Sunday, April 14, 2024

ਵਾਹਿਗੁਰੂ

spot_img
spot_img

ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਹਰਿਆਣਾ ਬਾਰਡਰ ਉਤੇ ਕਿਸਾਨਾਂ ਨਾਲ ਹੋਏ ਤਸ਼ੱਦਦ ਦੇ ਵਿਰੋਧ ਵਜੋਂ ਭਾਜਪਾ ਸਰਕਾਰਾਂ ਦੇ ਖਿਲਾਫ਼ ਕੀਤਾ ਮੁਜਾਹਰਾ

- Advertisement -

ਦਲਜੀਤ ਕੌਰ
ਪਟਿਆਲਾ, 29 ਫਰਵਰੀ, 2024:

ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬਾ ਭਰ ਵਿੱਚ ਖਨੌਰੀ ਅਤੇ ਸ਼ੰਭੂ ਬਾਰਡਰ ਤੇ ਕਿਸਾਨਾਂ ਉਤੇ ਢਾਹੇ ਜਬਰ ਦੇ ਵਿਰੋਧ ਵਿੱਚ ਰੋਸ਼ ਪ੍ਰਦਰਸ਼ਨ ਕੀਤੇ ਗਏ ਜਿਸ ਤਹਿਤ ਅੱਜ ਪਟਿਆਲਾ ਦੇ ਨਹਿਰੂ ਪਾਰਕ ਵਿਖੇ ਵੱਡੀ ਗਿਣਤੀ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਝੰਡੇ ਹੇਠ ਕਿਸਾਨਾਂ ਨੇ ਇਕੱਠੇ ਹੋ ਕੇ ਰੋਸ਼ ਪ੍ਰਦਰਸ਼ਨ ਕੀਤਾ।

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ ਵੱਲੋਂ ਮੰਗ ਕੀਤੀ ਗਈ ਕਿ ਸ਼ਹੀਦ ਕਿਸਾਨ ਸੁਭਕਰਨ ਸਿੰਘ ਦੇ ਕਾਤਲ ਕੇੰਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਬਰਖਾਸਤ ਕਰਕੇ ਕਤਲ ਕੇਸ ਦਰਜ ਕੀਤਾ ਜਾਵੇ।

ਇਸਦੇ ਨਾਲ ਹੀ ਕਿ ਭਾਜਪਾ ਸਰਕਾਰਾਂ ਕਾਰਪੋਰੇਟਸ ਦੀਆਂ ਕਠਪੁਤਲੀਆਂ ਬਣ ਕੇ ਲੋਕ ਵਿਰੋਧੀ ਨੀਤੀਆਂ ਤਹਿਤ ਕਿਰਤੀ ਲੋਕਾਂ ਦਾ ਉਜਾੜਾ ਕਰ ਰਹੀਆਂ ਹਨ।

ਇਸਦੇ ਨਾਲ ਹੀ ਭਗਵੇੰਕਰਨ ਦਾ ਏਜੰਡਾ ਲਾਗੂ ਕਰਕੇ ਦੇਸ਼ ਅੰਦਰ ਫਿਰਕਾਪ੍ਰਸਤੀ ਦਾ ਜਹਿਰ ਫੈਲਾ ਕੇ ਅਗਲੀਆਂ ਲੋਕ ਸਭਾ ਚੋਣਾਂ ਜਿਤਣ ਲਈ ਕੰਮ ਕਰ ਰਹੀਆਂ ਹਨ।

ਓਹਨਾਂ 14 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਦਿੱਲੀ ਵਿਖੇ ਹੋਣ ਵਾਲੀ ਮਹਾਂ ਪੰਚਾਇਤ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ।

ਇਸ ਮੋਕੇ ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਨੇ ਕਿਹਾ ਕਿਸਾਨਾਂ ਉਤੇ ਜਬਰ ਢਾਹਣ ਦੇ ਮਾਮਲੇ ਦੀ ਸੁਪਰੀਮ ਕੋਰਟ ਦੇ ਜੱਜ ਤੋਂ ਨਿਆਂਇਕ ਜਾਂਚ ਕਰਵਾਈ ਜਾਵੇ ਕਿਸਾਨਾਂ ਦੇ ਰਾਹ ਵਿੱਚ ਖੜ੍ਹੀਆਂ ਕੀਤੀਆਂ ਰੋਕਾ ਹਟਾਈਆਂ ਜਾਣ ਅਤੇ ਕਿਸਾਨਾਂ ਦੇ ਭੰਨੇ ਗਏ ਟਰੈਕਟਰ ਅਤੇ ਹੋਰ ਵਾਹਨਾਂ ਦਾ ਮੁਆਵਜਾ ਦੀਤਾ ਜਾਵੇ ਇਸ ਮੋਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਸਕੱਤਰ ਦਲਜਿੰਦਰ ਸਿੰਘ ਹਰਿਆਉ,ਜਿਲ੍ਹਾ ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਦੇਧਨਾ,ਜਸਵੀਰ ਸਿੰਘ ਫਤਿਹਪੁਰ, ਸ਼ੇਰ ਸਿੰਘ ਕਾਕੜਾ,ਮਨਿੰਦਰ ਸਿੰਘ ਤਰਖਾਣ ਮਾਜਰਾ,ਜਰਨੈਲ ਸਿੰਘ ਮਰਦਾਹੇੜੀ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਸਟੇਜ ਸਕੱਤਰ ਕੁਲਬੀਰ ਸਿੰਘ ਟੋਡਰਪੁਰ ਰਹੇ।

ਰੋਸ ਪ੍ਰਦਰਸ਼ਨ ਉਪਰੰਤ ਪਟਿਆਲਾ ਦੇ ਬਾਜਾਰ ਵਿੱਚ ਰੋਹ ਭਰਭੂਰ ਮੁਜ਼ਾਹਰਾ ਕੀਤਾ ਅਤੇ ਜਿਲ੍ਹਾ ਮੀਤ ਪ੍ਰਧਾਨ ਹਰਵਿੰਦਰ ਸਿੰਘ ਗਿਲ ਨੇ ਆਏ ਕਿਸਾਨ ਸਾਥੀਆਂ ਦਾ ਧੰਨਵਾਦ ਕੀਤਾ।

ਇਸ ਮੋਕੇ ਬਲਾਕ ਆਗੂ ਨਵਦੀਪ ਸਿੰਘ ਟੋਡਰਪੁਰ, ਰਣਧੀਰ ਸਿੰਘ, ਗੁਰਵੰਤ ਸਿੰਘ ਫਤਿਹਪੁਰ ਤੋਂ ਇਲਾਵਾ ਦਰਸਨ ਸਿੰਘ ਦੇਧਨਾ, ਗੁਰਸੇਵ ਸਿੰਘ, ਸੁਲਤਾਨ ਸਿੰਘ, ਰਿਟਾਇਰਡ ਲੈਫਟੀਨੈਂਟ ਫਲਾਇੰਗ ਅਫਸਰ ਭਗਵੰਤ ਸਿੰਘ ਬਾਜਵਾ, ਅਮ੍ਰਿਤਪਾਲ ਸਿੰਘ ਗਰੇਵਾਲ, ਸੁਖਬੀਰ ਸਿੰਘ ਬੈਨੀਪਾਲ, ਸੁਨੀਲ ਕੁਮਾਰ ਪਟਿਆਲਾ, ਸੋਨੂ ਵਿਰਕ, ਵਿੱਕੀ ਸਿੱਧੂ, ਦੀਪ ਸਰਪੰਚ ਚੁਨਾਗਰਾ ਆਦਿ ਸ਼ਾਮਿਲ ਰਹੇ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...