Tuesday, November 30, 2021

ਵਾਹਿਗੁਰੂ

spot_img
yes punjab english redirection

Lokan Da Channi

Channi 8

Bijli Bill

36000

Sada CM

Hunarmand

Mera Ghar

Kisan Karza

Markfed Sept to Nov

Innokids Green

ਏਅਰ ਇੰਡੀਆ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ 2 ਮੁੱਖ ਉੂਡਾਣਾਂ ਦੀ ਬੁਕਿੰਗ ਕੀਤੀ ਰੱਦ; ਹਜ਼ੂਰ ਸਾਹਿਬ ਨਾਂਦੇੜ ਅਤੇ ਰੋਮ ਦੀਆਂ ਉਡਾਣਾਂ ਬੰਦ ਹੋਣ ਦਾ ਖ਼ਦਸ਼ਾ

ਯੈੱਸ ਪੰਜਾਬ
ਅੰਮ੍ਰਿਤਸਰ, ਅਕਤੂਬਰ 25, 2021:
ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਨੇ ਏਅਰ ਇੰਡੀਆ ਵਲੋਂ ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਸਿੱਖਾਂ ਦੇ ਪੰਜ ਤਖਤਾਂ ਵਿਚੋਂ ਇਕ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤ ਇਟਲੀ ਦੇ ਇਤਿਹਾਸਕ ਸ਼ਹਿਰ ਰੋਮ ਲਈ ਚਲ ਰਹੀਆਂ ਸਿੱਧੀਆਂ ਉਡਾਣਾਂ ਨੂੰ 31 ਅਕਤੂਬਰ ਤੋਂ ਬਾਦ ਵੀ ਚਾਲੂ ਰੱਖਣ ਦੀ ਮੰਗ ਕੀਤੀ ਹੈ।

ਪ੍ਰੈਸ ਨੂੰ ਜਾਰੀ ਇਕ ਵਿਸ਼ੇਸ਼ ਬਿਆਨ ਵਿੱਚ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ, ਸਮੀਪ ਸਿੰਘ ਗੁਮਟਾਲਾ ਨੇ ਪੰਜਾਬ ਦੇ ਮੁੱਖ-ਮੰਤਰੀ ਸ. ਚਰਨਜੀਤ ਸਿੰਘ ਚੰਨੀ ਤੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧਿਆਨ ਦਵਾਓਂਦੇ ਹੋਏ ਉਹਨਾਂ ਨੂੰ ਇਸ ਮਸਲੇ ਸੰਬੰਧੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸ਼ਹਿਰੀ ਹਵਾਬਾਜੀ ਮੰਤਰੀ ਸ੍ਰੀ ਜਯੋਤੀਰਾਦਿੱਤਿਆ ਸਿੰਧੀਆਂ ਤੱਕ ਪਹੁੰਚ ਕਰਨ ਦੀ ਅਪੀਲ ਕੀਤੀ ਹੈ।

ਗੁਮਟਾਲਾ ਨੇ ਸਰਦ ਰੁੱਤ ਦੀ ਸਮਾਂ ਸੂਚੀ ਵਿੱਚ ਇਹਨਾਂ ਉਡਾਣਾਂ ਦੀ ਬੁਕਿੰਗ ਰੱਦ ਹੋਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਸਰਕਾਰ ਵਲੌਂ ਏਅਰ ਇੰਡੀਆ ਨੂੰ ਟਾਟਾ ਸੰਨਜ਼ ਲਿਮੀਟਿਡ ਦੇ ਹਵਾਲੇ ਕਰਨ ਤੋਂ ਪਹਿਲਾਂ ਗੁਰੁ ਕੀ ਨਗਰੀ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਇਕ ਵੱਡਾ ਝਟਕਾ ਲੱਗ ਸਕਦਾ ਹੈ।

ਆਉਂਦੇ ਨਵੰਬਰ ਮਹੀਨੇ ਤੋਂ ਏਅਰ ਇੰਡੀਅ ਦੀ ਬਹੁਤ ਹੀ ਪ੍ਰਸਿੱਧ ਨਾਂਦੇੜ – ਅੰਮ੍ਰਿਤਸਰ ਸਿੱਧੀ ਉਡਾਣ ਦੀ ਬੁਕਿੰਗ ਏਅਰਲਾਈਨ ਜਾਂ ਟਰੈਵਲ ਏਜੰਸੀਆਂ ਦੀ ਵੈਬਸਾਈਟ ‘ਤੇ ਉਪਲੱਬਧ ਨਹੀਂ ਹੈ। ਇਹੀ ਨਹੀਂ ਹਫਤੇ ਵਿੱਚ ਕੇਵਲ ਇਕ ਦਿਨ ਚਲਾਈ ਜਾਂਦੀ ਦਿੱਲੀ – ਅੰਮ੍ਰਿਤਸਰ – ਰੋਮ ਸਿੱਧੀ ਉਡਾਣ ਦੀ ਬੁਕਿੰਗ ਵੀ 30 ਅਕਤੂਬਰ ਤੋਂ ਬਾਦ ਵੈਬਸਾਈਟ ਤੇ ਬੰਦ ਕਰ ਦਿੱਤੀ ਗਈ ਹੈ। ਏਅਰ ਇੰਡੀਆ ਵਲੋਂ ਆਪਣੀ ਵੈਬਸਾਈਟ ਤੇ ਦਿੱਤੀ ਗਈ ਅੰਤਰਰਾਸ਼ਟਰੀ ਉਡਾਣਾਂ ਦੀ ਸਮਾਸੂਚੀ ਵਿੱਚ ਹੁਣ 28 ਅਕਤੂਬਰ ਤੋਂ ਬਾਦ ਇਹ ਉਡਾਣ ਉਪਲੱਬਧ ਨਹੀਂ ਹੈ।

ਉਹਨਾਂ ਦੱਸਿਆ ਕਿ ਏਅਰ ਇੰਡੀਆ ਇਸ ਸਮੇਂ ਹਫਤੇ ਵਿੱਚ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਵਾਲੇ ਦਿਨ ਨਾਂਦੇੜ ਉਡਾਣ ਦਾ ਸੰਚਾਲਨ ਕਰ ਰਹੀ ਹੈ। ਇਹ ਦਿੱਲੀ ਤੋਂ ਸਵੇਰੇ ਅੰਮ੍ਰਿਤਸਰ ਲਈ ਉਡਾਣ ਭਰਦੀ ਹੈ ਅਤੇ ਫਿਰ ਸਵੇਰੇ 6:50 ਵਜੇ ਨਾਂਦੇੜ ਲਈ ਰਵਾਨਾ ਹੁੰਦੀ ਹੈ। ਇਸ ਉਡਾਣ ਨਾਲ ਅੰਮ੍ਰਿਤਸਰ – ਨਾਂਦੇੜ ਦਰਮਿਆਨ ਯਾਤਰਾ ਲਈ ਸਿਰਫ ਢਾਈ ਘੰਟੇ ਦਾ ਸਮਾਂ ਲੱਗਦਾ ਹੈ। ਨਾਂਦੇੜ ਸਿੱਖ ਭਾਈਚਾਰੇ ਲਈ ਵੀ ਇੱਕ ਮਹੱਤਵਪੂਰਨ ਧਾਰਮਿਕ ਸਥਾਨ ਹੈ ਅਤੇ ਇਸ ਉਡਾਣ ਦੇ ਮੁਅੱਤਲ ਹੋਣ ਨਾਲ ਸ਼ਰਧਾਲੂਆਂ ਨੂੰ ਭਾਰੀ ਪਰੇਸ਼ਾਨੀ ਹੋਵੇਗੀ।

ਗੁਮਟਾਲਾ ਨੇ ਅੱਗੇ ਦੱਸਿਆ ਕਿ, ਅੰਮ੍ਰਿਤਸਰ-ਨਾਂਦੇੜ ਦੇ ਵਿਚਕਾਰ ਸਿੱਧੀ ਉਡਾਣ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦੇਸ਼ ਤੋਂ ਪੰਜਾਬ ਆਓਣ ਵਾਲੇ ਪ੍ਰਵਾਸੀ ਪੰਜਾਬੀ ਅਤੇ ਪੰਜਾਬ ਦੇ ਨਾਲ ਨਾਲ ਦੂਜੇ ਗੁਆਂਢੀ ਰਾਜਾਂ ਦੇ ਯਾਤਰੀ ਵੀ ਦਰਸ਼ਨ ਕਰਨ ਲਈ ਇਸ ਉਡਾਣ ਰਾਹੀਂ ਜਾਂਦੇ ਹਨ। ਇਹ ਸਿੱਧੀ ਉਡਾਣ ਬੜੇ ਲੰਮੇ ਸਮੇਂ ਤੋਂ ਪੰਜਾਬੀਆਂ ਦੁਆਰਾ ਕੀਤੀ ਜਾ ਰਹੀ ਮੰਗ ਨੂੰ ਮੁੱਖ ਰੱਖਕੇ ਸ਼ੁਰੂ ਕੀਤੀ ਗਈ ਸੀ। ਇਸ ਦੇ ਬੰਦ ਹੋਣ ਨਾਲ ਦੇਸ਼-ਵਿਦੇਸ਼ ਦੇ ਤੋਂ ਸ਼ਰਧਾਲੂਆ ਦੇ ਵਿਚ ਰੋਸ ਦੀ ਲਹਿਰ ਫੈਲ ਗਈ ਹੈ।

ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਸਕੱਤਰ ਅਤੇ ਫਲਾਈ ਅੰਮ੍ਰਿਤਸਰ ਦੇ ਭਾਰਤ ਵਿੱਚ ਕਨਵੀਨਰ ਯੋਗੇਸ਼ ਕਾਮਰਾ ਜੋ ਕਿ ਹਵਾਈ ਅੱਡੇ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਹਨ ਦਾ ਕਹਿਣਾ ਹੈ ਕਿ ਏਅਰ ਇੰਡੀਆ ਵਲੋਂ ਕੋਵਿਡ ਦੋਰਾਨ ਇਹਨਾਂ ਉਡਾਣਾਂ ਵਿੱਚ 70 ਪ੍ਰਤੀਸ਼ਤ ਤੋਂ ਵੱਧ ਯਾਤਰੀਆਂ ਦੇ ਸਫਰ ਕਰਨ ਦੇ ਬਾਵਜੂਦ ਵੀ ਬੰਦ ਕੀਤਾ ਜਾ ਰਿਹਾ ਹੈ।

ਕਾਮਰਾ ਨੇ ਦੱਸਿਆ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਏਅਰ ਇੰਡੀਆ ਵਲੌ 23 ਅਕਤੂਬਰ ਨੂੰ ਇਕ ਟਵੀਟ ਕੀਤਾ ਗਿਆ ਕਿ ਅੰਮ੍ਰਿਤਸਰ ਤੋਂ ਨਾਂਦੇੜ ਲਈ ਸਿੱਧੀ ਉਡਾਣ ਭਰੋ ਤੇ ਇਸ ਲਈ ਬੁਕਿੰਗ ਸਾਡੀ ਵੈਬਸਾਈਟ ਤੇ ਕਰੋ। ਉਹਨਾਂ ਕਿਹਾ ਕਿ ਇਸ ਟਵੀਟ ਤੋਂ ਬਾਦ ਮੇਰੇ ਸਮੇਤ ਕਈਆਂ ਹੋਰਨਾਂ ਵਲੋਂ ਵੀ ਏਅਰ ਇੰਡੀਆ ਨੂੰ ਸਵਾਲ ਵੀ ਕੀਤੇ ਜਾ ਰਹੇ ਹਨ ਕਿ ਇਹ ਉਡਾਣ ‘ਤੇ ਨਵੰਬਰ ਤੋਂ ਉਪਲੱਬਧ ਹੀ ਨਹੀਂ ਹੈ ਪਰ ਏਅਰ ਇੰਡੀਆ ਵਲੋਂ ਇਸ ਦਾ ਕੋਈ ਜਵਾਬ ਨਹੀ ਦਿੱਤਾ ਗਿਆ।

ਉਹਨਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਅੰਮ੍ਰਿਤਸਰ ਤੋਂ ਰੋਮ ਅਤੇ ਮਿਲਾਨ ਲਈ ਪਿਛਲੇ ਸਾਲ ਸਤੰਬਰ ਮਹੀਨੇ ਤੋਂ ਕਈ ਪ੍ਰਾਈਵੇਟ ਚਾਰਟਰ ਉਡਾਣਾਂ ਸਪਾਈਸਜੈੱਟ, ਇੰਡੀਗੋ ਅਤੇ ਹੁਣ ਇਟਲੀ ਦੀ ਨਿਓਜ਼ ਏਅਰ ਵਲੋਂ ਵੀ ਚਲਾਈਆਂ ਜਾ ਰਹੀਆਂ ਹਨ। ਇਸ ਰੂਟ ਤੇ ਬਹੁਤ ਵੱਡੀ ਗਿਣਤੀ ਵਿੱਚ ਯਾਤਰੀ ਸਫਰ ਕਰਦੇ ਹਨ। ਇਸ ਲਈ ਏਅਰ ਇੰਡੀਆ ਉਡਾਣਾਂ ਦੀ ਗਿਣਤੀ ਵਧਾਓਣ ਦੀ ਥਾਂ ਤੇ ਹਫਤੇ ਵਿੱਚ ਇਕ ਦਿਨ ਚਲਦੀ ਇਸ ਉਡਾਣ ਨੂੰ ਵੀ ਬੰਦ ਕਰ ਰਹੀ ਹੈ ਜੋ ਕਿ ਮੰਦਭਾਗੀ ਗੱਲ ਹੈ।

ਉਹਨਾਂ ਦੱਸਿਆ ਕਿ ਮੈਂ ਇਹ ਮਾਮਲਾ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔੁਜਲਾ ਦੇ ਧਿਆਨ ਵਿੱਚ ਵੀ ਲਿਆਂਦਾ ਹੈ। ਅਸੀੰ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਅਤੇ ਏਅਰ ਇੰਡੀਆ ਦੇ ਸੀਐਮਡੀ ਨੂੰ ਵੀ ਇਸ ਫੈਸਲੇ ’ਤੇ ਮੁੜ ਸਮੀਖਿਆ ਕਰਨ ਦੀ ਅਪੀਲ ਕਰਦੇ ਹਾਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬਰਗਾੜੀ ਮੋਰਚਾ: 146ਵੇਂ ਜੱਥੇ ਦੇ 16 ਸਿੰਘਾਂ ਨੇ ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਦਿੱਤੀ ਗ੍ਰਿਫ਼ਤਾਰੀ

ਦੀਪਕ ਗਰਗ ਕੋਟਕਪੂਰਾ, 26 ਨਵੰਬਰ, 2021 - 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲੰਡਨ ’ਚ ਸਿੱਖ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੰਗਣਾ ਰਣੌਤ ਦੇ ਖਿਲਾਫ਼ ਐਫ.ਆਈ.ਆਰ. ਦਰਜ, ਗ੍ਰਿਫ਼ਤਾਰੀ ਦੀ ਮੰਗ – ਸਿੱਖਾਂ ਖਿਲਾਫ਼ ਨਫ਼ਰਤੀ ਟਿੱਪਣੀਆਂ ਕਰਕੇ ਦਿੱਲੀ ਕਮੇਟੀ ਨੇ ਕੀਤੀ ਸੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਨਵੰਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਵਿਵਾਗ੍ਰਸਤ ਕੰਗਣਾ ਰਣੌਤ ਦੇ ਖਿਲਾਫ ਫਿਰਕੂ ਨਫਰਤ ਫੈਲਾਉਣ ਦਾ ਕੇਸ ਮੁੰਬਈ ਦੇ ਖਾਰ ਪੁਲਿਸ ਥਾਣੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁੱਦੇ ਉੱਤੇ ਸਿੱਖ ਕੌਮ 28 ਨਵੰਬਰ ਨੂੰ ਬਰਗਾੜੀ ਦੇ ਇਕੱਠ ਵਿੱਚ ਪਹੁੰਚੇ: ਸਿਮਰਨਜੀਤ ਸਿੰਘ ਮਾਨ

ਯੈੱਸ ਪੰਜਾਬ ਫ਼ਤਹਿਗੜ੍ਹ ਸਾਹਿਬ, 23 ਨਵੰਬਰ , 2021 - "ਕਿਉਂਕਿ ਬਾਦਲ ਸਰਕਾਰ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਬਰਗਾੜੀ,...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਯੋ ਯੋ ਹਨੀ ਸਿੰਘ ਅਤੇ ਹਿਮੇਸ਼ ਰੇਸ਼ਮੀਆ ਇਨਗਰੂਵਜ਼ ਮਿਊਜ਼ਿਕ ਗਰੁੱਪ ਦੇ ਅਧਿਕਾਰਤ ਕਲਾਕਾਰ ਬਣੇ

ਯੈੱਸ ਪੰਜਾਬ ਚੰਡੀਗੜ੍ਹ, 25 ਨਵੰਬਰ, 2021: ਇੰਗਰੂਵਜ਼ ਮਿਊਜ਼ਿਕ ਗਰੁੱਪ, ਸੰਗੀਤ ਵੰਡ, ਮਾਰਕੀਟਿੰਗ ਅਤੇ ਤਕਨਾਲੋਜੀ ਵਿੱਚ ਇੱਕ ਵਿਸ਼ਵ ਆਗੂ, ਨੇ ਹਿਮੇਸ਼ ਰੇਸ਼ਮੀਆ ਅਤੇ ਯੋ ਯੋ ਹਨੀ ਸਿੰਘ ਨੂੰ ਆਪਣੇ ਅਧਿਕਾਰਤ ਕਲਾਕਾਰਾਂ ਵਜੋਂ ਸਾਈਨ ਕੀਤਾ ਹੈ। ਇਹ ਸੌਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ ‘ਵਾਰਨਿੰਗ’ ਪੰਜਾਬੀ ਫ਼ਿਲਮ ਜਗਤ ਦਾ ਨਵਾਂ ਮੀਲ ਪੱਥਰ

ਯੈੱਸ ਪੰਜਾਬ ਚੰਡੀਗੜ੍ਹ, 21 ਨਵੰਬਰ, 2021 ਹਜੇ ਤਕ ਸਿਰਫ ਇੱਕ ਹੀ ਦਿਨ ਹੋਇਆ ਹੈ ਤੇ ਫਿਲਮ ਨੇ ਧੂਮਾਂ ਮਚਾਹੀਆਂ ਹੋਈਆਂ ਨੇ ਅਤੇ ਦਰਸ਼ਕ ਆਪਣੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਤੋਂ ਅਸਮਰੱਥ ਹੁੰਦੇ ਨਜ਼ਰ ਆ ਰਹੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕਹੀ ਵੱਡੀ ਗੱਲ

ਕੋਟਕਪੂਰਾ, 19 ਨਵੰਬਰ, 2021 ( ਦੀਪਕ ਗਰਗ) ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਅਭਿਨੇਤਾ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ, ''ਕਿਸਾਨ ਆਪਣੇ ਖੇਤਾਂ 'ਚ ਵਾਪਸ ਆਉਣਗੇ, ਦੇਸ਼ ਦੇ ਖੇਤ ਫਿਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਕਸ਼ਨ ਥ੍ਰਿਲਰ ਫ਼ਿਲਮ ‘ਵਾਰਨਿੰਗ’ 19 ਨਵੰਬਰ ਨੂੰ ਹੋਵੇਗੀ ਵੱਡੇ ਪਰਦੇ ’ਤੇ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਨਵੰਬਰ 17, 2021: ਗਿੱਪੀ ਗਰੇਵਾਲ ਦੀ ਝਲਕ ਸੁਰਖੀਆਂ ਬਟੋਰ ਰਹੀ ਹੈ ਕਿਉਂਕਿ ਵਾਰਨਿੰਗ ਨੇ ਪਹਿਲਾਂ ਹੀ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਇਹ ਫਿਲਮ 19 ਨਵੰਬਰ 2021 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ...
- Advertisement -spot_img

ਸੋਸ਼ਲ ਮੀਡੀਆ

20,370FansLike
51,216FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼