Saturday, March 15, 2025
spot_img
spot_img
spot_img
spot_img

ਐਕਸ਼ਨ ਮੋਡ ‘ਚ Bhagwant Mann Govt! – ਭ੍ਰਿਸ਼ਟ ਅਫ਼ਸਰਾਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਏਗੀ ਸਰਕਾਰ: Aman Arora

ਯੈੱਸ ਪੰਜਾਬ
ਚੰਡੀਗੜ੍ਹ, 14 ਫਰਵਰੀ, 2025

ਆਮ ਆਦਮੀ ਪਾਰਟੀ (AAP) ਨੇ Punjab ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਦੇ DC, SSP, SDM ਅਤੇ SHO ਨੂੰ ਦਿੱਤੇ ਹੁਕਮਾਂ ਦੀ ਸ਼ਲਾਘਾ ਕੀਤੀ ਹੈ ਅਤੇ ਇਸ ਨੂੰ ਇਮਾਨਦਾਰ ਪ੍ਰਸ਼ਾਸਨ ਵੱਲ ਇੱਕ ਵੱਡਾ ਕਦਮ ਕਰਾਰ ਦਿੱਤਾ ਹੈ।

‘AAP’ Punjab ਦੇ ਪ੍ਰਧਾਨ Aman Arora ਨੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਇਮਾਨਦਾਰ ਅਤੇ ਕਾਬਲ ਅਫਸਰਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਅਫਸਰਾਂ ਖਿਲਾਫ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਹ ਫੈਸਲਾ ਸਾਡੀ ਇਸੇ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

Arora ਨੇ ਕਿਹਾ ਕਿ ਇਸ ਫੈਸਲੇ ਦਾ ਮੁੱਖ ਮੰਤਵ ਇਹ ਹੈ ਕਿ ਆਮ ਲੋਕ ਹਰ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਬਿਨਾਂ ਕਿਸੇ ਪਰੇਸ਼ਾਨੀ, ਰਿਸ਼ਵਤ ਅਤੇ ਕਾਹਲੀ ਤੋਂ ਪ੍ਰਾਪਤ ਕਰ ਸਕਣ ਅਤੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਮਿਲੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਆਮ ਲੋਕਾਂ ਅਤੇ ਸਥਾਨਕ ਵਿਧਾਇਕਾਂ ਤੋਂ ਅਧਿਕਾਰੀਆਂ ਬਾਰੇ ਫੀਡਬੈਕ ਲਈ ਜਾਵੇਗੀ।

ਪ੍ਰਾਪਤ ਫੀਡਬੈਕ ਅਨੁਸਾਰ ਇਮਾਨਦਾਰ ਅਤੇ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਜਦਕਿ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਦੀ ਏਸੀਆਰ ਵੀ ਇਸੇ ਫੀਡਬੈਕ ਦੇ ਆਧਾਰ ‘ਤੇ ਲਿਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਫੈਸਲਾ ‘ਆਪ’ ਸਰਕਾਰ ਦੇ ਚੰਗੇ ਸ਼ਾਸਨ ਦੀ ਮਿਸਾਲ ਹੈ। ਅਜਿਹੇ ਫੈਸਲੇ ਨਾਲ ਸਰਕਾਰੀ ਕੰਮ ਵਿੱਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਵੀ ਵਧੇਗਾ। ਅਰੋੜਾ ਨੇ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਪਣੀ ਰਾਏ ਅਤੇ ਅਧਿਕਾਰੀਆਂ ਦੀ ਫੀਡਬੈਕ ਸਰਕਾਰ ਨੂੰ ਦੇਣ ਤਾਂ ਜੋ ਪ੍ਰਸ਼ਾਸਨ ਵਿੱਚ ਵੱਡੇ ਪੱਧਰ ‘ਤੇ ਸੁਧਾਰ ਸੰਭਵ ਹੋ ਸਕੇ।

ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਲੈ ਕੇ ਪਹਿਲੇ ਦਿਨ ਤੋਂ ਹੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਇਸ ‘ਤੇ ਕੋਈ ਸਮਝੌਤਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੈਂਕੜੇ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ। ਇਸ ਫੈਸਲੇ ਨਾਲ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਹੋਵੇਗੀ ਕਿ ਉਨ੍ਹਾਂ ਦੇ ਖੇਤਰ ਵਿੱਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਨਾ ਹੋਵੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ