Friday, January 28, 2022

ਵਾਹਿਗੁਰੂ

spot_img






ਕਾਂਗਰਸ ਸਰਕਾਰ ਨੇ ਮੰਨਿਆ ਕਿ ਉਸਦਾ ਕਿਸਾਨਾਂ ਲਈ 90 ਹਜ਼ਾਰ ਕਰੋੜ ਦੀ ਪੂਰਨ ਕਰਜ਼ਾ ਮੁਆਫੀ ਯੋਜਨਾ ਲਾਗੂ ਕਰਨ ਦਾ ਕੋਈ ਇਰਾਦਾ ਨਹੀਂ ਹੈ: ਸੁਖਬੀਰ ਬਾਦਲ

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2021 –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਨ ਲਿਆ ਹੈ ਕਿ ਕਾਂਗਰਸ ਸਰਕਾਰ ਦਾ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕਿਸਾਨਾਂ ਦੇ 90 ਹਜ਼ਾਰ ਕਰੋੜ ਰੁਪਏ ਦੇ ਪੂਰਨ ਕਰਜ਼ਾ ਮੁਆਫੀ ਦੇ ਕੀਤੇ ਵਾਅਦੇ ਨੁੰ ਪੂਰਾ ਕਰਨ ਦਾ ਕੋਈ ਇਰਾਦਾ ਨਹੀਂ ਹੈ ਤੇ ਉਹਨਾਂ ਨੇ ਚੰਨੀ ’ਤੇ ਆਪਣੇ ਵਾਅਦੇ ਤੋਂ ਭੱਜਣ ਲਈ ਜ਼ਿੰਮੇਵਾਰੀ ਕੇਂਦਰ ਸਰਕਾਰ ਸੁੱਟਣ ਵਾਸਤੇ ਤਰਕੀਬਾਂ ਲਾਉਣ ਤੇ ਧੋਖੇਬਾਜ਼ੀ ਕਰਨ ਦਾ ਦੋਸ਼ ਲਗਾਇਆ।

ਇਸ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੁੰ ਪੱਤਰ ਲਿਖਣ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਪੰਜਾਬ ਦੇ ਕਿਸਾਨਾਂ ਨੂੰ ਦੋਹਰਾ ਝਟਕਾ ਦੇਣਾ ਚਾਹੁੰਦੀ ਹੈ। 2017 ਦੀਆਂ ਚੋਣਾਂ ਵੇਲੇ ਉਸ ਵੇਲੇ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਸ ਝਾਂਸੇ ਵਿਚ ਫਸਾਇਆ ਸੀ ਕਿ ਕਾਂਗਰਸ ਸਰਕਾਰ ਉਹਨਾਂ ਦਾ ਪੂਰਾ ਕਰਜ਼ਾ ਮੁਆਫ ਕਰੇਗੀ।

ਹੁਣ ਕਿਸਾਨਾਂ ਨੂੰ ਧੋਖਾ ਦੇਣ ਤੇ ਉਹਨਾਂ ਨਾਲ ਵਿਸ਼ਵਾਘਾਤ ਕਰਨ ਤੋਂ ਚੰਨੀ ਇਕ ਵਾਰ ਫਿਰ ਤੋਂ ਕਿਸਾਨਾਂ ਨੂੰ ਇਸ ਝਾਂਸੇ ਵਿਚ ਲਿਆਉਣਾ ਚਾਹੁੰਦੇ ਹਨ ਕਿ ਉਹਨਾਂ ਦਾ ਕਰਜ਼ਾ ਕੇਂਦਰ ਸਰਕਾਰ ਵੱਲੋਂ ਮੁਆਫ ਕੀਤਾ ਜਾਵੇਗਾ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ’ਤੇ ਕਿਸਾਨਾਂ ਦੇ ਨਾਲ ਨਾਲ ਮਨੁੱਖਤਾ ਖਿਲਾਫ ਵੀ ਅਪਰਾਧ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਚੰਨੀ ਦੀ ਚਿੱਠੀ ਕਾਗਜ਼ ਦੇ ਉਸ ਟੁਕੜੇ ਤੋਂ ਵੱਧ ਨਹੀਂ ਜਿਸ ’ਤੇ ਇਹ ਛਾਪੀ ਗਈ ਹੈ। ਉਹਨਾਂ ਕਿਹਾ ਕਿ ਇਹ ਗੱਲ ਰਿਕਾਰਡ ਦਾ ਹਿੱਸਾ ਹੈ ਕਿ ਕਾਂਗਰਸ ਪਾਰਟੀ ਨੇ ਹੀ ਕਿਸਾਨਾਂ ਨੁੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਨਾ ਕਿ ਕੇਂਦਰ ਸਰਕਾਰ ਨੇ ਅਜਿਹਾ ਕੀਤਾ ਸੀ।

ਉਹਨਾਂ ਕਿਹਾ ਕਿ ਪੂਰਨ ਕਰਜ਼ਾ ਮੁਆਫੀ ਨੂੰ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਵੀ ਬਣਾਇਆ ਗਿਆ ਸੀ ਤੇ ਇਹ ਕਾਂਗਰਸ ਪਾਰਟੀ ਦੀ ਸਰਕਾਰ ਹੀ ਹੈ ਜਿਸਦੀ ਜ਼ਿੰਮੇਵਾਰੀ ਇਸਨੂੰ ਪੂਰਾ ਕਰਨ ਦੀ ਬਣਦੀ ਹੈ ਨਾ ਕਿ ਕੇਂਦਰ ਸਰਕਾਰ ਦੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਅੱਧੀ ਜ਼ਿੰਮੇਵਾਰੀ ਚੁੱਕਣ ਲਈ ਆਖਣਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਹੈ।

ਉਹਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਸ ਚਿੱਠੀ ਦਾ ਕੋਈ ਤੁੱਕ ਬਣਦਾ ਤੇ ਇਸ ’ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਚਿੱਠੀ ਨਾਲ ਕਾਂਗਰਸ ਪਾਰਟੀ ਨੂੰ ਇਸ ਮਾਮਲੇ ’ਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫੀ ਦੀ ਅੱਧੀ ਜ਼ਿੰਮੇਵਾਰੀ ਨਾ ਚੁੱਕਣ ਦਾ ਬਹਾਨਾ ਮਿਲ ਜਾਵੇਗਾ ਤੇ ਉਹ ਰਾਜਨੀਤੀ ਕਰਦੀ ਰਹੇਗੀ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਪਵਿੱਤਰ ਵਾਅਦੇ ਨੁੰ ਪੂਰਾ ਕਰਨ ਤੋਂ ਨਾ ਭੱਜਣ। ਉਹਨਾਂ ਕਿਹਾ ਕਿ ਚੰਨੀ ਨੇ ਆਪਣੀ ਚਿੱਠੀ ਵਿਚ ਮੰਨਿਆ ਹੈ ਕਿ ਕਾਂਗਰਸ ਪਾਰਟੀ ਆਪਣਾ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਲਾਗੂ ਨਹੀਂ ਕਰ ਸਕੀ।

ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਨੇ ਇਸ ਮਾਮਲੇ ’ਤੇ ਝੁਠੇ ਦਾਅਵੇ ਕਰ ਕੇ ਪੰਜਾਬੀਆਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦਾ ਯਤਨ ਕੀਤਾ ਸੀ। ਉਹਨਾਂ ਕਿਹਾ ਕਿ ਕਾਂਗਰਸ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੀ ਚਿੱਠੀ ਵਿਚ ਪ੍ਰਵਾਨ ਕੀਤਾ ਹੈ ਕਿ ਕਾਂਗਰਸ ਸਰਕਾਰ ਨੇ ਹਜ਼ਾਰਾਂ ਕਿਸਾਨਾਂ ਨੁੰ ਖੁਦਕੁਸ਼ੀਆਂ ਦੇ ਰਾਹ ਪਾਇਆ ਕਿਉਂਕਿ ਉਹ ਆਪਣੇ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦਾ ਪੂਰਨ ਕਰਜ਼ਾ ਮੁਆਫ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਚੰਨੀ ਨੇ ਇਹ ਵੀ ਮੰਨਿਆ ਹੈ ਕਿ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਉਹਨਾਂ ਤੋਂ ਵਸੂਲੀਅ ਕੀਤੀਆਂ ਜਾ ਰਹੀਆਂ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਸਵੈ ਮਾਣ ਵਾਲੇ ਕਿਸਾਨ ਕਦੇ ਵੀ ਕਾਂਗਰਸ ਸਰਕਾਰ ਜਾਂ ਇਸਦੇ ਮੁੱਖ ਮੰਤਰੀ ’ਤੇ ਮੁੜ ਵਿਸਾਹ ਨਹੀਂ ਕਰਨਗੇ।

ਉਹਨਾਂ ਕਿਹਾ ਕਿ ਚੰਨੀ ਦੇ ਤਰਕ ਦੇ ਮੁਤਾਬਕ ਤਾਂ ਉਹ ਪਲਟੀ ਮਾਰ ਗਏ ਹਨ ਤੇ ਹੁਣ ਕਾਂਗਰਸ ਵੱਲੋਂ ਕੀਤੇ ਵਾਅਦਿਆਂ ਵਿਚੋਂ 50 ਫੀਸਦੀ ਦੀ ਜ਼ਿੰਮੇਵਾਰੀ ਕੇਂਦਰ ਵਿਖੇ ਗੈਰ ਕਾਂਗਰਸੀ ਸਰਕਾਰਾਂ ਸਿਰ ਪਾਈ ਜਾਵੇਗੀ। ਕੱਲ੍ਹ ਨੁੰ ਇਹ ਪ੍ਰਧਾਨ ਮੰਤਰੀ ਨੁੰ ਪੱਤਰ ਲਿਖ ਕੇ ਇਹ ਵੀ ਆਖ ਸਕਦੇ ਹਨ ਕਿ ਉਹ ਬਿਜਲੀ ਦਰਾਂ ਵਿਚ 3 ਰੁਪਏ ਕਟੌਤੀ ਸਮੇਤ ਲੋਕਾਂ ਲਈ ਐਲਾਨੀਆਂ ਰਾਹਤਾਂ ਵਿਚੋਂ ਅੱਧਾ ਭਾਰ ਆਪਣੇ ਸਿਰ ਲੈਣ। ਉਹਨਾਂ ਕਿਹਾ ਕਿ ਭਵਿੱਖ ਵਿਚ ਪੰਜਾਬੀ ਕਾਂਗਰਸ ਪਾਰਟੀ ਵੱਲੋਂ ਕੀਤੇ ਜਾਂਦੇ ਵਾਅਦਿਆਂ ਨੁੰ ਅੱਧਾ ਕਰਨਾ ਸ਼ੁਰੂ ਕਰ ਦੇਣਗੇ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਇਹ ਜ਼ੋਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਝੁਠੇ ਇਨਸਾਨਾਂ ਦੀ ਪਾਰਟੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਪ ਅੱਜ ਇਹ ਪ੍ਰਵਾਨ ਕਰ ਲਿਆ ਹੈ। ਉਹਨਾਂ ਕਿਹਾ ਕਿ ਹੁਣ ਇਹ ਸਪਸ਼ਟ ਹੋÇ ਗਆ ਹੈ ਕਿ ਕਾਂਗਰਸ ਪਾਰਟੀ ’ਤੇ ਸੱਚ ਬੋਲਣ ਦਾ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।

ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ ਸਕੀਮ ਹੁਣ ਸਰਕਾਰੀ ਪੱਧਰ ’ਤੇ ਮਰ ਗਈ ਹੈ। ਉਹਨਾਂ ਕਿਹਾ ਕਿ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੁਨਿਟ ਦੀ ਕਟੌਤੀ ਸਮੇਤ ਲੋਕਾਂ ਨਾਲ ਕੀਤੇ ਹੋਰ ਵਾਅਦਿਆਂ ਦਾ ਵੀ ਇਹੋ ਹਸ਼ਰ ਹੋਣ ਵਾਲਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸਰਕਾਰ ਨੇ ਗੈਰ-ਕਾਨੂੰਨੀ ਢੰਗ ਨਾਲ ਦਿੱਲੀ ਗੁਰੂਦੁਆਰਾ ਕਮੇਟੀ ਦੀਆਂ ਚੋਣਾਂ ਕਰਵਾ ਕੇ ਨਵਾਂ ਇਤਹਾਸ ਰੱਚਿਆ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 26 ਜਨਵਰੀ, 2022 - ਬੀਤੇ 22 ਜਨਵਰੀ 2022 ਨੂੰ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਰਵਾਉਣ ਲਈ ਦਿੱਲੀ...

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੋਏ ਨਿਰਾਦਰ ਲਈ ਪਸ਼ਚਾਤਾਪ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ

ਯੈੱਸ ਪੰਜਾਬ ਨਵੀਂ ਦਿੱਲੀ, 25 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਨਾ ਭਰਾਵਾਂ ਤੇ...

ਦਾਦੂਵਾਲ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਅਸਤੀਫ਼ੇ ਦੀ ਮੰਗ ਬੇਤੁੱਕੀ: ਰਮਦਾਸ

ਯੈੱਸ ਪੰਜਾਬ ਅੰਮ੍ਰਿਤਸਰ, 24 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਬਲਜੀਤ ਸਿੰਘ ਦਾਦੂਵਾਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਦਿੱਤੇ ਗਏ ਬਿਆਨ ਦੀ...

ਇਕ ਲੱਖ ਰੁਪਏ ਦੇ ਬਦਲੇ ਬੇਅਦਬੀ ਕਰਨ ਲਈ ਆਏ ਵਿਅਕਤੀ ਤੋਂ ਸਖ਼ਤੀ ਨਾਲ ਕੀਤੀ ਜਾਵੇ ਪੁੱਛ-ਗਿੱਛ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 24 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ਦੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਘਟਨਾ ਦੀ...

ਦਿੱਲੀ ਗੁਰਦੁਆਰਾ ਕਮੇਟੀ ਨੇ ਅੰਤਰਿਮ ਬੋਰਡ ਦੀ ਚੋਣ ਸਮੇਂ ਸਰਨਾ ਭਰਾਵਾਂ ਤੇ ਜੀ ਕੇ ਦੇ ਧੜੇ ਵੱਲੋਂ ਕੀਤੀ ਹੁਲੜਬਾਜ਼ੀ ਦੀ ਜਥੇਦਾਰ ਅਕਾਲ ਤਖਤ ਨੂੰ ਕੀਤੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਇਜਲਾਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ...

ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਪੁਲਿਸ ਦੀ ਮੌਜੂਦਗੀ ਮੰਦਭਾਗੀ, ਦਿੱਲੀ ਕਮੇਟੀ ਬੋਰਡ ਦੀ ਚੋਣ ਦੌਰਾਨ ਡਾਇਰੈਕਟਰ ਦੀ ਕਾਰਗੁਜ਼ਾਰੀ ਸ਼ੱਕੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਦੋਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਦੀ ਕਾਰਗੁਜਾਰੀ ਨੂੰ ਸ਼ੱਕੀ ਕਰਾਰ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,517FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼