spot_img
Sunday, June 16, 2024

ਵਾਹਿਗੁਰੂ

spot_img
spot_img

ਐਨ.ਜੀ.ਉਜ਼ ਜਾਂ ਡਾਕਟਰ ਸਿੰਡੀਕੇਟ ਚੈਰੀਟੇਬਲ ਮੈਡੀਕਲ ਸੈਂਟਰ ਚਲਾਉਣ ਲਈ ‘ਰੈੱਡ ਕਰਾਸ’ ਨਾਲ ਸੰਪਰਕ ਕਰ ਸਕਦੇ ਹਨ: ਘਨਸ਼ਿਆਮ ਥੋਰੀ

- Advertisement -

ਯੈੱਸ ਪੰਜਾਬ
ਜਲੰਧਰ, 27 ਅਕਤੂਬਰ, 2020 –
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਅੱਜ ਜਲੰਧਰ-ਕਪੂਰਕਲਾ ਹਾਈਵੇ ‘ਤੇ ਸਥਿਤ ਸਿੰਡੀਕੇਟ ਚੈਰੀਟੇਬਲ ਮੈਡੀਕਲ ਸੈਂਟਰ ਦਾ ਦੌਰਾ ਕਰਕੇ ਕਿਸੇ ਵੀ ਸਮਾਜਿਕ ਸੰਸਥਾ, ਐਨ.ਜੀ.ਓ. ਅਤੇ ਡਾਕਟਰਾਂ ਨੂੰ ਜ਼ਿਲ੍ਹਾ ਰੈਡ ਕਰਸ ਸੁਸਾਇਟੀ ਨਾਲ ਅਜਿਹਾ ਚੈਰੀਟੇਬਲ ਮੈਡੀਕਲ ਸੈਂਟਰ ਜੋ ਕਿ ਪੂਰੀ ਤਰਾਂ ਗਰੀਬ ਲੋਕਾਂ ਦੀ ਭਲਾਈ ‘ਤੇ ਅਧਾਰਿਤ ਹੈ ਨੂੰ ਆਪਣੇ ਪਿੰਡ ਜਾਂ ਨਾਲ ਲੱਗਦੇ ਖੇਤਰ ਵਿੱਚ ਚਲਾਉਣ ਲਈ ਸੰਪਰਕ ਕਰਨ ਦਾ ਸੱਦਾ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਵਲੋਂ ਮੈਡੀਕਲ ਸੈਂਟਰ ਚਲਾਉਣ ਵਾਲਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਪਣੇ ਨੇੜਲੇ ਪਿੰਡਾਂ ਦੇ ਗਰੀਬ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਅਜਿਹੇ ਸੈਂਟਰ ਚਲਾਉਣ ਲਈ ਕਿਸੇ ਵੀ ਸੰਸਥਾ ਅਤੇ ਡਾਕਟਰ ਨੂੰ ਸਹਿਯੋਗ ਦਾ ਭਰੋਸਾ ਦਿੱਤਾ ਗਿਆ। । ਸੈਂਟਰ ਚਲਾਉਣ ਵਾਲਿਆਂ ਨੇ ਕਿਹਾ ਕਿ ਇਥੇ ਹਰ ਤਰਾਂ ਦੇ ਟੈਸਟਾਂ, ਡਾਇਗਨੌਸਟਿਕ ਜਾਂਚ ਅਤੇ ਹੋਰ ਸ਼ਹੂਲਤਾਂ ਉਪਲਬੱਧ ਹਨ।

ਡਿਪਟੀ ਕਮਿਸ਼ਨਰ ਨੇ ਉਨਾ ਨੂੰ ਹਰ ਤਰਾਂ ਦੀ ਮਦਦ ਦਾ ਭਰੋਸਾ ਦੁਆਇਆ ਅਤੇ ਕਿਹਾ ਕਿ ਰੈਡ ਕਰਾਸ ਸੁਸਾਇਟੀ ਵਲੋਂ ਉਨਾਂ ਦੀ ਇਸ ਕੰਮ ਵਿੱਚ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਈ ਵੀ ਚਾਹਵਾਨ ਵਿਅਕਤੀ ਜਾਂ ਸੰਸਥਾ ਵਧੇਰੇ ਜਾਣਕਾਰੀ ਲਈ 98765-02613 ਉਤੇ ਸੰਪਰਕ ਕਰ ਸਕਦੇ ਹਨ।

ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਖੇਡਾਂ ਦਾ ਸਮਾਨ ਤਿਆਰ ਕਰਨ ਵਾਲੀਆਂ ਦੋ ਉਦਯੋਗਿਕ ਯੂਨਿਟਾਂ ਦਾ ਵੀ ਦੌਰਾ ਕੀਤਾ ਗਿਆ ਅਤੇ ਉਨਾਂ ਨਾਲ ਸਥਾਨਕ ਨੌਜਵਾਨਾਂ ਨੂੰ ‘ਘਰ-ਘਰ ਰੋਜ਼ਗਾਰ’ ਸਕੀਮ ਤਹਿਤ ਲੋੜ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਗੱਲਬਾਤ ਕੀਤੀ ਗਈ।

ਡਿਪਟੀ ਕਮਿਸ਼ਨਰ ਵਲੋਂ ਸੌਕਸਰ ਇੰਟਰਨੈਸ਼ਨਲ ਅਤੇ ਸਿੰਡੀਕੇਟ ਸਪੋਰਟਸ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕਰਕੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਸੱਦਾ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਵਲੋਂ ਉਨਾਂ ਦੀ ਮੰਗ ਅਨੁਸਾਰ ਹੁਨਰਮੰਦ ਅਤੇ ਸਿੱਖਿਅਤ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਸਬੰਧੀ ਸੁਝਾਅ ਵੀ ਲਏ ਗਏ। ਉਨ੍ਹਾਂ ਕਿਹਾ ਕਿ ਉਨਾਂ ਨੂੰ ਆਪਣੀ ਲੋੜ ਅਨੁਸਾਰ ਹੁਨਰਮੰਦ ਅਤੇ ਸਿੱਖਿਅਤ ਨੌਜਵਾਨ ਚਾਹੀਦੇ ਹਨ ਸਬੰਧੀ ਵੇਰਵਾ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਪ੍ਰਸ਼ਾਸਨ ਉਨਾਂ ਦੀ ਲੋੜ ਅਨੁਸਰ ਕੰਮ ਕਰ ਸਕੇ।

ਸ੍ਰੀ ਥੋਰੀ ਨੇ ਕਿਹਾ ਕਿ ਇਹ ਉਦਯੋਗਾਂ ਅਤੇ ਨੌਜਵਾਨ ਦੋਵਾਂ ਲਈ ਬਹੁਤ ਲਾਭਦਾਇਕ ਸਿੱਧ ਹੋਵੇਗਾ, ਇਸ ਨਾਲ ਜਿਥੇ ਉਦਯੋਗਾਂ ਨੂੰ ਸਿੱਖਿਅਤ ਤੇ ਹੁਨਰਮੰਦ ਕਾਮੇ ਮਿਲ ਸਕਣਗੇ ਉਥੇ ਹੀ ਨੌਜਵਾਨਾਂ ਨੂੰ ਅਪਣੀ ਮਨ ਪਸੰਦ ਦਾ ਰੋਜ਼ਗਾਰ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸ਼ੁਰੂ ਕੀਤੀ ਗਈ ‘ਘਰ-ਘਰ ਰੋਜ਼ਗਾਰ ‘ ਸਕੀਮ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾਵੇਗੀ।


Click here to Like us on Facebook


 

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,022FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...