Sunday, January 23, 2022

ਵਾਹਿਗੁਰੂ

spot_img








ਐਸ.ਸੀ ਵਰਗ ਨੂੰ 5-5 ਮਰਲਿਆਂ ਦੇ ਪਲਾਟ ਅਤੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਮੁਲਾਜ਼ਮਾਂ ਨੂੰ 1-1 ਕਰੋੜ ਰੁਪਏ ਦੇਵੇ ਚੰਨੀ ਸਰਕਾਰ: ਰਾਘਵ ਚੱਢਾ

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2021:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਜਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੱਤੀ ਹੈ ਕਿ ਅਨੁਸੂਚਿਤ ਜਾਤੀਆਂ (ਐਸ.ਸੀ ਵਰਗ) ਦੇ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਟ ਅਤੇ ਕਰੋਨਾ ਮਹਾਮਾਰੀ ਸਮੇਤ ਹੋਰ ਡਿਊਟੀਆਂ ਨਿਭਾਉਂਦਿਆਂ ਜਾਨਾਂ ਵਾਰਨ ਵਾਲੇ ਮੁਲਾਜ਼ਮਾਂ ਖ਼ਾਸ ਕਰਕੇ ਦਲਿਤ ਵਰਗ ਦੇ ਮੁਲਾਜ਼ਮਾਂ 1-1 ਕਰੋੜ ਰੁਪਏ ਦੀ ਆਰਥਿਕ ਮਦਦ ਤੁਰੰਤ ਦੇਣ।

ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਚੰਨੀ ਅਜਿਹਾ ਨਹੀਂ ਕਰਦੇ ਤਾਂ 2022 ਦੀਆਂ ਚੋਣਾ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ ’ਚ ਸਰਕਾਰ ਬਣਾ ਕੇ ਅਰਵਿੰਦ ਕੇਜਰੀਵਾਲ ਐਸ.ਸੀ ਵਰਗ ਦੇ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਟ ਅਤੇ ਨੌਕਰੀਆਂ ਦੌਰਾਨ ਹੋਣ ਸ਼ਹੀਦ ਹੋਣ ਵਾਲੇ ਸਾਰੇ ਮੁਲਾਜ਼ਮਾਂ ਨੂੰ 1-1 ਕਰੋੜ ਰੁਪਏ ਦੀ ਆਰਥਿਕ ਮਦਦ ਦੇਣਗੇ।

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ‘ਆਪ’ ਆਗੂ ਰਾਘਵ ਚੱਢਾ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ਅਤੇ ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਬੁਲਾਰੇ ਨੀਲ ਗਰਗ ਵੀ ਮੌਜ਼ੂਦ ਸਨ। ਪ੍ਰੈ

ਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ, ‘‘ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਸੀ ਵਰਗ ਦੇ ਹਮਦਰਦ ਹੋਣ ਦਾ ਡਰਾਮਾ ਕਰਦੇ ਹਨ, ਕਿਉਂਕਿ ਮੁੱਖ ਮੰਤਰੀ ਨੇ ਨਾ ਤਾਂ ਐਸ.ਸੀ ਵਰਗ ਦੇ ਮੁਲਾਜ਼ਮਾਂ ਨੂੰ 1-1 ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਅਤੇ ਨਾ ਹੀ ਐਸ.ਸੀ ਵਰਗ ਦੇ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਟ ਦਿੱਤੇ ਹਨ, ਜਦੋਂ ਕਿ ਕਾਂਗਰਸ ਪਾਰਟੀ ਨੇ 2017 ਦੀਆਂ ਚੋਣਾ ਸਮੇਂ ਆਪਣੇ ਚੋਣ ਮਨੋਰਥ ਪੱਤਰ ’ਚ ਪਲਾਟ ਦੇਣ ਦਾ ਵਾਅਦਾ ਕੀਤਾ ਸੀ।’’

ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ‘ਆਪ’ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੀ ਐਸ.ਸੀ ਵਰਗ ਦੇ ਸੱਚੇ ਹਮਦਰਦ ਅਤੇ ਸ਼ੁੱਭਚਿੰਤਕ ਹਨ ਕਿਉਂਕਿ ਉਨ੍ਹਾਂ ਕਰੋਨਾ ਮਹਾਮਾਰੀ ਸਮੇਤ ਹੋਰ ਡਿਊਟੀਆਂ ਨਿਭਾਉਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਐਸ.ਸੀ. ਵਰਗ ਦੇ ਮੁਲਾਜ਼ਮਾਂ ਨੂੰ 1-1 ਕਰੋੜ ਰੁਪਏ ਦੀ ਮਦਦ ਦਿੱਤੀ ਹੈ।

ਇੱਥੋਂ ਤੱਕ ਕਿ ਕੋਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੀ ਸਫ਼ਾਈ ਸੇਵਕ ਔਰਤ ਮੁਲਾਜ਼ਮ ਦੇ ਪਰਿਵਾਰ ਨੂੰ ਵੀ ਇੱਕ ਕਰੋੜ ਰੁਪਏ ਦੀ ਮਦਦ ਦਿੱਤੀ ਗਈ। ਇਸ ਤੋਂ ਇਲਾਵਾ ਐਸ.ਸੀ ਵਰਗ ਦੇ ਬੱਚਿਆਂ ਨੂੰ ਉਚ ਪੱਧਰੀ ਨੌਕਰੀਆਂ ਪ੍ਰਾਪਤ ਕਰਨ ’ਚ ਮਦਦ ਲਈ ‘ਜੈ ਭੀਮ ਯੋਜਨਾ’ ਲਾਗੂ ਕੀਤੀ ਹੋਈ ਹੈ, ਜਿਸ ਅਧੀਨ ਆਈ.ਏ.ਐਸ, ਆਈ.ਪੀ.ਐਸ, ਆਈਆਈਟੀ ਅਤੇ ਹੋਰ ਪ੍ਰੀਖਿਆਵਾਂ ਦੀ ਮੁਫ਼ਤ ਤਿਆਰੀ ਕਰਵਾਈ ਜਾਂਦੀ ਹੈ ਅਤੇ ਬੱਚੇ ਨੂੰ ਖ਼ਰਚੇ ਲਈ ਵਿਸ਼ੇਸ਼ ਰਾਸ਼ੀ ਦਿੱਤੀ ਜਾਂਦੀ ਹੈ।

ਇਸੇ ਤਰ੍ਹਾਂ ਐਸ.ਸੀ ਵਰਗ ਦੇ ਬੱਚਿਆਂ ਨੂੰ ਵਿਦੇਸ਼ ਜਾਣ ’ਚ ਵੀ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ’ਚ ਕੇਜਰੀਵਾਲ ਵੱਲੋਂ ਸਕੂਲ ਸਿੱਖਿਆ ਵਿੱਚ ਕੀਤੇ ਸੁਧਾਰਾਂ ਦਾ ਐਸ.ਸੀ.ਵਰਗ ਦੇ ਬੱਚਿਆਂ ਨੂੰ ਹੀ ਸਭ ਤੋਂ ਜ਼ਿਆਦਾ ਲਾਭ ਹੋਇਆ ਹੈ।

ਰਾਘਵ ਚੱਢਾ ਨੇ ਦੋਸ਼ ਲਾਇਆ, ‘‘ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਸੀ. ਵਰਗ ਨੂੰ ਇੱਕ ਵੋਟ ਵਜੋਂ ਹੀ ਵਰਤ ਰਹੇ ਹਨ, ਪਰ ਇਸ ਵਰਗ ਦੀ ਤਰੱਕੀ ਲਈ ਕੋਈ ਕੰਮ ਨਹੀਂ ਕਰ ਰਹੇ। ਜਦੋਂ ਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਸਮਰਪਿਤ ਭਾਵਨਾ ਨਾਲ ਐਸ.ਸੀ. ਵਰਗ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਨ। ਇਸੇ ਕਾਰਨ ਕਿਹਾ ਜਾਂਦਾ ਹੈ ਕਿ ‘ਬਾਬਾ ਸਾਹਿਬ ਤੇਰਾ ਸੁਪਨਾ ਅਧੂਰਾ, ਕੇਜਰੀਵਾਲ ਕਰੇਗਾ ਪੂਰਾ।’’

ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੇ ਐਸ.ਸੀ. ਵਰਗ ਨੂੰ ਕੇਵਲ ਵੋਟ ਬੈਂਕ ਵਜੋਂ ਹੀ ਵਰਤਿਆ ਹੈ। ਪੰਜਾਬ ’ਚ ਐਸ.ਸੀ ਵਰਗ ਦੇ ਬੱਚਿਆਂ ਦਾ ਕਰੋੜਾਂ ਰੁਪਇਆ ਦਾ ਵਜ਼ੀਫ਼ਾ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਾ ਗਏ, ਚੰਨੀ ਸਰਕਾਰ ਕਥਿਤ ਦੋਸ਼ੀ ਮੰਤਰੀ ਖਿਲਾਫ਼ ਕਾਰਵਾਈ ਕਰਨ ਦੀ ਥਾਂ ਉਸ ਦਾ ਬਚਾਅ ਕਰ ਰਹੀ ਹੈ।

ਚੀਮਾ ਨੇ ਕਿਹਾ ਕਿ ਪੰਜਾਬ ’ਚ ਐਸ.ਸੀ ਵਰਗ ਦੇ ਬੱਚਿਆਂ ਨੂੰ ਯੂਪੀਐਸਸੀ, ਪੀਪੀਐਸਸੀ ਅਤੇ ਹੋਰ ਮੁਕਾਬਲਿਆਂ ਦੀ ਤਿਆਰੀ ਲਈ ਚਲਾਏ ਜਾਂਦੇ ਸਿਖਲਾਈ ਕੇਂਦਰ ਬੰਦ ਹੋ ਗਏ ਹਨ। ਨਾ ਹੀ 2500 ਰੁਪਏ ਪੈਨਸ਼ਨ ਮਿਲ ਰਹੀ ਹੈ ਅਤੇ ਨਾ ਹੀ 51 ਹਜ਼ਾਰ ਰੁਪਏ ਦਾ ਸ਼ਗਨ ਮਿਲ ਰਿਹਾ ਹੈ। ਇਸ ਲਈ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਐਸ.ਸੀ ਵਰਗ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਚੰਗੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫ਼ਾਈਲ ਕਲੀਅਰ ਨਾ ਕੀਤੀ ਤਾਂ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਾਂਗੇ: ਪੰਥਕ ਧਿਰਾਂ

ਯੈੱਸ ਪੰਜਾਬ ਅੰਮ੍ਰਿਤਸਰ, 20 ਜਨਵਰੀ, 2022 - ਸਜਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆਂ ਸੰਘਰਸ਼ਸ਼ੀਲ ਸਿੱਖ...

ਦਿੱਲੀ ਸਰਕਾਰ ਕੈਦੀਆਂ ਦੇ ਜਮਹੂਰੀ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਬੰਦ ਕਰੇ – ਰਿਹਾਈ ਮੋਰਚੇ ਨੇ ਕੈਦੀਆਂ ਦੇ ਸਜ਼ਾ ਸਮੀਖਿਆ ਅਧਿਕਾਰਾਂ ਦਾ ਕੀਤਾ ਖੁਲਾਸਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਤੌਰ 'ਤੇ ਅਤਵਾਦੀ ਗਤਿਵਿਧਿਆਂ ਜਾਂ ਘਿਨਾਉਣੇ ਜੁਰਮ ਵਿੱਚ ਸ਼ਾਮਲ...

ਸੰਗਤਾਂ ਦੇ ਫਤਵੇ ਮੁਤਾਬਕ 30 ਮੈਂਬਰੀ ਟੀਮ ਦਿੱਲੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਾਸਤੇ ਤਿਆਰ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਚੋਣਾਂ ਵਿਚ ਸੰਗਤ ਵੱਲੋਂ ਦਿੱਤੇ...

55 ਮੈਂਬਰੀ ਹਾਉਸ ਪੂਰਾ ਹੋਣ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਗੈਰ-ਕਾਨੂੰਨੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਲੁਧਿਆਣਾ ਵਿਖ਼ੇ ਗੁਟਕਾ ਸਾਹਿਬ ਦੀ ਬੇਅਦਬੀ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਘਟਨਾ ਦੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਜਨਵਰੀ, 2022; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਦੇ ਬਸੰਤ ਨਗਰ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ...

ਕਾਬੁਲ ਗੁਰਦਆਰੇ ’ਤੇ ਹਮਲੇ ਦਾ ‘ਮਾਸਟਰਮਾਈਂਡ’ ਅਸਲਮ ਫ਼ਾਰੂਕੀ ਮਾਰਿਆ ਗਿਆ; ਗੋਲੀਬਾਰੀ ਵਿੱਚ ਮਾਰੇ ਗਏ ਸਨ 27 ਅਫ਼ਗਾਨ ਸਿੱਖ

ਯੈੱਸ ਪੰਜਾਬ ਕਾਬੁਲ, ਅਫ਼ਗਾਨਿਸਤਾਨ, 19 ਜਨਵਰੀ 2022: ਕਾਬੁਲ ਦੇ ਗੁਰਦੁਆਰਾ ਹਰਿ ਰਾਏ ਸਾਹਿਬ ਵਿੱਚ ਗੋਲੀਬਾਰੀ ਕਰਕੇ 27 ਅਫ਼ਗਾਨ ਸਿੱਖਾਂ ਨੂੂੰ ਮੌਤ ਦੇ ਘਾਟ ਉਤਾਰ ਦੇਣ ਦੀ ਘਟਨਾ ਦੇ ਮਾਸਟਰਮਾਈਂਡ ਅਤੇ ਇਸਲਾਮਿਕ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,504FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼