Thursday, May 26, 2022

ਵਾਹਿਗੁਰੂ

spot_img





ਉਮੀਦਵਾਰਾਂ ਦੀ ਲਿਸਟ ਤੋਂ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਹੋਇਆ ਜਨਤਕ: ਰਾਘਵ ਚੱਢਾ

ਯੈੱਸ ਪੰਜਾਬ
ਚੰਡੀਗੜ੍ਹ, 26 ਜਨਵਰੀ, 2022 –
ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਟਿਕਟਾਂ ਦੀ ਵੰਡ ਨਾਲ ਪਾਰਟੀ ਦਾ ਦਲਿਤ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ। ਕਾਂਗਰਸ ਪਾਰਟੀ ਨੇ ਹਮੇਸ਼ਾ ਦਲਿਤਾਂ ਨੂੰ ਵੋਟਾਂ ਲਈ ਵਰਤਿਆ ਹੈ। ਕਾਂਗਰਸ ਪਾਰਟੀ ਨੇ ਕੁਝ ਹਫ਼ਤਿਆਂ ਲਈ ਐਸਸੀ ਭਾਈਚਾਰੇ ਦੇ ਐਮਐਲਏ ਨੂੰ ਮੁੱਖ ਮੰਤਰੀ ਬਣਾਇਆ ਤਾਂ ਜੋ ਪੰਜਾਬ ਵਿੱਚ ਵੋਟ ਬੈਂਕ ਦੀ ਰਾਜਨੀਤੀ ਕੀਤੀ ਜਾ ਸਕੇ। ਪੰਜਾਬ ਨੂੰ ਜਾਤ-ਪਾਤ ਦੇ ਨਾਂ ‘ਤੇ ਵੰਡਿਆ ਜਾ ਸਕੇ ਅਤੇ ਦਲਿਤਾਂ ਦੀਆਂ ਵੋਟਾਂ ਲਈਆਂ ਜਾ ਸਕਣ।

ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਦਲਿਤਾਂ ਦੀ ਆਵਾਜ਼ ਨਹੀਂ ਸੁਣਦੀ ਅਤੇ ਹਮੇਸ਼ਾ ਆਪਣੀ ਰਵਾਇਤ ਮੁਤਾਬਕ ਭਾਈ-ਭਤੀਜਾਵਾਦ ਅਤੇ ਪਰਿਵਾਰਵਾਦ ਨੂੰ ਹੀ ਅੱਗੇ ਵਧਾਉਂਦੀ ਹੈ। ਕਾਂਗਰਸ ਦੇ ਪਰਿਵਾਰਵਾਦ ਅਤੇ ਦਲਿਤ ਵਿਰੋਧੀ ਹੋਣ ਦਾ ਸਬੂਤ ਦਿੰਦਿਆਂ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਦੀ ਪਾਰਟੀ ਦੇ ਵੱਡੇ ਆਗੂਆਂ ਦੀ ਮੰਗ ਅਨੁਸਾਰ ਉਨ੍ਹਾਂ ਦੇ ਭਾਈ ਭਤੀਜਿਆਂ, ਪੁੱਤਰਾਂ ਤੇ ਜਵਾਈਆਂ ਨੂੰ ਟਿਕਟਾਂ ਤਾਂ ਦੇ ਦਿੱਤੀਆਂ, ਪਰ ਜਦੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਭਰਾ ਲਈ ਟਿਕਟਾਂ ਦੀ ਮੰਗ ਕੀਤੀ ਤਾਂ ਪਾਰਟੀ ਨੇ ਟਿਕਟ ਨਹੀਂ ਦਿੱਤੀ। ਉਨ੍ਹਾਂ ਉਦਾਹਰਣ ਦਿੰਦਿਆਂ ਕਿਹਾ ਕਿ ਪਾਰਟੀ ਨੇ ਸੁਨੀਲ ਜਾਖੜ ਦੇ ਬੇਟੇ ਨੂੰ ਅਬੋਹਰ ਤੋਂ , ਅਮਰ ਸਿੰਘ ਦੇ ਬੇਟੇ ਨੂੰ ਰਾਏਕੋਟ ਤੋਂ , ਸੰਸਦ ਮੈਂਬਰ ਸੰਤੋਸ਼ ਚੌਧਰੀ ਦੇ ਭਤੀਜੇ ਨੂੰ ਕਰਤਾਰਪੁਰ ਤੋਂ ‘ਤੇ ਉਨ੍ਹਾਂ ਦੇ ਬੇਟੇ ਨੂੰ ਫਿਲੌਰ ਹਲਕੇ ਤੋਂ ਟਿਕਟ ਦਿੱਤੀ ਹੈ।

ਇਸੇ ਤਰ੍ਹਾਂ ਅਵਤਾਰ ਹੈਨਰੀ ਦੇ ਪੁੱਤਰ ਨੂੰ ਜਲੰਧਰ (ਰੂਰਲ) ਤੋਂ, ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੇ ਪਰਿਵਾਰ ਦੀ ਨੂੰਹ ਕਰਨ ਕੌਰ ਨੂੰ , ਨਵਜੋਤ ਸਿੰਘ ਸਿੱਧੂ ਦੇ ਭਤੀਜੇ ਸੁਮੀਤ ਸਿੰਘ ਨੂੰ ਅਮਰਗੜ੍ਹ ਤੋਂ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ । ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਸਾਹਨੇਵਾਲ ਤੋਂ, ਸਾਬਕਾ ਵਿਧਾਇਕ ਸੁਰਜੀਤ ਧੀਮਾਨ ਦੇ ਭਤੀਜੇ ਨੂੰ ਸੁਨਾਮ ਤੋਂ ਅਤੇ ਬ੍ਰਹਮ ਮਹਿੰਦਰਾ ਦੇ ਬੇਟੇ ਨੂੰ ਪਟਿਆਲਾ (ਦਿਹਾਤੀ) ਤੋਂ ਟਿਕਟ ਦਿੱਤੀ ਗਈ ਹੈ।

ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦਲਿਤ ਭਾਈਚਾਰੇ ਨਾਲ ਸਬੰਧਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਭਰਾ ਨੂੰ ਟਿਕਟ ਦੇਣ ਲਈ ਝੋਲੀ ਅੱਡ ਕੇ ਕੀਤੀ ਗਈ ਅਪੀਲ ਨੂੰ ਵੀ ਨਹੀਂ ਮੰਨਿਆ ਅਤੇ ਟਿਕਟ ਨਹੀਂ ਦਿੱਤੀ । ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੀ ਰਵਾਇਤ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ‘ਯੂਜ਼ ਐਂਡ ਥ੍ਰੋ’ ਕੀਤਾ ਹੈ। ਚੰਨੀ ਨੂੰ ਕਾਂਗਰਸ ਨੇ ‘ਨਾਈਟ-ਵਾਚਮੈਨ’ ਵਜੋਂ ਵਰਤਿਆ ਹੈ। ਚੰਨੀ ਦੇ ਸਕੇ ਭਰਾ ਨੂੰ ਟਿਕਟ ਨਾ ਦੇਣ ਨਾਲ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ।

ਚੱਢਾ ਨੇ ਕਿਹਾ ਕਿ ਕਾਂਗਰਸ ਸਿਰਫ਼ ਭਾਈ-ਭਤੀਜਾਵਾਦ ਅਤੇ ਪਰਿਵਾਰਵਾਦ ਦੀ ਰਾਜਨੀਤੀ ਕਰਦੀ ਹੈ। ਕਾਂਗਰਸ ਆਮ ਆਦਮੀ ਪਾਰਟੀ ਦੀ ‘ਇਕ ਪਰਿਵਾਰ-ਇਕ ਟਿਕਟ’ ਦੀ ਨੀਤੀ ‘ਤੇ ਨਹੀਂ ਚੱਲਦੀ। ਆਮ ਆਦਮੀ ਪਾਰਟੀ ਕਾਂਗਰਸ ਦੀ ਪਰਿਵਾਰਵਾਦ ਅਤੇ ਦਲਿਤ ਵਿਰੋਧੀ ਨੀਤੀ ਦਾ ਵਿਰੋਧ ਕਰਦੀ ਹੈ। ਆਮ ਆਦਮੀ ਪਾਰਟੀ ਆਮ ਘਰਾਂ ਤੋਂ ਆਏ ਲੋਕਾਂ ਨੂੰ ਟਿਕਟਾਂ ਦੇ ਕੇ ਅੱਗੇ ਲਿਆਉਂਦੀ ਹੈ।

‘ਆਪ’ ਦੇ ਸੰਸਦ ਮੈਂਬਰ ਅਤੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸਧਾਰਨ ਘਰ ਤੋਂ ਹਨ। ਉਨ੍ਹਾਂ ਨੇ ਛੋਟੇ ਜਿਹੇ ਪਿੰਡ ਸਤੌਜ ਤੋਂ ਸੰਸਦ ਤੱਕ ਦਾ ਲੰਬਾ ਸਫ਼ਰ ਇੱਕ ਜਰਨੈਲ ਵਾਂਗ ਸਫ਼ਲਤਾ ਪੂਰਵਕ ਪੂਰਾ ਕੀਤਾ ਹੈ। ਚੱਢਾ ਨੇ ਕਿਹਾ ਕਿ ਚੰਨੀ ਦੇ ਭਰਾ ਨੂੰ ਟਿਕਟ ਨਾ ਦੇ ਕੇ ਕਾਂਗਰਸ ਨੇ ਚੰਨੀ ਦਾ ਨਹੀਂ ਸਗੋਂ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਹ ਪੁਰਾਣਾ ਇਤਿਹਾਸ ਹੈ, 18 ਸਾਲ ਪਹਿਲਾਂ ਵੀ ਮਹਾਰਾਸ਼ਟਰ ਵਿੱਚ ਕਾਂਗਰਸ ਨੇ ਐਸਸੀ ਭਾਈਚਾਰੇ ਤੋਂ ਸ਼ੁਸ਼ੀਲ ਸ਼ਿੰਦੇ ਨੂੰ ਦੋ ਮਹੀਨੇ ਲਈ ਮੁੱਖ ਮੰਤਰੀ ਬਣਾਇਆ ਸੀ ਅਤੇ ਚੋਣਾਂ ਤੋਂ ਬਾਅਦ ਕਿਸੇ ਹੋਰ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਚੰਨੀ ਸਿਰਫ਼ ਚਿਹਰਾ ਹੈ, ਜਦੋਂ ਕਿ ਲਾੜੇ ਦਾ ਸਿਹਰਾ ਕਿਸੇ ਹੋਰ ਦੇ ਸਿਰ ‘ਤੇ ਬੰਨ੍ਹਿਆ ਜਾਵੇਗਾ। ਚੱਢਾ ਨੇ ਕਿਹਾ ਕਿ ਚੰਨੀ ਅੱਜ ਨਿਰਾਸ਼ ਅਤੇ ਪਰੇਸ਼ਾਨ ਹਨ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਦਾ ਇਸਤੇਮਾਲ ਕੀਤਾ ਹੈ। ਕਾਂਗਰਸ ਪਾਰਟੀ ਦੀਆਂ ਦਲਿਤ ਵਿਰੋਧੀ ਨੀਤੀਆਂ ਅਤੇ ਸੋਚ ਅੱਜ ਲੋਕਾਂ ਦੇ ਸਾਹਮਣੇ ਨੰਗਾ ਹੋ ਚੁੱਕੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ, ਜਲੌ ਸਜਾਏ ਗਏ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ...

ਹਰ ਸਿੱਖ ਮਾਡਰਨ ਲਾਇਸੰਸੀ ਹਥਿਆਰ ਰੱਖਣ ਦਾ ਯਤਨ ਕਰੇ, ਇਹ ਹਾਲਾਤ ਦੀ ਮੰਗ ਹੈ: ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2022: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਿਆਈ ਦਿਵਸ ਮੌਕੇ ਜਾਰੀ ਕੀਤੇ ਇਕ ਵੀਡੀਓ ਸੰਦੇਸ਼...

ਕਾਲਕਾ ਅਤੇ ਕਾਹਲੋਂ ਵੱਲੋਂ ਸੁਖ਼ਬੀਰ ਬਾਦਲ ਅਤੇ ਜ: ਹਿੱਤ ਨੂੰ ਕਮੇਟੀ ਦੇ ਮੈਂਬਰ ਬਣਾਏ ਜਾਣ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ, ਜੀ.ਕੇ. ਤੇ ਸਰਨਾ ਭਰਾਵਾਂ ਨੂੰ ਕੀਤਾ ਸਵਾਲ

ਯੈੱਸ ਪੰਜਾਬ ਚੰਡੀਗੜ੍ਹ, 22 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ...

ਗੁਰਦੁਆਰਾ ਬੰਗਲਾ ਸਾਹਿਬ ਦੀ ਸਟੇਜ ਤੋਂ ਹੈੱਡ ਗ੍ਰੰਥੀ ਪਾਸੋਂ ਝੂਠ ਨਾ ਬੁਲਵਾਵੇ ਦਿੱਲੀ ਕਮੇਟੀ, ‘ਸਪਾਂਸਰ’ ਕੀਤੇ ਗਏ ਬੱਚਿਆਂ ਦੀ ਗਿਣਤੀ ’ਤੇ ਉੱਠੇ ਸਵਾਲ

ਯੈੱਸ ਪੰਜਾਬ ਨਵੀਂ ਦਿੱਲੀ, 22 ਮਈ, 2022 ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਲੋੜਵੰਦ 550 ਬਚਿਆਂ ਨੂੰ...

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਤੋਤਾ ਸਿੰਘ ਨਮਿਤ ਕੀਤੀ ਸ਼ੋਕ ਸਭਾ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ, ਉੱਘੇ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ...

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2022: ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਮੌਕੇ 22 ਮਈ 1964 ਨੂੰ ਵਾਪਰੇ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,945FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼