Tuesday, January 19, 2021
Markfed Sohna New

verka new year

Innocent Hearts INNOKIDS Banner

ਕਿਸਾਨਾਂ ਨੂੰ Khalistani ਦੱਸਣ ’ਤੇ ਭੜਕੇ Amarinder, ਕਿਹਾ Khattar ਦੇ ਮੁਆਫ਼ੀ ਮੰਗਣ ਤਕ ਉਸ ਨਾਲ ਕੋਈ ਗੱਲਬਾਤ ਨਹੀਂ ਕਰਾਂਗਾ

ਯੈੱਸ ਪੰਜਾਬ
ਚੰਡੀਗੜ੍ਹ, 28 ਨਵੰਬਰ, 2020:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਉਤੇ ਜੁਲਮ ਢਾਹੁਣ ਲਈ ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ ਕਰੜੇ ਹੱਥੀਂ ਲੈਂਦਿਆਂ ਐਮ.ਐਲ. ਖੱਟਰ ਨੂੰ ਸਪੱਸ਼ਟ ਤੌਰ ਉਤੇ ਮੁਆਫੀ ਮੰਗਣ ਲਈ ਆਖਿਆ। ਉਹਨਾਂ ਨੇ ਖੱਟਰ ਉਤੇ ਝੂਠ ਫੈਲਾਉਣ ਅਤੇ ਉਸ ਮਸਲੇ ਵਿੱਚ ਟੰਗ ਅੜਾਉਣ ਦਾ ਦੋਸ਼ ਲਾਇਆ ਜਿਸ ਦਾ ਉਹਨਾਂ ਦੇ ਸੂਬੇ ਨਾਲ ਕੋਈ ਲੈਣਾ-ਦੇਣਾ ਹੀ ਨਹੀਂ ਹੈ।

ਮੀਡੀਆ ਨਾਲ ਲੜੀਵਾਰ ਮੁਲਾਕਾਤਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਖੱਟਰ ਇਹ ਝੂਠ ਬੋਲ ਰਿਹਾ ਹੈ ਕਿ ਉਸ ਨੇ ਕਈ ਵਾਰ ਮੇਰੇ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਮੈਂ ਜਵਾਬ ਨਹੀਂ ਦਿੱਤਾ। ਪਰ ਹੁਣ ਉਸ ਨੇ ਮੇਰੇ ਕਿਸਾਨਾਂ ਨਾਲ ਜੋ ਕੁਝ ਕੀਤਾ ਹੈ, ਮੈਂ ਉਸ ਨਾਲ ਬਿਲਕੁਲ ਗੱਲ ਨਹੀਂ ਕਰਨੀ, ਚਾਹੇ 10 ਵਾਰ ਕੋਸ਼ਿਸ਼ ਕਰਕੇ ਦੇਖ ਲਵੇ। ਜਦੋਂ ਤੱਕ ਖੱਟਰ ਮੁਆਫੀ ਨਹੀਂ ਮੰਗਦਾ ਅਤੇ ਇਹ ਨਹੀਂ ਮੰਨ ਲੈਂਦਾ ਕਿ ਮੈਂ ਪੰਜਾਬ ਦੇ ਕਿਸਾਨਾਂ ਨਾਲ ਗਲਤ ਕੀਤਾ, ਮੈਂ ਉਸ ਨੂੰ ਮੁਆਫ ਨਹੀਂ ਕਰਾਂਗਾ।“

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਵੱਲੋਂ ਪੰਜਾਬ ਦੇ ਕਿਸਾਨਾਂ ਉਪਰ ਅੱਥਰੂ ਗੈਸ ਛੱਡਣ ਅਤੇ ਲਾਠੀਚਾਰਜ ਕਰਨ ਅਤੇ ਜਲ ਤੋਪਾਂ ਦੀਆਂ ਬੁਛਾੜਾਂ ਮਾਰਨ ਤੋਂ ਬਾਅਦ ਬਹੁਤ ਸਾਰੇ ਕਿਸਾਨ ਜ਼ਖਮੀ ਹੋਏ ਜਿਸ ਕਰਕੇ ਉਹਨਾਂ ਵੱਲੋਂ ਖੱਟਰ ਨਾਲ ਗੱਲ ਕਰਨ ਦੀ ਕੋਈ ਤੁੱਕ ਨਹੀਂ ਬਣਦੀ, ਚਾਹੇ ਉਹ ਗੁਆਂਢੀ ਹੈ ਜਾਂ ਨਹੀਂ। ਉਹਨਾਂ ਕਿਹਾ ਕਿ ਜੇਕਰ ਉਹ ਕਿਸਾਨਾਂ ਦੇ ਮੁੱਦੇ ਉਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਈ ਵਾਰ ਗੱਲ ਕਰ ਸਕਦੇ ਹਨ ਤਾਂ ਉਹ ਆਪਣੇ ਗੁਆਂਢੀ ਮੁੱਖ ਮੰਤਰੀ ਨਾਲ ਗੱਲ ਕਰਨ ਤੋਂ ਪਿੱਛੇ ਕਿਉਂ ਹਟਦੇ, ਜੇਕਰ ਖੱਟਰ ਨੇ ਸੱਚਮੁੱਚ ਹੀ ਰਾਬਤਾ ਕਾਇਮ ਕੀਤਾ ਹੁੰਦਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵਿੱਚ ਸ਼ਾਂਤਮਈ ਢੰਗ ਨਾਲ ਜਾਣ ਦੇਣ ਦੀ ਇਜਾਜ਼ਤ ਨਾ ਦੇਣ ਦੇ ਫੈਸਲੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਅਤੇ ਇੱਥੋਂ ਤੱਕ ਕਿ ਦਿੱਲੀ ਸਰਕਾਰ ਨੂੰ ਉਹਨਾਂ ਦੇ ਆਉਣ ਉਤੇ ਕੋਈ ਇਤਰਾਜ਼ ਨਹੀਂ ਹੈ ਤਾਂ ਇਹਨਾਂ ਵਿਚਕਾਰ ਟੰਗ ਅੜਾਉਣ ਵਾਲਾ ਖੱਟਰ ਕੌਣ ਹੁੰਦਾ? ਸਮੁੱਚੇ ਮਸਲੇ ਵਿੱਚ ਦਖ਼ਲਅੰਦਾਜੀ ਕਰਨ ਨਾਲ ਖੱਟਰ ਦਾ ਕੀ ਲੈਣਾ-ਦੇਣਾ ਹੈ।

ਗੁੱਸੇ ਨਾਲ ਭਰੇ ਕੈਪਟਨ ਅਮਰਿੰਦਰ ਸਿੰਘ ਨੇ ਬੇਹੂਦਾ ਦੋਸ਼ ਲਾਉਣ ਉਤੇ ਖੱਟਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਇਹ ਕਹਿ ਰਿਹਾ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਕਿਸਾਨਾਂ ਨੂੰ ਉਕਸਾ ਕੇ ਅੰਦੋਲਨ ਲਈ ਭੜਕਾ ਰਿਹਾ ਹੈ। ਉਹਨਾਂ ਕਿਹਾ,”ਮੈਂ ਧੁਰ ਅੰਦਰੋਂ ਰਾਸ਼ਟਰਵਾਦੀ ਹਾਂ, ਮੈਂ ਸਰਹੱਦੀ ਸੂਬਾ ਚਲਾਉਂਦਾ ਹਾਂ ਅਤੇ ਅਜਿਹਾ ਕੁਝ ਕਦੇ ਵੀ ਨਹੀਂ ਕੀਤਾ ਕਿ ਜਿਸ ਨਾਲ ਅਮਨ-ਕਾਨੂੰਨ ਦੀ ਵਿਵਸਥਾ ਲਈ ਮੁਸ਼ਕਲ ਪੈਦਾ ਹੁੰਦੀ ਹੋਵੇ।“ ਉਹਨਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਨੇ ਪਿਛਲੇ 60 ਦਿਨਾਂ ਤੋਂ ਬਿਨਾਂ ਕਿਸੇ ਸਮੱਸਿਆ ਤੋਂ ਸੂਬੇ ਦੇ ਰੇਲ ਟਰੈਕ ਰੋਕੇ ਜਿਸ ਨਾਲ ਸੂਬੇ ਨੂੰ 43000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਸਹਿਣਾ ਪਿਆ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਮੈਂ ਖੱਟਰ ਦੀਆਂ ਬੇਤੁੱਕੀਆਂ ਗੱਲਾਂ ਦਾ ਕੋਈ ਜਵਾਬ ਨਹੀਂ ਦੇਵਾਂਗਾ। ਕੀ ਮੇਰੇ ਕੋਲ ਕਿਸਾਨਾਂ ਨੂੰ ਭੜਕਾਉਣ ਤੋਂ ਇਲਾਵਾ ਕੋਈ ਹੋਰ ਚੰਗਾ ਕੰਮ ਕਰਨ ਲਈ ਨਹੀਂ ਹੈ?” ਕਈ ਵਾਰ ਉਹ ਕਹਿੰਦੇ ਹਨ ਕਿ ਇਹ ਖਾਲਿਸਤਾਨੀ ਹਨ ਜੋ ਰੋਸ ਪ੍ਰਦਰਸ਼ਨ ਕਰਾ ਰਹੇ ਹਨ ਅਤੇ ਕਈ ਵਾਰ ਪ੍ਰਦਰਸ਼ਨਾਂ ਲਈ ਮੇਰੇ ਉਤੇ ਦੋਸ਼ ਲਾਉਂਦੇ ਹਨ। ਉਹਨਾਂ ਨੂੰ ਆਪਣਾ ਫੈਸਲਾ ਕਰ ਲੈਣ ਦਿਓ।“ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੀ ਸ਼ਮੂਲੀਅਤ ਨਹੀਂ ਹੈ ਸਗੋਂ ਇਹ ਕਿਸਾਨਂ ਦਾ ਸੁਭਾਵਿਕ ਪ੍ਰਤੀਕਰਮ ਹੈ ਜੋ ਆਪਣੇ ਭਵਿੱਖ ਦੀ ਲੜਾਈ ਲੜ ਰਹੇ ਹਨ।

ਕਿਸਾਨਾਂ ਉਪਰ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਕਰਨ ਦੇ ਦੋਸ਼ ਲਾਉਣ ਲਈ ਖੱਟਰ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਾਨੂੰਨ ਦਾ ਪਾਲਣ ਕਰਨ ਵਾਲੇ ਨਾਗਰਿਕ ਹਨ ਅਤੇ ਦੂਜੇ ਪਾਸੇ ਹਰਿਆਣਾ ਹੈ ਜਿਸ ਨੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਅਤੇ ਕਿਸਾਨਾਂ ਨੂੰ ਜਬਰੀ ਰੋਕਣ ਲਈ ਕੌਮੀ ਮਾਰਗ ਉਤੇ ਅੜਿੱਕੇ ਖੜ੍ਹੇ ਕੀਤੇ।

ਖੱਟਰ ਦੇ ਦਾਅਵੇ ਕਿ ਹਰਿਆਣਾ ਦੇ ਕਿਸਾਨ `ਦਿੱਲੀ ਚੱਲੋ` ਅੰਦੋਲਨ ਦਾ ਹਿੱਸਾ ਨਹੀਂ ਸਨ, ਨੂੰ ਹਾਸੋਹੀਣਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਖੁਫ਼ੀਆ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਗੁਆਂਢੀ ਰਾਜ ਦੇ ਤਕਰੀਬਨ 40000-50000 ਕਿਸਾਨ ਕੌਮੀ ਰਾਜਧਾਨੀ ਵੱਲ ਮਾਰਚ `ਚ ਸ਼ਾਮਲ ਹੋਏ ਜਿਸ ਬਾਰੇ ਕੇਂਦਰ ਦੀਆਂ ਖੁਫੀਆ ਰਿਪੋਰਟਾਂ ਵਿੱਚ ਵੀ ਸਾਹਮਣੇ ਆਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚੁਟਕੀ ਲੈਂਦਿਆਂ ਕਿਹਾ “ਉਹ (ਖੱਟਰ) ਨਹੀਂ ਜਾਣਦੇ ਕਿ ਉਨ੍ਹਾਂ ਦੇ ਆਪਣੇ ਰਾਜ ਵਿਚ ਕੀ ਹੋ ਰਿਹਾ ਹੈ ਅਤੇ ਉਹ ਮੈਨੂੰ ਦੱਸ ਰਹੇ ਹਨ ਕਿ ਮੈਂ ਆਪਣੇ ਸੂਬੇ ਵਿੱਚ ਕੀ ਕਰਨਾ ਹੈ!”

ਮੁੱਖ ਮੰਤਰੀ ਨੇ ਕਿਹਾ ਕਿਸਾਨਾਂ ਨੂੰ ਰੋਸ ਕਰਨ ਅਤੇ ਆਪਣੀ ਗੱਲ ਰੱਖਣ ਦੇ ਨਾਲ-ਨਾਲ ਆਪਣਾ ਗੁੱਸਾ ਅਤੇ ਭਾਵਨਾਵਾਂ ਜ਼ਾਹਰ ਕਰਨ ਲਈ ਆਪਣੀ ਖੁਦ ਦੀ ਕੌਮੀ ਰਾਜਧਾਨੀ ਵਿੱਚ ਜਾਣ ਦਾ ਪੂਰਾ ਹੱਕ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਜਾਣਦੇ ਹਨ ਕਿ ਕਿਸਾਨ ਕੀ ਮਹਿਸੂਸ ਕਰ ਰਹੇ ਹਨ, ਇਸੇ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਸੂਬੇ `ਚੋਂ ਬਾਹਰ ਮਾਰਚ ਕਰਨ ਜਾਣ ਅਤੇ ਰੇਲਵੇ ਟਰੈਕਾਂ `ਤੇ ਬੈਠਣ ਤੋਂ ਨਹੀਂ ਰੋਕਿਆ। ਇਹ ਦੱਸਦਿਆਂ ਕਿ ਕਿਸਾਨਾਂ ਨੇ ਕਈ ਦਿਨ ਪਹਿਲਾਂ ਇੱਥੋਂ ਤੱਕ ਕਿ ਰੇਲ ਨਾਕਾਬੰਦੀ ਹਟਾਉਣ ਤੋਂ ਪਹਿਲਾਂ ਹੀ ਦਿੱਲੀ ਜਾਣ ਦਾ ਆਪਣਾ ਫ਼ੈਸਲਾ ਸੁਣਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਇਸ ਵਿੱਚ ਕਿਵੇਂ ਪੈ ਸਕਦੇ ਸਨ?

ਮੁੱਖ ਮੰਤਰੀ ਨੇ ਟਿੱਪਣੀ ਕੀਤੀ “ਅੰਦੋਲਨਕਾਰੀ ਕਿਸਾਨ, ਜਿਸ ਵਿੱਚ ਵੱਡੀ ਗਿਣਤੀ ਨੌਜਵਾਨ ਸ਼ਾਮਲ ਹਨ, ਆਪਣੇ ਦਿਲੋਂ ਬੋਲ ਰਹੇ ਹਨ, ਉਹ ਆਪਣੇ ਦਿਲ ਦੀ ਆਵਾਜ਼ ਸੁਣ ਰਹੇ ਹਨ। ਇਹ ਉਨ੍ਹਾਂ ਦੇ ਭਵਿੱਖ, ਉਨ੍ਹਾਂ ਦੇ ਜੀਵਨ ਦਾ ਸਵਾਲ ਹੈ, ਉਹ ਖੇਤੀ ਬਿੱਲਾਂ `ਤੇ ਨਾਰਾਜ਼ ਹਨ ਜੋ ਮੰਡੀਆਂ ਅਤੇ ਆੜ੍ਹਤੀਆ ਦੀ 100 ਸਾਲ ਪੁਰਾਣੀ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਗੱਲ ਕਰਦੇ ਹਨ।”

ਉਨ੍ਹਾਂ ਅੱਗੇ ਕਿਹਾ ਕਿ ਉਹ ਕਿਸਾਨੀ ਸੰਘਰਸ਼ ਦੇ ਪਿੱਛੇ ਹੋਣ ਸਬੰਧੀ ਬੇਬੁਨਿਆਦ ਦੋਸ਼ਾਂ ਨੂੰ ਸਵੀਕਾਰ ਨਹੀਂ ਕਰਨਗੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕਿਸਾਨ ਸਿਰਫ਼ ਆਪਣੀ ਆਵਾਜ਼ ਬੁਲੰਦ ਕਰਨਾ ਚਾਹੁੰਦੇ ਹਨ, ਉਹ ਆਪਣੀ ਗੱਲ ਰੱਖਣਾ ਚਾਹੁੰਦੇ ਹਨ, ਇਸ ਲਈ ਕੋਈ ਕਿਵੇਂ ਉਨ੍ਹਾਂ ਨੂੰ ਰੋਕ ਸਕਦਾ ਹੈ।

ਇਹ ਐਲਾਨ ਕਰਦਿਆਂ ਕਿ ਕੋਈ ਵੀ ਕਾਰਪੋਰੇਟ ਘਰਾਣਿਆਂ ਨੂੰ ਖੇਤੀਬਾੜੀ ਮੰਡੀਕਰਨ ਪ੍ਰਣਾਲੀ ਵਿੱਚ ਆਉਣ ਤੋਂ ਨਹੀਂ ਰੋਕ ਰਿਹਾ, ਮੁੱਖ ਮੰਤਰੀ ਨੇ ਕਿਹਾ ਕਿ ਉਹ ਹੁਣ ਵੀ ਪੰਜਾਬ ਵਿੱਚ ਖਰੀਦ ਕਰ ਰਹੇ ਹਨ ਅਤੇ ਆਪਣਾ ਕਾਰੋਬਾਰ ਚਲਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਮੌਜੂਦਾ ਪ੍ਰਣਾਲੀ ਨੂੰ ਜਾਰੀ ਰੱਖਦੇ ਹੋਏ ਅਜਿਹਾ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਮਸਲੇ ਦਾ ਨਿਪਟਾਰਾ ਹੋਵੇ ਅਤੇ ਟਕਰਾਅ ਖਤਮ ਹੋ ਜਾਵੇ ਅਤੇ ਉਹ ਮਸਲੇ ਦੇ ਹੱਲ ਲਈ ਜੋ ਸਹਾਇਤਾ ਕਰ ਸਕਦੇ ਹਨ, ਉਹ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ `ਤੇ ਬਣੀ ਪੇਚੀਦਗੀ ਨੂੰ ਖ਼ਤਮ ਕਰਨ ਲਈ ਕਿਸੇ ਵੀ ਕੋਸ਼ਿਸ਼ ਦੀ ਹਮਾਇਤ ਕਰਨ ਲਈ ਉਹ ਤਿਆਰ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਇਸ ਦਾ ਹੱਲ ਲੱਭਣਾ ਪਏਗਾ।

ਉਨ੍ਹਾਂ ਕਿਹਾ, “ਜੇਕਰ ਭਾਰਤ ਸਰਕਾਰ ਇਸ ਮੁੱਦੇ ਦੇ ਹੱਲ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਬਣਨ ਲਈ ਕਹਿੰਦੀ ਹੈ ਤਾਂ ਅਸੀਂ ਜ਼ਰੂਰ ਜਾਵਾਂਗੇ।” ਉਨ੍ਹਾਂ ਅੱਗੇ ਕਿਹਾ “ਮੇਰਾ ਉਦੇਸ਼ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਹੈ।“ ਕੈਪਟਨ ਅਮਰਿੰਦਰ ਨੇ ਸੁਝਾਅ ਦਿੱਤਾ ਕਿ ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ ਲਈ ਕੇਂਦਰ ਨੂੰ ਖ਼ੁਰਾਕ ਸੁਰੱਖਿਆ ਐਕਟ ਵਿਚ ਸੋਧ ਕਰਨੀ ਚਾਹੀਦੀ ਹੈ।

ਕੈਪਟਨ ਅਮਰਿੰਦਰ ਨੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਰਾਜਪਾਲ ਸੂਬੇ ਵੱਲੋਂ ਪਾਸ ਕੀਤੇ ਸੋਧਾਂ ਬਿੱਲਾਂ ਨੂੰ ਅੱਗੇ ਰਾਸ਼ਟਰਪਤੀ ਕੋਲ ਭੇਜਣ ਦੀ ਬਜਾਏ ਬਿੱਲਾਂ ਨੂੰ ਲੈ ਕੇ ਬੈਠੇ ਹੋਏ ਹਨ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਐਨ.ਆਈ.ਏ. ਵੱਲੋਂ ਨੋਟਿਸ ਕੱਢਣੇ ਮੰਦਭਾਗੇ: ਬਾਬਾ ਬਲਬੀਰ ਸਿੰਘ

ਯੈੱਸ ਪੰਜਾਬ ਅੰਮ੍ਰਿਤਸਰ, 18 ਜਨਵਰੀ, 2021: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ...

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਹਿਬ ਏ ਕਮਾਲ ਸਰਬੰਸ ਦਾਨੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

’ਤੇ ਹੁਣ ‘ਖ਼ਾਲਸਾ ਏਡ’ ਨੂੰ ਵੀ ਐਨ.ਆਈ.ਏ. ਦੇ ਨੋਟਿਸ – ਸੰਸਥਾ ਨੇ ਕਿਹਾ ‘ਸਹਿਯੋਗ...

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2021: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਸੰਘਰਸ਼ਸ਼ੀਲ ਕਿਸਾਨਾਂ ਦੇ ਸਮਰਥਕਾਂ ਨੂੰ ਨੋਟਿਸ ਭੇਜਣ ਤੋਂ ਬਾਅਦ ਹੁਣ ‘ਖ਼ਾਲਸਾ ਏਡ’ ਦੀ ਇੰਡੀਆ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸੁਪਰੀਮ ਕੋਰਟ ਦੀ ਕਮੇਟੀ ਕਿਸਾਨਾਂ ਲਈ ਮਿੱਠਾ ਜ਼ਹਿਰ, ਇਸੇ ਕਰਕੇ ਕਿਸਾਨਾਂ ਨੇ ਪ੍ਰਵਾਨ ਨਹੀਂ...

ਯੈੱਸ ਪੰਜਾਬ ਨਵੀਂ ਦਿੱਲੀ, 15 ਜਨਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕਿਸਾਨਾਂ ਨੇ ਸੁਪਰੀਮ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਜਥੇਦਾਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ...

ਯੈੱਸ ਪੰਜਾਬ ਮੁਕਤਸਰ ਸਾਹਿਬ, 15 ਜਨਵਰੀ, 2021 - ਮੁਕਤਸਰ ਦੇ 40(ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿੱਖ ਬੱਚਿਆਂ ਤੇ ਨੌਜੁਆਨਾਂ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਸਿੱਖ ਬੀਬੀਆਂ ਦੀ ਅਹਿਮ ਜ਼ੁੰਮੇਵਾਰੀ:...

ਯੈੱਸ ਪੰਜਾਬ ਸ੍ਰੀ ਮੁਕਤਸਰ ਸਾਹਿਬ, 13 ਜਨਵਰੀ, 2021 - ਸਿੱਖ ਇਤਿਹਾਸ ਦੇ ਚਾਲ੍ਹੀ ਮੁਕਤਿਆਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਮਾਘੀ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਮਿਲੀ ਜ਼ਮਾਨਤ, ਭੜਕਾਊ ਗ਼ੀਤ ਦੇ ਮਾਮਲੇ ’ਚ ਹੋਈ ਸੀ ਗ੍ਰਿਫ਼ਤਾਰੀ

ਯੈੱਸ ਪੰਜਾਬ ਪਟਿਆਲਾ, 13 ਜਨਵਰੀ, 2021: ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਅੱਜ ਪਟਿਆਲਾ ਦੀ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਸ਼੍ਰੀ ਬਰਾੜ ਦੇ ਵਕੀਲ ਅਨੁਸਾਰ ਅਦਾਲਤ ਨੇ ਉਸਨੂੰ 50 ਹਜ਼ਾਰ ਦੇ ਮੁਚੱਲਕੇ ’ਤੇ ਰਿਹਾਅ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਕੇਵੀ ਸੇਜ ਨੇ ਆਪਣਾ ਰੋਮਾਂਟਿਕ ਬੀਟ ਨੰਬਰ ‘ਆਕੜਾਂ’ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 12, 2021: ਰੋਮਾਂਸ ਹਮੇਸ਼ਾ ਹੀ ਸੰਗੀਤ ਉਦਯੋਗ ਦੀ ਰੀੜ ਦੀ ਹੱਡੀ ਰਿਹਾ ਹੈ, ਹਾਲਾਂਕਿ, ਛੋਟੇ ਮੋਟੇ ਫੇਰ ਬਦਲ ਚ ਕੋਈ ਨੁਕਸਾਨ ਨਹੀਂ ਹੈ। ਇਸ ਵਾਰ, ਸਾਡੀ ਸੰਗੀਤ ਇੰਡਸਟਰੀ ਦੇ ਉਭਰਦੇ ਕਲਾਕਾਰ 'ਕੇਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਸ਼੍ਰੀ ਬਰਾੜ ਦੇ ਪਿਤਾ ਦੀ ਗ੍ਰਿਫ਼ਤਾਰੀ ਕੋਰੀ ਅਫ਼ਵਾਹ: ਐਸ.ਐਸ.ਪੀ.ਪਟਿਆਲਾ ਵਿਕਰਮਜੀਤ ਦੁੱਗਲ

ਯੈੱਸ ਪੰਜਾਬ ਪਟਿਆਲਾ, 11 ਜਨਵਰੀ,2021 - ਗਾਇਕ ਤੇ ਗੀਤਕਾਰ ਸ੍ਰੀ ਬਰਾੜ ਦੇ ਪਿਤਾ ਨੂੰ ਗ੍ਰਿਫ਼ਤਾਰ ਕਰਨ ਦੇ ਸੋਸ਼ਲ ਮੀਡੀਆ ਮੈਸੇਜ ਨੂੰ ਅਫ਼ਵਾਹ ਕਰਾਰ ਦਿੰਦਿਆਂ, ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਇੰਕਮ ਟੈਕਸ ਜਾਂਚ ਬਾਰੇ ਖ਼ਬਰਾਂ ’ਤੇ ਬੋਲੇ ਦਿਲਜੀਤ ਦੋਸਾਂਝ, ਭਾਰਤ ਦਾ ਨਾਗਰਿਕ ਹੋਣ ਦਾ ਵੀ ਸਬੂਤ ਦੇਣਾ ਪੈ ਰਿਹਾ

ਯੈੱਸ ਪੰਜਾਬ ਮੁੰਬਈ, 4 ਜਨਵਰੀ, 2021: ਕਿਸਾਨ ਸੰਘਰਸ਼ ਦਾ ਡਟ ਕੇ ਸਮਰਥਨ ਕਰ ਰਹੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਉਨ੍ਹਾਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਕਿਸਾਨ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ‘ਵੈੱਬ ਸੀਰੀਜ਼’ ‘ਵਾਰਨਿੰਗ’ ਹੁਣ ਫ਼ਿਲਮ ਬਣੇਗੀ, ਟੀਜ਼ਰ ਹੋਇਆ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 4, 2021: 'ਵਾਰਨਿੰਗ', ਇਕ ਵੈੱਬ ਸੀਰੀਜ਼ ਜਿਸ ਨੇ ਨਾ ਸਿਰਫ ਪੰਜਾਬ ਵਿਚ ਇਕ ਵੈੱਬ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਬਲਕਿ ਫਿਲਮ ਨਿਰਮਾਤਾਵਾਂ ਲਈ ਇਕ ਨਵਾਂ ਦਰਸ਼ਕਾਂ ਦੀ ਮਾਰਕੀਟ ਵੀ ਖੋਲਿਆ। ਗਿੱਪੀ ਗਰੇਵਾਲ ਦੀ...
- Advertisement -HSB Diwali FF Highl

ਸੋਸ਼ਲ ਮੀਡੀਆ

20,468FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਲੱਗਦੀ ਫਾਲ ਪਈ ਜਾਪਦੀ ਮੋਰਚੇ ਵਿੱਚ, ਬਚਿਆ ਜਾਂਦਾ ਤਾਂ ਬਚਣ ਕਿਸਾਨ ਭਾਈ

ਅੱਜ-ਨਾਮਾ ਲੱਗਦੀ ਫਾਲ ਪਈ ਜਾਪਦੀ ਮੋਰਚੇ ਵਿੱਚ, ਬਚਿਆ ਜਾਂਦਾ ਤਾਂ ਬਚਣ ਕਿਸਾਨ ਭਾਈ। ਰਾਜਸੀ ਆਗੂ ਸੰਪਰਕ ਵਿੱਚ ਕਹੇ ਜਾਂਦੇ, ਫੜਨੀ ਮੁਸ਼ਕਲ ਹੈ ਵਗੀ ਜ਼ਬਾਨ ਭਾਈ। ਆਪੋ ਵਿੱਚ ਜਦ ਚੱਲ...

ਲੰਮੀਆਂ ਤਾਣ ਕੇ ਸੁੱਤਾ ਪਿਆ ਲੋਕਤੰਤਰ, ਬਣਿਆ ਚਾਕਰ ਆ ਵੱਡੇ ਘਰਾਣਿਆਂ ਦਾ

ਅੱਜ-ਨਾਮਾ ਚੁੱਕੀਏ ਕਲਮ ਤਾਂ ਲਿਖਣ ਨੂੰ ਕੀ ਲਿਖੀਏ, ਲਿਖਣੋਂ ਕਲਮ ਵੀ ਕਦਮ ਅਟਕਾਏ ਬੇਲੀ। ਰੁਲਦਾ ਫਿਰਦਾ ਈ ਮੁਲਕ ਦਾ ਅੰਨ-ਦਾਤਾ, ਉਹਦੀ ਸੁਣੀ ਫਰਿਆਦ ਨਹੀਂ ਜਾਏ ਬੇਲੀ। ਪੈਲੀਆਂ ਛੱਡ ਉਹ...

ਲੱਗਣਾ ਟੀਕਾ ਕੋਰੋਨਾ ਦਾ ਸ਼ੁਰੂ ਹੋਇਆ, ਚੰਗਾ ਕੋਈ ਤੇ ਮਾੜਾ ਕੋਈ ਕਹੇ ਮੀਆਂ

ਅੱਜ-ਨਾਮਾ ਲੱਗਣਾ ਟੀਕਾ ਕੋਰੋਨਾ ਦਾ ਸ਼ੁਰੂ ਹੋਇਆ, ਚੰਗਾ ਕੋਈ ਤੇ ਮਾੜਾ ਕੋਈ ਕਹੇ ਮੀਆਂ। ਟਿਪਣੀ ਕਰਨ ਦੇ ਆਦੀ ਨੇ ਬਹੁਤ ਸਾਰੇ, ਹੁੱਝਾਂ ਮਾਰਨ ਤੋਂ ਕੋਈ ਨਹੀਂ ਰਹੇ ਮੀਆਂ। ਯੱਕੜ...

ਲੜਦੇ ਹੱਕਾਂ ਲਈ ਪਏ ਕਿਰਸਾਨ ਦਿੱਲੀ, ਲੱਗਦੀ ਕਿਸੇ ਵੀ ਬੰਨੇ ਨਹੀਂ ਬਾਤ ਬੇਲੀ

ਅੱਜ-ਨਾਮਾ ਲੜਦੇ ਹੱਕਾਂ ਲਈ ਪਏ ਕਿਰਸਾਨ ਦਿੱਲੀ, ਲੱਗਦੀ ਕਿਸੇ ਵੀ ਬੰਨੇ ਨਹੀਂ ਬਾਤ ਬੇਲੀ। ਕਰਦੀ ਬੈਠਕ ਸਰਕਾਰ ਆ ਰਸਮ ਵਾਂਗੂੰ, ਮੁੱਕਦਿਆਂ ਤੱਕ ਹੋ ਜਾਂਦੀ ਹੈ ਰਾਤ ਬੇਲੀ। ਸੱਜੇ-ਖੱਬੇ ਦੀਆਂ...

ਹੇਮਾ ਮਾਲਿਨੀ ਜਿੱਦਣ ਸੀ ਚੁੱਪ ਤੋੜੀ, ਲੱਗੀ ਵੰਡਣ ਸੀ ਨਵਾਂ ਗਿਆਨ ਭਾਈ

ਅੱਜ-ਨਾਮਾ ਹੇਮਾ ਮਾਲਿਨੀ ਜਿੱਦਣ ਸੀ ਚੁੱਪ ਤੋੜੀ, ਲੱਗੀ ਵੰਡਣ ਸੀ ਨਵਾਂ ਗਿਆਨ ਭਾਈ। ਆਖੇ ਨੀਤੀ ਜੋ ਮੋਦੀ ਸਰਕਾਰ ਦੀ ਆ, ਉਹਨੂੰ ਜਾਣ ਨਹੀਂ ਸਕੇ ਕਿਸਾਨ ਭਾਈ। ਲਾਗੂ ਨਵਾਂ ਕਾਨੂੰਨ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...

ਕਿਸਾਨੀ ਅੰਦੋਲਨ ਨਾਲ ਬੇਵਫ਼ਾਈ ਕਿਉਂ ਕਰ ਰਿਹਾ ਹੈ ਹਾਕੀ ਵਾਲਾ ਸੰਦੀਪ ਸਿੰਘ? – ਜਗਰੂਪ ਸਿੰਘ ਜਰਖ਼ੜ

ਹਰਿਆਣਾ ਸਟੇਟ ਦਾ ਖੇਡ ਮੰਤਰੀ ਹਾਕੀ ਦਾ ਇੱਕ ਚਰਚਿਤ ਖਿਡਾਰੀ ਹੈ ਜਿਸ ਦਾ ਨਾਮ ਹੈ ਸੰਦੀਪ ਸਿੰਘ ਸ਼ਾਹਬਾਦ ਮਾਰਕੰਡਾ ਜੋ ਪਿਹੋਵਾ ਹਲਕੇ ਤੋਂ ਵਿਧਾਇਕ...

ਪੈਨਲਟੀ ਕਾਰਨਰ ਦਾ ਬਾਦਸ਼ਾਹ ਸੀ ਉਲੰਪੀਅਨ ਸੁਰਜੀਤ ਸਿੰਘ – 37ਵੀਂ ਬਰਸੀ ’ਤੇ ਵਿਸ਼ੇਸ਼ – ਇਕਬਾਲ ਸਿੰਘ ਸੰਧੂ

7 ਜਨਵਰੀ 1984, ਸਮਾਂ ਤਕਰੀਬਨ ਸਾਢੇ ਕੁ ਤਿੰਨ ਵਜ੍ਹੇ ਤੜਕੇ ਦਾ ਸੀ । ਠੰਡ ਵੀ ਅੱਤ-ਦਰਜੇ ਦੀ ਸੀ, ਤਾਪਮਾਨ ਤਕਰੀਬਨ 3 ਡਿਗਰੀ ਸੈਲਸੀਅਸ, ਧੁੰਦ...

ਸੂਰਜ ਦੀ ਸੋਚ, ਸਰਘੀ ਦਾ ਸੁਪਨਾ ਤੇ ਤਲਵਾਰ ਦਾ ਆਸ਼ਕ: ਡਾ. ਅਮਰਜੀਤ ਟਾਂਡਾ

ਗੁਰੂ ਗੋਬਿੰਦ ਸਿੰਘ ਸੂਰਜ ਦੀ ਸੋਚ , ਸਰਘੀ ਦਾ ਸੁਪਨਾ ਤੇ ਅਰਸ਼ ਜੇਡਾ ਬਲੀਆਂ ਦਾ ਦਾਨੀ-ਸ਼ਾਸਤਰ ਅਤੇ ਸ਼ਸਤਰ ਦਾ ਸੁਮੇਲ ਹੈ, ਮਾਡਲ ਹੈ- ਉਹ...

ਨਵਜੋਤ ਸਿੱਧੂ ਤੇ ਕਿਸਾਨ ਸੰਘਰਸ਼ ਦੇ ਭਾਵਨਾਤਮਕ ਕਦਮਾਂ ਦੀ ਪੈੜ- ਡਾ ਅਮਰਜੀਤ ਟਾਂਡਾ

ਬਹੁਤੀ ਵਾਰੀ ਸ਼ਰੀਕ ਲੈ ਬੈਠਦੇ ਨੇ ਬੰਦੇ ਨੂੰ। ਘਰ ਤਬਾਹ ਹੋ ਜਾਂਦੇ ਨੇ ਬੱਚੇ ਬਾਗੀ ਹੋ ਜਾਂਦੇ ਨੇ। ਸਿੱਧੂ ਚੁੱਪ ਨਹੀਂ ਬੈਠ ਸਕਦਾ। ਉਹ...
error: Content is protected !!