Saturday, May 21, 2022

ਵਾਹਿਗੁਰੂ

spot_img





‘ਆਪ’ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੋਣਗੀਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ: ਹਰਪਾਲ ਸਿੰਘ ਚੀਮਾ

ਯੈੱਸ ਪੰਜਾਬ
ਚੰਡੀਗੜ੍ਹ, 22 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਾਅਦਾ ਕੀਤਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ‘ਆਪ’ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੋਣਗੀਆਂ। ਚੀਮਾ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ’ਤੇ ਅਮਲ ਕੀਤਾ ਜਾਵੇਗਾ ਅਤੇ ਮੁਲਾਜ਼ਮਾਂ ਨਾਲ ਇਨਸਾਫ਼ ਕੀਤਾ ਜਾਵੇ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ’ਤੇ ਰਾਜ ਕਰਨ ਵਾਲਿਆਂ ਕਾਂਗਰਸ, ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੁਲਾਜ਼ਮਾਂ ਦੇ ਹੱਕ- ਹਕੂਕਾਂ ਨੂੰ ਬੇਰਹਿਮੀ ਨਾਲ ਕੁਚਲਿਆ ਹੈ ਅਤੇ ਵਾਅਦਾ ਖ਼ਿਲਾਫ਼ੀਆਂ ਕੀਤੀਆਂ ਹਨ।

ਸੂਬੇ ਵਿੱਚ ਸਰਕਾਰੀ ਵਿਵਸਥਾ ਨੂੰ ਖ਼ਤਮ ਕਰਕੇ ਠੇਕੇਦਾਰੀ ਅਤੇ ਆਊਟ ਸੋਰਸਿੰਗ ਪ੍ਰਣਾਲੀ ਨੂੰ ਹੀ ਪ੍ਰਫੁੱਲਿਤ ਕੀਤਾ ਹੈ, ਜਿਸ ਕਾਰਨ ਜਿੱਥੇ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ, ਉੱਥੇ ਹੀ ਨੌਜਵਾਨਾਂ ਨੂੰ ਬੇਰੁਜ਼ਗਾਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਸਰਕਾਰਾਂ ਨੇ ਮੁਲਾਜ਼ਮਾਂ ਨੂੰ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਲਾਭ ਵੀ ਨਹੀਂ ਦਿੱਤਾ। ਮੁਲਾਜ਼ਮਾਂ ਦੀ ਸਰਕਾਰੀ ਪੈਨਸ਼ਨ ਵੀ ਖ਼ਤਮ ਕਰ ਦਿੱਤੀ। ਮੁਲਾਜ਼ਮ ਪੱਖੀ ਫ਼ੈਸਲਿਆਂ ਨੂੰ ਅਦਾਲਤੀ ਪ੍ਰਕਿਰਿਆ ਵਿੱਚ ਉਲਝਾ ਕੇ ਰੱਖਿਆ।

ਚੀਮਾ ਨੇ ਕਿਹਾ ਕਿ ਲੋਕਾਂ ਲਈ ਕਲਿਆਣਕਾਰੀ ਸਹੂਲਤਾਂ ਦੀ ਗੱਲ ਹੋਵੇ ਜਾਂ ਫਿਰ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦਾ ਮਸਲਾ ਹੋਵੇ, ਸੱਤਾਧਾਰੀ ਧਿਰਾਂ ਹਮੇਸ਼ਾ ਵਿੱਤੀ ਸੰਕਟ ਦਾ ਹਵਾਲਾ ਦਿੰਦੀਆਂ ਹਨ। ਇਸ ਲਈ ਸਮੇਂ ਸਮੇਂ ’ਤੇ ਕਾਂਗਰਸ ਅਤੇ ਬਾਦਲ ਦੀਆਂ ਸਰਕਾਰਾਂ ਮੁਲਾਜ਼ਮਾਂ ਦੇ ਭੱਤਿਆਂ, ਪੈਨਸ਼ਨ ਅਤੇ ਹੋਰ ਵਿੱਤੀ ਲਾਭਾਂ ’ਤੇ ਡਾਕੇ ਮਾਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚੋਂ ਮਾਫ਼ੀਆ ਰਾਜ ਖ਼ਤਮ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਭਰੇਗੀ, ਨਾ ਕਿ ਮੁਲਾਜ਼ਮ ਵਰਗ ਦੀਆਂ ਜੇਬਾਂ ਕੱਟ ਕੇ ਖ਼ਜ਼ਾਨਾ ਭਰਿਆ ਜਾਵੇਗਾ।

ਕਾਂਗਰਸ ਪਾਰਟੀ ਦੇ 2017 ਦੇ ਚੋਣ ਮਨੋਰਥ ਪੱਤਰ ਦੀ ਗੱਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਤੇ ਕੈਪਟਨ ਦਾ ਚੋਣ ਮਨੋਰਥ ਪੱਤਰ ਝੂਠ ਦਾ ਪੁਲੰਦਾ ਸਾਬਤ ਹੋਇਆ ਹੈ। ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜ ਸਾਲਾਂ ਦੇ ਰਾਜਕਾਲ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ। ਕਾਂਗਰਸ ਸਰਕਾਰ ਨਾ ਮੁਲਾਜ਼ਮਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਦਿੱਤੇ ਹਨ ਅਤੇ ਨਾ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਨਵੀਆਂ ਸਰਕਾਰੀ ਨੌਕਰੀਆਂ ਦੇਣ ਵਿੱਚ ਵੀ ਕਾਂਗਰਸ ਦੀ ਕਾਰਗੁਜ਼ਾਰੀ ਸਿਫ਼ਰ ਸਿੱਧ ਹੋਈ ਹੈ, ਕਿਉਂਕਿ ਕਾਂਗਰਸ ਨੇ ਨਾ ਤਾਂ ਘਰ- ਘਰ ਨੌਕਰੀ ਦਿੱਤੀ ਹੈ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਹੈ। ਕਾਂਗਰਸ ਨੇ ਹਰ ਜ਼ਿਲ੍ਹੇ ’ਚ ਰੁਜ਼ਗਾਰ ਦਫ਼ਤਰ ਖੋਲ੍ਹਣ ਦਾ ਵਾਅਦਾ ਸ਼ਗਨ ਮਾਤਰ ਵੀ ਪੂਰਾ ਨਹੀਂ ਕੀਤਾ, ਸਗੋਂ ਪਹਿਲਾ ਸਥਾਪਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਅਮਲੇ- ਫ਼ੈਲੇ (ਸਟਾਫ਼) ਦੀ ਕਮੀ ਕਾਰਨ ਦਮ ਤੋੜ ਰਹੇ ਹਨ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਦੀ ਸਰਕਾਰ ਸੂਬੇ ਦੇ ਮੁਲਾਜ਼ਮਾਂ ਨਾਲ ਇਨਸਾਫ਼ ਕਰੇਗੀ। ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ਨੂੰ ‘ਆਪ’ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇਗਾ।

ਜਿਨ੍ਹਾਂ ਵਿੱਚ 2025 ਦੇ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਸਮੇਂ ਸਿਰ ਲਾਗੂ ਕਰਨਾ, ਮਹਿੰਗਾਈ ਭੱਤੇ ਮਹਿੰਗਾਈ ਸੂਚਕ ਅੰਕ ਅਨੁਸਾਰ ਦੇਣਾ, ਪੁਰਾਣੀ ਸਰਕਾਰੀ ਪੈਨਸ਼ਨ ਮੁੜ ਬਹਾਲ ਕਰਨਾ, ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ/ ਅਦਾਲਤਾਂ ਦੀਆਂ ਹਾਂ ਪੱਖੀ ਸਿਫ਼ਾਰਸ਼ਾਂ ਲਾਗੂ ਕਰਨਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ‘ਆਪ’ ਸ਼ੁਰੂ ਤੋਂ ਹੀ ਆਊਟ ਸੋਰਸਿੰਗ ਅਤੇ ਠੇਕਾ ਭਰਤੀ ਪ੍ਰਣਾਲੀ ਦੀ ਮੁਦਈ ਨਹੀਂ ਰਹੀ, ਇਸ ਲਈ ਸੂਬੇ ’ਚ ਕੱਚੀ ਭਰਤੀ ਅਤੇ ਠੇਕਾ ਪ੍ਰਣਾਲੀ ਖ਼ਤਮ ਕਰਨ ਦੇ ਨਾਲ- ਨਾਲ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੁਲਾਜ਼ਮਾਂ ਦੇ ਬਕਾਏ ਰਹਿੰਦੇ ਭੱਤੇ ਅਤੇ ਪੈਨਸ਼ਨ ਨਾਲ ਸੰਬੰਧਿਤ ਰਹਿੰਦੇ ਲਾਭ ਵੀ ਦਿੱਤੇ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼