Thursday, January 20, 2022

ਵਾਹਿਗੁਰੂ

spot_img








ਐਨ.ਐਫ.ਐਚ.ਐਸ.-5 ਅੰਕੜਿਆਂ ਅਨੁਸਾਰ ਪੰਜਾਬ ਸਭ ਤੋਂ ਘੱਟ ਤੰਬਾਕੂ ਵਰਤੋਂ ਵਾਲੇ ਸੂਬੇ ਵਜੋਂ ਰਜਿਸਟਰਡ: ਓ.ਪੀ ਸੋਨੀ

ਯੈੱਸ ਪੰਜਾਬ
ਚੰਡੀਗੜ੍ਹ, 29 ਨਵੰਬਰ, 2021 –
ਤੰਬਾਕੂ ਦੇ ਸੇਵਨ ਦੀ ਸਮੱਸਿਆ ਦੇ ਖਾਤਮੇ ਲਈ ਇਤਿਹਾਸ ਰਚਦਿਆਂ ਪੰਜਾਬ ਨੇ ਕੌਮੀ ਪਰਿਵਾਰ ਸਿਹਤ ਸਰਵੇਖਣ (ਐਨ.ਐਫ.ਐਚ.ਐਸ.-5) ਦੇ ਤਾਜ਼ਾ ਅੰਕੜਿਆਂ ਅਨੁਸਾਰ ਤੰਬਾਕੂ ਦੀ ਸਭ ਤੋਂ ਘੱਟ ਵਰਤੋਂ ਵਾਲੇ ਸਥਾਨ ਦਾ ਦਰਜਾ ਹਾਸਲ ਕਰਕੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਉਪ ਮੁੱਖ ਮੰਤਰੀ, ਜਿਨ੍ਹਾਂ ਕੋਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦਾ ਚਾਰਜ ਵੀ ਹੈ, ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਬਾਲਗਾਂ ਵਿੱਚ ਮੌਤ ਦਰ ਦਾ ਵੱਡਾ ਕਾਰਨ ਬਣੀ ਹੋਈ ਹੈ, ਖਾਸ ਕਰਕੇ ਭਾਰਤ ਵਰਗੇ ਦੇਸ਼ਾਂ ਵਿੱਚ, ਜਿੱਥੇ ਤੰਬਾਕੂ ਨਾਲ ਸਬੰਧਤ ਬਿਮਾਰੀਆਂ ਅਤੇ ਮੌਤਾਂ ਦੀ ਦਰ ਬਹੁਤ ਜਿਆਦਾ ਹੈ।

ਭਾਰਤ ਵਿੱਚ ਹਰ ਸਾਲ 10 ਲੱਖ ਤੋਂ ਵੱਧ ਬਾਲਗ ਤੰਬਾਕੂ ਦੀ ਵਰਤੋਂ ਕਾਰਨ ਮਰਦੇ ਹਨ ਜੋ ਕੁੱਲ ਮੌਤਾਂ ਦਾ 9.5 ਫ਼ੀਸਦੀ ਬਣਦਾ ਹੈ। ਭਾਰਤ ਨੂੰ ਤੰਬਾਕੂਨੋਸ਼ੀ ਅਤੇ ਧੂੰਆਂ ਰਹਿਤ ਤੰਬਾਕੂ ਦੇ ਰੂਪ ਵਿੱਚ ਤੰਬਾਕੂ ਦੀ ਵਰਤੋਂ ਦੀ ਦੋਹਰੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।

ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਿਹਤ ਵਿਭਾਗ ਵੱਲੋਂ ਤੰਬਾਕੂ ਦੀ ਵਰਤੋਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸਾਰਥਕ ਸਿੱਧ ਹੋ ਰਹੇ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਕੌਮੀ ਪਰਿਵਾਰ ਸਿਹਤ ਸਰਵੇਖਣ (ਐਨਐਫਐਚਐਸ-5) ਦੇ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਤੰਬਾਕੂ ਦੀ ਵਰਤੋਂ ਹੁਣ ਦੇਸ਼ ਦੇ ਸਾਰੇ ਸੂਬਿਆਂ ਨਾਲੋਂ ਸਭ ਤੋਂ ਘੱਟ ਹੈ।

ਪੰਜਾਬ ਵਿੱਚ 15 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ਾਂ ਵਿੱਚ ਤੰਬਾਕੂ ਦੀ ਵਰਤੋਂ ਪਿਛਲੇ ਪੰਜ ਸਾਲਾਂ ਵਿੱਚ 19.2 ਫ਼ੀਸਦੀ (ਐਨਐਫਐਚਐਸ-4) ਤੋਂ ਘਟ ਕੇ 12.9 ਫ਼ੀਸਦੀ (ਐਨਐਫਐਚਐਸ-5) ਰਹਿ ਗਈ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ 15 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਸਿਰਫ 0.6 ਫ਼ੀਸਦ ਤੰਬਾਕੂ ਦੀ ਵਰਤੋਂ ਕਰਦੀਆਂ ਹਨ ਜਿਸ ਨਾਲ ਪੰਜਾਬ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਸਿਖਰ ‘ਤੇ ਹੈ।

ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਰਾਜ ਤੰਬਾਕੂ ਕੰਟਰੋਲ ਸੈੱਲ, ਪੰਜਾਬ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੰਦਿਆਂ ਦੱਸਿਆ ਕਿ ਪਿਛਲੇ 10 ਮਹੀਨਿਆਂ ਵਿੱਚ ਕੋਟਪਾ-2003 ਤਹਿਤ ਕੁੱਲ 5541 ਚਲਾਨ ਕੀਤੇ ਗਏ ਹਨ। ਸਾਰੇ ਜ਼ਿਲ੍ਹਿਆਂ ਵਿੱਚ ਤੰਬਾਕੂ ਮੁਕਤੀ ਕੇਂਦਰ ਸਥਾਪਿਤ ਕੀਤੇ ਗਏ ਹਨ।

ਇਨ੍ਹਾਂ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਤੰਬਾਕੂ ਛੱਡਣ ਲਈ ਮੁਫ਼ਤ ਕਾਊਂਸਲਿੰਗ ਅਤੇ ਬੁਪਰੋਪੀਅਨ, ਨਿਕੋਟੀਨ ਗਮਮ ਅਤੇ ਪੈਚਿਸ ਵਰਗੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਕੇਂਦਰਾਂ (ਅਪ੍ਰੈਲ-ਅਕਤੂਬਰ 2021) ਤੋਂ 7307 ਤੰਬਾਕੂ ਉਪਭੋਗਤਾਵਾਂ ਨੇ ਸੇਵਾਵਾਂ ਪ੍ਰਾਪਤ ਕੀਤੀਆਂ ਹਨ। ਸੂਬੇ ਦੇ 800 ਤੋਂ ਵੱਧ ਪਿੰਡਾਂ ਨੂੰ ਤੰਬਾਕੂ ਮੁਕਤ ਐਲਾਨਿਆ ਗਿਆ ਹੈ।

ਸ੍ਰੀ ਸੋਨੀ ਨੇ ਇਸ ਖੇਤਰ ਵਿੱਚ ਸਿਵਲ ਸੋਸਾਇਟੀ ਸੰਸਥਾਵਾਂ ਨੂੰ ਆਪਣਾ ਯੋਗਦਾਨ ਦੇਣ ਅਤੇ ਤੰਬਾਕੂ ਦੇ ਸੇਵਨ ਨਾਲ ਵਿਅਕਤੀਆਂ ਅਤੇ ਸਮਾਜ ਨੂੰ ਹੋਣ ਵਾਲੇ ਨੁਕਸਾਨ ਨੂੰ ਦੂਰ ਕਰਨ ਲਈ ਕਿਫਾਇਤੀ ਸਮਰੱਥਾ ਅਤੇ ਮਾਰਕੀਟਿੰਗ ਪਾਬੰਦੀਆਂ ਨੂੰ ਘਟਾਉਣ ਲਈ ਪ੍ਰਭਾਵਸ਼ਾਲੀ ਨੀਤੀਆਂ ਲਿਆਉਣ ‘ਤੇ ਜ਼ੋਰ ਦਿੱਤਾ।

ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਅੰਦੇਸ਼ ਕੰਗ, ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਕਿਹਾ ਕਿ ਤੰਬਾਕੂ ਦੀ ਵਰਤੋਂ ਕਈ ਤਰ੍ਹਾਂ ਦੀਆਂ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਅਤੇ ਮਾਨਸਿਕ ਸਿਹਤ ਵਿਗਾੜਾਂ ਨਾਲ ਜੁੜੀ ਹੋਈ ਹੈ, ਜਿਸ ਨਾਲ ਇਹਨਾਂ ਦੀ ਵਰਤੋਂ ਸਮਾਜਿਕ ਪ੍ਰਤਿਸ਼ਠਤਾ ਨੂੰ ਨੁਕਸਾਨ ਪਹੁੰਚਾਉਂਦੀ ਹੈ। ਕਈ ਅਧਿਐਨਾਂ ਤੋਂ ਪਤਾ ਲੱਗਾ ਹੈ ਕਿ ਤੰਬਾਕੂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਨੋਵਲ ਕਰੋਨਾ ਵਾਇਰਸ ਦਾ ਵਧੇਰੇ ਖ਼ਤਰਾ ਹੋ ਸਕਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼