Friday, June 13, 2025
spot_img
spot_img
spot_img
spot_img

ਕਿਸਾਨਾਂ ਨੂੰ ਉਹਨਾਂ ਦੀ ਮੰਗ ਅਨੂਸਾਰ ਜ਼ਮੀਨ ਐਕਵਾਇਰ ਕਰਨ ਦਾ ਮੁਆਵਜ਼ਾ ਦੇ ਕੇ ਕੌਮੀ ਸ਼ਾਹਮਾਰਗਾਂ ਦੀ ਉਸਾਰੀ ਦੇ ਮਸਲੇ ਹੱਲ ਕਰਵਾਓ: ਸੁਖਬੀਰ ਬਾਦਲ ਨੇ CM ਨੂੰ ਆਖਿਆ

ਯੈੱਸ ਪੰਜਾਬ
ਚੰਡੀਗੜ੍ਹ, 12 ਜੁਲਾਈ, 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਕਿਸਾਨਾਂ ਨੂੰ ਉਹਨਾਂ ਦੀਆਂ ਮੰਗਾਂ ਮੁਤਾਬਕ ਮੁਆਵਜ਼ਾ ਦੇ ਕੇ ਕੌਮੀ ਸ਼ਾਹ ਮਾਰਗਾਂ ਦੀ ਉਸਾਰੀ ਵਿਚ ਆਏ ਸਾਰੇ ਅੜਿਕਿਆਂ ਨੂੰ ਦੂਰ ਕਰਨ ਅਤੇ 3303 ਕਰੋੜ ਰੁਪਏ ਦੇ ਤਿੰਨ ਰੱਦ ਹੋਏ ਅਤੇ 4942 ਕਰੋੜ ਰੁਪਏ 4 ਹੋਰ ਪ੍ਰਾਜੈਕਟ ਰੱਦ ਕਰਨ ਦੇ ਫੈਸਲਿਆਂ ਦੀ ਸਮੀਖਿਆ ਕੀਤੇ ਜਾਣ ਦੀ ਮੰਗ ਕਰਨ।

ਸੂਬੇ ਵਿਚ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨ ਐਚ ਏ ਆਈ) ਤਿੰਨ ਕੌਮੀ ਸ਼ਾਹ ਮਾਰਗ ਪ੍ਰਾਜੈਕਟ ਕੀਤੇ ਜਾਣ ਅਤੇ 4 ਹੋਰਨਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਣ ’ਤੇ ਹੈਰਾਨੀ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲਾਂ ਅਜਿਹੀ ਕਾਰਵਾਈ ਕਦੇ ਨਹੀਂ ਹੋਈ।

ਉਹਨਾਂ ਕਿਹਾ ਕਿ ਇਹਨਾਂ ਮਾੜੇ ਹਾਲਾਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਵਾਜਬ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕਰਦੇ ਕਿਸਾਨਾਂ ਨੂੰ ਮਿਲਣ ਤੋਂ ਵੀ ਨਾਂਹ ਕਰ ਦਿੱਤੀ ਅਤੇ ਮੁਆਵਜ਼ਾ ਐਲਾਨੇ ਜਾਣ ਤੇ ਕਿਸਾਨਾਂ ਨੂੰ ਵੰਡੇ ਜਾਣ ਵਿਚ ਵੀ ਹੈਰਾਨੀਜਨਕ ਦੇਰੀ ਹੋਈ ਹੈ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਫੌਰੀ ਕਾਰਵਾਈ ਕਰਨ ਅਤੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਪੰਜਾਬੀਆਂ ਨੂੰ ਦੱਸੇ ਕਿ ਉਹ 3700 ਕਰੋੜ ਰੁਪਏ ਦੀ ਵੰਡ ਨਾ ਕਰਨ ਅਤੇ 845 ਹੈਕਟੇਅਰ ਜ਼ਮੀਨ ਲਈ ਮੁਆਵਜ਼ੇ ਦਾ ਫੈਸਲਾ ਨਾ ਕਰਨ ਕਰ ਕੇ ਵਿਕਾਸ ਦੇ ਰਾਹ ਵਿਚ ਅੜਿਕਾ ਕਿਉਂ ਬਣ ਰਹੀ ਹੈ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੋਂ ਸਿੱਖਣ ਜਿਹਨਾਂ ਨੇ 2016 ਵਿਚ ਪਟਿਆਲਾ ਵਿਚ ਦੱਖਣੀ ਬਾਈਪਾਸ ਲਈ ਐਕਵਾਇਰ ਕੀਤੀ ਜ਼ਮੀਨ ਲਈ ਕਿਸਾਨਾਂ ਨੂੰ 1.93 ਕਰੋੜ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਸੀ। ਉਹਨਾਂਕਿਹਾ ਕਿ ਹੁਣ 7 ਸਾਲਾਂ ਬਾਅਦ ਆਪ ਸਰਕਾਰ ਉੱਤਰੀ ਬਾਈਪਾਸ ਵਾਸਤੇ ਸਿਰਫ 30 ਲੱਖ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਦੇ ਐਲਾਨ ਕਰ ਰਹੀ ਹੈ।

ਉਹਨਾਂ ਕਿਹਾ ਕਿ ਕਿਸਾਨਾਂ ਨੂੰ ਨਿਆਂ ਦੇਣ ਲਈ ਹਰ ਯਤਨ ਕੀਤਾ ਜਾਣਾ ਚਾਹੀਦਾ ਹੈ ਅਤੇ ਉੱਤਰੀ ਬਾਈਪਾਸ ਲਈ ਐਕਵਾਇਰ ਕੀਤੀ ਜਾ ਰਹੀ 300 ਏਕੜ ਜ਼ਮੀਨ ਵਾਸਤੇ ਕਿਸਾਨਾਂ ਨੂੰ 2.88 ਕਰੋੜ ਰੁਪਏ ਪ੍ਰਤੀ ਏਕੜ ਦੇ ਬੇਸ ਰੇਟ ਨਾਲ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਸੂਬੇ ਦੇ ਹੋਰ ਹਿੱਸਿਆਂ ਵਿਚ ਵੀ ਇਹੋ ਜਿਹੇ ਹੀ ਹਾਲਾਤ ਹਨ ਕਿਉ਼ਂਕਿ ਆਪ ਸਰਕਾਰ ਕਿਸਾਨਾਂ ਨੂੰ ਚਿੱਲੜ ਦੇਣ ਦੀ ਪੇਸ਼ਕਸ਼ ਕਰ ਰਹੀ ਹੈ ਜਿਸ ਕਾਰਣ ਸੂਬੇ ਵਿਚ ਅਹਿਮ ਹਾਈਵੇ ਪ੍ਰਾਜੈਕਟ ਖ਼ਤਰੇ ਵਿਚ ਪੈ ਗਏ ਹਨ ਜਿਸ ਨਾਲ ਸੂਬੇ ਦਾ ਵਿਕਾਸ ਜੁੜਿਆ ਹੋਇਆ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪ੍ਰਾਪੇਗੰਡੇ ਵਾਲੀਆਂ ਸਾਰੀਆਂ ਕਾਰਵਾਈਆਂ ਬੰਦ ਕਰਨ, ਹਾਲਾਤ ਦੀ ਸਮੀਖਿਆ ਕਰਨ, ਨਿਸ਼ਚਿਤ ਸਮੇਂ ਵਿਚ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਕਿਸਾਨਾਂ ਦੀ ਮੰਗ ਮੁਤਾਬਕ ਉਹਨਾਂ ਨੂੰ ਪੈਸਾ ਦਿੱਤਾ ਜਾਵੇ। ਉਹਨਾਂਕਿਹਾ ਕਿ ਮੁੱਖ ਮੰਤਰੀ ਤਿੰਨ ਪ੍ਰਾਜੈਕਟਾਂ ਨੂੰ ਰੱਦ ਕਰਨ ਤੇ ਚਾਰ ਹੋਰਨਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਆਰੰਭਣ ਦੇ ਫੈਸਲਿਆਂ ਦੀ ਸਮੀਖਿਆ ਦੀ ਮੰਗ ਕਰਨ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਦੇ ਵਿਕਾਸ ਵਾਸਤੇ ਮਿਆਰੀ ਹਾਈਵੇ ਦੀ ਬਹੁਤ ਅਹਿਮੀਅਤ ਹੈ। ਉਹਨਾਂ ਮੁੱਖ ਮੰਤਰੀ ਨੂੰ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹਾਈਵੇ ਵਿਕਾਸ ਨੂੰ ਸਭ ਤੋਂ ਪਹਿਲੀ ਤਰਜੀਹ ਬਣਾਇਆ ਸੀ ਅਤੇ 30 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟ ਸਫਲਤਾ ਨਾਲ ਮੁਕੰਮਲ ਕੀਤੇ ਸਨ। ਤੁਸੀਂ ਆਪਣੀਆਂ ਕਾਰਵਾਈਆਂ ਨਾਲ ਇਸ ਕੰਮ ਨੂੰ ਰੋਕਣ ਨਾਲੋਂ ਬਾਦਲ ਸਾਹਿਬ ਦੀ ਵਿਰਾਸਤ ਅੱਗੇ ਤੋਰਨ ਤੇ ਪ੍ਰਾਜੈਕਟ ਮੁਕੰਮਲ ਕਰਵਾਉਣ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼