Friday, June 18, 2021
400 June

Corona Mukt Pind 8 June

Covid Care WhatsApp 8 June

Covid Pension 8 June

Black Fungus 8 June

mission fateh 28may

nasha mukt punjab

World No Tobacco Day

Markfed 3 3

Skin Masters Clinic High

ਕਰੋਨਾ ਦੀ ਆੜ ’ਚ ਜ਼ਿੰਦਗੀਆਂ ਨਾਲ ਖੇਡ ਰਹੇ ਨੇ ਅੰਨ੍ਹੇ ਮੁਨਾਫ਼ਾਖੋਰ: ਡਾ. ਦੀਪਤੀ – ਕਾਰਲ ਮਾਰਕਸ ਦੇ ਜਨਮ ਦਿਹਾੜੇ ’ਤੇ ਵਿਚਾਰ-ਚਰਚਾ

ਯੈੱਸ ਪੰਜਾਬ
ਜਲੰਧਰ, 5 ਮਈ, 2021 –
ਕਾਰਲ ਮਾਰਕਸ ਦੇ 203ਵੇਂ ਜਨਮ ਦਿਹਾੜੇ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਕਰੋਨਾ ਅਤੇ ਕਿਸਾਨ ਸੰਘਰਸ਼ ਨੂੰ ਸਮਰਪਤ ਵਿਚਾਰ-ਚਰਚਾ ਨੇ ਅਨੇਕਾਂ ਪੱਖਾਂ ਦੀ ਸਮੀਖਿਆ ਕਰਦਿਆਂ ਤੱਤ ਕੱਢਿਆ ਕਿ ਕਾਰਲ ਮਾਰਕਸ ਦਾ ਫਲਸਫ਼ਾ ਸਿਰ ਕੱਢਵੇਂ ਰੂਪ ’ਚ ਸੱਚ ਸਾਬਤ ਹੋ ਰਿਹਾ ਹੈ ਕਿ ਮੁਨਾਫ਼ੇ ’ਤੇ ਟਿਕੇ ਰਾਜ ਅਤੇ ਸਮਾਜ ਦੇ ਹੁਕਮਰਾਨਾ ਦੀ ਨਜ਼ਰ ’ਚ ਮਨੁੱਖ ਦੀ ਕੀਮਤ ਕਾਣੀ ਕੌਡੀ ਵੀ ਨਹੀਂ ਹੁੰਦੀ ਉਹ ਮਹਾਂਮਾਰੀ ਦੇ ਦੌਰ ’ਚ ਵੀ ਮੁਨਾਫ਼ਿਆਂ ਦੇ ਅੰਬਾਰ ਲਾਉਂਦੇ ਹਨ।

ਮਰਜ਼ ਦਾ ਓਟ-ਆਸਰਾ ਲੈ ਕੇ ਲੋਕਾਂ ਨੂੰ ਲੁੱਟਣ, ਕੁੱਟਣ ਅਤੇ ਜਮਹੂਰੀ ਹੱਕਾਂ ਦਾ ਘਾਣ ਕਰਨ ਲਈ ਕਾਲ਼ੇ ਕਾਨੂੰਨ ਅਤੇ ਨੀਤੀਆਂ ਘੜਨ ਲਈ ਸ਼ੁੱਭ ਮੌਕਾ ਸਮਝਦੇ ਹਨ।

ਕਿਰਤੀ ਲਹਿਰ ਦੇ ਆਗੂ ਅਤੇ ‘ਕਿਰਤੀ’ ਅਖ਼ਬਾਰ ਦੇ ਸੰਪਾਦਕ ਭਾਈ ਸੰਤੋਖ ਸਿੰਘ ਭਾਸ਼ਣ ਲੜੀ ਦੇ ਤੌਰ ’ਤੇ ਹਰ ਸਾਲ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ’ਚ ਮਨਾਏ ਜਾਂਦੇ ਕਾਰਲ ਮਾਰਕਸ ਦੇ ਜਨਮ ਦਿਵਸ ਸਮਾਗਮ ਦੀ ਮਹੱਤਤਾ ਅਤੇ ਪ੍ਰਸੰਗਕਤਾ ਉਪਰ ਚਾਨਣ ਪਾਉਂਦਿਆਂ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਚਰੰਜੀ ਲਾਲ ਕੰਗਣੀਵਾਲ ਨੇ ਕਿਹਾ ਕਿ ਆਰਥਕ, ਸਮਾਜਕ ਪਾੜਾ ਮੇਟਣ ਲਈ ਸਾਨੂੰ ਇਹਨਾਂ ਮਹਾਨ ਸਖਸ਼ੀਅਤਾਂ ਦੇ ਸੰਗਰਾਮੀ ਜੀਵਨ ਸਫ਼ਰ ਤੋਂ ਸਬਕ ਲੈਣ ਦੀ ਲੋੜ ਹੈ।

ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੀਤ ਪ੍ਰਧਾਨ ਸੀਤਲ ਸਿੰਘ ਸੰਘਾ ਨੇ ਕਿਹਾ ਕਿ ਕਾਰਲ ਮਾਰਕਸ ਦੀ ਬਹੁ-ਪੱਖੀ ਅਮਿੱਟ ਦੇਣ ਅਜੋਕੇ ਅਤੇ ਭਵਿੱਖ਼ ਦੇ ਸਰੋਕਾਰਾਂ ਵਿੱਚ ਵੀ ਮਨੁੱਖਤਾ ਦੇ ਕਲਿਆਣ ਲਈ ਮਾਰਗ-ਦਰਸ਼ਕ ਹੈ। ਵਿਚਾਰ-ਚਰਚਾ ਦੇ ਮੁੱਖ ਵਕਤਾ ਡਾ.ਸ਼ਿਆਮ ਸੁੰਦਰ ਦੀਪਤੀ ਨੇ ਕਰੋਨਾ, ਚੁਣੌਤੀਆਂ, ਕਿਸਾਨ ਅੰਦੋਲਨ, ਰਾਜ ਭਾਗ ਦਾ ਨਿਘਾਰ ਅਤੇ ਕੀ ਕਰਨਾ ਲੋੜੀਏ? ਵਿਸ਼ਿਆਂ ਨੂੰ ਆਪਣੀ ਤਕਰੀਰ ਵਿੱਚ ਸਮੇਟਦਿਆਂ ਕਿਹਾ ਕਿ ਕਰੋਨਾ ਨੂੰ ਹਰਾਉਣ ਲਈ ਗੰਭੀਰ ਉੱਦਮ ਨਹੀਂ ਕੀਤਾ ਗਿਆ ਸਗੋਂ ਕਰੋਨਾ ਦਾ ਲੱਕ ਤੋੜ ਦੇਣ, ਫਤਿਹ ਪਾ ਲੈਣ ਦੇ ਫੋਕੇ ਦਮਗਜੇ ਮਾਰਕੇ ਰਾਜਨੀਤਕ ਰੋਟੀਆਂ ਸੇਕਣ ਦਾ ਕੰਮ ਕੀਤਾ ਗਿਆ।

ਡਾ. ਸ਼ਿਆਮ ਸੁੰਦਰ ਦੀਪਤੀ ਨੇ ਤਿੱਖੀ ਚੋਟ ਕਰਦਿਆਂ ਕਿਹਾ ਕਿ ਜਦੋਂ ਮੁਲਕ ਕਬਰਸਤਾਨ ਬਣਦਾ ਜਾ ਰਿਹਾ ਹੈ, ਜਦੋਂ ਆਕਸੀਜਨ ਸੈਲੰਡਰ ਲਈ ਲੋਕ ਤਰਾਹ ਤਰਾਹ ਕਰਦਿਆਂ ਦਮ ਤੋੜ ਰਹੇ ਹਨ ਅਜੇਹੇ ਮੌਕੇ 30 ਹਜ਼ਾਰ ਕਰੋੜ ਰੁਪਿਆ ਲਗਾਕੇ ਦਿੱਲੀ ਦੇ ਮੱਧ ਵਿੱਚ ਸੰਸਦ ਭਵਨ, ਪ੍ਰਧਾਨ ਮੰਤਰੀ ਨਿਵਾਸ ਦਾ ਜੋਰ ਸ਼ੋਰ ਨਾਲ ਨਿਰਮਾਣ ਕਰਨਾ ਕਿਵੇਂ ਜਾਇਜ਼ ਹੈ।

ਉਹਨਾਂ ਕਿਹਾ ਕਿ ਇੱਕ ਬੰਨੇ ਕਿਸਾਨ ਅੰਦੋਲਨ ਨੂੰ ਕਰੋਨਾ ਦੇ ਬਹਾਨੇ ਖ਼ਤਮ ਕਰਨ ਦੇ ਪਾਪੜ ਵੇਲੇ ਜਾ ਰਹੇ ਹਨ। ਸਕੂਲ, ਕਾਲਜ, ਬਾਜ਼ਾਰ ਬੰਦ ਕੀਤੇ ਜਾ ਰਹੇ ਹਨ ਪਰ ਦੂਜੇ ਬੰਨੇ ਲਾਕ ਡਾਊਨ ਦੇ ਦੌਰ ਅੰਦਰ ਵੀ ਮੁਲਕ ਦਾ ਕਰੋੜਾਂ ਅਰਬਾਂ ਰੁਪਿਆ ਲੋਕਾਂ ਦੀ ਸਿਹਤ ਅਤੇ ਜ਼ਿੰਦਗੀਆਂ ਦੇ ਬਚਾਅ ਲਈ ਖਰਚਣ ਦੀ ਬਜਾਏ ਆਪਣੇ ਆਲੀਸ਼ਾਨ ਭਵਨਾਂ ਦੀ ਬੇਲੋੜਾ ਉਸਾਰੀ ਉਪਰ ਖਰਚਿਆ ਜਾ ਰਿਹਾ ਹੈ।

ਡਾ. ਦੀਪਤੀ ਨੇ ਕਿਹਾ ਕਿ ਕਰੋਨਾ ਨੂੰ ਨਿਆਮਤ ਸਮਝਕੇ ਨਿੱਜੀ ਹਸਪਤਾਲ ਗਰੁੱਪ, ਮੋਟੀਆਂ ਕਮਾਈਆਂ ਕਰ ਰਹੇ ਹਨ। ਇਥੋਂ ਤੱਕ ਕਿ ਵੈਕਸੀਨ ਬਾਰੇ ਵੀ ਗੱਪ ਘੜੀ ਗਈ ਕਿ ਦੁਨੀਆਂ ਦਾ ਨੰਬਰ ਇੱਕ ਮੁਲਕ ਬਣ ਗਿਆ ਹੈ ਪਰ ਹੁਣ ਚੜ੍ਹਦੇ ਸੂਰਜ ਇਹ ਸਾਰੇ ਠ ਦੇ ਅਡੰਬਰਾਂ ਦਾ ਨੰਗ ਜ਼ਾਹਰ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ 35 ਹਜ਼ਾਰ ਕਰੋੜ ਰੁਪਿਆ ਸਿਰਫ਼ ਵੈਕਸੀਨ ਵਾਸਤੇ ਰੱਖਣ ਦੇ ਦਮਗਜੇ ਮਾਰਨਾ ਮੁੜਕੇ ਪੱਲਾ ਝਾੜ ਦੇਣਾ, ਸਿਰੇ ਦੀ ਅਮਾਨਵੀ ਰਣਨੀਤੀ ਹੈ। ਡਾ. ਸ਼ਿਆਮ ਸੁੰਦਰ ਦੀਪਤੀ ਨੇ ਤਿੱਖੇ ਸੁਆਲ ਖੜ੍ਹੇ ਕੀਤੇ ਕਿ ਕਾਰਪੋਰੇਟ ਜਗਤ ਦੀਆਂ ਕਮਾਈਆਂ ਲਈ ਸਾਰੇ ਰਾਹ ਮੋਕਲੇ ਕਰਕੇ, ਲੋਕਾਂ ਨੂੰ ਮਰਜ਼ ਤੋਂ ਦਹਿਸ਼ਤਜ਼ਦਾ ਕਰਕੇ, ਕਾਰਪੋਰੇਟਾਂ ਦੇ ਗਾਹਕ ਬਣਾਉਣ ਦੀ ਵਿਧੀ ਤੇਜ਼ ਕੀਤੀ ਜਾ ਰਹੀ ਹੈ।

ਡਾ. ਦੀਪਤੀ ਨੇ ਕਿਹਾ ਕਿ ਵੈਕਸੀਨ, ਆਕਸੀਜਨ ਸਿਲੰਡਰ ਅਤੇ ਲੋੜੀਂਦਾ ਦਵਾਈਆਂ ਦੀ ਕਾਲਾ ਬਾਜ਼ਾਰੀ, ਸ਼ਰਮਿੰਦਗੀ ਭਰਿਆ ਵਰਤਾਰਾ ਹੈ। ਉਨਾਂ ਕਿਹਾ ਕਿ ਭੁੱਖ ਮਰੀ, ਬਿਮਾਰੀ ਵਰਗੀਆਂ ਅਨੇਕਾਂ ਅਲਾਮਤਾਂ ਦੀ ਜੜ੍ਹ ਸਾਡਾ ਪ੍ਰਬੰਧ ਹੈ, ਜਿਥੇ ਮਨੁੱਖ ਭੈਅ-ਭੀਤ ਕਰਕੇ ਵਿਸ਼ਵ ਬੈਂਕ, ਆਈ.ਐਮ.ਐਫ. ਦੇਸੀ-ਬਦੇਸ਼ੀ ਕਾਰਪੋਰੇਟ ਘਰਾਣੇ, ਜ਼ਮੀਨਾਂ ਖੋਹਣ, ਕਿਸਾਨਾਂ ਮਜ਼ਦੂਰਾਂ ਸਮੂਹ ਮਿਹਨਤਕਸ਼ਾਂ ਨੂੰ ਤਬਾਹ ਕਰਨ ਦੀਆਂ ਨੀਤੀਆਂ ਦੇ ਘੋੜੇ ਨੂੰ ਅੱਡੀ ਲਗਾ ਰਹੇ ਹਨ।

ਡਾ. ਸ਼ਿਆਮ ਸੁੰਦਰ ਦੀਪਤੀ, ਉਨ੍ਹਾਂ ਦੀ ਜੀਵਨ-ਸਾਥਣ ਊਸ਼ਾ ਦਾ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਕਿਤਾਬਾਂ ਦੇ ਸੈੱਟ ਨਾਲ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਖਜ਼ਾਨਚੀ ਰਣਜੀਤ ਸਿੰਘ ਔਲਖ, ਕਮੇਟੀ ਮੈਂਬਰ ਸੁਰਿੰਦਰ ਕੁਮਾਰੀ ਕੋਛੜ, ਕ੍ਰਿਸ਼ਨਾ, ਹਰਮੇਸ਼ ਮਾਲੜੀ ਅਤੇ ਦੇਵਰਾਜ ਨਯੀਅਰ ਵੀ ਮੰਚ ’ਤੇ ਹਾਜ਼ਰ ਸਨ।

ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਮੰਗਤ ਰਾਮ ਪਾਸਲਾ ਨੇ ਫੀਲਡ ਕਾਸਟਰੋ ਦੇ ਹਵਾਲੇ ਨਾਲ ਕਿਹਾ ਕਿ ਕਰੋਨਾ ਵਰਗੀਆਂ ਬਿਮਾਰੀਆਂ ਦੀ ਅਸਲ ਮਾਂ ਤਾਂ ਪੂੰਜੀਵਾਦੀ ਪ੍ਰਬੰਧ ਹੈ, ਜਿਹੜਾ ਲੋਕਾਂ ਦੀਆਂ ਮੌਤਾਂ ਅਤੇ ਬੀਮਾਰੀਆਂ ਤੇ ਜਸ਼ਨ ਮਨਾ ਰਿਹਾ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਨੇ ਕਿਹਾ ਕਿ ਮਾਰਕਸ ਨੇ ਕਿਹਾ ਸੀ ਕਿ, ‘‘ਅਸਲ ਮਸਲਾ ਤਾਂ ਸਮਾਜ ਨੂੰ ਬਦਲਣ ਦਾ ਹੈ।’’

ਉਹਨਾਂ ਕਿਹਾ ਕਿ ਮਾਰਕਸਵਾਦ ਅਜੇਹਾ ਵਿਗਿਆਨ ਹੈ, ਜਿਸਨੂੰ ਸਾਡੀਆਂ ਠੋਸ ਹਾਲਤਾਂ ਨੂੰ ਸਮਝਕੇ ਲਾਗੂ ਕਰਨ ਲਈ ਅਧਿਐਨ ਕਰਨਾ ਚਾਹੀਦਾ ਹੈ। ਕਮੇਟੀ ਦੇ ਮੈਂਬਰ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਵਿਚਾਰ-ਚਰਚਾ ’ਚ ਮੰਚ ਸੰਚਾਲਨ ਦੀ ਭੂਮਿਕਾ ਅਦਾ ਕੀਤੀ। ਉਹਨਾਂ ਨੇ ਕਾਰਲ ਮਾਰਕਸ ਦੇ ਵਿਸ਼ਵ ਪ੍ਰਸਿੱਧ ਕਵਿਤਾ ‘ਜ਼ਿੰਦਗੀ ਦਾ ਮਕਸਦ’ ਪੇਸ਼ ਕਰਦਿਆਂ ਉਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗੁਰਦੁਆਰਾ ਗੰਗਸਰ ਸਾਹਿਬ ਜੈਤੋ ਮਾਮਲੇ ’ਚ ਵੱਡੀ ਕਾਰਵਾਈ: ਬੀਬੀ ਜਗੀਰ ਕੌਰ ਵੱਲੋਂ 4 ਮੁਲਾਜ਼ਮ ਬਰਖ਼ਾਸਤ, ਸਮੁੱਚਾ ਸਟਾਫ਼ ਟਰਾਂਸਫ਼ਰ

ਯੈੱਸ ਪੰਜਾਬ ਅੰਮ੍ਰਿਤਸਰ, 16 ਜੂਨ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਫਰੀਦਕੋਟ ਜ਼ਿਲ੍ਹੇ ’ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਦੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਉਲੰਪੀਅਨ ਰਜਿੰਦਰ ਸਿੰਘ ਸੱਚਖੰਡ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ, ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ

ਯੈੱਸ ਪੰਜਾਬ ਅੰਮ੍ਰਿਤਸਰ, 16 ਜੂਨ, 2021: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਯੈੱਸ ਪੰਜਾਬ ਅੰਮ੍ਰਿਤਸਰ, 16 ਜੂਨ, 2021: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਪਾਕਿਸਤਾਨ ਸਰਕਾਰ ਨੂੰ ਸਿੱਖ ਗੁਰਧਾਮਾਂ ਦੀ ਮੁਰੰਮਤ ਕਰਨ ਵਿੱਚ ਕੋਈ ਮੁਸ਼ਕਿਲ ਹੈ ਤਾਂ ਸ਼੍ਰੋਮਣੀ ਕਮੇਟੀ ਨੂੰ ਦੇਵੇ ਸੇਵਾ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 15 ਜੂਨ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਜਿਲ੍ਹਾ ਸਿਆਲਕੋਟ ਦੀ ਤਹਿਸੀਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਵਿਦਿਆਰਥੀਆਂ ਨੂੰ 17 ਜੂਨ ਨੂੰ ਵੰਡੇ ਜਾਣਗੇ ਵਜ਼ੀਫੇ

ਯੈੱਸ ਪੰਜਾਬ ਅੰਮ੍ਰਿਤਸਰ, 15 ਜੂਨ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੇਸ਼ ਭਰ ਦੇ ਸਕੂਲਾਂ/ਕਾਲਜਾਂ ਵਿੱਚ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀ ਹਰ ਸਾਲ ਧਾਰਮਿਕ ਪ੍ਰੀਖਿਆ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਅੰਮ੍ਰਿਤਸਰ, 14 ਜੂਨ, 2021 - ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕੰਗਨਾ ਰਣੌਤ ਸੋਮਵਾਰ ਅੰਮ੍ਰਿਤਸਰ ਪੁੱਜੇਗੀ, ਦਰਬਾਰ ਸਾਹਿਬ ਵਿੱਚ ਹੋਵੇਗੀ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2021: ਵਿਵਾਦਿਤ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਸੋਮਵਾਰ 31 ਮਈ ਨੂੰ ਅੰਮ੍ਰਿਤਸਰ ਆ ਰਹੀ ਹੈ। ਸੂਤਰਾਂ ਅਨੁਸਾਰ ਇਸ ਵੇਲੇ ਹਿਮਾਚਲ ਪੁੱਜੀ ਹੋਈ ਕੰਗਨਾ ਰਣੌਤ ਸੋਮਵਾਰ ਸਵੇਰੇ ਸੜਕੀ ਰਸਤੇ ਅੰਮ੍ਰਿਤਸਰ ਪੁੱਜੇਗੀ ਜਿੱਥੇ ਉਹ ਸੱਚਖੰਡ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਾਮਵਰ ਰੰਗਕਰਮੀ ਗੁਰਚਰਨ ਚੰਨੀ ਦਾ ਕੋਰੋਨਾ ਨਾਲ ਦਿਹਾਂਤ

ਯੈੱਸ ਪੰਜਾਬ ਚੰਡੀਗੜ੍ਹ, 20 ਮਈ, 2021: ਪ੍ਰਸਿੱਧ ਰੰਗਕਰਮੀ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ ਹੋ ਗਿਆ ਹੈ। ਇਕ ਅਦਾਕਾਰ ਅਤੇ ਡਾਇਰੈਕਟਰ ਵਜੋਂ ਆਪਣੀ ਵਿਲੱਖਣ ਪਛਾਣ ਰੱਖਦੇ ਸ: ਚੰਨੀ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਉਹ ਮੋਹਾਲੀ ਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Gippy Grewal ਵਿਰੁੱਧ FIR, ‘ਵੀਕੈਂਡ ਲਾਕਡਾਊਨ’ ਦੌਰਾਨ ਕਰ ਰਹੇ ਸੀ Girdhari Lal ਦੀ ਸ਼ੂਟਿੰਗ

ਯੈੱਸ ਪੰਜਾਬ ਮੋਹਾਲੀ, 1 ਮਈ, 2021: ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਅਤੇ ਲਗਪਗ 100 ਹੋਰ ਲੋਕਾਂ ਦੇ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

ਯੈੱਸ ਪੰਜਾਬ ਲੁਧਿਆਣਾ, 28 ਅਪ੍ਰੈਲ, 2021: ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’...
- Advertisement -spot_img

ਸੋਸ਼ਲ ਮੀਡੀਆ

20,370FansLike
50,566FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼