Wednesday, January 19, 2022

ਵਾਹਿਗੁਰੂ

spot_img








ਓ.ਪੀ. ਸੋਨੀ ਨੇ ਜੱਚਾ ਬੱਚਾ ਹਸਪਤਾਲ ਖਰੜ ਅਤੇ ਜ਼ਿਲ੍ਹਾ ਹਸਪਤਾਲ ਫ਼ਤਿਹਗੜ੍ਹ ਸਾਹਿਬ ਦਾ ਕਾਰਜ ਮੁਕੰਮਲ ਕਰਨ ਲਈ ਸਮਾਂ-ਸੀਮਾ ਤੈਅ ਕੀਤੀ

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2021:
ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਵਲ ਹਸਪਤਾਲ ਖਰੜ ਵਿੱਚ ਬਣਾਏ ਜਾ ਰਹੇ ਜੱਚਾ-ਬੱਚਾ ਹਸਪਤਾਲ ਅਤੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਹਸਪਤਾਲ ਦਾ ਕੰਮ ਅਗਲੇ ਮਹੀਨੇ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ, ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਹੈ, ਨੇ ਅਧਿਕਾਰੀਆਂ ਨੂੰ ਸਿਹਤ ਵਿਭਾਗ ਦੇ ਸਾਰੇ ਅਹਿਮ ਪ੍ਰੋਜੈਕਟਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਹ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਲਈ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਵਾਸਤੇ ਆਖਦਿਆਂ ਸ੍ਰੀ ਸੋਨੀ ਨੇ ਵਿਭਾਗ ਵੱਲੋਂ ਚਲਾਏ ਗਏ ਵੱਖ-ਵੱਖ ਪ੍ਰੋਗਰਾਮਾਂ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਟੀਚਿਆਂ ਦੀ ਪ੍ਰਾਪਤੀ ਲਈ ਸਮੇਂ ਨਾਲ ਮਿਲ ਕੇ ਚੱਲਣ ਲਈ ਕਿਹਾ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਲਈ ਕੰਮ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਜੈਕਟਾਂ ਦੀ ਗੁਣਵੱਤਾ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਅਤੇ ਦੇਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਦੇ ਸਕੱਤਰ ਵਿਕਾਸ ਗਰਗ, ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਕੁਮਾਰ ਰਾਹੁਲ, ਐਮ.ਡੀ. ਪੀ.ਐਚ.ਐਸ.ਸੀ. ਭੁਪਿੰਦਰ ਸਿੰਘ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ.ਅੰਦੇਸ਼ ਕੰਗ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਓਮ ਪ੍ਰਕਾਸ਼ ਗੋਜਰਾ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,495FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼