ ਯਾਰਨਜ਼ ਐਂਡ ਥਰੈੱਡਜ਼ ਲਿਮਿਟਡ, ਹੁਸ਼ਿਆਰਪੁਰ

ਦੂਜਾ ਇਨਾਮ: ਮੈਸਰਜ਼ ਅਰਿਹੰਤ ਸਪਿਨਿੰਗ ਮਿੱਲ, ਸੰਗਰੂਰ

ਐਨਰਜੀ ਇੰਟੈਂਸਿਵ ਇੰਡਸਟਰੀਜ਼ (ਨਾਮਜ਼ਦ ਖਪਤਕਾਰ) ਸ਼੍ਰੇਣੀ (ਪਲਪ ਐਂਡ ਪੇਪਰ)

ਪਹਿਲਾ ਇਨਾਮ: ਮੈਸਰਜ਼ ਖੰਨਾ ਪੇਪਰ ਮਿੱਲਜ਼ ਲਿਮਿਟਡ, ਅੰਮ੍ਰਿਤਸਰ

ਦੂਜਾ ਇਨਾਮ: ਮੈਸਰਜ਼ ਕੁਆਂਟਮ ਪੇਪਰਜ਼ ਲਿਮਿਟਡ, ਪਿੰਡ ਤੇ ਡਾਕ ਸੈਲਾ ਖ਼ੁਰਦ, ਤਹਿਸੀਲ ਗੜ੍ਹਸ਼ੰਕਰ (ਹੁਸ਼ਿਆਰਪੁਰ)

ਨਿਰਮਾਣ ਉਦਯੋਗ ਸ਼੍ਰੇਣੀ (ਦਰਮਿਆਨੇ)

ਪਹਿਲਾ ਇਨਾਮ: ਮੈਸਰਜ਼  ਈਸਟਮੈਨ ਕਾਸਟ ਐਂਡ ਫੌਰਜ ਲਿਮਿਟਡ, ਲੁਧਿਆਣਾ

ਦੂਜਾ ਇਨਾਮ: ਮੈਸਰਜ਼ ਆਟੋ ਇੰਟਰਨੈਸ਼ਨਲ, ਲੁਧਿਆਣਾ

ਨਿਰਮਾਣ ਉਦਯੋਗ ਸ਼੍ਰੇਣੀ (ਵੱਡੇ)

ਪਹਿਲਾ ਇਨਾਮ: ਮੈਸਰਜ਼ ਮਾਧਵ ਗਰੁੱਪ, ਪਟਿਆਲਾ

ਦੂਜਾ ਇਨਾਮ: ਮੈਸਰਜ਼ ਹੀਰੋ ਸਟੀਲਜ਼ ਲਿਮਿਟਡ, ਲੁਧਿਆਣਾ

ਵਪਾਰਕ (ਸਰਕਾਰੀ ਅਤੇ ਨਿੱਜੀ) ਇਮਾਰਤਾਂ ਦੀ ਸ਼੍ਰੇਣੀ (ਦਫ਼ਤਰ)

ਪਹਿਲਾ ਇਨਾਮ: ਮੈਸਰਜ਼ ਭਾਰਤ ਸੰਚਾਰ ਨਿਗਮ ਲਿਮਿਟਡ, ਜਲੰਧਰ

ਦੂਜਾ ਇਨਾਮ: ਮੈਸਰਜ਼ ਭਾਰਤ ਸੰਚਾਰ ਨਿਗਮ ਲਿਮਿਟਡ ਹੁਸ਼ਿਆਰਪੁਰ

ਵਿਦਿਅਕ ਸੰਸਥਾਵਾਂ (ਸਰਕਾਰੀ ਅਤੇ ਨਿੱਜੀ) ਇਮਾਰਤਾਂ ਦੀ ਸ਼੍ਰੇਣੀ

ਪਹਿਲਾ ਇਨਾਮ: ਮੈਸਰਜ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ

ਦੂਜਾ ਇਨਾਮ: ਮੈਸਰਜ਼ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਪੰਜਾਬ

ਹਸਪਤਾਲ ਬਿਲਡਿੰਗ ਸ਼੍ਰੇਣੀ

ਪਹਿਲਾ ਇਨਾਮ: ਮੈਸਰਜ਼ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.ਐਮ.ਈ.ਆਰ), ਸੰਗਰੂਰ

ਦੂਜਾ ਇਨਾਮ: ਮੈਸਰਜ਼ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ (ਹੋਮਟ੍ਰੇਲ ਬਿਲਡਟੈਕ ਪ੍ਰਾਈਵੇਟ ਲਿਮਟਿਡ ਦੀ ਇਕ ਯੂਨਿਟ) ਮੋਹਾਲੀ

ਐਨਰਜੀ ਆਡਿਟਿੰਗ ਏਜੰਸੀ ਸ਼੍ਰੇਣੀ (ਬੀ.ਈ.ਈ. ਵੱਲੋਂ ਸਰਟੀਫਾਈਡ ਐਨਰਜੀ ਆਡੀਟਰ)

ਪਹਿਲਾ ਇਨਾਮ: ਮੈਸਰਜ਼ ਪੀ.ਜੀ.ਐਸ. ਐਨਰਜੀ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਚੰਡੀਗੜ੍ਹ

ਦੂਜਾ ਇਨਾਮ: ਮੈਸਰਜ਼ ਨਾਮਧਾਰੀ ਈਕੋ ਐਨਰਜੀਜ਼ ਪ੍ਰਾ. ਲਿਮਿਟੇਡ, ਸਿਰਸਾ, ਹਰਿਆਣਾ 

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਖ਼ਬਰ ਸਾਰ

ਸਿੱਖ ਜਗ਼ਤ

ਅਜਨਾਲਾ ਘਟਨਾ ‘ਤੇ ਬਣਾਈ ਗਈ ਸਬ-ਕਮੇਟੀ ਦੀ ਰਿਪੋਰਟ ਜਥੇਦਾਰ ਅਕਾਲ ਤਖ਼ਤ ਸਾਹਿਬ ਤੁਰੰਤ ਜਨਤਕ ਕਰਨ: ਮਨਜੀਤ ਸਿੰਘ ਭੋਮਾ

Akal Takht Jathedar should make report of sub-committee on Ajnala incident: Manjit Singh Bhoma ਯੈੱਸ ਪੰਜਾਬ ਅੰਮ੍ਰਿਤਸਰ, 24 ਮਾਰਚ, 2023: ਦਿੱਲੀ ਸਿੱਖ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ...

ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਫ਼ਰਾਰ ਹੋਣ ਵਿੱਚ ਹੋਇਆ ਸਫ਼ਲ?

Has Amritpal Singh slipped out of Punjab? ਯੈੱਸ ਪੰਜਾਬ ਅੰਮ੍ਰਿਤਸਰ, 23 ਮਾਰਚ, 2023: ਕੀ ਅੰਮ੍ਰਿਤਪਾਲ ਸਿੰਘ ਸਨਿਚਰਵਾਰ 18 ਮਾਰਚ ਨੂੰ ਪੰਜਾਬ ਪੁਲਿਸ ਵੱਲੋਂ ਬਣਾਈ ਵੱਡੀ ਯੋਜਨਾਬੰਦੀ ਅਤੇ ਚੌਕਸੀ ਦੇ ਬਾਵਜੂਦ ਪੁਲਿਸ ਦੇ...

ਮਨੋਰੰਜਨ

“ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” 7 ਅਪ੍ਰੈਲ 2023 ਨੂੰ ਹੋਵੇਗੀ ਸਿਨੇਮਾਘਰਾਂ ਵਿੱਚ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 24 ਮਾਰਚ 2023: ਦਰਸ਼ਕ ਕਾਫੀ ਸਮੇਂ ਤੋਂ ਸਿਨੇਮਾਘਰਾਂ ਵਿੱਚ ਫਿਲਮ "ਏਸ ਜਹਾਨੋ ਦੂਰ ਕਿਤੇ-ਚਲ ਜਿੰਦੀਏ" ਨੂੰ ਦੇਖਣ ਲਈ ਉਤਸ਼ਾਹਿਤ ਹਨ। ਖੈਰ! ਦਰਸ਼ਕਾਂ ਦੀ ਉਤਸੁਕਤਾ ਜਲਦੀ ਹੀ ਖਤਮ ਹੋਣ ਜਾ ਰਹੀ ਹੈ ਕਿਉਂਕਿ ਇਹ...

‘ਡਿਨਰ ਡੇਟ’ ਤੋਂ ਬਾਅਦ ਹੁਣ ਰਾਘਵ ਚੱਢਾ ਤੇ ਪ੍ਰਨੀਤੀ ਚੋਪੜਾ ‘ਲੰਚ’ ’ਤੇ ਇਕੱਠੇ ਨਜ਼ਰ ਆਏ

ਯੈੱਸ ਪੰਜਾਬ ਮੁੰਬਈ, 23 ਮਾਰਚ, 2023: ਬਾਲੀਵੁੱਡ ਅਦਾਕਾਰਾ ਪ੍ਰਨੀਤੀ ਚੋਪੜਾ ਅੱਜ ‘ਆਮ ਆਦਮੀ ਪਾਰਟੀ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਨਾਲ ਲੰਚ ’ਤੇ ਮਿਲਣ ਤੋਂ ਬਾਅਦ ਇਕੱਠੇ ਨਜ਼ਰ ਆਏ। ਇਸ ਤੋਂ ਪਹਿਲਾਂ ਦੋਵੇਂ...

ਤਰਸੇਮ ਜੱਸੜ ਦਾ ‘ਸਪੌਟੀਫ਼ਾਈ’ ਸਿੰਗਲ, ‘ਮਾਣ ਪੰਜਾਬੀ’ ਨਿਊਯਾਰਕ ਵਿੱਚ ‘ਟਾਈਮਜ਼ ਸਕੁਏਅਰ’ ’ਤੇ ਹੋਇਆ ਫ਼ੀਚਰ

ਯੈੱਸ ਪੰਜਾਬ ਚੰਡੀਗੜ੍ਹ, 23 ਮਾਰਚ, 2023: ਤਰਸੇਮ ਜੱਸੜ ਦਾ ਨਵਾਂ ਸਪੌਟੀਫ਼ਾਈ ਸਿੰਗਲ ਟਰੈਕ "ਮਾਣ ਪੰਜਾਬੀ", ਟਾਈਮਜ਼ ਸਕੁਆਇਰ, ਨਿਊਯਾਰਕ, ਤੇ ਧੂਮਾਂ ਪਾ ਰਿਹਾ ਹੈ ਜੋ ਕਿ 18 ਮਾਰਚ 2023 ਨੂੰ ਰਿਲੀਜ਼ ਕੀਤਾ ਗਿਆ ਸੀ। ਟਰੈਕ ਦਾ ਸੰਗੀਤ...

ਪਰਵਾਸੀ ਪੰਜਾਬੀਆਂ ਦੇ ਜਜ਼ਬਾਤੀ ਬੰਧਨਾਂ ਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ’

'Es Jahano Door Kitte-Chal Jindiye' is a tale of emotional bonding and relationship of Punjabi Diaspora ਯੈੱਸ ਪੰਜਾਬ ਹਰਜਿੰਦਰ ਸਿੰਘ ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ...

ਆਉਣ ਵਾਲੀ ਪੰਜਾਬੀ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ’ ਦੇ ਕਲਾਕਾਰਾਂ ਨੇ ਦਰਬਾਰ ਸਾਹਿਬ ਵਿਖ਼ੇ ਮੱਥਾ ਟੇਕਿਆ

ਯੈੱਸ ਪੰਜਾਬ ਅੰਮ੍ਰਿਤਸਰ, 16 ਮਾਰਚ, 2023: ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ "ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ" ਦੀ ਸਾਰੀ ਸਟਾਰਕਾਸਟ ਫਿਲਮ ਦੀ ਪ੍ਰਮੋਸ਼ਨ ਦੇ ਲਈ ਅੰਮ੍ਰਿਤਸਰ ਪਹੁੰਚੇ ਜਿਸਨੇ ਫਿਲਮ ਦੇ ਆਉਣ...
spot_img
spot_img

ਸੋਸ਼ਲ ਮੀਡੀਆ

52,313FansLike
51,904FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਕੀ ’ਕੱਲੇ ਥਾਣੇਦਾਰ ਨੇ ਹੀ ਭਜਾ ਦਿੱਤਾ ਗੈਂਗਸਟਰ ਦੀਪਕ ਟੀਨੂੰ? – ਐੱਚ.ਐੱਸ. ਬਾਵਾ

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ‘ਏ’ ਕੈਟਾਗਰੀ ਦਾ ਗੈਂਗਸਟਰ ਦੀਪਕ ਟੀਨੂੰ ਫ਼ਰਾਰ ਹੋ ਗਿਆ ਹੈ। ਮਾਨਸਾ ਦੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ...
error: Content is protected !!