Wednesday, January 19, 2022

ਵਾਹਿਗੁਰੂ

spot_img
ਆਈ.ਏ.ਐਸ. ਰਾਜ ਕੰਵਲ ਚੌਧਰੀ ਨੇ ਆਈ.ਕੇ.ਜੀ.ਪੀ.ਟੀ.ਯੂ. ਦੇ 15ਵੇਂ ਉਪ-ਕੁਲਪਤੀ ਵਜੋਂ ਚਾਰਜ ਸੰਭਾਲਿਆ

ਯੈੱਸ ਪੰਜਾਬ
ਜਲੰਧਰ/ਕਪੂਰਥਲਾ, 3 ਦਸੰਬਰ, 2021 –
ਸਾਲ 1996 ਬੈਚ ਦੇ ਸੀਨੀਅਰ ਆਈ.ਏ.ਐਸ ਅਧਿਕਾਰੀ ਰਾਜ ਕੰਵਲ ਚੌਧਰੀ ਵੱਲੋਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.) ਦੇ 15ਵੇਂ ਉਪ-ਕੁਲਪਤੀ ਵੱਜੋਂ ਅਹੁਦਾ ਸੰਭਾਲਿਆ ਗਿਆ ਹੈ! ਉਹਨਾਂ ਹਾਲ ਹੀ ਵਿਚ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਜੋਂ ਚਾਰਜ ਲਿਆ ਹੈ!

ਮਾਨਯੋਗ ਰਾਜਪਾਲ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਿਕ ਤਕਨੀਕੀ ਸਿਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਹੀ ਉਪ-ਕੁਲਪਤੀ ਆਈ.ਕੇ.ਜੀ.ਪੀ.ਟੀ.ਯੂ.ਦਾ ਚਾਰਜ ਲਿਆ ਜਾਣਾ ਹੈ, ਜਦ ਤਕ ਕਿ ਸਥਾਈ ਉਪ-ਕੁਲਪਤੀ ਦੀ ਨਿਯੁਕਤੀ ਤਿੰਨ ਸਾਲ ਤਕ ਨਾ ਹੋਵੇ! ਸ਼ੁਕਰਵਾਰ ਨੂੰ ਯੂਨੀਵਰਸਿਟੀ ਪਰਿਸਰ ਪਹੁੰਚਣ ਤੇ ਰਜਿਸਟਰਾਰ ਆਈ.ਏ.ਐਸ. ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਅਧਿਕਾਰੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਪਹਿਲੀ ਫੇਰੀ ਵਿੱਚ ਉਪ-ਕੁਲਪਤੀ ਰਾਜ ਕੰਵਲ ਚੌਧਰੀ ਆਈ.ਏ.ਐਸ.ਵੱਲੋਂ ਜਿਥੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀ ਰੂਪ ਰੇਖਾ ਅਤੇ ਕੰਮਾਂ ਦਾ ਜਾਇਜਾ ਲਿਆ ਗਿਆ, ਉਥੇ ਉਨ੍ਹਾਂ ਨੇ ਯੂਨੀਵਰਸਿਟੀ ਨਾਲ ਜੁੜੇ ਵੱਖ-ਵੱਖ ਜਰੂਰੀ ਕੰਮਾਂ ਨੂੰ ਵੀ ਸੂਚੀਬੱਧ ਕਰਵਾਇਆ। ਉਨ੍ਹਾਂ ਨੇ ਸਾਰੇ ਵਿਭਾਗ ਮੁਖਿਆਂ ਨੂੰ ਜਰੂਰੀ ਕੰਮਾਂ, ਖਾਸਕਰ ਵਿਦਿਆਰਥੀਆਂ ਨਾਲ ਜੁੜੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਲੈਣ ਅਤੇ ਪਾਰਦਰਸ਼ਤਾ ਨਾਲ ਅੱਗੇ ਵਧਣ ਦੇ ਹੁਕਮ ਦਿੱਤੇ।

ਸਾਰੇ ਵਿਭਾਗ ਮੁਖੀਆਂ ਦੀ ਪਹਿਲੀ ਮੀਟਿੰਗ ਤੋਂ ਬਾਅਦ ਉਪ-ਕੁਲਪਤੀ ਆਈ.ਏ.ਐਸ. ਰਾਜ ਕੰਵਲ ਚੌਧਰੀ ਨੇ ਦਸੰਬਰ-ਜਨਵਰੀ 2021 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰਨ ਅਤੇ ਪ੍ਰੀਖਿਆਵਾਂ ਦਾ ਤਰੀਕਾ ਨਿਰਧਾਰਿਤ ਕਰਨ, ਕਾਲਜਾਂ ਨਾਲ ਮਿਲਕੇ ਰਜਿਸਟਰਾਰ ਦੀ ਪ੍ਰਧਾਨਗੀ ਵਿਚ ਉੱਚ ਪੱਧਰੀ ਕਮੇਟੀ ਬਣਾ ਕੇ ਜਲਦ ਫੈਂਸਲਾ ਲੈਣ, ਲੋੜੀਂਦੀ ਗੈਸਟ ਫੈਕਲਟੀ ਨਿਯੁਕਤ ਕਰਨ, ਅਗਲੇ ਸਾਲ ਦੀ ਦਾਖਲਾ ਪ੍ਰਕ੍ਰਿਆ ਨੂੰ ਹੋਰ ਸੌਖਾਲਾ ਬਣਾਉਣ ਅਤੇ ਚੱਲ ਰਹੇ ਉਸਾਰੀ ਪ੍ਰੋਜੈਕਟਾਂ ਨੂੰ ਨਿਜੀ ਤੌਰ ਤੇ ਦੇਖਦੇ ਹੋਏ ਸਮੇਂ ਸਿਰ ਪੂਰੇ ਕਰਨ ਦੀ ਤਾਕੀਦ ਕੀਤੀ!

ਉਹਨਾਂ ਯੂਨੀਵਰਸਿਟੀ ਦੇ ਬਾਕੀ ਕੈਂਪਸ ਵਿਚ ਕੰਮ ਕਰਦੇ ਮੁਲਾਜਿਮਾਂ, ਫੈਕਲਟੀ ਮੇਂਬਰ ਅਤੇ ਹੋਰ ਕਾਮਿਆਂ ਉਪਰ ਵਿਭਾਗ ਮੁਖੀਆਂ ਨੂੰ ਪੈਣੀ ਨਜਰ ਰੱਖਣ ਦੀ ਵੀ ਹਿਦਾਇਤ ਦਿੱਤੀ ਤਾਂ ਜੋ ਕੋਈ ਬਿਨਾਂ ਕੰਮ ਜਾ ਬਿਨਾ ਆਏ ਹੀ ਸਰਕਾਰੀ ਤਨਖ਼ਾਹ ਨਾ ਲੈ ਰਿਹਾ ਹੋਵੇ!

ਉਪ-ਕੁਲਪਤੀ ਆਈ.ਏ.ਐਸ. ਰਾਜ ਕੰਵਲ ਚੌਧਰੀ ਨੇ ਕਿਹਾ ਕਿ ਉਹ ਮਿਹਨਤਕਸ਼ ਸਟਾਫ਼, ਇਮਾਨਦਾਰ ਪਹੁੰਚ ਅਤੇ ਆਪਣੇ ਕੰਮ ਪ੍ਰਤੀ ਲਗਾਵ ਤੇ ਸੰਜੀਦਗੀ ਰੱਖਣ ਵਾਲੀਆਂ ਦੀ ਕਦਰ ਕਰਦੇ ਹਨ, ਪਰ ਕੰਮ ਚ ਕੋਤਾਹੀ, ਲਾਪਰਵਾਹੀ ਜਾਂ ਜਿੰਮੇਦਾਰੀ ਨਾ ਸਮਝਣ ਵਾਲੇ ਦੇ ਸਖਤ ਖਿਲਾਫ ਹਨ!

ਇਸ ਮੌਕੇ ਰਜਿਸਟਰਾਰ ਆਈ.ਏ.ਐਸ ਜਸਪ੍ਰੀਤ ਸਿੰਘ, ਡੀਨ ਪ੍ਰੋ। (ਡਾ.) ਯਾਦਵਿੰਦਰ ਸਿੰਘ ਬਰਾੜ, ਡੀਨ ਪ੍ਰੋ (ਡਾ.)ਵਿਕਾਸ ਚਾਵਲਾ, ਕੰਟ੍ਰੋਲਰ ਪ੍ਰੀਖਿਆਵਾਂ ਡਾ.ਆਰ.ਪੀ.ਐਸ ਬੇਦੀ, ਵਿੱਤ ਅਧਿਕਾਰੀ ਡਾ. ਸੁਖਬੀਰ ਸਿੰਘ ਵਾਲੀਆ, ਡਾਇਰੈਕਟਰ ਕਾਲਜ ਡਿਵੈਲਪਮੈਂਟ ਡਾ.ਬਲਕਾਰ ਸਿੰਘ, ਡਾਇਰੈਕਟਰ ਆਈ.ਆਰ.ਐਚ.ਵੀ ਡਾ.ਪਰਮਜੀਤ ਸਿੰਘ, ਡਾ.ਹਰਮੀਨ ਸੋਚ, ਡਿਪਟੀ ਕੰਟ੍ਰੋਲਰ ਪ੍ਰੀਖਿਆਵਾਂ ਸੰਦੀਪ ਕਾਜਲ ਅਤੇ ਹੋਰ ਮੌਜੂਦ ਰਹੇ!

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,495FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼