Sunday, January 23, 2022

ਵਾਹਿਗੁਰੂ

spot_img








ਕਾਨੂੰਨ ਵਾਪਸ ਲੈਣ ਸਮੇਂ ਪ੍ਰਧਾਨ ਮੰਤਰੀ ਵੱਲੋਂ 700 ਕਿਸਾਨਾਂ ਦੀ ਸ਼ਹਾਦਤ ਅਤੇ ਐਮ.ਐਸ.ਪੀ. ਬਾਰੇ ਚੁੱਪੀ ਨਿੰਦਣਯੋਗ: ਜਸਵੀਰ ਸਿੰਘ ਗੜ੍ਹੀ

ਯੈੱਸ ਪੰਜਾਬ
ਫਗਵਾੜਾ/ਜਲੰਧਰ, 30 ਨਵੰਬਰ, 2021 –
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਮੋਦੀ ਸਰਕਾਰ ਵੱਲੋਂ ਲਿਆਏ ਤਿੰਨ ਕਾਲੇ ਕਾਨੂੰਨ ਸੰਸਦ ਵਿਚ ਰੱਦ ਹੋਣ ’ਤੇ ਸਮੁੱਚੇ ਕਿਸਾਨ ਅਤੇ ਮਜ਼ਦੂਰ ਭਾਈਚਾਰੇ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਜਿਸ ਸਬਰ ਅਤੇ ਸ਼ਿੱਦਤ ਦੇ ਨਾਲ ਕਿਸਾਨਾਂ ਅੰਦੋਲਨ ਚਲਾਇਆ ਇਸ ਸੰਘਰਸ਼ ਨੂੰ ਇਤਿਹਾਸ ਦੇ ਸੁਨਹਿਰੇ ਪੰਨਿਆਂ ਵਿਚ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਪਰ ਇਸ ਦੇ ਨਾਲ ਨਾਲ ਇਸ ਗੱਲ ਨੂੰ ਵੀ ਹਮੇਸ਼ਾ ਯਾਦ ਰੱਖਿਆ ਜਾਵੇਗਾ ਕਿ ਭਾਜਪਾ ਨੇ ਕਿਸ ਤਰ੍ਹਾਂ ਆਪਣੀ ਹਕੂਮਤ ਚਲਾਈ ਅਤੇ ਕਿਸਾਨਾਂ ਨਾਲ ਮਾੜਾ ਵਰਤਾਅ ਕੀਤਾ ਜੋ ਕਿ ਬੜੀ ਹੀ ਨਿੰਦਨਯੋਗ ਗੱਲ ਹੈ। ਗੜ੍ਹੀ ਨੇ ਕਿਹਾ ਕਿ 11 ਦੌਰ ਦੀ ਅਸਫਲ ਗੱਲਬਾਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਾਨਾਸ਼ਾਹੀ ਰਵੱਈਆ ਭਾਜਪਾ ਦੀ ਹਕੂਮਤ ’ਤੇ ਕਾਲਾ ਕਲੰਕ ਹੈ। ਅੰਦੋਲਨ ਵਿਚ ਸ਼ਹੀਦ ਹੋਏ 700 ਕਿਸਾਨਾਂ ਦੇ ਸੀਵਿਆਂ ’ਤੇ ਬੈਠੀ ਭਾਰਤੀ ਜਨਤਾ ਪਾਰਟੀ ਪਿਛਲੇ ਦਿਨੀਂ ਲੱਡੂ ਵੰਡਣ ਦਾ ਡਰਾਮਾ ਕਰ ਰਹੀ ਸੀ ਜਿਸ ਦੀ ਬਹੁਜਨ ਸਮਾਜ ਪਾਰਟੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ।

ਗੜ੍ਹੀ ਨੇ ਕਿਹਾ ਕਿ ਜਿਸ ਵੇਲੇ ਪਾਰਲੀਮੈਂਟ ਵਿਚ ਭਾਰਤੀ ਜਨਤਾ ਪਾਰਟੀ ਨੇ ਕਾਲੇ ਕਾਨੂੰਨ ਰੱਦ ਕੀਤੇ ਉਸ ਵੇਲੇ ਉਨ੍ਹਾਂ ਵੱਲੋਂ ਨਾ ਤਾਂ ਉਨ੍ਹਾਂ ਸ਼ਹੀਦਾਂ ਦੀ ਗੱਲ ਕੀਤੀ ਗਈ, ਨਾ ਉਨ੍ਹਾਂ ਦੇ ਵਾਰਸਾਂ ਨੂੰ ਨੌਕਰੀ ਜਾਂ ਮੁਆਵਜ਼ੇ ਦਾ ਕੋਈ ਐਲਾਨ ਕੀਤਾ। ਗੜ੍ਹੀ ਨੇ ਮੋਦੀ ਸਰਕਾਰ ’ਤੇ ਸਵਾਲ ਉਠਾਉਂਦਿਆਂ ਪੁੱਛਿਆ ਕਿ ਕਿਸਾਨ ਅੰਦੋਲਨ ਵਿਚ ਜੋ 1 ਲੱਖ ਦੇ ਕਰੀਬ ਪਰਚੇ ਕਿਸਾਨਾਂ ’ਤੇ ਦਰਜ ਕੀਤੇ ਗਏ ਮੋਦੀ ਸਰਕਾਰ ਵੱਲੋਂ ਉਸ ਬਾਰੇ ਕੀ ਕੀਤਾ ਗਿਆ ਇਸ ਬਾਰੇ ਕੋਈ ਗੱਲਬਾਤ ਨਹੀਂ ਕੀਤੀ ਗਈ।

ਐਮ. ਐਸ. ਪੀ. ਜੋ ਕਿ 23 ਫਸਲਾਂ ’ਤੇ ਮਿਲਦਾ ਹੈ ਉਨ੍ਹਾਂ ਬਾਰੇ ਮਾਣਯੋਗ ਪ੍ਰਧਾਨ ਮੰਤਰੀ ਸਾਬ੍ਹ ਚੁੱਪ ਕਿਉਂ ਹਨ। ਗੜ੍ਹੀ ਨੇ ਕਿਹਾ ਕਿ ਕਿਸਾਨਾਂ ਨੂੰ ਟਿੱਚ ਸਮਝਣ ਵਾਲੇ ਪ੍ਰਧਾਨ ਮੰਤਰੀ ਨੂੰ ਇਹ ਯਾਦ ਹੋਣਾ ਚਾਹੀਦਾ ਹੈ ਕਿ ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ 40 ਕਰੋੜ ਲੋਕਾਂ ਦਾ ਢਿੱਡ ਭਰਨ ਵਾਲਾ ਕਿਸਾਨ ਹੀ ਹੈ। ਕਿਸਾਨਾਂ ਨੂੰ ਫਸਲ ’ਤੇ ਐਮ. ਐਸ. ਪੀ ਦੇਣੀ ਨਾ ਸਿਰਫ ਕਿਸਾਨਾਂ ਦੇ ਹਿੱਤ ਵਿਚ ਹੈ ਸਗੋਂ ਸਮੁੱਚੇ ਦੇਸ਼ਵਾਸੀਆਂ ਦੇ ਹਿੱਤ ਵਿਚ ਹੈ।

ਗੜ੍ਹੀ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਢੰਗ ਨਾਲ ਤੁਸੀਂ ਅੰਦੋਲਨ ਨੂੰ ਚਲਾਇਆ ਬਹੁਜਨ ਸਮਾਜ ਪਾਰਟੀ ਉਸ ਨੂੰ ਸਲਾਮ ਕਰਦੀ ਹੈ ਅਤੇ ਜਿਨ੍ਹਾਂ ਮਜ਼ਦੂਰਾਂ ਨੇ ਅੰਦੋਲਨ ਵਿਚ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਉਨ੍ਹਾਂ ਨੂੰ ਵੀ ਬਹੁਜਨ ਸਮਾਜ ਪਾਰਟੀ ਵੱਲੋਂ ਸਲੂਟ ਹੈ।

ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਉਨ੍ਹਾਂ ਚੇਹਰਿਆਂ ’ਤੇ ਨਜ਼ਰ ਰੱਖਣ ਦੀ ਲੋੜ ਹੈ ਜੋ ਸਿਆਸੀ ਫਾਇਦੇ ਲਈ ਸੰਘਰਸ਼ ਦਾ ਸਹਾਰਾ ਲੈਂਦੇ ਆਏ ਹਨ ਅਤੇ ਆਪਣੀ ਸਿਆਸਤ ਚਮਕਾਉਣ ਦੇ ਲਈ ਕਿਸਾਨ ਅੰਦੋਲਨ ਦਾ ਇਸਤੇਮਾਲ ਕਰਨਾ ਚਾਹੁੰਦੇ ਹਨ। ਕਿਸਾਨ ਜਥੇਬੰਦੀਆਂ ਨੂੰ ਉਨ੍ਹਾਂ ਸਵਾਰਥੀ ਚੇਹਰਿਆਂ ਨੂੰ ਵੀ ਬੇਨਕਾਬ ਕਰਨਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫ਼ਾਈਲ ਕਲੀਅਰ ਨਾ ਕੀਤੀ ਤਾਂ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਾਂਗੇ: ਪੰਥਕ ਧਿਰਾਂ

ਯੈੱਸ ਪੰਜਾਬ ਅੰਮ੍ਰਿਤਸਰ, 20 ਜਨਵਰੀ, 2022 - ਸਜਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆਂ ਸੰਘਰਸ਼ਸ਼ੀਲ ਸਿੱਖ...

ਦਿੱਲੀ ਸਰਕਾਰ ਕੈਦੀਆਂ ਦੇ ਜਮਹੂਰੀ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਬੰਦ ਕਰੇ – ਰਿਹਾਈ ਮੋਰਚੇ ਨੇ ਕੈਦੀਆਂ ਦੇ ਸਜ਼ਾ ਸਮੀਖਿਆ ਅਧਿਕਾਰਾਂ ਦਾ ਕੀਤਾ ਖੁਲਾਸਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਤੌਰ 'ਤੇ ਅਤਵਾਦੀ ਗਤਿਵਿਧਿਆਂ ਜਾਂ ਘਿਨਾਉਣੇ ਜੁਰਮ ਵਿੱਚ ਸ਼ਾਮਲ...

ਸੰਗਤਾਂ ਦੇ ਫਤਵੇ ਮੁਤਾਬਕ 30 ਮੈਂਬਰੀ ਟੀਮ ਦਿੱਲੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਾਸਤੇ ਤਿਆਰ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਚੋਣਾਂ ਵਿਚ ਸੰਗਤ ਵੱਲੋਂ ਦਿੱਤੇ...

55 ਮੈਂਬਰੀ ਹਾਉਸ ਪੂਰਾ ਹੋਣ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਗੈਰ-ਕਾਨੂੰਨੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਲੁਧਿਆਣਾ ਵਿਖ਼ੇ ਗੁਟਕਾ ਸਾਹਿਬ ਦੀ ਬੇਅਦਬੀ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਘਟਨਾ ਦੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਜਨਵਰੀ, 2022; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਦੇ ਬਸੰਤ ਨਗਰ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ...

ਕਾਬੁਲ ਗੁਰਦਆਰੇ ’ਤੇ ਹਮਲੇ ਦਾ ‘ਮਾਸਟਰਮਾਈਂਡ’ ਅਸਲਮ ਫ਼ਾਰੂਕੀ ਮਾਰਿਆ ਗਿਆ; ਗੋਲੀਬਾਰੀ ਵਿੱਚ ਮਾਰੇ ਗਏ ਸਨ 27 ਅਫ਼ਗਾਨ ਸਿੱਖ

ਯੈੱਸ ਪੰਜਾਬ ਕਾਬੁਲ, ਅਫ਼ਗਾਨਿਸਤਾਨ, 19 ਜਨਵਰੀ 2022: ਕਾਬੁਲ ਦੇ ਗੁਰਦੁਆਰਾ ਹਰਿ ਰਾਏ ਸਾਹਿਬ ਵਿੱਚ ਗੋਲੀਬਾਰੀ ਕਰਕੇ 27 ਅਫ਼ਗਾਨ ਸਿੱਖਾਂ ਨੂੂੰ ਮੌਤ ਦੇ ਘਾਟ ਉਤਾਰ ਦੇਣ ਦੀ ਘਟਨਾ ਦੇ ਮਾਸਟਰਮਾਈਂਡ ਅਤੇ ਇਸਲਾਮਿਕ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,504FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼