Monday, December 6, 2021

ਵਾਹਿਗੁਰੂ

spot_img
yes punjab english redirection

Lokan Da Channi

Channi 8

Bijli Bill

36000

Sada CM

Hunarmand

Mera Ghar

Kisan Karza

ECI Voter Form

ECI Voter Helpline

ECI Voter

Markfed Sept to Nov

Innokids Green

ਅੱਧੇ ਪੰਜਾਬ ’ਤੇ ਬੀ.ਐਸ.ਐਫ. ਰਾਹੀਂ ਭਾਜਪਾ ਦਾ ਕਬਜ਼ਾ ਕਰਾਉਣ ਲਈ ਮੁੱਖ ਮੰਤਰੀ ਚੰਨੀ ਖ਼ੁਦ ਜ਼ਿੰਮੇਵਾਰ: ਰਾਘਵ ਚੱਢਾ

ਯੈੱਸ ਪੰਜਾਬ
ਦਿੱਲੀ/ ਚੰਡੀਗੜ੍ਹ, 15 ਅਕਤੂਬਰ, 2021 –
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ- ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਬਾਰਡਰ ਸਕਿਉਰਿਟੀ ਫੋਰਸ (ਬੀ.ਐਸ.ਐਫ) ਨੂੰ ਦਿੱਤੀਆਂ ਵਾਧੂ ਤਾਕਤਾਂ ਦਾ ਤਿੱਖਾ ਵਿਰੋਧ ਕਰਦੇ ਹੋਏ ਕੇਂਦਰ ਦੇ ਇਸ ਕਦਮ ਨੂੰ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਅਤੇ ਕੌਮੀ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।

ਰਾਘਵ ਚੱਢਾ ਨੇ ਕੇਂਦਰ ਦੇ ਇਸ ਤਾਨਾਸ਼ਾਹੀ ਫ਼ੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਿੰਨਾ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ ਹੈ, ਕਿਉਂਕਿ ਮੁੱਖ ਮੰਤਰੀ ਚੰਨੀ ਨੇ ਕੁੱਝ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਨਾਲ ਲਗਦੀ ਅੰਤਰ ਰਾਸ਼ਟਰੀ ਸੀਮਾ ’ਤੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੀਆਂ ਵਧੀਆਂ ਵਾਰਦਾਤਾਂ ਨੂੰ ਰੋਕਣ ਲਈ ਕੇਂਦਰ ਸਖ਼ਤੀ ਕਰੇ। ਅਜਿਹੇ ਕਰਕੇ ਮੁੱਖ ਮੰਤਰੀ ਚੰਨੀ ਨੇ 50 ਫ਼ੀਸਦੀ ਪੰਜਾਬ ’ਤੇ ਕਬਜ਼ੇ ਲਈ ਖ਼ੁਦ ਹੀ ਕੇਂਦਰ ਹੱਥ ਚਾਬੀ ਦਿੱਤੀ।

ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ, ‘‘ਕਿਉਂਕਿ ਮੁੱਖ ਮੰਤਰੀ ਚੰਨੀ ਸਾਹਿਬ ਨੇ ਆਤਮ ਸਮਰਪਣ ਕਰਦੇ ਹੋਏ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਕਰੀਬ 27,600 ਵਰਕ ਕਿੱਲੋਮੀਟਰ ਇਲਾਕੇ (ਜੋ ਪੂਰੇ ਪੰਜਾਬ ਦਾ 50 ਫ਼ੀਸਦੀ ਤੋਂ ਵੱਧ ਹੈ) ਦਾ ਕਬਜ਼ਾ ਆਪਣੇ ਹੱਥੀਂ ਪ੍ਰਧਾਨ ਮੰਤਰੀ ਮੋਦੀ ਨੂੰ ਸੌਂਪ ਦਿੱਤਾ ਹੈ। ਚੰਨੀ ਸਾਹਿਬ ਨੇ ਅਜਿਹਾ ਕਰਕੇ 100 ਫ਼ੀਸਦੀ ਸੰਘੀ ਢਾਂਚਾ ਵੀ ਮੋਦੀ ਜੀ ਦੇ ਚਰਨਾਂ ’ਚ ਅਰਪਿਤ ਕਰ ਦਿੱਤਾ।’’

ਰਾਘਵ ਚੱਢਾ ਨੇ ਕਈ ਸ਼ੰਕੇ ਸਵਾਲ ਖੜੇ ਕਰਦੇ ਹੋਏ ਮੁੱਖ ਮੰਤਰੀ ਚੰਨੀ ਕੋਲੋ ਸਪੱਸ਼ਟੀਕਰਨ ਮੰਗਿਆ ਕਿ ਉੁਹ (ਸੀ.ਐਮ) ਪੰਜਾਬ ਦੀ ਜਨਤਾ ਨੂੰ ਸਾਫ਼ ਕਰਨ ਕਿ ਅਜਿਹਾ ਕਿਉਂ ਕੀਤਾ ਗਿਆ? ਰਾਘਵ ਚੱਢਾ ਮੁਤਾਬਿਕ, ‘‘ਲੋਕ ਜਾਣਨਾ ਚਾਹੁੰਦੇ ਹਨ ਕਿ ਮੁੱਖ ਮੰਤਰੀ ਚੰਨੀ ਦੀ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨਾਲ ਕੀ ‘ਡੀਲ’ ਹੋਈ ਹੈ?

ਚੰਨੀ ਸਾਹਿਬ ਨੂੰ ਅਜਿਹਾ ਕੀ ਮਿਲਿਆ ਕਿ ਉਹ (ਮੁੱਖ ਮੰਤਰੀ) ਪੰਜਾਬ ਦੇ ਅੱਧੇ ਇਲਾਕੇ ਉੱਤੇ ‘ਮੈਚ ਫਿਕਸਿੰਗ’ ਤਹਿਤ ਅਸਿੱਧਾ ਰਾਸ਼ਟਰਪਤੀ ਸ਼ਾਸਨ ਲਾਗੂ ਕਰਵਾ ਆਏ। ਅਸਿੱਧੇ ਢੰਗ ਨਾਲ 23 ’ਚੋਂ 12 ਜ਼ਿਲਿਆਂ (6 ਪ੍ਰਮੁੱਖ ਅਤੇ 6 ਅੰਸ਼ਿਕ) ਦਾ ਕੰਟਰੋਲ ਭਾਜਪਾ ਨੂੰ ਸੌਂਪ ਆਏ ਕਿਉਂਕਿ ਭਾਜਪਾ ਜਾਣਦੀ ਹੈ ਕਿ ਉਹ (ਭਾਜਪਾ) ਕਦੇ ਵੀ ਪੰਜਾਬ ’ਚ ਸਰਕਾਰ ਨਹੀਂ ਬਣ ਸਕਦੀ। ਫਿਰ ਕਿਉਂ ਨਾ ਬੀਐਸਐਫ ਰਾਹੀਂ ਅੱਧੇ ਪੰਜਾਬ ’ਤੇ ਅਸਿੱਧੇ ਢੰਗ ਨਾਲ ਰਾਜ ਕਰ ਲਿਆ ਜਾਵੇ।’’

ਰਾਘਵ ਚੱਢਾ ਨੇ ਕਿਹਾ, ‘‘ਅੰਤਰਰਾਸ਼ਟਰੀ ਸੀਮਾ ਨਾਲ ਬੀ.ਐਸ.ਐਫ. ਲਈ ਪਾਸਪੋਰਟ ਐਕਟ, ਐਨਡੀਪੀਐਸ ਕਾਨੂੰਨ ਅਤੇ ਕਸਟਮ ਕਾਨੂੰਨ ਅਧੀਨ ਤਲਾਸ਼ੀ ਲੈਣ, ਸ਼ੱਕੀ ਵਿਅਕਤੀਆਂ ਦੀ ਗਿ੍ਰਫ਼ਤਾਰੀ ਕਰਨ, ਜ਼ਬਤੀਆਂ ਕਰਨ, ਨਾਕੇ ਦਾ ਅਧਿਕਾਰ ਖੇਤਰ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਤੱਕ ਵਧਾਏ ਜਾਣ ਦਾ ਫ਼ੈਸਲਾ ਅਸਲ ’ਚ ਰਾਸ਼ਟਰੀ ਸੁਰੱਖਿਆ ਦਾ ਨਹੀਂ, ਸਗੋਂ ਰਾਸ਼ਟਰੀ ਰਾਜਨੀਤੀ ਦਾ ਮਸਲਾ ਹੈ। ਪੰਜਾਬ ਦੀ ਚੰਨੀ ਸਰਕਾਰ ਇਸ ਮਸਲੇ ’ਚ ਕੇਂਦਰ ਦੀ ਭਾਜਪਾ ਸਰਕਾਰ ਨਾਲ ਰਲ਼ੀ ਹੋਈ ਹੈ।

ਰਾਘਵ ਚੱਢਾ ਨੇ ਪੰਜਾਬ ਅੰਦਰ ਬੀ.ਐਸ.ਐਫ. ਦਾ ਦਾਇਰਾ 35 ਕਿੱਲੋਮੀਟਰ ਵਧਾਏ ਜਾਣ ਅਤੇ ਗੁਜਰਾਤ ਅੰਦਰ 30 ਕਿੱਲੋਮੀਟਰ ਘਟਾਏ ਜਾਣ ਦੇ ਕੇਂਦਰੀ ਫ਼ੈਸਲੇ ’ਤੇ ਵੀ ਸਵਾਲ ਉਠਾਏ। ਕੀ ਗੁਜਰਾਤ ਦੀਆਂ ਸੀਮਾਵਾਂ ਅੰਦਰ ਕੌਮੀ ਸੁਰੱਖਿਆ ਦਾ ਮਸਲਾ ਨਹੀਂ ਹੈ, ਪਰ ਕਿਉਂਕਿ ਉੱਥੇ ਭਾਜਪਾ ਦੀ ਆਪਣੀ ਸਰਕਾਰ ਹੈ, ਇਸ ਲਈ ਉੱਥੇ ਕਰੀਬ 37 ਫ਼ੀਸਦੀ ਇਲਾਕਾ ਬੀ.ਐਸ.ਐਫ ਦੇ ਅਧਿਕਾਰ ਖੇਤਰ ਤੋਂ ਬਾਹਰ ਕਰ ਦਿੱਤਾ।

ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਚੋਣਾ ਤੋਂ ਪਹਿਲਾ ਅਜਿਹਾ ਇੱਕਪਾਸੜ ਫ਼ੈਸਲਾ ਸੌਂਪ ਕੇ ਪੰਜਾਬ ਦੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਹੈ।

ਇਸ ਦੀ ਦੁਰਵਰਤੋਂ ਹੋ ਸਕਦੀ ਹੈ। ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਸਿਆਸੀ ਬਦਲੇ ਖੋਰੀ ਨੂੰ ਵੀ ਰੱਦ ਨਹੀਂ ਕੀਤਾ ਜਾ ਸਕਦਾ। ਰਾਘਵ ਚੱਢਾ ਨੇ ਕਿਹਾ, ‘‘ਪੰਜਾਬ ਗੁਰੂਆਂ ਦੀ ਚਰਨ ਛੋਹ ਸਰਜਮੀਂ ਹੈ। ਗੁਰੂ ਮਹਾਰਾਜ ਦੇ ਅਸ਼ੀਰਵਾਦ ਦੀ ਕਿਰਪਾ ਨਾਲ ਕੋਈ ਵੀ ਮਾੜਾ ਤੱਤ ਪੰਜਾਬ ਦੀ ਸਮਾਜਿਕ ਇੱਕਜੁੱਟਤਾ, ਆਪਸੀ ਸਦਭਾਵਨਾ ਅਤੇ ਅਮਨ ਪਿਆਰ ਨੂੰ ਤੋੜ ਨਹੀਂ ਸਕੇਗੀ, ਕਿਉਂਕਿ ਪੰਜਾਬੀਆਂ ਤੋਂ ਵੱਧ ਕੋਈ ਦੇਸ਼ ਭਗਤ ਨਹੀਂ ਹੈ।

ਆਜ਼ਾਦੀ ਦੀ ਲੜਾਈ ’ਚ ਵੀ ਸਭ ਤੋਂ ਵੱਡਾ ਬਲੀਦਾਨ ਅਤੇ ਯੋਗਦਾਨ ਪੰਜਾਬ ਦੇ ਯੋਧਿਆਂ ਦਾ ਹੀ ਸੀ। ਇਹਨਾਂ ਰਾਸ਼ਟਰਵਾਦੀਆਂ ਉੱਤੇ ਬੀਐਸਐਫ ਰਾਹੀਂ ਕੇਂਦਰ ’ਚ ਬੈਠੀ ਭਾਜਪਾ ਵੱਲੋਂ ਅਸਿੱਧੇ ਢੰਗ ਨਾਲ ਰਾਜ ਕਰਨ ਦੀ ਕੋਸ਼ਿਸ਼ ਦੀ ਆਮ ਆਦਮੀ ਪਾਰਟੀ ਸਖ਼ਤ ਨਿੰਦਿਆਂ ਕਰਦੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੀ ਹੈ ਕਿ ਕਿ ‘ਆਪ’ ਇਸ ਖ਼ਿਲਾਫ਼ ਹਰ ਮੰਚ ’ਤੇ ਲੜੇਗੀ ਅਤੇ ਭਾਜਪਾ ਦੇ ਮਨਸੂਬੇ ਸਫਲ ਨਹੀਂ ਹੋਣ ਦੇਵੇਗੀ।’’

‘ਆਪ’ ਆਗੂ ਨੇ ਕਿਹਾ ਦਿੱਲੀ ’ਚ ਕੇਜਰੀਵਾਲ ਸਰਕਾਰ 2015 ਤੋਂ ਲੈ ਕੇ ਅੱਜ ਤੱਕ ਦਿੱਲੀ ਦੀ ਜਨਤਾ ਦੇ ਹੱਕ ਅਤੇ ਅਧਿਕਾਰ ਦੀ ਸੁਰੱਖਿਆ ਲਈ ਨਰਿੰਦਰ ਮੋਦੀ ਸਰਕਾਰ ਨਾਲ ਲੜਦੀ ਆ ਰਹੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬਲਬੂਤੇ ਦਿੱਲੀ ’ਚ ਸੰਘੀ ਢਾਂਚਾ ਖੜ੍ਹਾ ਹੈ ਅਤੇ ਦਿੱਲੀ ਦੇ ਵੋਟਰਾਂ ਦੀ ਤਾਕਤ ਨਾਲ ਇਹ ਸੰਘੀ ਢਾਂਚਾ ਕਾਇਮ ਹੈ, ਹਾਲਾਂਕਿ ਇਸ ’ਤੇ ਵਾਰ- ਵਾਰ ਹਮਲੇ ਹੁੰਦੇ ਰਹੇ ਹਨ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਗੋਡੇ ਟੇਕ ਕੇ ਪੰਜਾਬ ਦੇ ਅੱਧੇ ਇਲਾਕੇ ’ਤੇ ਭਾਜਪਾ ਦਾ ਅਸਿੱਧਾ ਕਬਜ਼ਾ ਕਰਵਾ ਦਿੱਤਾ ਹੈ।

ਇਸ ਦਾ ਕਾਰਨ ਕੋਈ ਸੌਦੇਬਾਜ਼ੀ ਹੈ? ਰਲ਼ੀ-ਮਿਲ਼ੀ ਖੇਡ ਹੈ? ਜਾਂ ਫਿਰ ਕੋਈ ਫਾਈਲ ਮੋਦੀ ਸਰਕਾਰ ਕੋਲ ਹੈ, ਜਿਸ ਦੇ ਡਰਾਵੇ ਨਾਲ ਮੁੱਖ ਮੰਤਰੀ ਚੰਨੀ ਆਤਮ ਸਮਰਪਣ ਕਰ ਗਏ, ਕਿਉਂਕਿ 1 ਅਕਤੂਬਰ ਨੂੰ ਚੰਨੀ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸਨ, 4 ਅਕਤੂਬਰ ਨੂੰ ਪੰਜਾਬ ਦੇ ਰਾਜਪਾਲ (ਜਿਸ ਨੂੰ ਮੋਦੀ ਨੇ ਨਿਯੁਕਤ ਕੀਤਾ ਹੈ) ਨੂੰ ਮਿਲਦੇ ਹਨ।

5 ਅਕਤੂਬਰ ਨੂੰ ਮੁੱਖ ਮੰਤਰੀ ਚੰਨੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਉਪਰੰਤ ਖ਼ੁਲਾਸਾ ਕਰਦੇ ਹਨ ਕਿ ਪਾਕਿਸਤਾਨੀ ਸੀਮਾ ’ਤੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਕੇਂਦਰ ਨੂੰ ਸਖ਼ਤ ਕਦਮ ਉਠਾਉਣ ਲਈ ਕਿਹਾ ਹੈ। ਜਿਸ ਦੀ ਆੜ ’ਚ ਕੇਂਦਰ ਸਰਕਾਰ 14 ਅਕਤੂਬਰ ਨੂੰ ਬੀਐਸਐਫ ਦਾ ਅਧਿਕਾਰ ਖੇਤਰ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਤੱਕ ਕਰ ਦਿੰਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐਸ.ਡੀ. ਲਗਾਇਆ

ਯੈੱਸ ਪੰਜਾਬ ਅੰਮ੍ਰਿਤਸਰ, 2 ਦਸੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐਸ.ਡੀ. ਨਿਯੁਕਤ ਕੀਤਾ ਹੈ, ਜੋ ਆਨਰੇਰੀ ਤੌਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

ਯੈੱਸ ਪੰਜਾਬ ਅੰਮ੍ਰਿਤਸਰ, 2 ਦਸੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਵੀਰ ਸਿੰਘ ਦੀ 150 ਸਾਲਾ ਜਨਮ ਸ਼ਤਾਬਦੀ ਪੰਜਾਬ ਸਰਕਾਰ, ਸ਼੍ਰੋਮਣੀ ਕਮੇਟੀ ਅਤੇ ਸਾਹਿਤਕ ਸੰਸਥਾਵਾਂ ਨੂੰ ਵੱਡੇ ਪੱਧਰ ’ਤੇ ਮਨਾਉਣ ਦੀ ਅਪੀਲ

ਯੈੱਸ ਪੰਜਾਬ ਅੰਮ੍ਰਿਤਸਰ, 2 ਦਸੰਬਰ, 2021 - ਭਾਈ ਵੀਰ ਸਿੰਘ ਦੇ 149ਵੇਂ ਜਨਮਦਿਨ ਅਤੇ 150 ਸਾਲਾ ਜਨਮ ਸ਼ਤਾਬਦੀ ਦੀ ਆਰੰਭਤਾ ਮੌਕੇ ਨਾਦ ਪ੍ਰਗਾਸੁ ਵੱਲੋਂ ਇੱਕ ਵਿਸ਼ੇਸ਼ ਸਿਮ੍ਰਤੀ ਸਮਾਗਮ 5 ਦਸੰਬਰ ਦਿਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿਰਸਾ ਦੇ ਅਸਤੀਫ਼ੇ ਨਾਲ ਦਿੱਲੀ ਗੁਰਦੁਆਰਾ ਕਮੇਟੀ ਵਿੱਚ ਹਲਚਲ, ਨਵੀਂ ਕਮੇਟੀ ਦੇ ਗਠਨ ਦਾ ਰਾਹ ਹੋ ਸਕਦਾ ਹੈ ਪੱਧਰਾ!

ਯੈੱਸ ਪੰਜਾਬ ਦਿੱਲੀ, ਦਸੰਬਰ 2, 2021: ਬੀਤੇ ਦਿਨੀ ਕਾਰਜਕਾਰੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਅਸਤੀਫਾ ਦੇਣ ਤੋਂ ਉਪਰੰਤ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਨਵੀਂ ਹਲਚੱਲ ਸ਼ੁਰੂ ਹੋ ਗਈ ਹੈ। ਇਸ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਪੰਥਕ ਕਾਰਜਾਂ ਵਿਚ ਸਿੱਖ ਜਥੇਬੰਦੀਆਂ ਅਤੇ ਦੇਸ਼ ਵਿਦੇਸ਼ ਦੀ ਸੰਗਤ ਦਾ ਸਹਿਯੋਗ ਲਵਾਂਗੇ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 1 ਦਸੰਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੋਣ ਉਪਰੰਤ ਅੱਜ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ਸਮੇਂ ਗੱਲਬਾਤ ਕਰਦਿਆਂ ਕਿਹਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿਰਸਾ ਨੇ ਦਬਾਅ ਹੇਠ ਆ ਕੇ ‘ਸਿੱਖ ਪੰਥ’ ਨਾਲ ਗੱਦਾਰੀ ਕੀਤੀ, ਅਕਾਲੀ ਦਲ ਨੇ ਕਿਹਾ ‘ਭਾਜਪਾ ਵਰਤ ਰਹੀ ਹੈ ਇੰਦਰਾ ਗਾਂਧੀ ਵਾਲੇ ਹੱਥਕੰਡੇ’

ਯੈੱਸ ਪੰਜਾਬ ਚੰਡੀਗੜ੍ਹ, 1 ਦਸੰਬਰ, 2021 - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਨੁੰ ਖਾਲਸਾ ਪੰਥ ਦੀਆਂ ਦੁਸ਼ਮਣ ਤਾਕਤਾਂ ਵੱਲੋਂ ਸਾਜ਼ਿਸ਼ਾਂ ਰਚ ਕੇ ਉਹ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਟਰੇਲਰ ਹੋਇਆ ਰਿਲੀਜ਼ – ਗਿੱਪੀ ਗਰੇਵਾਲ ਵੱਖਰੇ ਅੰਦਾਜ਼ ਵਿੱਚ ਆਉਣਗੇ ਨਜ਼ਰ

ਯੈੱਸ ਪੰਜਾਬ ਚੰਡੀਗੜ੍ਹ, ਦਸੰਬਰ 4, 2021: ਪੰਜਾਬ ਦੀ ਚਰਚਿਤ ਬੋਲੀ ਦੇ ਮਜ਼ਾਕੀਆ ਪਾਤਰ ਗਿਰਧਾਰੀ ਲਾਲ ਬਾਰੇ ਗਿੱਪੀ ਗਰੇਵਾਲ ਦੀ ਲਿਖੀ ਤੇ ਡਾਇਰੈਕਟ ਕੀਤੀ ਪੇਂਡੂ ਕਲਚਰ ਦੀਆਂ ਮਹਿਕਾਂ ਬਿਖੇਰਦੀ ਮਨੋਰੰਜਨ ਭਰਪੂਰ ਕਾਮੇਡੀ ਫਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਟਰੈਂਡਸੈੱਟਰ ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਕੀਤਾ ਐਲਾਨ; 16 ਪੋਸਟਰ ਇਕੱਠੇ ਸ਼ੇਅਰ ਕੀਤੇ

ਯੈੱਸ ਪੰਜਾਬ ਚੰਡੀਗੜ੍ਹ, ਦਸੰਬਰ, 1, 2021 - ਫਿਲਮ 'ਵਾਰਨਿੰਗ' ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਹੰਬਲ ਮੋਸ਼ਨ ਪਿਕਚਰਜ਼ ਨੇ ਗਿੱਪੀ ਗਰੇਵਾਲ ਦੁਆਰਾ ਨਿਰਦੇਸ਼ਿਤ ਅਤੇ ਨਿਰਮਿਤ ਆਪਣੀ ਸਭ ਤੋਂ ਵਿਲੱਖਣ ਨਵੀਂ ਫਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਦਾ ਐਲਾਨ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਯੋ ਯੋ ਹਨੀ ਸਿੰਘ ਅਤੇ ਹਿਮੇਸ਼ ਰੇਸ਼ਮੀਆ ਇਨਗਰੂਵਜ਼ ਮਿਊਜ਼ਿਕ ਗਰੁੱਪ ਦੇ ਅਧਿਕਾਰਤ ਕਲਾਕਾਰ ਬਣੇ

ਯੈੱਸ ਪੰਜਾਬ ਚੰਡੀਗੜ੍ਹ, 25 ਨਵੰਬਰ, 2021: ਇੰਗਰੂਵਜ਼ ਮਿਊਜ਼ਿਕ ਗਰੁੱਪ, ਸੰਗੀਤ ਵੰਡ, ਮਾਰਕੀਟਿੰਗ ਅਤੇ ਤਕਨਾਲੋਜੀ ਵਿੱਚ ਇੱਕ ਵਿਸ਼ਵ ਆਗੂ, ਨੇ ਹਿਮੇਸ਼ ਰੇਸ਼ਮੀਆ ਅਤੇ ਯੋ ਯੋ ਹਨੀ ਸਿੰਘ ਨੂੰ ਆਪਣੇ ਅਧਿਕਾਰਤ ਕਲਾਕਾਰਾਂ ਵਜੋਂ ਸਾਈਨ ਕੀਤਾ ਹੈ। ਇਹ ਸੌਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ ‘ਵਾਰਨਿੰਗ’ ਪੰਜਾਬੀ ਫ਼ਿਲਮ ਜਗਤ ਦਾ ਨਵਾਂ ਮੀਲ ਪੱਥਰ

ਯੈੱਸ ਪੰਜਾਬ ਚੰਡੀਗੜ੍ਹ, 21 ਨਵੰਬਰ, 2021 ਹਜੇ ਤਕ ਸਿਰਫ ਇੱਕ ਹੀ ਦਿਨ ਹੋਇਆ ਹੈ ਤੇ ਫਿਲਮ ਨੇ ਧੂਮਾਂ ਮਚਾਹੀਆਂ ਹੋਈਆਂ ਨੇ ਅਤੇ ਦਰਸ਼ਕ ਆਪਣੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਤੋਂ ਅਸਮਰੱਥ ਹੁੰਦੇ ਨਜ਼ਰ ਆ ਰਹੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ...
- Advertisement -spot_img

ਸੋਸ਼ਲ ਮੀਡੀਆ

20,370FansLike
51,247FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼