Sunday, January 23, 2022

ਵਾਹਿਗੁਰੂ

spot_img








ਅਰੁਨਾ ਚੌਧਰੀ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਨੂੰ ਛੇਤੀ ਮੁਕੰਮਲ ਕਰਨ ਲਈ ਹੋਰ ਡਰੋਨਾਂ ਦੀ ਮੰਗ

ਯੈੱਸ ਪੰਜਾਬ
ਚੰਡੀਗੜ੍ਹ, 1 ਦਸੰਬਰ, 2021 –
ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸੂਬਾ ਵਾਸੀਆਂ ਨੂੰ ਲਾਲ ਲਕੀਰ ਅੰਦਰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣਾ ਯਕੀਨੀ ਬਣਾਉਣ ਲਈ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਪਿੰਡਾਂ ਵਿੱਚ ਮੈਪਿੰਗ ਤੇਜ਼ ਕਰਨ ਲਈ ਹੋਰ ਡਰੋਨਾਂ ਦੀ ਮੰਗ ਕੀਤੀ ਹੈ।

ਇੱਥੇ ਪੰਜਾਬ ਭਵਨ ਵਿੱਚ ‘ਸਰਵੇ ਆਫ਼ ਇੰਡੀਆ’ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਜੀਟਲ ਮੈਪਿੰਗ ਤੇਜ਼ ਕਰਨ ਲਈ ਹੋਰ ਡਰੋਨਾਂ ਦੀ ਲੋੜ ਹੈ। ਉਨ੍ਹਾਂ ਦਸੰਬਰ ਦੇ ਅੰਤ ਤੱਕ ਸਾਰੇ ਸੂਬੇ ਵਿੱਚ ਸਰਵੇਖਣ ਸ਼ੁਰੂ ਕਰਨ ਦੇ ਵੀ ਆਦੇਸ਼ ਦਿੱਤੇ ਅਤੇ ਹਦਾਇਤ ਕੀਤੀ ਕਿ ਸਰਵੇਖਣ ਦੇ ਕੰਮ ਵਿੱਚ ਲੱਗੀਆਂ ਟੀਮਾਂ ਲਈ ਰੋਜ਼ਾਨਾ ਆਧਾਰ ਉਤੇ ਟੀਚੇ ਨਿਰਧਾਰਤ ਕੀਤੇ ਜਾਣ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਜਾਇਦਾਦ ਸਬੰਧੀ ਵਿਵਾਦਾਂ ਦੇ ਹੱਲ ਦੇ ਨਾਲ-ਨਾਲ ਮਾਲਕਾਨਾ ਹੱਕ ਦੇਣ ਲਈ ਇਹ ਸਕੀਮ ਇਕ ਕ੍ਰਾਂਤੀਕਾਰੀ ਕਦਮ ਹੈ। ਇਸ ਤੋਂ ਇਲਾਵਾ ਇਸ ਸਕੀਮ ਨਾਲ ਜ਼ਮੀਨਾਂ ਦੇ ਮਾਲਕ ਸਰਕਾਰੀ ਭਲਾਈ ਸਕੀਮਾਂ ਤੇ ਬੈਂਕਾਂ ਦੀਆਂ ਕਰਜ਼ਾ ਸਹੂਲਤਾਂ ਦਾ ਲਾਭ ਲੈਣ ਦੇ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਸਬੰਧੀ ਆਉਣ ਵਾਲੇ ਮਸਲਿਆਂ ਨੂੰ ਸਥਾਨਕ ਪੱਧਰ ਉਤੇ ਹੱਲ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਅਤੇ ਪਿੰਡ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਅਤੇ ਐਸ.ਡੀ.ਐਮਜ਼., ਬੀ.ਡੀ.ਪੀ.ਓਜ਼. ਤੇ ਪੰਚਾਇਤ ਮੈਂਬਰਾਂ ਦੀ ਸ਼ਮੂਲੀਅਤ ਵਾਲੀਆਂ ਪਿੰਡ ਪੱਧਰੀ ਕਮੇਟੀਆਂ ਸਾਰੇ ਵਿਵਾਦਾਂ ਦਾ ਨਿਬੇੜਾ ਕਰਨਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਮੀਨ ਦੇ ਮਾਲਕਾਨਾ ਹੱਕਾਂ ਬਾਰੇ ਆਏ ਇਤਰਾਜ਼ਾਂ ਦਾ ਤੈਅ ਸਮੇਂ ਵਿੱਚ ਨਿਬੇੜਾ ਕੀਤਾ ਜਾਵੇ ਤਾਂ ਜੋ ਮਾਲਕਾਨਾ ਹੱਕ ਛੇਤੀ ਦਿੱਤੇ ਜਾ ਸਕਣ।

ਕੈਬਨਿਟ ਮੰਤਰੀ ਨੇ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਮਾਲਕਾਨਾ ਹੱਕ ਸਬੰਧੀ ਸੰਨਦਾਂ ਡਿਜੀਟਲ ਰੂਪ ਦੇ ਨਾਲ-ਨਾਲ ਦਸਤੀ ਰੂਪ ਵਿੱਚ ਵੀ ਦਿੱਤੀਆਂ ਜਾਣ। ਜ਼ਿਕਰਯੋਗ ਹੈ ਕਿ ਡਿਜੀਟਲ ਰੂਪ ਵਿੱਚ ਸੰਨਦ ਦੇਣ ਲਈ ਖ਼ਾਸ ਤੌਰ ਉਤੇ ਵੈੱਬਸਾਈਟ ਡਿਜ਼ਾਈਨ ਕੀਤੀ ਜਾ ਰਹੀ ਹੈ, ਜਿਹੜੀ 20 ਦਸੰਬਰ 2021 ਤੱਕ ਤਿਆਰ ਹੋਵੇਗੀ।

ਇਸ ਮੌਕੇ ਵਿਸ਼ੇਸ਼ ਸਕੱਤਰ ਮਾਲ ਵਿਭਾਗ ਕੇਸ਼ਵ ਹਿੰਗੋਨੀਆ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 335 ਪਿੰਡਾਂ, ਜ਼ਿਲ੍ਹਾ ਰੂਪਨਗਰ ਦੇ 101 ਪਿੰਡਾਂ ਅਤੇ ਜ਼ਿਲ੍ਹਾ ਬਠਿੰਡਾ ਦੇ 61 ਪਿੰਡਾਂ ਵਿੱਚ ਡਰੋਨ ਸਰਵੇਖਣ ਮੁਕੰਮਲ ਹੋ ਚੁੱਕਾ ਹੈ, ਜਦੋਂ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਹਾਲ ਹੀ ਵਿੱਚ ਸਰਵੇਖਣ ਸ਼ੁਰੂ ਹੋਇਆ ਹੈ। ਇਸ ਸਮੇਂ ‘ਸਰਵੇ ਆਫ਼ ਇੰਡੀਆ’ ਦੇ ਅਧਿਕਾਰੀਆਂ ਨੇ ਦੱਸਿਆ ਕਿ ਡਰੋਨ ਸਰਵੇਖਣ ਲਈ ਤਿੰਨ ਹੋਰ ਟੀਮਾਂ ਇਸ ਹਫ਼ਤੇ ਵਿਚਕਾਰ ਪੰਜਾਬ ਪੁੱਜ ਜਾਣਗੀਆਂ।

ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਮਾਲ ਵਿਭਾਗ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਸਕੱਤਰ ਮਾਲ ਵਿਭਾਗ ਸ੍ਰੀ ਮਨਵੇਸ਼ ਸਿੰਘ ਸਿੱਧੂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਪੁਸਤਕ ‘ਟਰੁੱਥ ਅਬਾਊਟ ਨਾਭਾ’ ਐਡਵੋਕੇਟ ਧਾਮੀ ਵੱਲੋਂ ਕੀਤੀ ਗਈ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਵੱਲੋਂ ਦੁਬਾਰਾ ਪ੍ਰਕਾਸ਼ਤ ਕੀਤੀ ਗਈ ਪੁਸਤਕ ‘Truth About...

ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ: ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣ ਰਹੀ ਦਿੱਲੀ ਦੀ ‘ਆਪ’ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ, ਭਾਰਤ ਸਰਕਾਰ ਤੋਂ ਦਖ਼ਲ ਦੀ ਮੰਗ

ਯੈੱਸ ਪੰਜਾਬ ਅੰਮ੍ਰਿਤਸਰ, 21 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ...

ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫ਼ਾਈਲ ਕਲੀਅਰ ਨਾ ਕੀਤੀ ਤਾਂ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਾਂਗੇ: ਪੰਥਕ ਧਿਰਾਂ

ਯੈੱਸ ਪੰਜਾਬ ਅੰਮ੍ਰਿਤਸਰ, 20 ਜਨਵਰੀ, 2022 - ਸਜਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆਂ ਸੰਘਰਸ਼ਸ਼ੀਲ ਸਿੱਖ...

ਦਿੱਲੀ ਸਰਕਾਰ ਕੈਦੀਆਂ ਦੇ ਜਮਹੂਰੀ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਬੰਦ ਕਰੇ – ਰਿਹਾਈ ਮੋਰਚੇ ਨੇ ਕੈਦੀਆਂ ਦੇ ਸਜ਼ਾ ਸਮੀਖਿਆ ਅਧਿਕਾਰਾਂ ਦਾ ਕੀਤਾ ਖੁਲਾਸਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਤੌਰ 'ਤੇ ਅਤਵਾਦੀ ਗਤਿਵਿਧਿਆਂ ਜਾਂ ਘਿਨਾਉਣੇ ਜੁਰਮ ਵਿੱਚ ਸ਼ਾਮਲ...

ਸੰਗਤਾਂ ਦੇ ਫਤਵੇ ਮੁਤਾਬਕ 30 ਮੈਂਬਰੀ ਟੀਮ ਦਿੱਲੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਾਸਤੇ ਤਿਆਰ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਚੋਣਾਂ ਵਿਚ ਸੰਗਤ ਵੱਲੋਂ ਦਿੱਤੇ...

55 ਮੈਂਬਰੀ ਹਾਉਸ ਪੂਰਾ ਹੋਣ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਗੈਰ-ਕਾਨੂੰਨੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,506FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼