Wednesday, April 17, 2024

ਵਾਹਿਗੁਰੂ

spot_img
spot_img

ਅਮਰੀਕਾ ਦੇ ਟੈਕਸਾਸ , ਓਕਲਾਹੋਮਾ ਤੇ ਡੇਲਾਵੇਰ ਰਾਜਾਂ ਵਿਚ ਲੱਗੀ ਭਿਆਨਕ ਅੱਗ ਵਿੱਚ ਲੱਖਾਂ ਏਕੜ ਜੰਗਲੀ ਰਕਬਾ ਸੜਿਆ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ,ਕੈਲੀਫੋਰਨੀਆ, ਮਾਰਚ 2, 2024

ਅਮਰੀਕਾ ਦੇ ਟੈਕਸਾਸ ,  ਓਕਲਾਹੋਮਾ ਤੇ ਡੇਲਾਵੇਰ ਰਾਜਾਂ ਦੇ ਜੰਗਲ ਨੂੰ ਲੱਗੀ ਭਿਆਨਕ ਅੱਗ ਅਜੇ ਤੱਕ ਕਾਬੂ ਹੇਠ ਨਹੀਂ ਆਈ ਤੇ ਇਹ ਹੋਰ ਖੇਤਰਾਂ ਵਿਚ ਫੈਲਦੀ ਜਾ ਰਹੀ ਹੈ।

ਦੋ ਵਿਅਕਤੀ ਅੱਗ ਵਿਚ ਸੜ ਕੇ ਮਾਰੇ ਗਏ ਹਨ ਤੇ ਇਸ ਤੋਂ ਇਲਾਵਾ ਅਨੇਕਾਂ ਪਸ਼ੂ ਅੱਗ ਦੀ ਭੇਟ ਚੜ ਗਏ ਹਨ। ਘਰ ਤੇ ਰੁਜ਼ਗਾਰ ਦੇ ਸਾਧਨ ਤਬਾਹ ਹੋ ਗਏ ਹਨ।

ਟੈਕਸਾਸ ਦੇ ਇਤਿਹਾਸ ਵਿਚ ਹੁਣ ਤੱਕ ਲੱਗੀ ਇਹ ਅੱਗ ਸਭ ਤੋਂ ਵਧ ਭਿਆਨਕ ਹੈ। ਟੈਕਸਾਸ ਦੇ ਪੈਨਹੈਂਡਲ ਖੇਤਰ ਵਿਚ ਅੱਗ ਨੇ ਭਾਰੀ ਤਬਾਹੀ ਮਚਾਈ ਹੈ।

ਸਮੋਕਹਾਊਸ ਕਰੀਕ ਖੇਤਰ ਤੋਂ ਸ਼ੁਰੂ ਹੋਈ ਅੱਗ ਇਕੱਲੇ ਟੈਕਸਾਸ ਰਾਜ ਵਿਚ ਹੁਣ ਤੱਕ 10 ਲੱਖ ਏਕੜ ਜੰਗਲੀ ਰਕਬਾ ਸਾੜ ਚੁੱਕੀ ਹੈ। ਨਾਲ ਲੱਗਦੇ ਓਕਲਾਹੋਮਾ ਰਾਜ ਵਿਚ 31500 ਏਕੜ ਜੰਗਲ ਸੜ ਚੁੱਕਾ ਹੈ।

ਇਹ ਜਾਣਕਾਰੀ ਜੰਗਲ ਨਾਲ ਸਬੰਧਤ ਵਿਭਾਗ ਨੇ  ਦਿੱਤੀ ਹੈ। ਖੇਤਰ ਵਿਚ ਤੇਜ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ ਜਿਸ ਕਾਰਨ ਅੱਗ ਹੋਰ ਫੈਲ ਸਕਦੀ ਹੈ।

ਹੁਣ ਤੱਕ ਕੁਲ 2000 ਵਰਗ  ਮੀਲ ਖੇਤਰ ਸੜ ਚੁੱਕਾ ਹੈ ਤੇ ਤਕਰੀਬਨ ਏਨਾ ਹੀ ਰਕਬਾ ਡੇਲਾਵੇਰ ਰਾਜ ਵਿਚ ਅੱਗ ਦੀ ਭੇਟ ਚੜ ਗਿਆ ਹੈ।

ਰਾਸ਼ਟਰਪਤੀ ਜੋ ਬਾਈਡਨ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਅੱਗ ਤੋਂ ਪ੍ਰਭਾਵਤ ਲੋਕਾਂ ਨੂੰ ਹਰ ਸੰਭਵ ਮੱਦਦ ਦਿੱਤੀ ਜਾਵੇਗੀ।

ਰਾਸ਼ਟਰਪਤੀ ਨੇ ਉਨਾਂ ਲੋਕਾਂ ਨੂੰ ਵੀ ਅੱਖਾਂ ਖੋਲਣ ਲਈ ਕਿਹਾ ਹੈ ਜੋ ਵਿਸ਼ਵ ਭਰ ਵਿਚ ਬਦਲ ਰਹੇ ਵਾਤਾਵਰਣ ਵਿੱਚ ਵਿਸ਼ਵਾਸ਼ ਨਹੀਂ ਰਖਦੇ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...