Monday, August 2, 2021
DSGMC 728

400 August

Pension 1500 gif

Shaheed 50 lakh gif

Kisan Karza 5.64 lakh gif

Kisan 48 hours gif

Ashirwad 51000 gif

Sohna Markfed

Innocent Admission

‘ਆਪ’ ਆਗੂ ਅਨਮੋਲ ਗਗਨ ਮਾਨ ਮੋਹਾਲੀ ਵਿਖ਼ੇ ਅਧਿਆਪਕਾਂ ਦੇ ਧਰਨੇ ’ਚ ਪਹੁੰਚੀ, ਕਿਹਾ ਚੋਣਾਂ ’ਚ ਲੈਣਗੇ ਪੰਜਾਬ ਵਾਸੀ ਕੈਪਟਨ ਸਰਕਾਰ ਤੋਂ ਹਿਸਾਬ

ਯੈੱਸ ਪੰਜਾਬ
ਚੰਡੀਗੜ੍ਹ, 16 ਜੂਨ, 2021 –
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕੱਚੇ ਅਧਿਆਪਕਾਂ ਵੱਲੋਂ ਅੱਜ ਸ਼ੁਰੂ ਕੀਤੇ ਆਰ-ਪਾਰ ਦੇ ਸੰਘਰਸ਼ ‘ਤੋਂ ਫਿਕਰ ਮਹਿਸੂਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਕਿਸੇ ਅਣਕਿਆਸੇ ਵੱਡੇ ਹਾਦਸੇ ਦੀ ਉਡੀਕ ਕੀਤੇ ਬਿਨਾ ਤਕਰੀਬਨ ਡੇਢ ਦਹਾਕੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੁਣੀਆਂ ਤਨਖਾਹਾਂ ‘ਤੇ ਕੰਮ ਕਰਦੇ ਆ ਰਹੇ ਅਧਿਆਪਕਾਂ ਨੂੰ ਫੌਰੀ ਰੈਗੂਲਰ ਕੀਤਾ ਜਾਵੇ।

ਚੀਮਾ ਨੇ ਇਹ ਵਿਚਾਰ ਕੱਚੇ ਅਧਿਆਪਕਾਂ ਵੱਲੋਂ ਆਪਣੀ ਮੰਗ ਨੂੰ ਲਗਾਤਾਰ ਅੱਖੋਂ ਪਰੋਖੇ ਕਰਨ ਤੋਂ ਖਫ਼ਾ ਹੋ ਕੇ ਅੱਜ ਮੁਹਾਲੀ ‘ਚ ਸਿੱਖਿਆ ਵਿਭਾਗ ਦੀ ‘ਤੇ ਚੜ੍ਹਕੇ ਆਤਮਦਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ ਤੇ ਟਿੱਪਣੀ ਕਰਦਿਆਂ ਪ੍ਰਗਟ ਕੀਤੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏਆਈਈ, ਈਜੀਐਸ, ਐਸਟੀਆਰ, ਵਗੇਰਾ ਕੱਚੇ ਅਧਿਆਪਕਾਂ ਨੇ ਆਪਣੀ ਜਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 5 ਹਜ਼ਾਰ ਤੋਂ 10 ਹਜ਼ਾਰ ਤੱਕ ਤਨਖਾਹਾਂ ‘ਤੇ ਕੰਮ ਕੀਤਾ।

ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਇੰਨ੍ਹਾਂ ਅਧਿਆਪਕਾਂ ਦੇ ਪੱਲ੍ਹੇ ਲਾਰੇ ਹੀ ਪਏ ਅਤੇ ਹੁਣ ਪੰਜਾਬ ਦੀ ਕੈਪਟਨ ਸਰਕਾਰ ਹੱਕੀ ਮੰਗ ਰੈਗੂਲਰ ਕਰਨਾ ਤਾਂ ਦੂਰ ਸਗੋਂ ਪਿਛਲੇ ਲੰਬੇ ਸਮੇਂ ਤੋਂ ਮੀਟਿੰਗ ਕਰਨ ਤੋਂ ਵੀ ਕੰਨੀ ਕਤਰਾਅ ਰਹੀ ਹੈ।

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਉਸ ਸਮੇਂ ਦੇ ਅਖਬਾਰ ਤੇ ਅਧਿਆਪਕਾਂ ਕੋਲ ਮੁੱਖ ਮੰਤਰੀ ਦੇ ਬਿਆਨਾਂ ਦੀ ਸੀਡੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਦੇ ਧਰਨੇ ਵਿੱਚ ਆ ਕੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਹ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨਗੇ ਕਿਉਂਕਿ ਇੰਨ੍ਹਾਂ ਅਧਿਆਪਕਾਂ ਦੀ ਤਨਖਾਹ ਉਨ੍ਹਾਂ ਦੇ ਆਪਣੇ ਮਾਲੀ ਦੀ ਤਨਖਾਹ ਨਾਲੋਂ ਘੱਟ ਹੈ।

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸੰਘਰਸ਼ ਨੂੰ ਹਿੰਸਕ ਨਾ ਹੋਣ ਦੇਣ ਤੇ ਸ਼ਾਂਤਮਈ ਰੱਖਣ ਕਿਉਕਿ ਉਹ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਉਨ੍ਹਾਂ ਦੀ ਮੰਗ ਨੂੰ ਡਟਕੇ ਵਿਧਾਨ ਸਭਾ ਵਿੱਚ ਰੱਖਣਗੇ।

ਇਸੇ ਦੌਰਾਨ ਆਪ ਦੇ ਯੂਥ ਵਿੰਗ ਦੀ ਉਪ ਪ੍ਰਧਾਨ ਅਨਮੋਲ ਗਗਨ ਮਾਨ ਅਧਿਆਪਕਾਂ ਦੇ ਧਰਨੇ ਵਾਲੀ ਥਾਂ ਪਹੁੰਚੇ ਉਨ੍ਹਾਂ ਨੂੰ ਪਾਰਟੀ ਦਾ ਸਮਰਥਨ ਦਿੱਤਾ। ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ‘ਚ ਕੀਤੇ ਵਾਅਦਿਆਂ ਤੋਂ ਮੁਕਰਦਿਆਂ ਅਧਿਆਪਕਾਂ ‘ਤੇ ਅੱਤਿਆਚਾਰ ਹੀ ਕੀਤੇ ਹਨ, ਸਗੋਂ ਕਾਂਗਰਸ ਸਰਕਾਰ ਨੇ ਨਾ ਤਾਂ ਕੱਚੇ ਮੁਲਾਜਮਾਂ ਨੂੰ ਪੱਕੇ ਕੀਤਾ ਅਤੇ ਨਾ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ।

ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦਿਆਂ ਤੋਂ ਮੁਕਰਨ ਦਾ ਹਿਸਾਬ ਜਰੂਰ ਲੈਣਗੇ ਅਤੇ ਸੱਤਾ ਤੋਂ ਬਾਹਰ ਕਰਕੇ ਕਰਾਰਾ ਜਵਾਬ ਦੇਣਗੇ। ਆਮ ਆਦਮੀ ਪਾਰਟੀ ਰੋਜਗਾਰ ਲਈ ਸੰਘਰਸ ਕਰ ਰਹੇ ਨੌਜਵਾਨਾਂ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ‘ਤੇ ਪੰਜਾਬ ਦੇ ਨੌਜਵਾਨਾਂ ਵੱਡੀ ਗਿਣਤੀ ਵਿੱਚ ਰੋਜਗਾਰ ਦੇਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਅਮਰੀਕਾ ’ਚ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ

ਯੈੱਸ ਪੰਜਾਬ ਅੰਮ੍ਰਿਤਸਰ, 30 ਜੁਲਾਈ, 2021 - ਅਮਰੀਕਾ ਵਿਚ ਭਾਰਤੀ ਸਫੀਰ ਸ. ਤਰਨਜੀਤ ਸਿੰਘ ਸੰਧੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਦੇ ਖ਼ਾਤੇ ਅਦਾਲਤ ’ਚ ਹੋਣਗੇ ਪੇਸ਼? – ਗੁਰੂ ਹਰਕ੍ਰਿਮਸ਼ਨ ਪਬਲਿਕ ਸਕੂਲਾਂ ਦੇ ਮਾਮਲੇ ’ਚ ਦਿੱਲੀ ਹਾਈ ਕੋਰਟ ਦਾ ਰੁਖ਼ ਸਖ਼ਤ

ਯੈੱਸ ਪੰਜਾਬ ਨਵੀਂ ਦਿੱਲੀ, 30 ਜੁਲਾਈ, 2021 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚਲ ਰਹੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਅਧਿਆਪਕਾਂ ਨੂੰ ਛੇਵੇਂ ‘ਤੇ ਸਤਵੇਂ ਤਨਖਾਹ ਆਯੋਗ ਦੇ ਮੁਤਾਬਿਕ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 30 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੋੜਾ ਘਰ ਅਤੇ ਵਹੀਕਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਲਈ 74 ਗ੍ਰੰਥੀ ਸਿੰਘ ਨਿਯੁਕਤ, ਬੀਬੀ ਜਗੀਰ ਕੌਰ ਨੇ ਨਵ-ਨਿਯੁਕਤ ਗ੍ਰੰਥੀ ਸਿੰਘਾਂ ਨੂੰ ਦਿੱਤੇ ਨਿਯੁਕਤੀ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 30 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਚ ਸੇਵਾਵਾਂ ਨਿਭਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਗ੍ਰੰਥੀ ਸਿੰਘਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿੱਖਾਂ ਨੇ ਹਮੇਸ਼ਾ ਸੰਕਟ ਵੇਲੇ ਮਨੁੱਖਤਾ ਦੀ ਅੱਗੇ ਆ ਕੇ ਮਦਦ ਕੀਤੀ : ਆਸਟਰੇਲੀਆਈ ਹਾਈ ਕਮਿਸ਼ਨਰ

ਯੈੱਸ ਪੰਜਾਬ ਨਵੀਂ ਦਿੱਲੀ, 29 ਜੁਲਾਈ, 2021 - ਜਦੋਂ ਵੀ ਦੁਨੀਆਂ ਸੰਕਟ ਵਿਚ ਹੁੰਦੀ ਹੈ, ਉਦੋਂ ਸਿੱਖ ਭਾਈਚਾਰਾ ਸਹੀ ਫੈਸਲੇ ਲੈ ਕੇ ਮਦਦ ਵਾਸਤੇ ਅੱਗੇ ਆ ਜਾਂਦਾ ਹੈ। ਇਹ ਪ੍ਰਗਟਾਵਾ ਭਾਰਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮੋਦੀ ਸਰਕਾਰ ਅਫ਼ਗਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖ਼ਿਆ ਯਕੀਨੀ ਬਣਾਉਣ ਲਈ ਦਖ਼ਲ ਦੇਵੇ: ਸ਼੍ਰੋਮਣੀ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 29 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਹੈ। ਸ਼੍ਰੋਮਣੀ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਤਨਾਮ ਸਿੰਘ ਮਾਣਕ ਦੀ ਨਵੀਂ ਗਜ਼ਲ ਨੂੰ ਗਾਇਕ ਸੁਨੀਲ ਡੋਗਰਾ ਨੇ ਦਿੱਤੀ ਆਵਾਜ਼, ਰਿਲੀਜ਼ ਦੇ ਕੁੱਝ ਦਿਨਾਂ ਅੰਦਰ ਹੀ ਮਿਲਿਆ ਭਰਵਾਂ ਹੁੰਗਾਰਾ

ਯੈੱਸ ਪੰਜਾਬ ਜਲੰਧਰ, 27 ਜੁਲਾਈ, 2021 - ਕੋਰੋਨਾ ਮਹਾਂਮਾਰੀ ਕਾਰਨ ਮੌਤ ਦੇ ਮੂੰਹ 'ਚ ਜਾ ਪਈਆਂ ਕੀਮਤੀ ਜ਼ਿੰਦਗੀਆਂ ਦੇ ਦਰਦ ਅਤੇ ਪਿੱਛੇ ਰਹਿ ਗਏ ਪਰਿਵਾਰਕ ਮੈਂਬਰਾਂ ਦੇ ਮਨ ਦੀ ਪੀੜਾਂ ਤੋਂ ਲੈ ਕੇ ਪ੍ਰਵਾਸੀ ਮਜ਼ਦੂਰਾਂ ਦੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੌਬੀ ਧਾਲੀਵਾਲ ਦਾ ਬੇਟਾ ਜੈ ਪਾਲ ਸਿੰਘ ਧਾਲੀਵਾਲ ਬਾਲੀਵੁੱਡ ‘ਚ

ਯੈੱਸ ਪੰਜਾਬ ਜਲੰਧਰ, 19 ਜੁਲਾਈ, 2021: ਦਮਦਾਰ ਤੇ ਰੋਹਬਦਾਰ ਅਦਾਕਾਰੀ ਨਾਲ ਪੰਜਾਬੀ ਪਰਦੇ ‘ਤੇ ਇਕ ਖਾਸ ਪਹਿਚਾਣ ਸਥਾਪਤ ਕਰਨ ਵਾਲੇ ਹੌਬੀ ਧਾਲੀਵਾਲ ਦਰਸ਼ਕਾਂ ਦਾ ਚਹੇਤੇ ਅਦਾਕਾਰ ਹਨ।ਬਾਲੀਵੁੱਡ ਤਰਜ਼ ‘ਤੇ ਪੰਜਾਬੀ ਫ਼ਿਲਮਾਂ ਦੇ ਇਸ ਸਿਰਮੌਰ ਅਦਾਕਾਰ ਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੰਨੀ ਕਾਹਲੋਂ ਦਾ ਨਵਾਂ ਗ਼ੀਤ ‘ਬੋਲੀ ਜਾਣ ਦੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ, ਜੁਲਾਈ 17, 2021: ਸੰਨੀ ਕਾਹਲੋਂ ਨੇ ਹਮੇਸ਼ਾਂ ਕੋਸ਼ਿਸ਼ ਕੀਤੀ ਹੈ ਕਿ ਕੁਝ ਅਨੋਖਾ ਲੈ ਕੇ ਆਇਆ ਜਾਵੇ, ਖ਼ੂਬਸੂਰਤ ਜੱਟੀ ਅਤੇ ਗੁੱਜਰ ਵਰਗੇ ਹਿੱਟ ਗਾਣੇ ਦੇਣ ਤੋਂ ਬਾਅਦ, ਹੁਣ ਉਹ ਇਕ ਹੋਰ ਧਮਾਕੇਦਾਰ ਗਾਣੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਜੱਸੀ ਗਿੱਲ ਨਾਲ ਨਜ਼ਰ ਆਵੇਗੀ ਸਿੱਧਿਕਾ ਸ਼ਰਮਾ

ਯੈੱਸ ਪੰਜਾਬ ਜਲੰਧਰ, 6 ਜੁਲਾਈ, 2021: ਅਦਾਕਾਰਾ ਸਿੱਧਿਕਾ ਸ਼ਰਮਾ ਨਿਰਮਾਤਾ ਨਿਰਦੇਸ਼ਕ ਪੰਕਜ ਬਤਰਾ ਦੀ ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਗਾਇਕ ਅਦਾਕਾਰ ਜੱਸੀ ਗਿੱਲ ਨਾਲ ਨਜ਼ਰ ਆਵੇਗੀ। ਇਹ ਫ਼ਿਲਮ ਜਿਸ ਵਿੱਚ ਗੁਰਨਾਮ ਭੁੱਲਰ ਅਤੇ ਬੀਨੂੰ ਢਿੱਲੋਂ ਦੇ ਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਕਲਾ ਖੇਤਰ ਸਿਨਮੇ ਵਿੱਚ ਨਿੱਤ ਨਵੇਂ ਨਿਰਮਾਤਾ ਨਿਰਦੇਸ਼ਕ ਆਪਣੇ ਭਾਵਪੂਰਵਕ ਤਜੱਰਿਬਆ ਨੂੰ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ। ਚੰਗੀ ਗੱਲ ਹੈ ਕਿ...
- Advertisement -spot_img

ਸੋਸ਼ਲ ਮੀਡੀਆ

20,370FansLike
50,679FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼