Tuesday, August 16, 2022

ਵਾਹਿਗੁਰੂ

spot_img











ਐਨ.ਐਚ.ਏ.ਆਈ. ਦੀ ਚੇਅਰਪਰਸਨ ਅਲਕਾ ਉਪਾਧਿਆਏ ਨੇ ਜਲੰਧਰ ’ਚ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਯੈੱਸ ਪੰਜਾਬ
ਜਲੰਧਰ, 24 ਜੂਨ, 2022 –
ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੀ ਚੇਅਰਪਰਸਨ ਅਲਕਾ ਉਪਾਧਿਆਏ ਨੇ ਸ਼ੁੱਕਰਵਾਰ ਨੂੰ ਦਿੱਲੀ-ਕਟੜਾ ਐਕਸਪ੍ਰੈਸਵੇ, ਜਲੰਧਰ ਬਾਈਪਾਸ, ਅੰਮ੍ਰਿਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਤੇ ਐਨ.ਐਚ-70 ਨੂੰ ਚੌੜਾ ਕਰਨ ਅਤੇ ਆਦਮਪੁਰ ਫਲਾਈਓਵਰ ਸਮੇਤ ਵੱਖ-ਵੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਅਤੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਦੌਰਾਨ ਐਨ.ਐਚ.ਏ.ਆਈ. ਦੀ ਚੇਅਰਪਰਸਨ ਨੇ ਕਿਹਾ ਕਿ ਜਿਨ੍ਹਾਂ ਪ੍ਰਾਜੈਕਟਾਂ ਦੇ ਸ਼ੁਰੂ ਹੋਣ ਦੀ ਮਿਤੀ ਨਿਰਧਾਰਿਤ ਹੋ ਚੁੱਕੀ ਹੈ, ਲਈ ਜ਼ਮੀਨ ਦੇ ਕਬਜ਼ੇ ਅਤੇ ਅਵਾਰਡਾਂ ਦੀ ਵੰਡ ਦੀ ਪ੍ਰਕਿਰਿਆ ਜੰਗੀ ਪੱਧਰ ‘ਤੇ ਤੇਜ਼ ਕਰਨ ਦੀ ਲੋੜ ਹੈ ਤਾਂ ਜੋ ਜ਼ਮੀਨ ਠੇਕੇਦਾਰਾਂ ਨੂੰ ਸੌਂਪੀ ਜਾ ਸਕੇ, ਜਿਸ ਨਾਲ ਨਿਰਮਾਣ ਕਾਰਜਾਂ ਲਈ ਰਾਹ ਪੱਧਰਾ ਹੋ ਸਕੇ।

ਇਸ ਉਪਰੰਤ ਮੁੱਖ ਸਕੱਤਰ ਨੇ ਸਾਰੀਆਂ ਕੰਪੀਟੈਂਟ ਅਥਾਰਟੀ ਫਾਰ ਲੈਂਡ ਐਕੂਜ਼ੀਸ਼ਨ ਨੂੰ ਇਨ੍ਹਾਂ ਪ੍ਰਾਜੈਕਟਾਂ ਅਧੀਨ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਕਬਜ਼ਾ 15 ਜੁਲਾਈ ਤੱਕ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਲੰਧਰ ਵਿੱਚ ਦਿੱਲੀ-ਕਟੜਾ ਐਕਸਪ੍ਰੈਸਵੇ ਅਧੀਨ 65 ਫੀਸਦੀ ਜ਼ਮੀਨ ਪਹਿਲਾਂ ਹੀ ਕਬਜ਼ੇ ਵਿੱਚ ਲਈ ਜਾ ਚੁੱਕੀ ਹੈ, ਜਿਸ ਵਿੱਚ ਜਲੰਧਰ-2 ਵਿੱਚ 55 ਫੀਸਦੀ, ਫਿਲੌਰ ਵਿੱਚ 78 ਫੀਸਦੀ ਅਤੇ ਨਕੋਦਰ ਵਿੱਚ 82 ਫੀਸਦੀ (ਅੰਮ੍ਰਿਤਸਰ ਕਨੈਕਟੀਵਿਟੀ) ਅਤੇ 45-ਫੀਸਦੀ (ਮੁੱਖ ਅਲਾਈਨਮੈਂਟ) ਕਬਜ਼ਾ ਸ਼ਾਮਲ ਹੈ। ਜਲੰਧਰ-ਬਾਈਪਾਸ ਤੇ ਐੱਨ.ਐੱਚ.-70 ਨੂੰ ਚੌੜਾ ਕਰਨ ਅਤੇ ਆਦਮਪੁਰ ਫਲਾਈਓਵਰ ਪ੍ਰਾਜੈਕਟਾਂ ਤਹਿਤ 100 ਫੀਸਦੀ ਜ਼ਮੀਨ ਕਬਜ਼ੇ ਵਿਚ ਲਈ ਜਾ ਚੁੱਕੀ ਹੈ ਅਤੇ ਅੰਮ੍ਰਿਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਦਾ ਕੰਮ ਹਾਲ ਹੀ ਵਿਚ ਸ਼ੁਰੂ ਕੀਤਾ ਗਿਆ ਹੈ।

ਘਨਸ਼ਿਆਮ ਥੋਰੀ ਨੇ ਦੱਸਿਆ ਕਿ ਦਿੱਲੀ-ਕਟੜਾ ਐਕਸਪ੍ਰੈਸਵੇ ਪ੍ਰਾਜੈਕਟ ਤਹਿਤ ਜ਼ਮੀਨ ਮਾਲਕਾਂ ਨੂੰ 326.76 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸੇ ਤਰ੍ਹਾਂ ਜਲੰਧਰ ਬਾਈਪਾਸ ਅਧੀਨ 187 ਕਰੋੜ, ਐਨ.ਐਚ-70 ਨੂੰ ਚੌੜਾ ਕਰਨ ਅਤੇ ਆਦਮਪੁਰ ਫਲਾਈਓਵਰ ਪ੍ਰਾਜੈਕਟ ਤਹਿਤ 135.37 ਕਰੋੜ ਅਤੇ ਅੰਮ੍ਰਿਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਪ੍ਰਾਜੈਕਟ ਅਧੀਨ ਜ਼ਮੀਨ ਮਾਲਕਾਂ ਨੂੰ ਦੋ ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਸਮੀਖਿਆ ਮੀਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਾਰੀਆਂ ਕਾਰਵਾਈਆਂ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

ਘਨਸ਼ਿਆਮ ਥੋਰੀ ਨੇ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਇਨ੍ਹਾਂ ਪ੍ਰਾਜੈਕਟਾਂ ਤਹਿਤ ਐਕੁਆਇਰ ਕੀਤੀ ਜਾ ਰਹੀ ਹੈ, ਉਹ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ‘ਤੇ ਕੋਈ ਵੀ ਫ਼ਸਲ ਨਾ ਬੀਜਣ। ਇਸ ਮੌਕੇ ਐਸ.ਡੀ.ਐਮਜ਼ ਬਲਬੀਰ ਰਾਜ ਸਿੰਘ, ਰਣਦੀਪ ਸਿੰਘ ਹੀਰ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਜੀ.ਕੇ. ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਨਾਟਕ ਰਾਹੀਂ ਦਿਖਾਉਣਾ ਸਹੀ ਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਇਤਿਹਾਸ ਦਿਖਾਉਣਾ ਗਲਤ ਕਿੰਝ: ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 13 ਅਗਸਤ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਅੱਜ ਇਥੇ ਗੁਰਦੁਆਰਾ ਰਕਾਬ...

ਦਿੱਲੀ ਕਮੇਟੀ ਨੇ ਸ਼ਹੀਦਾਂ ਦੀ ਕਰਨੀ ਨੂੰ ਰਾਮਲੀਲਾ ਪ੍ਰਸੰਗ ਵਿੱਚ ਪਿਰੋ ਕੇ ਵੱਡੀ ਗੁਸਤਾਖੀ ਕੀਤੀ : ਜੀਕੇ

ਯੈੱਸ ਪੰਜਾਬ ਨਵੀਂ ਦਿੱਲੀ, ਅਗਸਤ 12, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਦੇ 444ਵੇਂ ਜਨਮ ਦਿਹਾੜੇ ਦੀ ਆੜ ਵਿੱਚ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਏ ਗਏ ਪ੍ਰੋਗਰਾਮ ਬਾਰੇ...

ਡਿਟਰੋਇਟ ਵਿਖੇ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2022 ਦਾ ਆਯੋਜਨ

ਯੈੱਸ ਪੰਜਾਬ ਡਿਟਰੋਇਟ, ਮਿਸ਼ੀਗਨ, 11 ਅਗਸਤ, 2022 - ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਸਲਾਨਾ ਤਿੰਨ ਦਿਨਾਂ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2022 ਸੰਬੰਧੀ ਮੁਕਾਬਲੇ ਅਮਰੀਕਾ...

ਬੰਦੀ ਸਿੰਘਾਂ ਦੀ ਰਿਹਾਈ: 75ਵੇਂ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ 13 ਅਗਸਤ ਨੂੰ ਕਰੇਗੀ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 10 ਅਗਸਤ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ...

ਸਿਰਸਾ ਦੀ ਅਗਵਾਈ ’ਚ ਦਿੱਲੀ ਵਿੱਚ ਨਿਕਲੀ ਤਿਰੰਗਾ ਬਾਈਕ-ਰਾਈਡ, 750 ਬਾਈਕ ਸਵਾਰਾਂ ਨੇ ਕੇਸਰੀ ਪੱਗਾਂ ਬੰਨ੍ਹ ਕੇ ਕੀਤੀ ਸ਼ਮੂਲੀਅਤ

ਯੈੱਸ ਪੰਜਾਬ ਨਵੀਂ ਦਿੱਲੀ, 6 ਅਗਸਤ, 2022 - ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਅੱਜ ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਾਲੀ ਤਿਰੰਗਾ ਮੋਟਰ ਸਾਈਕਲ ਰੈਲੀ ਨੂੰ...

ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 6 ਅਗਸਤ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਸਿੱਖ ਲੇਖਕ ਡਾ. ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ...

ਮਨੋਰੰਜਨ

ਉਪਾਸਨਾ ਸਿੰਘ ਬਣੀ ਪੰਜਾਬੀ ਫ਼ਿਲਮਾਂ ਦੀ ਨਿਰਮਾਤਰੀ ਲੈ ਕੇ ਆ ਰਹੀ ਹੈ ਕਾਮੇਡੀ ਤੇ ਐਕਸ਼ਨ ਦਾ ਸੁਮੇਲ ਫ਼ਿਲਮ ‘ਬਾਈ ਜੀ ਕੁੱਟਣਗੇ’

ਐਕਸ਼ਨ ਫ਼ਿਲਮਾਂ ਦਾ ਸੁਪਰ ਸਟਾਰ ਦੇਵ ਖਰੋੜ ਹੁਣ ਪਹਿਲੀ ਵਾਰ ਕਾਮੇਡੀ ਭਰੇ ਐਕਸ਼ਨ ਨਾਲ ਪਰਦੇ ‘ਤੇ ਨਜ਼ਰ ਆਵੇਗਾ। ਜੀ ਹਾਂ, ਗੱਲ ਕਰ ਰਹੇ ਹਾਂ ਉਸਦੀ 19 ਅਗਸਤ ਨੂੰ ਆ ਰਹੀ ਫ਼ਿਲਮ ‘ਬਾਈ ਜੀ ਕੁੱਟਣਗੇ’...

ਤਿਆਰ ਹੋ ਜਾਓ ਨੀਰੂ ਬਾਜਵਾ ਦੇ ਸ਼ਰਾਰਤੀ ਨਖ਼ਰਿਆਂ ਦਾ ਆਨੰਦ ਲੈਣ ਲਈ; 11 ਅਗਸਤ ਨੂੰ ਰਿਲੀਜ਼ ਹੋ ਰਹੀ ਹੈ ‘ਬਿਊਟੀਫੁੱਲ ਬਿੱਲੋ’

ਯੈੱਸ ਪੰਜਾਬ 10 ਅਗਸਤ, 2022 - ZEE5 ਨੇ 'ਰੱਜ ਕੇ ਵੇਖੋ' ਮੁਹਿੰਮ ਦੀ ਸ਼ੁਰੂਆਤ ਦੇ ਨਾਲ ਪੰਜਾਬੀ ਭਾਸ਼ਾ ਦੇ ਵਿਸ਼ੇ ਵਿੱਚ ਆਪਣੀ ਸ਼ੁਰੂਆਤ ਕੀਤੀ, ਜਿਸ ਨੇ ਉੱਚ-ਸ਼੍ਰੇਣੀ ਦੀ ਖੇਤਰੀ ਵਿਸ਼ੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ...

ਮਨੋਰੰਜਨ ਭਰਪੂਰ ਹੋਵੇਗੀ ਗਿੱਪੀ ਗਰੇਵਾਲ ਅਤੇ ਤਨੂੰ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’, 10 ਅਗਸਤ ਨੂੰ ਟਰੇਲਰ ਹੋਵੇਗਾ ਰਿਲੀਜ਼

ਅਗਸਤ 6, 2022 (ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਸਿਨੇਮੇ ‘ਚ ਭਰੋਸੇ ਦੇ ਪ੍ਰਤੀਕ ‘ਹੰਬਲ ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ’ ਬੈਨਰ, ਜਿਨ੍ਹਾਂ ਵੱਲੋਂ ਰਿਲੀਜ਼ ਹੁਣ ਤੱਕ ਸਾਰੀਆਂ ਹੀ ਫ਼ਿਲਮਾਂ ਨੇ ਰਿਕਾਰਡਤੋੜ ਕਾਮਯਾਬੀ ਹਾਸਲ ਕੀਤੀ ਹੈ, ਵੱਲੋਂ...

ਰੂਬੀਨਾ ਬਾਜਵਾ ਅਤੇ ਅਖ਼ਿਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਪੋਸਟਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 5 ਅਗਸਤ 2022: ਪ੍ਰਸਿੱਧ ਪੰਜਾਬੀ ਸਿਨੇਮਾ ਅਭਿਨੇਤਰੀ ਪ੍ਰੀਤੀ ਸਪਰੂ ਨੇ ਇੱਕ ਲੇਖਕ-ਨਿਰਦੇਸ਼ਕ-ਨਿਰਮਾਤਾ ਦੇ ਰੂਪ ਵਿੱਚ ਆਪਣੇ ਪ੍ਰੋਡਕਸ਼ਨ ਬੈਨਰ ਸਾਈ ਸਪਰੂ ਕ੍ਰਿਏਸ਼ਨਜ਼ ਹੇਠ ਆਪਣੀ ਸੰਗੀਤਕ ਲਵ ਸਟੋਰੀ, 'ਤੇਰੀ ਮੇਰੀ ਗਲ ਬਨ ਗਈ' ਦਾ ਪੋਸਟਰ...

ਪਿਆਰ ਤੇ ਭਾਵਨਾਵਾਂ ਜੁੜੀ ਪੰਜਾਬੀ ਫ਼ਿਲਮ ‘ਜਿੰਦ ਮਾਹੀ’

ਹਰਜਿੰਦਰ ਸਿੰਘ ਜਵੰਦਾ ਲੇਖਕ ਨਿਰਦੇਸ਼ਕ ਸਮੀਰ ਪੰਨੂ ਦੀ ਨਵੀਂ ਆ ਰਹੀ ਪੰਜਾਬੀ ਫ਼ਿਲਮ ‘ਜਿੰਦ ਮਾਹੀ ’ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਵਾਲੇ ਪੰਜਾਬੀ ਨੋਜਵਾਨਾਂ ਦੀ ਜ਼ਿੰਦਗੀ ਦੇ ਵੱਖ ਵੱਖ ਪਹਿਲੂਆਂ ਨਾਲ ਜੁੜੀ ਵੱਖਰੇ ਵਿਸ਼ੇ ਦੀ ਕਹਾਣੀ...
- Advertisement -spot_img

ਸੋਸ਼ਲ ਮੀਡੀਆ

28,000FansLike
51,961FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!