ਕਾਂਗਰਸ ਨੂੰ ਝਟਕਾ – ਜ਼ਿਲ੍ਹਾ ਪ੍ਰਧਾਨ ਭਗਵੰਤ ਸੱਚਰ, ਪ੍ਰਦੀਪ ਭੁੱਲਰ ਅਤੇ ਰਤਨ ਸੋਹਲ ਅਟਾਰੀ ਸਣੇ ਹੋਰ ਆਗੂ ਤਰੁਨ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ’ਚ ਸ਼ਾਮਲ

ਯੈੱਸ ਪੰਜਾਬ
ਚੰਡੀਗੜ੍ਹ, 16 ਜਨਵਰੀ, 2022:
ਅੰਮ੍ਰਿਤਸਰ ‘ਚ ਅੱਜ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦੇ ਜ਼ਿਲਾ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਸਮੇਤ ਇਸ ਦੇ ਪੰਜ ਸੀਨੀਅਰ ਆਗੂ ਅੱਜ ਅੰਮ੍ਰਿਤਸਰ ‘ਚ ਭਾਜਪਾ ‘ਚ ਸ਼ਾਮਲ ਹੋ ਗਏ।

ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਦੇ ਹੱਕ ਵਿੱਚ ਇੱਕ ਲਹਿਰ ਸ਼ੁਰੂ ਹੋ ਗਈ ਹੈ ਅਤੇ ਇਹ ਜਲਦੀ ਹੀ ਭਾਰੀ ਜਨਤਕ ਸਮਰਥਨ ਦੇ ਰੂਪ ਵਿੱਚ ਦਿਖਾਈ ਦੇਵੇਗੀ। ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ‘ਕਾਂਗਰਸ ਮੁਕਤ’ ਬਣਨਾ ਤੈਅ ਹੈ।

ਚੁੱਘ ਨੇ ਦੱਸਿਆ ਕਿ ਭਗਵੰਤ ਸਿੰਘ ਸੱਚਰ, ਜਿਸ ਨੇ ਕਾਂਗਰਸੀ ਆਗੂਆਂ ਨੂੰ ਆਪਣੀ ਮੂਲ ਪਾਰਟੀ ਛੱਡਣ ਲਈ ਅਗਵਾਈ ਕੀਤੀ, ਉਹ ਤਿੰਨ ਵਾਰ ਅੰਮ੍ਰਿਤਸਰ ਡੀਸੀਸੀ ਦੇ ਪ੍ਰਧਾਨ ਅਤੇ ਖਾਲਸਾ ਕਾਲਜ ਅਤੇ ਚੀਫ ਖਾਲਸਾ ਦੀਵਾਨ ਦੇ ਕਾਰਜਕਾਰਨੀ ਮੈਂਬਰ ਹਨ।

ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਮ੍ਰਿਤਸਰ ਡੀਸੀਸੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਪ੍ਰਦੀਪ ਸਿੰਘ ਭੁੱਲਰ ਅਤੇ ਰਤਨ ਸਿੰਘ ਸੋਹਲ (ਅਟਾਰੀ) ਅਤੇ ਪਰਮਜੀਤ ਸਿੰਘ ਰੰਧਾਵਾ ਸ਼ਾਮਲ ਹਨ।

ਚੁੱਘ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੇ ਖਿਲਾਫ ਵਿਆਪਕ ਰੋਸ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਦਾ ਸਫਾਇਆ ਹੋਣਾ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ।

ਚੁੱਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਕਈ ਹੋਰ ਸੀਨੀਅਰ ਕਾਂਗਰਸੀ ਨੇਤਾਵਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਚੁੱਘ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਲੋਕ ਪੰਜਾਬ ਕਾਂਗਰਸ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸ਼ਾਂਤੀ ਦਾ ਮਸੀਹਾ ਕਹਿਣ ਵਾਲੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ‘ਮੁਢਲੀ ਸੁਰੱਖਿਆ ਦੀ ਬੁਨਿਆਦੀ ਨੀਤੀ’ ਤੋਂ ਬਹੁਤ ਪਰੇਸ਼ਾਨ ਹਨ, ਜਿਨ੍ਹਾਂ ਨੇ ਭਾਰਤ ਅੰਦਰ ਟਿਫਨ ਬੰਬ ਭੇਜੇ ਸਨ ਅਤੇ ਨੇ ਰਾਕੇਟ ਲਾਂਚਰ ਸੁੱਟੇ।ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਾਕਿਸਤਾਨ ਦੇ ਹੱਕ ਵਿੱਚ ਅਤੇ ਬੀ.ਐਸ.ਐਫ ਦੇ ਖਿਲਾਫ ਆਏ ਦਿਨ ਬਿਆਨ ਆ ਰਹੇ ਹਨ ਜੋ ਕਿ ਮੰਦਭਾਗਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ