Wednesday, January 19, 2022

ਵਾਹਿਗੁਰੂ

spot_img
ਕਾਂਗਰਸ ਸਰਕਾਰ 72 ਦਿਨਾਂ ਦੀ ਨਹੀਂ, 5 ਸਾਲਾਂ ਦੀ ਸਮੁੱਚੀ ਕਾਰਗੁਜ਼ਾਰੀ ਪੰਜਾਬ ਵਾਸੀਆਂ ਅੱਗੇ ਪੇਸ਼ ਕਰੇ: ਜੈ ਸਿੰਘ ਰੋੜੀ

ਯੈੱਸ ਪੰਜਾਬ
ਚੰਡੀਗੜ, 3 ਦਸੰਬਰ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੇਸ਼ ਕੀਤੀ ਕਾਂਗਰਸ ਸਰਕਾਰ ਦੀ 72 ਦਿਨਾਂ ਦੀ ਕਾਰਗੁਜ਼ਾਰੀ (ਰਿਪੋਰਟ ਕਾਰਡ) ਨੂੰ ਝੂਠ ਦਾ ਪੁਲੰਦਾ ਅਤੇ ਪੰਜਾਬੀਆਂ ਨਾਲ ਧੋਖਾ ਕਰਾਰ ਦਿੱਤਾ ਹੈ। ‘ਆਪ’ ਦਾ ਕਹਿਣਾ ਹੈ ਕਿ ਕਾਂਗਰਸ ਦੇ ਮੁੱਖ ਮੰਤਰੀ ਚੰਨੀ 72 ਦਿਨਾਂ ਦੌਰਾਨ ਪੰਜਾਬ ਵਾਸੀਆਂ ਅੱਗੇ ਐਲਾਨ ਹੀ ਕਰ ਰਹੇ ਹਨ, ਅਸਲ ਵਿੱਚ ਕੋਈ ਵੀ ਲੋਕ ਹਿਤੈਸ਼ੀ ਕੰਮ ਨਹੀਂ ਕਰ ਰਹੇ। ਕਾਂਗਰਸ ਸਰਕਾਰ ਨੂੰ 72 ਦਿਨਾਂ ਦੀ ਨਹੀਂ ਸਗੋਂ ਆਪਣੇ 5 ਸਾਲਾਂ ਦੀ ਸਮੁੱਚੀ ਕਾਰਗੁਜ਼ਾਰੀ ਪੰਜਾਬ ਵਾਸੀਆਂ ਅੱਗੇ ਪੇਸ਼ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਚੰਨੀ ਦੇ ਰਿਪੋਰਟ ਕਾਰਡ ਵਿਚਲੇ ਝੂਠ ਦਾ ਪਰਦਾਫਾਸ਼ ਕਰਨ ਲਈ ‘ਆਪ’ ਦੇ ਵਿਧਾਇਕ ਜੈ ਸਿੰਘ ਰੋੜੀ, ਬੁਲਾਰੇ ਨੀਲ ਗਰਗ ਅਤੇ ਐਡੋਵੇਕਟ ਦਿਨੇਸ਼ ਚੱਢਾ ਵੱਲੋਂ ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਜੈ ਸਿੰਘ ਰੋੜੀ ਨੇ ਕਿਹਾ, ”ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਸਰਕਾਰ ਦੀ 72 ਦਿਨਾਂ ਦੀ ਕਾਰਗੁਜ਼ਾਰੀ ਪੇਸ਼ ਕਰਨ ਦੇ ਨਾਂਅ ‘ਤੇ ਪੰਜਾਬ ਵਾਸੀਆਂ ਨੂੰ ਠੱਗਣ ਦਾ ਕੋਝਾ ਯਤਨ ਕੀਤਾ, ਕਿਉਂਕਿ ਕਾਂਗਰਸ ਸਰਕਾਰ ਨੇ ਨਾ ਤਾਂ ਬਿਜਲੀ ਬਿੱਲ ਮੁਆਫ਼ ਕੀਤੇ, ਨਾ ਪਾਣੀ ਸਸਤਾ ਕੀਤਾ, ਨਾ ਰੇਤਾ ਸਸਤਾ ਕੀਤਾ ਅਤੇ ਨਾ ਹੀ ਸੂਬੇ ‘ਚੋਂ ਨਸ਼ਾ, ਸ਼ਰਾਬ, ਟਰਾਂਸਪੋਰਟ ਮਾਫ਼ੀਆ ਖ਼ਤਮ ਹੋਇਆ ਹੈ।’

‘ ਵਿਧਾਇਕ ਨੇ ਅੱਗੇ ਦੱਸਿਆ ਕਿ ਪੰਜਾਬ ਵਾਸੀਆਂ ਨੂੰ ਠੱਗਣ ਲਈ ਮੁੱਖ ਮੰਤਰੀ ਚੰਨੀ ਉਹ ਬਿਜਲੀ ਬਿੱਲ ਦਿਖਾ ਰਹੇ ਹਨ, ਜਿਹੜਾ ਐਸ.ਸੀ ਅਤੇ ਬੀ.ਸੀ ਸ਼੍ਰੇਣੀਆਂ ਦਾ ਇੱਕ ਕਿੱਲੋਵਾਟ ਲੋਡ ਤੱਕ ਦਾ 200 ਬਿਜਲੀ ਯੂਨਿਟਾਂ ਮੁਆਫ਼ ਹੋਣ ਕਾਰਨ ਆਉਂਦਾ ਹੈ ਅਤੇ ਇਹ ਯੋਜਨਾ ਕਾਂਗਰਸ ਸਰਕਾਰ ਤੋਂ ਪਹਿਲਾ ਦੀ ਸੂਬੇ ‘ਚ ਲਾਗੂ ਹੈ।

ਜੈ ਸਿੰਘ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਲੋਕਾਂ ਨੂੰ ਰਾਹਤ ਦੇਣ ਦੇ ਨਾਂਅ ‘ਤੇ ਕੇਵਲ ਐਲਾਨ ਹੀ ਕੀਤੇ ਗਏ ਹਨ, ਜਿਸ ਕਾਰਨ ਹੁਣ ਉਨਾਂ ਨੂੰ ਮੁੱਖ ਮੰਤਰੀ ਐਲਾਨਜੀਤ ਸਿੰਘ ਕਹਿ ਸੰਬੋਧਨ ਕਰਦੇ ਹਨ, ਕਿਉਂਕਿ ਦੋ ਕਿੱਲੋਵਾਟ ਲੋਡ ਤੱਕ ਦੇ ਬਕਾਏ ਬਿੱਲ ਵੀ ਗ਼ਰੀਬ ਲੋਕਾਂ ਦੇ ਮੁਆਫ਼ ਨਹੀਂ ਹੋਏ, ਜਿਸ ਦੇ ਸਬੂਤ ਵਜੋਂ ਵਿਧਾਇਕ ਨੇ ਇੱਕ ਐਸ.ਸੀ ਵਰਗ ਦੇ ਪਰਿਵਾਰ ਦਾ ਬਿਜਲੀ ਬਿੱਲ ਮੀਡੀਆ ਅੱਗੇ ਪੇਸ਼ ਕੀਤਾ।

ਉਨਾਂ ਦੱਸਿਆ ਕਿ ਇਸ ਗ਼ਰੀਬ ਪਰਿਵਾਰ ਨੂੰ 7 ਹਜ਼ਾਰ 8 ਸੌ ਰੁਪਏ ਦਾ ਬਿੱਲ ਭੇਜਿਆ ਗਿਆ ਅਤੇ ਇਸ ਬਿੱਲ ‘ਚ 7 ਹਜ਼ਾਰ ਰੁਪਏ ਪੁਰਾਣੇ ਬਕਾਏ ਦੇ ਹਨ, ਜਦੋਂ ਕਿ ਮੁੱਖ ਮੰਤਰੀ ਨੇ ਪੁਰਾਣੇ ਬਕਾਏ ਮੁਆਫ਼ ਕਰਨ ਦਾ ਐਲਾਨ ਕੀਤਾ ਸੀ। ਅਜਿਹਾ ਹੀ ਝੂਠ ਪਾਣੀ ਦੇ ਬਿੱਲ ਘੱਟ ਕਰਨ ਬਾਰੇ ਚੰਨੀ ਵੱਲੋਂ ਬੋਲਿਆ ਜਾ ਰਿਹਾ ਹੈ, ਜਦੋਂ ਕਿ ਲੋਕਾਂ ਨੂੰ ਪਾਣੀ ਦੇ ਬਿੱਲ 50 ਰੁਪਏ ਦੀ ਥਾਂ ਸੈਂਕੜੇ ਰੁਪਇਆ ਵਿੱਚ ਆ ਰਹੇ ਹਨ।

ਮੁੱਖ ਮੰਤਰੀ ਵੱਲੋਂ ਜ਼ੀਰੋ ਕੀਮਤ ਦਾ ਬਿਜਲੀ ਬਿੱਲ ਦਿਖਾਉਣ ਬਾਰੇ ਜੈ ਸਿੰਘ ਰੋੜੀ ਨੇ ਕਿਹਾ ਕਿ ਅੱਜ ਵੀ ਪੰਜਾਬੀਆਂ ਨੂੰ ਬਿਜਲੀ ਦੇ ਬਿੱਲ ਐਨੇ ਜ਼ਿਆਦਾ ਆ ਰਹੇ ਹਨ ਕਿ ਬਿੱਲ ਅਦਾ ਕਰਨ ਲਈ ਵੀ ਕਰਜ਼ਾ ਲੈਣਾ ਪੈ ਰਿਹਾ ਹੈ। ਸੱਚ ਤਾਂ ਇਹ ਹੈ ਕਿ ਪੰਜਾਬ ‘ਚ ਗ਼ਰੀਬ ਪਰਿਵਾਰਾਂ ਦਾ ਬਿੱਲ ਵੀ ਜ਼ੀਰੋ ਨਹੀਂ ਹੋਇਆ ਅਤੇ ਨਾ ਹੀ ਬਕਾਏ ਬਿੱਲ ਮੁਆਫ਼ ਹੋਏ ਹਨ।

‘ਆਪ’ ਆਗੂ ਨੇ ਮੁੱਖ ਮੰਤਰੀ ਚੰਨੀ ਨੂੰ ਸਵਾਲ ਕੀਤਾ ਕਿ ਮੁੱਖ ਮੰਤਰੀ ਦੱਸਣ ਕਿੰਨੀਆਂ ਕਾਰਪੋਰੇਟ ਬਿਜਲੀ ਕੰਪਨੀਆਂ ਪੰਜਾਬ ਵਿਚੋਂ ਚਲੀਆਂ ਗਈਆਂ ਹਨ? ਕਿਹੜੇ ਮਾਰੂ ਬਿਜਲੀ ਸਮਝੌਤੇ ਰੱਦ ਕੀਤੇ ਹਨ? ਕਿਹੜੇ ਕੇਬਲ ਮਾਫ਼ੀਆ ਨੂੰ ਨੱਥ ਪਾਈ ਹੈ?

ਰੇਤ ਮਾਫ਼ੀਆ ਦਾ ਕਿੱਥੇ ਲੱਕ ਤੋੜਿਆ ਗਿਆ ਹੈ ? ਜੈ ਸਿੰਘ ਰੋੜੀ ਨੇ ਕਿਹਾ ਕਿ ਸਚਾਈ ਇਹ ਹੈ ਕਿ ਪੰਜ ਸਾਲ ਪੰਜਾਬ ਨੂੰ ਹਰ ਖੇਤਰ ਵਿੱਚ ਲੁੱਟਣ ਵਾਲੀ ਕਾਂਗਰਸ ਸਰਕਾਰ ਕੇਵਲ 72 ਦਿਨਾਂ ਦੇ ਐਲਾਨਾਂ ਨਾਲ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਸਰਕਾਰ ਨੇ ਪੰਜ ਸਾਲਾਂ ਦੌਰਾਨ ਲੋਕ ਹਿਤੈਸ਼ੀ ਕੋਈ ਕੰਮ ਨਹੀਂ ਕੀਤਾ, ਇਸ ਲਈ ਚੰਨੀ ਸਰਕਾਰ ਪੰਜ ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਵਾਸੀਆਂ ਅੱਗੇ ਨਹੀਂ ਰੱਖ ਰਹੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਸਿੱਖਾਂ ਦੀ ਲੜਾਈ ਲੜਨ ਦੀ ਥਾਂ ਇਕ ਸਿਆਸੀ ਪਾਰਟੀ ਦੀ ਲੜਾਈ ਨਾ ਲੜਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ: ਮਨਜਿੰਦਰ ਸਿੰਘ ਸਿਰਸਾ

ਯੈੱਸ ਪੰਜਾਬ ਚੰਡੀਗੜ੍ਹ, 16 ਜਨਵਰੀ, 2022: ਭਾਜਪਾ ਦੇ ਸਿੱਖ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਲੀ ਦੇ ਸਿੱਖਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨੂੰ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,495FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼