Wednesday, January 26, 2022

ਵਾਹਿਗੁਰੂ

spot_img
ਅਲਕਾ ਲਾਂਬਾ ਨੇ ਕੇਜਰੀਵਾਲ ਦੇ ਇੱਕ ਲੱਖ ਬਿਜਲੀ ਬਿੱਲ ਦਾ ਕੀਤਾ ਖੁਲਾਸਾ, ਕਿਹਾ ਇਹ ਸਭ ਤੋਂ ਵੱਡਾ ਧੋਖਾ

ਯੈੱਸ ਪੰਜਾਬ
ਲੁਧਿਆਣਾ, 4 ਦਸੰਬਰ, 2021 (ਦੀਪਕ ਗਰਗ)
ਆਲ ਇੰਡੀਆ ਕਾਂਗਰਸ ਕਮੇਟੀ ਦੀ ਬੁਲਾਰਾ ਅਲਕਾ ਲਾਂਬਾ ਨੇ ਲੁਧਿਆਣਾ ਵਿਖੇ ਦਿੱਲੀ ਦੇ ਮੁੱਖ ਮੰਤਰੀ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਨੂੰ ਵੱਡਾ ਠੱਗ ਵੀ ਦੱਸਿਆ ਹੈ। ਅਲਕਾ ਨੇ ਕਿਹਾ ਕਿ ਜੋ ਦਾਅਵੇ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਕਰ ਰਹੇ ਹਨ, ਉਹੀ ਦਾਅਵੇ ਉਨ੍ਹਾਂ ਵੱਲੋਂ ਦਿੱਲੀ ਵਿੱਚ ਕੀਤੇ ਗਏ ਸਨ, ਜਿਸ ਦਾ ਖਮਿਆਜ਼ਾ ਹੁਣ ਉੱਥੋਂ ਦੇ ਲੋਕ ਭੋਗ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫਤ ਬਿਜਲੀ ਦਿੱਲੀ ਵਿੱਚ ਸਭ ਤੋਂ ਵੱਡਾ ਧੋਖਾ ਹੈ। ਉੱਥੇ ਹਰ ਵਿਅਕਤੀ ਨੂੰ 2000 ਰੁਪਏ ਪ੍ਰਤੀ ਮਹੀਨਾ ਬਿੱਲ ਦੇਣਾ ਪੈਂਦਾ ਹੈ। ਦਿੱਲੀ ਦੀ ਹਵਾ, ਪਾਣੀ ਪ੍ਰਦੂਸ਼ਿਤ ਹੈ ਅਤੇ ਅਪਰਾਧ ਆਪਣੇ ਸਿਖਰ ‘ਤੇ ਹੈ।

ਇੰਨਾ ਹੀ ਨਹੀਂ ਦਿੱਲੀ ਵਿੱਚ ਇੱਕ ਸਾਲ ਤੋਂ ਲੋਕਾਯੁਕਤ ਦੀ ਨਿਯੁਕਤੀ ਨਹੀਂ ਕੀਤੀ ਗਈ ਅਤੇ 87 ਵਿਧਾਇਕਾਂ ਖ਼ਿਲਾਫ਼ ਕੇਸ ਸੁਣਵਾਈ ਲਈ ਪੈਂਡਿੰਗ ਪਏ ਹਨ। ਅਰਵਿੰਦ ਕੇਜਰੀਵਾਲ ਪੰਜਾਬ ਆ ਕੇ ਪੰਜਾਬ ਦੀਆਂ ਔਰਤਾਂ ਨੂੰ ਸਰਕਾਰ ਆਉਣ ‘ਤੇ 1000 ਰੁਪਏ ਭੱਤਾ ਦੇਣ ਦੀ ਗੱਲ ਕਰ ਰਹੇ ਹਨ ਪਰ ਦਿੱਲੀ ‘ਚ ਅਜਿਹਾ ਕਿਉਂ ਨਹੀਂ ਕਰਦੇ। ਪੰਜਾਬ ਦੇ ਲੋਕਾਂ ਨੂੰ ਸਵਾਲ ਉਠਾਉਣਾ ਚਾਹੀਦਾ ਹੈ ਕਿ ਉਹ ਪਹਿਲਾਂ ਦਿੱਲੀ ਵਿੱਚ ਕੈਬਨਿਟ ਮੀਟਿੰਗ ਬੁਲਾ ਕੇ ਉਥੋਂ ਦੀਆਂ ਔਰਤਾਂ ਨੂੰ 1000 ਰੁਪਏ ਭੱਤਾ ਦੇਣ ਅਤੇ ਫਿਰ ਫਰਵਰੀ ਵਿੱਚ ਆ ਕੇ ਇੱਥੋਂ ਵੋਟਾਂ ਲੈਣ।

ਪੰਜਾਬ ਦੇ ਲੋਕ ਦੇਸ਼ ਦਾ ਪੇਟ ਭਰਦੇ ਹਨ ਅਤੇ ਇੱਥੇ ਅਜਿਹੇ ਐਲਾਨਾਂ ਦੀ ਕੋਈ ਲੋੜ ਨਹੀਂ ਹੈ।

ਅਰਵਿੰਦ ਕੇਜਰੀਵਾਲ ਕੁਝ ਦਿਨ ਪਹਿਲਾਂ ਪੰਜਾਬ ਆਏ ਸਨ ਅਤੇ ਆਪਣੇ ਨਾਲ 1 ਲੱਖ ਬਿਜਲੀ ਬਿੱਲ ਲੈ ਕੇ ਆਏ ਸਨ, ਜਿਨ੍ਹਾਂ ਦਾ ਬਿੱਲ ਜ਼ੀਰੋ ਸੀ। ਅਲਕਾ ਲਾਂਬਾ ਨੇ ਕਿਹਾ ਕਿ ਇਹ ਸਭ ਤੋਂ ਵੱਡਾ ਧੋਖਾ ਹੈ। ਉਸ ਨੇ ਦੱਸਿਆ ਕਿ ਜੋ ਬਿੱਲ ਉਹ ਲੈ ਕੇ ਆਏ ਸਨ, ਉਹ ਸਰਦੀਆਂ ਦੇ ਤਿੰਨ ਮਹੀਨਿਆਂ ਦੇ ਹੀ ਸਨ। ਜੇਕਰ ਉਹ ਬਾਕੀ ਰਹਿੰਦੇ 9 ਮਹੀਨਿਆਂ ਦੇ ਬਿੱਲ ਲੈ ਕੇ ਆਉਂਦੇ ਤਾਂ ਉਹ ਸਵੀਕਾਰ ਕਰ ਲੈਂਦੇ। ਕਿਉਂਕਿ ਦਿੱਲੀ ‘ਚ 200 ਯੂਨਿਟ ਮੁਫਤ, 201 ਤੇ ਅੱਧਾ ਬਿਲ ਅਤੇ 401 ਤੇ 6 ਰੁਪਏ 50 ਪੈਸੇ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਰੁਪਏ ਲਏ ਜਾਂਦੇ ਹਨ। ਗਰਮੀਆਂ ਵਿੱਚ ਹਰ ਕਿਸੇ ਨੂੰ ਬਿੱਲ ਅਦਾ ਕਰਨਾ ਪੈਂਦਾ ਹੈ। ਯਾਨੀ ਹਰ ਵਿਅਕਤੀ ਨੂੰ ਹਰ ਮਹੀਨੇ 2000 ਰੁਪਏ ਦਾ ਬਿੱਲ ਦੇਣਾ ਪੈਂਦਾ ਹੈ।

ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਵੱਲੋਂ ਰਿਲੀਜ਼ ਕੀਤੀ ਗਈ ਕਿਤਾਬ ‘ਸਵਰਾਜ’ ਵੀ ਦਿਖਾਈ, ਉਨ੍ਹਾਂ ਕਿਹਾ ਕਿ ਇਸ ਕਿਤਾਬ ਦੀ ਮਦਦ ਨਾਲ ਹੀ ਦਿੱਲੀ ਵਿੱਚ ਵੋਟਾਂ ਮੰਗੀਆਂ ਗਈਆਂ ਹਨ। ਇਸ ਵਿੱਚ ਜੋ ਗੱਲਾਂ ਲਿਖੀਆਂ ਗਈਆਂ ਹਨ, ਉਹ ਪੂਰੀਆਂ ਨਹੀਂ ਹੋਈਆਂ ਅਤੇ ਲੋਕ ਉਥੇ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਇੰਨਾ ਹੀ ਨਹੀਂ, ਹੁਣ ਉਨ੍ਹਾਂ ਦੇ ਸਿਰ ‘ਤੇ ਚਿੱਟੀ ਟੋਪੀ, ਜਿਸ ਦੇ ਇਕ ਪਾਸੇ ਸਵਰਾਜ ਹੈ ਅਤੇ ਦੂਜੇ ਪਾਸੇ ਲੋਕਪਾਲ ਬਿੱਲ ਸੀ ਨਜ਼ਰ ਨਹੀਂ ਆ ਰਹੀ ਹੈ। ਹੁਣ ਦੁਬਾਰਾ ਆਉਣ ਇਸ ਕਿਤਾਬ ਅਤੇ ਟੋਪੀ ਬਾਰੇ ਸਵਾਲ ਜ਼ਰੂਰ ਕਰਨਾ।

ਅਲਕਾ ਲਾਂਬਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਸੁਫਨਾ ਸਿਰਫ ਪੰਜਾਬ ਤੋਂ ਵੋਟਾਂ ਲੈ ਕੇ ਆਪਣੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਬਣਾਉਣਾ ਹੈ ਹੋਰ ਕੁਝ ਨਹੀਂ। ਉਹ ਦਿੱਲੀ ਦੇ ਲੋਕਾਂ ਨੂੰ ਧੋਖਾ ਦੇ ਕੇ ਪੰਜਾਬ ਆ ਰਹੇ ਹਨ ਅਤੇ ਹੁਣ ਉਹ ਥੋੜੀ ਬਹੁਤੀ ਪੰਜਾਬੀ ਵੀ ਸਿੱਖ ਚੁੱਕੇ ਹਨ ਅਤੇ ਪੰਜਾਬ ਲਈ ਨਹੀਂ ਸਗੋਂ ਆਪਣੇ ਲਈ ਵੋਟਾਂ ਮੰਗ ਰਹੇ ਹਨ ਅਤੇ ਸ਼ਾਇਦ ਭਗਵੰਤ ਮਾਨ ਨੂੰ ਪਿੱਛੇ ਛੱਡ ਕੇ ਖੁਦ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਨਹੀਂ ਤਾਂ ਜੇ ਹਿੰਮਤ ਹੈ ਤਾਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਘੋਸ਼ਿਤ ਕਰੋ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਨੇ ਅੰਤਰਿਮ ਬੋਰਡ ਦੀ ਚੋਣ ਸਮੇਂ ਸਰਨਾ ਭਰਾਵਾਂ ਤੇ ਜੀ ਕੇ ਦੇ ਧੜੇ ਵੱਲੋਂ ਕੀਤੀ ਹੁਲੜਬਾਜ਼ੀ ਦੀ ਜਥੇਦਾਰ ਅਕਾਲ ਤਖਤ ਨੂੰ ਕੀਤੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਇਜਲਾਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ...

ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਪੁਲਿਸ ਦੀ ਮੌਜੂਦਗੀ ਮੰਦਭਾਗੀ, ਦਿੱਲੀ ਕਮੇਟੀ ਬੋਰਡ ਦੀ ਚੋਣ ਦੌਰਾਨ ਡਾਇਰੈਕਟਰ ਦੀ ਕਾਰਗੁਜ਼ਾਰੀ ਸ਼ੱਕੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਦੋਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਦੀ ਕਾਰਗੁਜਾਰੀ ਨੂੰ ਸ਼ੱਕੀ ਕਰਾਰ...

ਹਰਮੀਤ ਸਿੰਘ ਕਾਲਕਾ ਬਣੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ; ਸਾਰਾ ਦਿਨ ਹੰਗਾਮੇ ਮਗਰੋਂ ਦੇਰ ਰਾਤ ਨੇਪਰੇ ਚੜ੍ਹਿਆ ਚੋਣ ਅਮਲ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸਾਰਾ ਦਿਨ ਅਤੇ ਅੱਧੀ ਰਾਤ ਤਕ ਚੱਲੇ ਹੰਗਾਮੇ ਤੋਂ ਬਾਅਦ ਦੇਰ ਰਾਤ ਲਏ ਮੁਕੰਮਲ ਹੋਏ ਚੋਣ ਅਮਲ...

ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੌਂਪਿਆ ਗ੍ਰੀਨ ਮਨੋਰਥ ਪੱਤਰ

ਕਪੂਰਥਲਾ, 22 ਜਨਵਰੀ, 2022 (ਕੌੜਾ) ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਦੇ ਏਜੰਡੇ ’ਤੇ ਵਾਤਾਵਰਣ ਦਾ ਮੁੱਦੇ ਪ੍ਰਮੁੱਖਤਾ ਨਾਲ ਲਿਆਉਣ ਦੇ ਇਰਾਦੇ ਨਾਲ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿੱਚ...

ਐਚਡੀਐਫਸੀ ਬੈਂਕ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਲਈ 240 ਕੰਪਿਊਟਰ ਤੇ 18 ਸਮਾਰਟ ਕਲਾਸ ਪ੍ਰੋਜੈਕਟਰ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਵਿਚ ਕੰਪਿਊਟਰ ਲੈਬ...

ਅਕਾਲੀ ਦਲ ਸੰਯੁਕਤ ਦੇ ਇਸਤਰੀ ਵਿੰਗ ਵਿੱਚ ਹੋਈਆਂ ਅਹਿਮ ਨਿਯੁਕਤੀਆਂ; ਪਰਮਜੀਤ ਕੌਰ ਗੁਲਸ਼ਨ ਨੇ ਵੰਡੇ ਨਿਯੁਕਤੀ ਪੱਤਰ

ਯੈੱਸ ਪੰਜਾਬ ਚੰਡੀਗੜ੍ਹ, 22 ਜਨਵਰੀ, 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਦੇ ਇਸਤਰੀ ਵਿੰਗ ਦੀ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,514FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼