Sunday, December 4, 2022

ਵਾਹਿਗੁਰੂ

spot_img


ਅਮਰੀਕਾ ਦੀ ਯੁਨੀਵਰਸਿਟੀ ਵਿੱਚ ਸਜਾਈਆਂ ਗਈਆਂ ਦਸਤਾਰਾਂ, ਰਾਈਟ ਸਟੇਟ ਯੁਨੀਵਰਸਿਟੀ ਵਿਖੇ ‘ਸਿੱਖਸ ਇਨ ਅਮਰੀਕਾ’ ਪੌਗਰਾਮ ਦਾ ਆਯੋਜਨ

ਯੈੱਸ ਪੰਜਾਬ
ਡੇਟਨ (ਅਮਰੀਕਾ), 3 ਅਕਤੂਬਰ, 2022:
ਸਿੱਖ ਧਰਮ ਦੀ ਵਿਲੱਖਣਤਾ ਦਰਸਾਉਣ ਅਤੇ ਵਿਦਿਆਰਥੀਆਂ, ਅਧਿਕਾਰੀਆਂ ਤੇ ਨਗਰ ਵਾਸੀਆਂ ਨੂੰ ਸਿੱਖ ਸਭਿਆਚਾਰ ਦੇ ਗੋਰਵ ਮਈ ਵਿਰਸੇ ਤੋਂ ਜਾਣੂ ਕਰਾਉਣ, ਸਿੱਖ ਪਛਾਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਅਮਰੀਕਾ ਦੇ ਓਹਾਈਓ ਦੇ ਸੂਬੇ ਦੀ ਰਾਈਟ ਸਟੇਟ ਯੂਨੀਵਰਸਿਟੀ, ਡੇਟਨ ਵਿਖੇ ‘ਸਿੱਖਸ ਇਨ ਅਮਰੀਕਾ ਐਂਡ ਰਾਈਟ ਸਟੇਟ ਯੂਨੀਵਰਸਿਟੀ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਮੌਜੂਦਾ, ਸਾਬਕਾ ਸਿੱਖ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਸੈਂਟਰ ਆਫ ਇੰਟਰਨੈਸ਼ਨਲ ਐਜੂਕੇਸ਼ਨ (ਯੂ.ਸੀ.ਆਈ.ਈ.) ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ।

ਯੂਨੀਵਰਸਿਟੀ ਵਿਖੇ ਸਾਲ 1979 ਤੋਂ ਕੰਮ ਕਰ ਰਹੇ ਪ੍ਰੋਫੈਸਰ ਡਾ. ਕੁਲਦੀਪ ਸਿੰਘ ਰਤਨ ਨੇ ਆਪਣੇ ਉਦਘਾਟਨੀ ਭਾਸ਼ਣ ਵਿਚ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਅਜਿਹੇ ਸਮਾਗਮ ਕਰਵਾਉਣ ਦਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ 11 ਸਤੰਬਰ 2001 (9/11) ਦੇ ਹਮਲੇ ਤੋਂ ਬਾਅਦ ਹਰ ਟੀਵੀ ਚੈਨਲ ਵਲੋਂ ਓਸਾਮਾ ਬਿਨ ਲਾਦੇਨ ਦੀਆਂ ਪੱਗ ਅਤੇ ਦਾਹੜੀ ਵਾਲੀਆਂ ਤਸਵੀਰਾਂ ਨੂੰ ਦਿਖਾਇਆ ਜਾ ਰਿਹਾ ਸੀ, ਜਿਸ ਕਾਰਨ 9/11 ਤੋਂ ਬਾਅਦ ਸਾਡੇ ਬਾਰੇ ਲੋਕਾਂ ਦਾ ਨਜ਼ਰੀਆ ਥੋੜ੍ਹਾ ਬਦਲ ਗਿਆ। ਅਸੀਂ ਉਸ ਤੋਂ ਚਾਰ ਦਿਨ ਬਾਦ ਐਰੀਜ਼ੋਨਾ ਵਿਖੇ ਬਲਬੀਰ ਸਿੰਘ ਸੋਢੀ ਨੂੰ ਗੁਆ ਦਿੱਤਾ, ਕਿਉਂਕਿ ਆਮ ਲੋਕਾਂ ਨੂੰ ਸਿੱਖਾਂ ਬਾਰੇ ਪਤਾ ਨਹੀਂ ਸੀ। ਇਹੀ ਕਾਰਨ ਹੈ ਕਿ ਸਿੱਖਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਅਜਿਹੇ ਪ੍ਰੋਗਰਾਮਾਂ ਦਾ ਆਯੋਜਿਤ ਕਰਨਾ ਬਹੁਤ ਜ਼ਰੂਰੀ ਹੋ ਗਿਆ।

ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਕਮਿਊਨਿਟੀ ਕਾਰਕੂਨ ਸਮੀਪ ਸਿੰਘ ਗੁਮਟਾਲਾ ਨੇ ਵੀਡੀਓ ਅਤੇ ਸਲਾਈਡਾਂ ਦੀ ਵਰਤੋਂ ਕਰਕੇ ਸਿੱਖਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਗੁਰੂ ਗ੍ਰੰਥ ਸਾਹਿਬ, 10 ਗੁਰੂ ਸਾਹਿਬਾਨ, ਸਿੱਖ ਕਕਾਰਾਂ (ਕੇਸ, ਕੰਗਾ, ਕੜਾ, ਕਿਰਪਾਨ ਅਤੇ ਕਛਹਿਰਾ), ਦਸਤਾਰ, ਲੰਗਰ, ਅਮਰੀਕਾ ਵਿੱਚ ਸਿੱਖਾਂ ਦੀ ਆਮਦ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਮਹਿਮਾਨਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ।

ਗੁਮਟਾਲਾ ਨੇ ਅਗਸਤ 2000 ਵਿੱਚ ਅਮਰੀਕਾ ਪਹੁੰਚਣ ਦੇ ਸਮੇਂ ਦੇ ਆਪਣੇ ਅਨੁਭਵ ਨੂੰ ਸਾਂਝਾ ਕਰਦਿਆਂ ਦੱਸਿਆ ਕਿ ਕਿਵੇਂ 9/11 ਤੋਂ ਬਾਦ ਸਿੱਖ ਵਿਦਿਆਰਥੀਆਂ ਲਈ ਸਥਿਤੀ ਬਦਲ ਗਈ, ਜਦੋਂ ਕਈ ਦਿਨਾਂ ਤੱਕ ਪੰਜਾਬ ਵਿੱਚ ਸਾਡੇ ਪਰਿਵਾਰਕ ਮੈਂਬਰ ਸਾਡੀ ਸੁਰੱਖਿਆ ਨੂੰ ਲੈ ਕੇ ਚਿੰਤਤ ਸਨ। ਇਸ ਲਈ ਉਸ ਤੋਂ ਬਾਦ ਯੂਨੀਵਰਸਿਟੀ ਵਿੱਚ ਸਿੱਖ ਭਾਈਚਾਰੇ ਅਤੇ ਹੋਰ ਵਿਭਿੰਨ ਸੱਭਿਆਚਾਰਾਂ ਬਾਰੇ ਤਜਰਬੇ ਸਾਂਝੇ ਕਰਨ ਲਈ ਅਜਿਹੇ ਸਮਾਗਮਾਂ ਦਾ ਆਯੋਜਨ ਕਰਨਾ ਬਹੁਤ ਮਹੱਤਵਪੂਰਨ ਹੋ ਗਿਆ।

ਯੂਨੀਵਰਸਿਟੀ ਵਿਖੇ ਇੰਜੀਨਿਅਰਿੰਗ ਵਿੱਚ ਮਾਸਟਰਜ਼ ਕਰ ਰਹੇ ਵਿਦਿਆਰਥੀ ਹਰਰੂਪ ਸਿੰਘ ਅਤੇ ਹਰਸ਼ਦੀਪ ਸਿੰਘ ਨੇ ਦੁਸਿਆ ਕਿ ਇਹ ਬਹੁਤ ਹੀ ਜਾਣਕਾਰੀ ਭਰਪੂਰ ਪ੍ਰੋਗਰਾਮ ਸੀ। ਉਹਨਾਂ ਸਮਾਗਮ ਦੇ ਆਯੋਜਨ ਵਿੱਚ ਸਹੂਲਤ ਕਰਨ ਲਈ ਯੂਨੀਵਰਸਿਟੀ ਦੇ ਸਟਾਫ ਮੈਂਬਰਾਂ, ਹੋਰ ਵਿਦਿਆਰਥੀ ਸੰਸਥਾਵਾਂ ਅਤੇ ਯੂ.ਸੀ.ਆਈ.ਈ. ਦਾ ਧੰਨਵਾਦ ਕੀਤਾ।

ਉਹਨਾਂ ਕਿਹਾ, “ਇਸ ਸਮਾਗਮ ਨੇ ਸਾਡੀ ਯੁਨੀਵਰਸਿਟੀ ਦੇ ਭਾਈਚਾਰੇ ਨੂੰ ਇਕੱਠੇ ਹੋਣ, ਸਿੱਖ ਧਰਮ ਬਾਰੇ ਹੋਰ ਜਾਨਣ, ਸਮਝਣ ਅਤੇ ਸਿੱਖ ਸਭਿਆਚਾਰ ਦੇ ਗੋਰਵਮਈ ਵਿਰਸੇ ਤੋਂ ਜਾਣੂ ਕਰਾਉਣ ਲਈ ਇੱਕ ਵਧੀਆ ਮੌਕਾ ਪ੍ਰਦਾਨ ਕੀਤਾ। ਆਏ ਹੋਏ ਮਹਿਮਾਨਾਂ ਨੇ, ਜਿਸ ਵਿੱਚ ਵੱਖ-ਵੱਖ ਮੁਲਕਾਂ ਦੇ ਵਿਦਿਆਰਥੀ ਸ਼ਾਮਲ ਸਨ, ਨੇ ਉਤਸ਼ਾਹ ਨਾਲ ਹਿੱਸਾ ਲਿਆ।
ਮਹਿਮਾਨਾਂ ਨੇ ਦਸਤਾਰ ਬੰਨਣ ਦਾ ਵੀ ਅਨੁਭਵ ਕੀਤਾ। ਉਹਨਾਂ ਨੂੰ ਡੇਟਨ ਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਦਾ ਮੌਕਾ ਵੀ ਮਿਲਿਆ। ਦਸਤਾਰ ਸਜਾਉਣ ਤੋਂ ਬਾਅਦ ਵਿਦਿਆਰਥੀ ਬਹੁਤ ਹੀ ਮਾਨ ਮਹਿਸੂਸ ਕਰ ਰਹੇ ਸਨ ਅਤੇ ਯੂਨੀਵਰਸਿਟੀ ਵਿੱਚ ਦਸਤਾਰ ਪਹਿਣ ਕੇ ਘੁੰਮਦੇ ਰਹੇ ਅਤੇ ਆਪਣੀਆਂ ਕਲਾਸਾਂ ਵਿੱਚ ਵੀ ਗਏ।

ਉਹਨਾਂ ਇਸ ਦੀ ਮਹੱਤਤਾ, ਵੱਖ-ਵੱਖ ਰੰਗਾਂ ਅਤੇ ਦਸਤਾਰ ਬੰਨਣ ਦੇ ਵੱਖ-ਵੱਖ ਸਟਾਈਲ ਆਦਿ ਬਾਰੇ ਕਈ ਦਿਲਚਸਪ ਸਵਾਲ ਵੀ ਪੁੱਛੇ।
ਮਿਸ਼ੇਲ ਸਟ੍ਰੀਟਰ, ਡਾਇਰੈਕਟਰ ਯੂ.ਸੀ.ਆਈ.ਈ. ਨੇ ਸਿੱਖ ਵਿਦਿਆਰਥੀਆਂ ਨੂੰ ਇਸ ਪ੍ਰੌਗਰਾਮ ਨੂੰ ਆਯੋਜਿਤ ਅਤੇ ਕਾਮਯਾਬ ਕਰਨ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਇਸ ਨੇ ਅਮਰੀਕੀ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇਕੱਠੇ ਹੋ ਕੇ ਸਿੱਖ ਵਿਰਸੇ ਬਾਰੇ ਜਾਨਣ ਦਾ ਮੌਕਾ ਦਿੱਤਾ।

ਇਸ ਪ੍ਰੋਗਰਾਮ ਵਿੱਚ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਵਿੱਚ ਦਸਤਾਰ, ਲੰਗਰ, ਮੂਲ ਮੰਤਰ, ਸਿੱਖ ਧਰਮ ਦੇ ਤਿੰਨ ਥੰਮ (ਕਿਰਤ ਕਰਨੀ, ਵੰਡ ਕੇ ਛੱਕਣਾ ਅਤੇ ਨਾਮ ਜਪਣਾ) ਅਤੇ ਅਮਰੀਕਾ ਦੀ ਫੋਜ ਵਿੱਚ ਸਿੱਖਾਂ ਬਾਰੇ ਜਾਣਕਾਰੀ ਦਿੱਤੀ ਗਈ। ਰਾਈਟ ਸਟੇਟ ਦੇ ਸਾਬਕਾ ਵਿਦਿਆਰਥੀ ਲ਼ੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਰਤਨ ਜੋ ਕਿ ਇਸ ਸਮੇਂ ਫੋਜ ਵਿੱਚ ਹਨ, ਬਾਰੇ ਵੀ ਦੱਸਿਆ ਗਿਆ।

ਇਸ ਤੋਂ ਇਲਾਵਾ, ਸਿੱਖ ਇਤਿਹਾਸ ਅਤੇ ਪਰੰਪਰਾ ਨਾਲ ਸੰਬੰਧਤ ਕਿਤਾਬਾਂ, ਕੜੇ, ਕੰਘੇ ਵੀ ਪ੍ਰਦਰਸ਼ਿਤ ਕੀਤੇ ਗਏ। ਮਹਿਮਾਨਾਂ ਨੇ ਪੰਜਾਬੀ ਖਾਣੇ ਦਾ ਆਨੰਦ ਮਾਨਿਆ। ਪ੍ਰੋਗਰਾਮ ਵਿੱਚ ਯੁਨੀਵਰਸਿਟੀ ਦੇ ਵਿਦਿਆਰਥੀ ਨਵਰਤਨ ਸਿੰਘ, ਗੁਰਵੀਰ ਸਿੰਘ, ਅਰਵੀਰ ਸਿੰਘ, ਮਨਪ੍ਰੀਤ ਸਿੰਘ ਅਤੇ ਸਿੱਖ ਭਾਈਚਾਰੇ ਦੇ ਮੈਂਬਰ ਵੀ ਸ਼ਾਮਲ ਹੋਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ਦੇ ਪ੍ਰਬੰਧਾਂ ’ਚ ਸਿੱਧੇ ਦਖ਼ਲ ਵਾਲੀ ਗੱਲ, ਬਰਦਾਸ਼ਤ ਨਹੀਂ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 2 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ...

ਭਾਜਪਾ ਵੀ ਕਾਂਗਰਸ ਦੀ ਰਾਹ ’ਤੇ ਤੁਰਣ ਲੱਗੀ, ਐੱਸ.ਆਈ.ਟੀ. ਦਾ ਕਾਰਜਕਾਲ ਨਾ ਵਧਾ ਕੇ ਯੋਗੀ ਸਰਕਾਰ ਕਰ ਰਹੀ ਕਾਤਲਾਂ ਨੂੰ ਬਚਾਉਣ ਦਾ ਯਤਨ: ਭੋਗਲ

ਯੈੱਸ ਪੰਜਾਬ ਨਵੀਂ ਦਿੱਲੀ, 1 ਦਸੰਬਰ, 2022 - 1984 ਦੇ ਸਿੱਖ ਕਤਲੇਆਮ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣ ਅਤੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 38 ਸਾਲਾਂ ਤੋਂ ਸੰਘਰਸ਼ ਕਰ ਰਹੇ...

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਵਿੱਢੀ, ਐਡਵੋਕੇਟ ਧਾਮੀ ਨੇ ਕਿਹਾ ਦੁਨੀਆਂ ਭਰ ਦੇ ਲੋਕ ‘ਆਨਲਾਈਨ ਬਣਨਗੇ’ ਮੁਹਿੰਮ ਦਾ ਹਿੱਸਾ

ਯੈੱਸ ਪੰਜਾਬ ਅੰਮ੍ਰਿਤਸਰ, 1 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਅੱਜ ਵਿਸ਼ਾਲ ਪੱਧਰ ’ਤੇ ਆਗਾਜ਼ ਕਰਦਿਆਂ ਇਸ ਨੂੰ ਅਗਲੇ ਦਿਨਾਂ ਵਿਚ ਪੂਰੇ...

ਸਿੱਖ ਸੰਗਤ ਦੇ ਰੋਸ ਨੂੰ ਵੇਖ਼ਦਿਆਂ ਪੰਜਾਬ ਸਰਕਾਰ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਗਾਵੇ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 30 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ...

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 28 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ...

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ ਗੁਰਦਾਸਪੁਰ, 28 ਨਵੰਬਰ, 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਮਾਤਾ ਬਲਬੀਰ ਕੌਰ ਨੇ ਸਵੇਰੇ...

ਮਨੋਰੰਜਨ

ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ ਸ਼ਾਹਰੁਖ਼ ਖ਼ਾਨ ਦੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ, ਕਿਹੜੇ ਕਿਹੜੇ ਦੇਸ਼?

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਸ਼ਾਹਰੁਖ਼ ਖ਼ਾਨ ਦੀ ਨਵੀਂ ਆ ਰਹੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ। ਫ਼ਿਲਮ ਦੇ ਨਿਰਦੇਸਕ ਸਿਧਾਰਥ ਆਨੰਦ ਅਨੁਸਾਰ ਇਸ ਐਕਸ਼ਨ ਭਰਪੂਰ ਫ਼ਿਲਮ ਦੀ ਸ਼ੂਟਿੰਗ ਭਾਰਤ ਤੋਂ...

ਨੋਰਾ ਫ਼ਤੇਹੀ ਹੋਈ ਅਲੋਚਨਾ ਦਾ ਸ਼ਿਕਾਰ; ਕਤਰ ਵਿੱਚ ‘ਫ਼ੀਫਾ’ ਦੇ ਪ੍ਰੋਗਰਾਮ ਵਿੱਚ ਤਿਰੰਗਾ ਝੰਡਾ ਪੁੱਠਾ ਫ਼ੜਨ ਕਾਰਨ ਹੋਈ ‘ਟ੍ਰੋਲਿੰਗ’

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਅਦਾਕਾਰਾ ਅਤੇ ‘ਡਾਂਸਰ’ ਨੋਰਾ ਫ਼ਤੇਹੀ, ਜਿਸ ਦੀ ਕਤਰ ਵਿੱਚ ਚੱਲ ਰਹੇ ਵਿਸ਼ਵ ਫੁੱਟਬਾਲ ਮੁਕਾਬਲਿਆਂ ਦੌਰਾਨ ‘ਫ਼ੀਫਾ ਫ਼ੈਨ ਫ਼ੈਸਟੀਵਲ’ ਨਾਂਅ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਨੂੰ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ...

ਨਾਮੀ ਗਾਇਕ ਜੁਬੀਨ ਨੌਟਿਆਲ ਪੌੜੀਆਂ ਤੋਂ ਡਿੱਗੇ, ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਬਾਲੀਵੁੱਡ ਦੇ ਨਾਮੀ ਗਾਇਕ ਜੁਬੀਨ ਨੌਟਿਆਲ ਵੀਰਵਾ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ...

ਪੰਜਾਬੀ ਗਾਇਕ ਕੁਲਜੀਤ ’ਤੇ ਹੋ ਗਈ ਐਫ਼.ਆਈ.ਆਰ., ਪੁਲਿਸ ਮੁਲਾਜ਼ਮ ਗਾਇਕ ਦੇ ਗਾਣੇ ‘ਮਹਾਂਕਾਲ’ ਵਿੱਚ ਹਥਿਆਰ ਪ੍ਰਦਰਸ਼ਨੀ ਦਾ ਦੋਸ਼

ਯੈੱਸ ਪੰਜਾਬ ਮੋਗਾ, 1 ਦਸੰਬਰ, 2022: ਪੰਜਾਬੀ ਗਾਇਕ ਕੁਲਜੀਤ ਵੱਲੋਂ 30 ਨਵੰਬਰ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤੇ ਗਏ ਗ਼ੀਤ ‘ਮਹਾਂਕਾਲ’ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਕਰਕੇ ਇਸ ਗਾਇਕ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਦਿਲਚਸਪ ਗੱਲ...

ਗਾਇਕ ਦਲੇਰ ਮਹਿੰਦੀ ਦੇ ਫ਼ਾਰਮ ਹਾਊਸ ਸਣੇ 3 ਫ਼ਾਰਮਹਾਊਸ ‘ਸੀਲ’

ਯੈੱਸ ਪੰਜਾਬ ਗੁਰੂਗ੍ਰਾਮ, 30 ਨਵੰਬਰ, 2022: ਕੌਮਾਂਤਰੀ ਪ੍ਰਸਿੱਧੀ ਵਾਲੇ ਬਾਲੀਵੁੱਡ ਗਾਇਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਹਨਾ ਵਿਖ਼ੇ ਦਮਦਮਾ ਝੀਲ ਨੇੜੇ ਡੇਢ ਏਕੜ ਜ਼ਮੀਨ ’ਤੇ ਬਣੇ ਫ਼ਾਰਮਹਾਊਸ ਸਣੇ 3 ਫ਼ਾਰਮਹਾਊਸ ‘ਸੀਲ’ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲੰਘੇ...
- Advertisement -spot_img
- Advertisement -spot_img

ਸੋਸ਼ਲ ਮੀਡੀਆ

45,611FansLike
51,919FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!