Saturday, July 31, 2021
400 July

Pension 1500 gif

Shaheed 50 lakh gif

Kisan Karza 5.64 lakh gif

Kisan 48 hours gif

Ashirwad 51000 gif

Sohna Markfed

Innocent Admission

ਉਲੰਪਿਕ ਵਿੱਚ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰੋ; ਰਾਣਾ ਸੋਢੀ ਨੇ ਉਲੰਪਿਕ ਜਾਣ ਵਾਲੇ ਖਿਡਾਰੀਆਂ ਨੂੰ ਦਿੱਤੀਆਂ ਸ਼ੁੱਭ ਕਾਮਨਾਵਾਂ

ਯੈੱਸ ਪੰਜਾਬ
ਚੰਡੀਗੜ੍ਹ, 18 ਜੂਨ, 2021 –
ਉਲੰਪਿਕ ਖੇਡਾਂ ਵਿੱਚ ਭਾਗ ਲੈਣ ਜਾਣ ਵਾਲੇ ਪੰਜਾਬ ਦੇ ਅਥਲੀਟਾਂ ਨੂੰ ਆਪਣੇ ਪ੍ਰਦਰਸ਼ਨ ਰਾਹੀਂ ਸੂਬੇ ਤੇ ਦੇਸ਼ ਦਾ ਨਾਮ ਚਮਕਾਉਣ ਦਾ ਸੱਦਾ ਦਿੰਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਉਮੀਦ ਹੈ ਕਿ ਸਾਡੇ ਖਿਡਾਰੀ ਟੋਕੀਓ ਤੋਂ ਵੱਡੀ ਗਿਣਤੀ ਵਿੱਚ ਤਮਗ਼ੇ ਜਿੱਤ ਕੇ ਘਰ ਪਰਤਣਗੇ।

ਇੱਥੇ ਪੰਜਾਬ ਦੇ ਖਿਡਾਰੀਆਂ ਨਾਲ ਵੀਡੀਉ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਸ਼ੂਟਿੰਗ ਦੇ ਉੱਘੇ ਖਿਡਾਰੀ ਰਹੇ ਰਾਣਾ ਸੋਢੀ ਨੇ ਟੋਕੀਓ ਜਾ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਇਸ ਖੇਡ ਮਹਾਂਕੁੰਭ ਲਈ ਆਪਣੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦੇਣ ਅਤੇ ਲੋੜੀਂਦੇ ਸਾਜ਼ੋ-ਸਾਮਾਨ ਦੀ ਖ਼ਰੀਦੋ-ਫ਼ਰੋਖ਼ਤ ਲਈ ਪੰਜ-ਪੰਜ ਲੱਖ ਰੁਪਏ ਸੌਂਪੇ। ਇਨ੍ਹਾਂ ਖਿਡਾਰੀਆਂ ਨੂੰ ਕੁੱਲ 1 ਕਰੋੜ 30 ਲੱਖ ਰੁਪਏ ਦੀ ਵਿੱਤੀ ਸਹਾਇਤਾ ਤਕਸੀਮ ਕੀਤੀ ਗਈ।

ਹਰੇਕ ਖਿਡਾਰੀ ਲਈ ਮਾਲੀ ਮਦਦ ਦਾ ਐਲਾਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਮੀਦ ਹੈ ਕਿ ਟੋਕੀਓ ਉਲੰਪਿਕਸ ਵਿੱਚ ਭਾਰਤ ਵੱਲੋਂ ਤਕਰੀਬਨ 190 ਮੈਂਬਰੀ ਦਲ ਭਾਗ ਲਵੇਗਾ, ਜਿਸ ਵਿੱਚੋਂ 100 ਅਥਲੀਟ ਪਹਿਲਾਂ ਹੀ ਕੁਆਲੀਫਾਈ ਕਰ ਚੁੱਕੇ ਹਨ। ਇਨ੍ਹਾਂ ਵਿੱਚ 56 ਪੁਰਸ਼ ਤੇ 44 ਔਰਤਾਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ 25 ਤੋਂ 30 ਹੋਰ ਅਥਲੀਟ 23 ਜੁਲਾਈ ਤੋਂ ਸ਼ੁਰੂ ਹੋ ਰਹੀਆਂ ਇਨ੍ਹਾਂ ਖੇਡਾਂ ਲਈ ਕੁਆਲੀਫਾਈ ਕਰਨਗੇ।

ਖੇਡ ਮੰਤਰੀ ਨੇ ਦੱਸਿਆ ਕਿ ਭਾਰਤੀ ਉਲੰਪਿਕ ਦਲ ਵਿੱਚ ਪੰਜਾਬ ਦੀ ਵੱਡੀ ਨੁਮਾਇੰਦਗੀ ਹੋਵੇਗੀ ਕਿਉਂਕਿ ਹੁਣ ਤੱਕ 26 ਅਥਲੀਟ ਪੰਜਾਬ ਦੇ ਕੁਆਲੀਫਾਈ ਕਰ ਚੁੱਕੇ ਹਨ। ਉਨ੍ਹਾਂ ਨਾਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫ਼ਟੀਨੈਂਟ ਜਨਰਲ (ਸੇਵਾ-ਮੁਕਤ) ਡਾ. ਜਗਬੀਰ ਸਿੰਘ ਚੀਮਾ, ਰਜਿਸਟਰਾਰ ਕਰਨਲ ਨਵਜੀਤ ਸਿੰਘ ਸੰਧੂ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਰਾਜ ਕਮਲ ਚੌਧਰੀ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਪੀ.ਆਈ.ਐਸ. ਡਾਇਰੈਕਟਰ ਸ੍ਰੀ ਅਮਰਦੀਪ ਸਿੰਘ ਅਤੇ ਸੰਯੁਕਤ ਸਕੱਤਰ ਕਰਤਾਰ ਸਿੰਘ ਮੌਜੂਦ ਸਨ।

ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨਾਲ ਕੀਤਾ ਵਾਅਦਾ ਦੁਹਰਾਉਂਦਿਆਂ ਰਾਣਾ ਸੋਢੀ ਨੇ ਦੱਸਿਆ ਕਿ ਉਲੰਪਿਕ ਵਿੱਚੋਂ ਪੰਜਾਬ ਦੇ ਸੋਨ ਤਮਗ਼ਾ ਜੇਤੂ ਨੂੰ 2.25 ਕਰੋੜ ਰੁਪਏ, ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਨੂੰ 1.5 ਕਰੋੜ ਰੁਪਏ ਅਤੇ ਕਾਂਸੀ ਦਾ ਤਮਗ਼ਾ ਜੇਤੂ ਨੂੰ 1 ਕਰੋੜ ਰੁਪਏ ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਨੂੰ ਆਸ ਹੈ ਕਿ ਪੰਜਾਬ ਦੇ ਵੱਧ ਤੋਂ ਵੱਧ ਖਿਡਾਰੀ ਤਮਗ਼ਾ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣਗੇ ਅਤੇ ਹਾਕੀ ਖੇਡ ਇਸ ਵਿੱਚ ਮੋਹਰੀ ਹੋਵੇਗੀ। ਭਾਰਤੀ ਹਾਕੀ ਟੀਮ ਵਿੱਚ ਅੱਧੇ ਤੋਂ ਵੱਧ ਖਿਡਾਰੀ ਪੰਜਾਬ ਦੇ ਚੁਣੇ ਜਾਣ ਦੀ ਸੰਭਾਵਨਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਨਵੀਂ ਖੇਡ ਨੀਤੀ ਉਭਰਦੇ ਖਿਡਾਰੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਈ ਹੈ ਅਤੇ ਇਸ ਨਾਲ ਖਿਡਾਰੀਆਂ ਨੂੰ ਵਿਦੇਸ਼ੀ ਕੋਚਾਂ ਦੀ ਨਿਗਰਾਨੀ ਹੇਠ ਆਧੁਨਿਕ ਸਾਜ਼ੋ-ਸਾਮਾਨ ਨਾਲ ਪ੍ਰੈਕਟਿਸ ਕਰਨ ਦਾ ਮੌਕਾ ਮਿਲ ਰਿਹਾ ਹੈ।

ਟੋਕੀਓ ਰਵਾਨਾ ਹੋਣ ਤੋਂ ਪਹਿਲਾਂ ਸਾਰੇ ਭਾਰਤੀ ਖਿਡਾਰੀਆਂ ਨੂੰ ਕੋਰੋਨਾ ਦੀ ਰੋਕਥਾਮ ਲਈ ਦਵਾਈ ਦੇਣੀ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਲੰਪਿਕਸ ਅਜਿਹਾ ਪਲੇਟਫਾਰਮ ਹੈ, ਜਿਸ ਵਿੱਚ ਵਿਸ਼ਵ ਦੇ ਬਿਹਤਰੀਨ ਖਿਡਾਰੀ ਆਪਣੀ ਖੇਡ ਦੇ ਜ਼ੌਹਰ ਦਿਖਾਉਂਦੇ ਹਨ।

ਸਾਨੂੰ ਉਮੀਦ ਹੈ ਕਿ ਸਾਡੇ ਖਿਡਾਰੀ ਆਪਣਾ ਪੂਰਾ ਤਾਣ ਲਾ ਕੇ ਦੇਸ਼ ਨੂੰ ਮਾਣ ਮਹਿਸੂਸ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਕੋਵਿਡ ਮਹਾਂਮਾਰੀ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਖੇਡ ਵਿਭਾਗ ਨੇ ਖਿਡਾਰੀਆਂ ਨੂੰ ਵਿੱਤੀ ਤੇ ਸਾਜ਼ੋ-ਸਾਮਾਨ ਦੀ ਮਦਦ ਮੁਹੱਈਆ ਕਰਵਾਈ।

ਅੱਜ ਵੀਡੀਓ ਕਾਨਫਰੰਸਿੰਗ ਦੌਰਾਨ ਮਨਪ੍ਰੀਤ ਸਿੰਘ (ਹਾਕੀ ਕਪਤਾਨ), ਆਕਾਸ਼ਦੀਪ ਸਿੰਘ, ਹਰਮਨਪ੍ਰੀਤ ਸਿੰਘ, ਕ੍ਰਿਸ਼ਨ ਪਾਠਕ, ਵਰੁਣ ਕੁਮਾਰ, ਗੁਰਿੰਦਰ ਸਿੰਘ, ਮਨਦੀਪ ਸਿੰਘ, ਜਰਮਨਪ੍ਰੀਤ ਸਿੰਘ, ਸਮਸ਼ੇਰ ਸਿੰਘ, ਗੁਰਸਾਹਿਬਜੀਤ ਸਿੰਘ, ਰੁਪਿੰਦਰਪਾਲ ਸਿੰਘ, ਰਮਨਦੀਪ ਸਿੰਘ, ਹਾਰਦਿਕ ਸਿੰਘ, ਸਿਮਰਨਜੀਤ ਸਿੰਘ, ਜਸਕਰਨ ਸਿੰਘ, ਗੁਰਜੰਟ ਸਿੰਘ ਅਤੇ ਦਿਲਪ੍ਰੀਤ ਸਿੰਘ (ਸਾਰੇ ਹਾਕੀ ਖਿਡਾਰੀ), ਰਾਜਵਿੰਦਰ ਕੌਰ, ਗੁਰਜੀਤ ਕੌਰ ਅਤੇ ਰੀਨਾ ਖੋਖਰ (ਮਹਿਲਾ ਹਾਕੀ ਖਿਡਾਰੀ), ਸਿਮਰਨਜੀਤ ਕੌਰ (ਮੁੱਕੇਬਾਜ਼ੀ), ਅੰਜੁਮ ਮੌਦਗਿੱਲ (ਸ਼ੂਟਿੰਗ), ਅੰਗਦ ਵੀਰ ਸਿੰਘ ਬਾਜਵਾ (ਸ਼ੂਟਿੰਗ), ਕਮਲਪ੍ਰੀਤ ਕੌਰ (ਡਿਸਕਸ ਥ੍ਰੋਅ), ਤੇਜਿੰਦਰਪਾਲ ਸਿੰਘ ਤੂਰ (ਸ਼ਾਟਪੁੱਟ) ਅਤੇ ਪਲਕ ਕੋਹਲੀ (ਪੈਰਾ ਬੈਡਮਿੰਟਨ ਖਿਡਾਰੀ) ਨੇ ਆਪਣੇ ਮਾਪਿਆਂ ਨਾਲ ਵੱਖੋ-ਵੱਖ ਜ਼ਿਲ੍ਹਿਆਂ ਤੋਂ ਭਾਗ ਲਿਆ ਅਤੇ ਖੇਡ ਮੰਤਰੀ ਨਾਲ ਵਿਚਾਰ-ਵਟਾਂਦਰਾ ਕਰਦਿਆਂ ਆਪਣੀਆਂ ਖੇਡ ਤਿਆਰੀਆਂ ਤੇ ਦਾਅ-ਪੇਚਾਂ ਬਾਰੇ ਗੱਲ ਕੀਤੀ।

ਹਰਦੀਪ ਕੌਰ ਖੇਡ ਵਿਭਾਗ ਵਿੱਚ ਬਤੌਰ ਕਰਾਟੇ ਕੋਚ ਨਿਭਾਏਗੀ ਸੇਵਾ

ਇਸ ਤੋਂ ਪਹਿਲਾਂ ਖੇਡ ਮੰਤਰੀ ਰਾਣਾ ਸੋਢੀ ਨੇ ਜ਼ਿਲ੍ਹਾ ਮਾਨਸਾ ਦੀ 23 ਸਾਲਾ ਕੌਮਾਂਤਰੀ ਕਰਾਟੇ ਖਿਡਾਰਨ ਹਰਦੀਪ ਕੌਰ ਨੂੰ ਕਰਾਟੇ ਕੋਚ ਦੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਸੌਂਪਿਆ। ਮੀਡੀਆ ਰਿਪੋਰਟਾਂ ਅਨੁਸਾਰ ਉਹ ਆਪਣੇ ਜੱਦੀ ਪਿੰਡ ਗੁਰਨੇ ਕਲਾਂ ਵਿਖੇ ਝੋਨੇ ਦੀ ਲੁਆਈ ਲਈ ਮਜ਼ਦੂਰ ਵਜੋਂ ਕੰਮ ਕਰਨ ਲਈ ਮਜਬੂਰ ਸੀ।

ਰਾਣਾ ਸੋਢੀ ਨੇ ਕਿਹਾ ਕਿ ਕਈ ਕੌਮਾਂਤਰੀ ਤੇ ਕੌਮੀ ਕਰਾਟੇ ਚੈਂਪੀਅਨਸ਼ਿਪ ਵਿੱਚ ਤਮਗ਼ੇ ਜਿੱਤ ਚੁੱਕੀ ਹਰਦੀਪ ਕੌਰ ਨੂੰ ਦੋ ਸਾਲ ਪਹਿਲਾਂ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਕਿਉਂਕਿ ਕੋਰੋਨਾ ਮਹਾਂਮਾਰੀ ਕਾਰਨ ਸਭਨਾਂ ਨੂੰ ਘਰਾਂ ਵਿੱਚ ਬੰਦ ਰਹਿਣ ਲਈ ਮਜਬੂਰ ਹੋਣਾ ਪਿਆ ਅਤੇ ਹਰਦੀਪ ਕੌਰ ਵਿਭਾਗ ਵਿੱਚ ਆਪਣੇ ਪੂਰੇ ਦਸਤਾਵੇਜ਼ ਜਮ੍ਹਾ ਨਹੀਂ ਸੀ ਕਰਵਾ ਸਕੀ, ਇਸ ਲਈ ਉਸ ਦੀ ਨਿਯੁਕਤੀ ਵਿੱਚ ਦੇਰੀ ਹੋਈ ਹੈ।

ਖੇਡ ਮੰਤਰੀ ਨੇ ਹਰਦੀਪ ਕੌਰ ਨੂੰ ਵਿਸ਼ਵ ਪੱਧਰੀ ਖੇਡਾਂ ਲਈ ਤਿਆਰੀ ਕਰਨ ਲਈ ਪ੍ਰੇਰਿਆ ਅਤੇ ਭਵਿੱਖ ਵਿੱਚ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮੋਦੀ ਸਰਕਾਰ ਅਫ਼ਗਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖ਼ਿਆ ਯਕੀਨੀ ਬਣਾਉਣ ਲਈ ਦਖ਼ਲ ਦੇਵੇ: ਸ਼੍ਰੋਮਣੀ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 29 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਹੈ। ਸ਼੍ਰੋਮਣੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕਰਤਾਰਪੁਰ ਲਾਂਘਾ ਮੁੜ ਖੁਲ੍ਹਵਾਉਣ ਲਈ ਕੈਪਟਨ ਅਮਰਿੰਦਰ ਆਪਣੇ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੋਦੀ ਨੂੰ ਮਿਲਣ: ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ ਜਲੰਧਰ, 29 ਜੁਲਾਈ, 2021: ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਸਾਡੀ ਸੰਸਥਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋ ਕਰਤਾਰਪੁਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗੁਰਦੁਆਰਾ ਨਾਨਕਮਤਾ ਸਾਹਿਬ ਵਿੱਚ ਹੋਈ ਮਰਿਆਦਾ ਦੀ ਉਲੰਘਣਾ ਦੇ ਮੱਦੇਨਜ਼ਰ ਮੌਜੂਦਾ ਪ੍ਰਬੰਧਕ ਕਮੇਟੀ ਨੇ ਦਿੱਤੇ ਅਸਤੀਫ਼ੇ, ਨਵੀਂ ਕਾਰਜਕਾਰੀ ਕਮੇਟੀ ਬਣੀ

ਯੈੱਸ ਪੰਜਾਬ ਅੰਮ੍ਰਿਤਸਰ, 28 ਜੁਲਾਈ, 2021 - ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ’ਤੇ ਉਸ ਦੇ ਸਵਾਗਤ ਵਿਚ ਮਰਯਾਦਾ ਦੀ ਹੋਈ ਉਲੰਘਣਾ ਦੇ ਮਾਮਲੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਚੋਣਾਂ: ਖ਼ੁਰੇਜੀ ਖ਼ਾਸ ਗੁਰਦੁਆਰਾ ਵਾਰਡ ਦੀਆਂ 22 ਅਗਸਤ ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫੀਕੇਸ਼ਨ ਜਾਰੀ

ਯੈੱਸ ਪੰਜਾਬ ਦਿੱਲੀ, ਜੁਲਾਈ 28, 2021; ਦਿੱਲੀ ਸਰਕਾਰ ਦੇ ਗੁਰੁਦੁਆਰਾ ਚੋਣ ਡਾਇਕਟੋਰੇਟ ਨੇ ਗੁਰੂਦੁਆਰਾ ਵਾਰਡ ਨੰ: 45- ਖੁਰੇਜੀ ਖਾਸ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਕਿਉਂਕਿ ਇਸ ਵਾਰਡ ਦੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਉੱਤਰਾਖੰਡ ਦੇ ਮੁੱਖ ਮੰਤਰੀ ਦੇ ਗੁਰਦੁਆਰਾ ਨਾਨਕਮਤਾ ਸਾਹਿਬ ਪਹੁੰਚਣ ਸਮੇਂ ਮਰਿਆਦਾ ਦੀ ਉਲੰਘਣਾ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 26 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ’ਤੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕਿਸਾਨ ਨੇਤਾ ਚੜ੍ਹੂਨੀ ਖਿਲਾਫ਼ ਗੁਨੀ ਪ੍ਰਕਾਸ਼ ਦਾ ਬਿਆਨ ਸਿੱਖਾਂ ਅਤੇ ਹਿੰਦੂਆਂ ਵਿੱਚ ਪਾੜਾ ਪਾਉਣ ਵਾਲਾ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 26 ਜੁਲਾਈ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਦੇ ਆਗੂ ਗੁਨੀ ਪ੍ਰਕਾਸ਼ ਵੱਲੋਂ ਕਿਸਾਨ ਲੀਡਰ ਸ. ਗੁਰਨਾਮ ਸਿੰਘ ਚੜੂਨੀ ਖਿਲਾਫ਼ ਕੀਤੀਆਂ ਗਈਆਂ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਤਨਾਮ ਸਿੰਘ ਮਾਣਕ ਦੀ ਨਵੀਂ ਗਜ਼ਲ ਨੂੰ ਗਾਇਕ ਸੁਨੀਲ ਡੋਗਰਾ ਨੇ ਦਿੱਤੀ ਆਵਾਜ਼, ਰਿਲੀਜ਼ ਦੇ ਕੁੱਝ ਦਿਨਾਂ ਅੰਦਰ ਹੀ ਮਿਲਿਆ ਭਰਵਾਂ ਹੁੰਗਾਰਾ

ਯੈੱਸ ਪੰਜਾਬ ਜਲੰਧਰ, 27 ਜੁਲਾਈ, 2021 - ਕੋਰੋਨਾ ਮਹਾਂਮਾਰੀ ਕਾਰਨ ਮੌਤ ਦੇ ਮੂੰਹ 'ਚ ਜਾ ਪਈਆਂ ਕੀਮਤੀ ਜ਼ਿੰਦਗੀਆਂ ਦੇ ਦਰਦ ਅਤੇ ਪਿੱਛੇ ਰਹਿ ਗਏ ਪਰਿਵਾਰਕ ਮੈਂਬਰਾਂ ਦੇ ਮਨ ਦੀ ਪੀੜਾਂ ਤੋਂ ਲੈ ਕੇ ਪ੍ਰਵਾਸੀ ਮਜ਼ਦੂਰਾਂ ਦੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੌਬੀ ਧਾਲੀਵਾਲ ਦਾ ਬੇਟਾ ਜੈ ਪਾਲ ਸਿੰਘ ਧਾਲੀਵਾਲ ਬਾਲੀਵੁੱਡ ‘ਚ

ਯੈੱਸ ਪੰਜਾਬ ਜਲੰਧਰ, 19 ਜੁਲਾਈ, 2021: ਦਮਦਾਰ ਤੇ ਰੋਹਬਦਾਰ ਅਦਾਕਾਰੀ ਨਾਲ ਪੰਜਾਬੀ ਪਰਦੇ ‘ਤੇ ਇਕ ਖਾਸ ਪਹਿਚਾਣ ਸਥਾਪਤ ਕਰਨ ਵਾਲੇ ਹੌਬੀ ਧਾਲੀਵਾਲ ਦਰਸ਼ਕਾਂ ਦਾ ਚਹੇਤੇ ਅਦਾਕਾਰ ਹਨ।ਬਾਲੀਵੁੱਡ ਤਰਜ਼ ‘ਤੇ ਪੰਜਾਬੀ ਫ਼ਿਲਮਾਂ ਦੇ ਇਸ ਸਿਰਮੌਰ ਅਦਾਕਾਰ ਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੰਨੀ ਕਾਹਲੋਂ ਦਾ ਨਵਾਂ ਗ਼ੀਤ ‘ਬੋਲੀ ਜਾਣ ਦੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ, ਜੁਲਾਈ 17, 2021: ਸੰਨੀ ਕਾਹਲੋਂ ਨੇ ਹਮੇਸ਼ਾਂ ਕੋਸ਼ਿਸ਼ ਕੀਤੀ ਹੈ ਕਿ ਕੁਝ ਅਨੋਖਾ ਲੈ ਕੇ ਆਇਆ ਜਾਵੇ, ਖ਼ੂਬਸੂਰਤ ਜੱਟੀ ਅਤੇ ਗੁੱਜਰ ਵਰਗੇ ਹਿੱਟ ਗਾਣੇ ਦੇਣ ਤੋਂ ਬਾਅਦ, ਹੁਣ ਉਹ ਇਕ ਹੋਰ ਧਮਾਕੇਦਾਰ ਗਾਣੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਜੱਸੀ ਗਿੱਲ ਨਾਲ ਨਜ਼ਰ ਆਵੇਗੀ ਸਿੱਧਿਕਾ ਸ਼ਰਮਾ

ਯੈੱਸ ਪੰਜਾਬ ਜਲੰਧਰ, 6 ਜੁਲਾਈ, 2021: ਅਦਾਕਾਰਾ ਸਿੱਧਿਕਾ ਸ਼ਰਮਾ ਨਿਰਮਾਤਾ ਨਿਰਦੇਸ਼ਕ ਪੰਕਜ ਬਤਰਾ ਦੀ ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਗਾਇਕ ਅਦਾਕਾਰ ਜੱਸੀ ਗਿੱਲ ਨਾਲ ਨਜ਼ਰ ਆਵੇਗੀ। ਇਹ ਫ਼ਿਲਮ ਜਿਸ ਵਿੱਚ ਗੁਰਨਾਮ ਭੁੱਲਰ ਅਤੇ ਬੀਨੂੰ ਢਿੱਲੋਂ ਦੇ ਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਕਲਾ ਖੇਤਰ ਸਿਨਮੇ ਵਿੱਚ ਨਿੱਤ ਨਵੇਂ ਨਿਰਮਾਤਾ ਨਿਰਦੇਸ਼ਕ ਆਪਣੇ ਭਾਵਪੂਰਵਕ ਤਜੱਰਿਬਆ ਨੂੰ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ। ਚੰਗੀ ਗੱਲ ਹੈ ਕਿ...
- Advertisement -spot_img

ਸੋਸ਼ਲ ਮੀਡੀਆ

20,370FansLike
50,676FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼