Wednesday, April 17, 2024

ਵਾਹਿਗੁਰੂ

spot_img
spot_img

ਕਾਤਲ ਟੈਨੀ ਮਿਸ਼ਰਾ ਨੂੰ ਲੋਕ ਸਭਾ ਟਿਕਟ ਦੇ ਕੇ ਮੋਦੀ ਨੇ ਕਿਸਾਨਾਂ ਦਾ ਅਪਮਾਨ ਕੀਤਾ: ਮਹਿਲਾ ਕਿਸਾਨ ਯੂਨੀਅਨ

- Advertisement -

ਯੈੱਸ ਪੰਜਾਬ
ਜਲੰਧਰ, 3 ਮਾਰਚ, 2024

ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਮੈਂਬਰ ਮਹਿਲਾ ਕਿਸਾਨ ਯੂਨੀਅਨ ਨੇ ਭਾਜਪਾ ਵੱਲੋਂ ਕਾਤਲ ਟੈਨੀ ਮਿਸ਼ਰਾ ਨੂੰ ਲੋਕ ਸਭਾ ਦੀ ਟਿਕਟ ਦੇਣ ਦੇ ਫੈਸਲੇ ਦੀ ਤਿੱਖੀ ਨਿਖੇਧੀ ਕਰਦਿਆਂ ਇਸ ਕਦਮ ਉਤੇ ਡੂੰਘੀ ਨਿਰਾਸ਼ਾ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਫੈਸਲੇ ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਸਾਨਾਂ ਦੇ ਜ਼ਖਮਾਂ ‘ਤੇ ਲੂਣ ਰਗੜਿਆ ਹੈ।

ਇੱਕ ਬਿਆਨ ਵਿੱਚ ਮਹਿਲਾ ਕਿਸਾਨ ਯੂਨੀਅਨ (ਐਮ.ਕੇ.ਯੂ.) ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਦੇਸ਼ ਦੇ ਲੋਕ ਇਸ ਅਪਮਾਨ ਨੂੰ ਨਹੀਂ ਭੁੱਲਣਗੇ ਅਤੇ ਅਗਾਮੀ ਚੋਣਾਂ ਵਿੱਚ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਐਮ.ਕੇ.ਯੂ. ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਦਾ ਮੁਕੰਮਲ ਬਾਈਕਾਟ ਕਰਨ ਦਾ ਸੱਦਾ ਦਿੰਦੀ ਹੈ।

ਮਹਿਲਾ ਕਿਸਾਨ ਆਗੂ ਨੇ ਅਫਸੋਸ ਪ੍ਰਗਟਾਇਆ ਕਿ ਟੈਨੀ ਮਿਸ਼ਰਾ ਅਤੇ ਉਸ ਦੇ ਪੁੱਤਰ ਆਸ਼ੀਸ਼ ਮਿਸ਼ਰਾ ਮਾਨਵੀ ਜੀਵਨ ਪ੍ਰਤੀ ਲਾਪ੍ਰਵਾਹ ਅਤੇ ਕਿਸਾਨਾਂ ਵਿਰੁੱਧ ਇਕਪਾਸੜ ਹਿੰਸਾ ਕਰਨ ਦਾ ਜਿਉਂਦਾ ਜਾਗਦਾ ਪ੍ਰਮਾਣ ਹਨ ਜੋ ਉੱਤਰ ਪ੍ਰਦੇਸ਼ ਵਿੱਚ ਲਖੀਮਪੁਰ ਖੀਰੀ ਘਟਨਾ ਵਿੱਚ ਦਿਨ-ਦਿਹਾੜੇ ਆਪਣੀ ਗੱਡੀ ਹੇਠਾਂ ਦਰੜ ਕੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਮਾਰਨ ਲਈ ਸਿੱਧੇ ਜ਼ਿੰਮੇਵਾਰ ਹਨ।

ਉਸਨੇ ਕਿਹਾ ਕਿ ਕਤਲ ਦੇ ਕੇਸਾਂ ਵਿੱਚ ਸ਼ਾਮਲ ਹੋਣ ਦੇ ਬਾਵਜੂਦ, ਮਿਸ਼ਰਾ ਨੂੰ ਸੰਸਦੀ ਟਿਕਟ ਨਾਲ ਨਿਵਾਜਿਆ ਗਿਆ ਹੈ ਜੋ ਮੋਦੀ ਸਰਕਾਰ ਦੀ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਘੋਰ ਉਦਾਸੀਨਤਾ ਦਾ ਸਪੱਸ਼ਟ ਸੰਦੇਸ਼ ਹੈ।

ਬੀਬਾ ਰਾਜੂ ਨੇ ਜ਼ੋਰ ਦੇ ਕੇ ਕਿਹਾ ਕਿ ਲਖੀਮਪੁਰ ਖੀਰੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਕੇਵਲ ਇੱਕ ਮੰਗ ਹੀ ਨਹੀਂ ਬਲਕਿ ਇਸ ਉੱਪਰ ਪਹਿਰਾ ਦੇਣਾ ਐਸ.ਕੇ.ਐਮ. ਦੀ ਨੈਤਿਕ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਵਿਆਪਕ ਵਿਰੋਧ ਨੂੰ ਅਣਗੌਲੇ ਕਰਦਿਆਂ ਭਾਜਪਾ ਵੱਲੋਂ ਮਿਸ਼ਰਾ ਨੂੰ ਦੁਬਾਰਾ ਟਿਕਟ ਦੇਣ ਦਾ ਫੈਸਲਾ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਉਸਦੀ ਬੇਰੁਖੀ ਅਤੇ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।

ਇਸ ਤੋਂ ਇਲਾਵਾ, ਬੀਬਾ ਰਾਜੂ ਨੇ ਪੰਜਾਬ ਦੀਆਂ ਸਰਹੱਦਾਂ ‘ਤੇ ਬੈਠੇ ਸ਼ਾਂਤਮਈ ਕਿਸਾਨਾਂ ਉਪਰ ਹਰਿਆਣਾ ਪੁਲਿਸ ਦੇ ਬੇਰਹਿਮ ਹਮਲਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਕਾਨੂੰਨ ਅਤੇ ਵਿਵਸਥਾ ਨਾਲ ਨਜਿੱਠਣ ਲਈ ਮੋਦੀ ਸਰਕਾਰ ਤੇ ਉਸ ਦੀਆਂ “ਡਬਲ ਇੰਜਣ” ਸਰਕਾਰਾਂ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ।

ਉਨਾਂ ਦਲੀਲ ਦਿੱਤੀ ਕਿ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹਨ ਅਤੇ ਜਨਰਲ ਮਾਈਕਲ ਓਡਵਾਇਰ ਦੁਆਰਾ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਕਤਲੇਆਮ ਵਰਗੇ ਇਤਿਹਾਸਕ ਅੱਤਿਆਚਾਰਾਂ ਦੀ ਯਾਦ ਦਿਵਾਉਂਦੀਆਂ ਹਨ।

ਉਨ੍ਹਾਂ ਸਪੱਸ਼ਟ ਕਿਹਾ ਕਿ ਮਹਿਲਾ ਕਿਸਾਨ ਯੂਨੀਅਨ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਇੱਕਮੁੱਠ ਤੇ ਚੱਟਾਨ ਵਾਂਗ ਖੜੀ ਹੈ ਅਤੇ ਮੁਲਕ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦੀ ਹੈ ਕਿ ਉਹ ਆਮ ਚੋਣਾਂ ਵਿੱਚ ਭਾਜਪਾ ਦੀ ਹਿੰਸਾ ਅਤੇ ਬੇਇਨਸਾਫ਼ੀ ਦੀ ਰਾਜਨੀਤੀ ਦੇ ਖਿਲਾਫ ਵੋਟ ਦੇਣ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...