ਯੈੱਸ ਪੰਜਾਬ
ਚੰਡੀਗੜ੍ਹ, 6 ਜੁਲਾਈ, 2022:
ਪੰਜਾਬ ਦੇ ਮੁੱਖ ਮੰਤਰੀ ਸ:ਭਗਵੰਤ ਸਿੰਘ ਮਾਨ 7 ਜੁਲਾਈ ਵੀਰਵਾਰ ਨੂੰ ਇਕ ਹੋਰ ਇਤਿਹਾਸ ਸਿਰਜਣ ਜਾ ਰਹੇ ਹਨ।
ਮੁੱਖ ਮੰਤਰੀ ਵਿਆਹ ਕਰਵਾਉਣ ਜਾ ਰਹੇ ਹਨ। ਮੁੱਖ ਮੰਤਰੀ ਹੁੰਦਿਆਂ ਵਿਆਹ ਕਰਵਾਉਣ ਵਾਲੇ ਉਹ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹੋਣਗੇ।
ਉਹਨਾਂ ਦਾ ਵਿਆਹ ਡਾ: ਗੁਰਪ੍ਰੀਤ ਕੌਰ ਨਾਲ ਹੋਣ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਲਈ ਰਿਸ਼ਤਾ ਉਨ੍ਹਾਂ ਦੀ ਮਾਤਾ ਅਤੇ ਭੈਣ ਨੇ ਲੱਭਿਆ ਹੈ।
ਵਿਆਹ ਸਮਾਗਮ ਬਿਲਕੁਲ ਸਾਦਾ ਅਤੇ ਪਰਿਵਾਰਕ ਮੈਂਬਰਾਂ ਲਈ ਰੱਖ਼ਿਆ ਗਿਆ ਹੈ ਪਰ ਵੱਡੀ ਜਾਣਕਾਰੀ ਇਹ ਹੈ ਕਿ ‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਣੇ ਇਸ ਸਮਾਗਮ ਵਿੱਚ ਪਹੁੰਚ ਰਹੇ ਹਨ।
ਜ਼ਿਕਰਯੋਗ ਹੈ ਕਿ ਇਹ ਸ: ਮਾਨ ਦਾ ਦੂਜਾ ਵਿਆਹ ਹੋਵੇਗਾ। ਉਨ੍ਹਾਂ ਦਾ ਆਪਣੀ ਪਹਿਲੀ ਪਤਨੀ ਨਾਲ ਤਲਾਕ ਹੋ ਚੁੱਕਾ ਹੈ। ਉਨ੍ਹਾਂ ਦੇ ਪਹਿਲੇ ਵਿਆਹ ਵਿੱਚੋਂ ਦੋ ਬੱਚੇ, ਇਕ ਲੜਕਾ ਅਤੇ ਲੜਕੀ ਹਨ, ਜਿਹੜੇ ਉਨ੍ਹਾਂ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਵੇਲੇ ਵਿਦੇਸ਼ ਤੋਂ ਉਚੇਚੇ ਤੌਰ ’ਤੇ ਆਏ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ