Wednesday, January 19, 2022

ਵਾਹਿਗੁਰੂ

spot_img








ਕਿਸਾਨ ਆਪਣੀ ਜ਼ਮੀਨ ਵਿੱਚੋਂ ਖ਼ੁਦ ਰੇਤ ਨਹੀਂ ਕੱਢ ਸਕਦੇ, ਰੇਤ ਕੱਢਣ ਦੇ ਅਧਿਕਾਰ ਕੇਵਲ ਸਰਕਾਰ ਵੱਲੋਂ ਨਾਮਜ਼ਦ ਠੇਕੇਦਾਰਾਂ ਕੋਲ: ਮੁਹੰਮਦ ਇਸ਼ਫ਼ਾਕ

ਯੈੱਸ ਪੰਜਾਬ
ਬਟਾਲਾ, 26 ਨਵੰਬਰ, 2021 –
ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਿਆਸ ਅਤੇ ਰਾਵੀ ਦਰਿਆਵਾਂ ਦੇ ਨੇੜੇ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਰੇਤ ਹੈ ਉਹ ਰੇਤ ਖੁਦ ਨਹੀਂ ਕੱਢ ਸਕਦੇ ਬਲਕਿ ਉਨ੍ਹਾਂ ਨੂੰ ਆਪਣੀ ਮਾਈਨਿੰਗ ਸਾਈਟ ਸਰਕਾਰ ਵੱਲੋਂ ਨਿਯੁਕਤ ਠੇਕੇਦਾਰਾਂ ਨੂੰ ਦੇਣੀ ਹੋਵੇਗੀ। ਇਸ ਬਦਲੇ ਸਬੰਧਤ ਠੇਕੇਦਾਰ ਵੱਲੋਂ ਕਿਸਾਨਾਂ ਨੂੰ ਸਰਕਾਰ ਵੱਲੋਂ ਤਹਿ ਕੀਮਤ ਅਦਾ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਕਿਸਾਨ ਖੁਦ ਹੀ ਆਪਣੇ ਖੇਤਾਂ ਵਿੱਚੋਂ ਖੁਦ ਹੀ ਰੇਤ ਕੱਢ ਰਹੇ ਹਨ ਜੋ ਕਿ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੇਤ ਆਪ ਕੱਢਣ ਦੀ ਬਜਾਏ ਮਾਈਨਿੰਗ ਵਿਭਾਗ ਨਾਲ ਸੰਪਰਕ ਕਰਕੇ ਆਪਣੀ ਸਾਈਟ ਨੂੰ ਸਰਕਾਰ ਨੂੰ ਦੇਣਾ ਚਾਹੀਦਾ ਹੈ।

ਨ੍ਹਾਂ ਕਿਹਾ ਕਿ ਉਸ ਸਾਈਟ ਤੋਂ ਫਿਰ ਰਾਜ ਸਰਕਾਰ ਵੱਲੋਂ ਨਿਰਧਾਰਤ ਠੇਕੇਦਾਰ ਸਰਕਾਰੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਰੇਤ ਕੱਢਣ ਦੇ ਹੱਕਦਾਰ ਹੋਣਗੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਵਿਅਕਤੀ ਆਪਣੇ ਆਪ ਹੀ ਆਪਣੀ ਜ਼ਮੀਨ ਵਿੱਚ ਰੇਤ ਦੀ ਮਾਈਨਿੰਗ ਨਾ ਕਰੇ ਅਜਿਹਾ ਕਰਨਾ ਗੈਰ ਕਾਨੂੰਨੀ ਹੈ ਅਤੇ ਪ੍ਰਸ਼ਾਸਨ ਵੱਲੋਂ ਇਸ ਖਿਲਾਫ ਕਾਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ-2021’ ਪਾਸ ਕਰਕੇ ਸੂਬੇ ਭਰ ਵਿੱਚ ਰੇਤ ਤੇ ਗਰੈਵਲ ਦੇ ਰੇਟ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਤ ਕੀਤੇ ਗਏ ਹਨ। ਇਸੇ ਪਾਲਿਸੀ ਤਹਿਤ ਸਰਕਾਰ ਵੱਲੋਂ ਨਵੀਆਂ ਰੇਤ ਖੱਡਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਦਰਿਆ ਬਿਆਸ ਅਤੇ ਰਾਵੀ ਕਿਨਾਰੇ ਜਿਹੜੇ ਕਿਸਾਨਾਂ ਦੀ ਜ਼ਮੀਨ ਵਿੱਚ ਰੇਤ ਹੈ ਅਤੇ ਉਹ ਰੇਤ ਕਢਵਾਉਣੀ ਚਾਹੁੰਦੇ ਹਨ ਤਾਂ ਉਹ ਮਾਈਨਿੰਗ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਸਿੱਖਾਂ ਦੀ ਲੜਾਈ ਲੜਨ ਦੀ ਥਾਂ ਇਕ ਸਿਆਸੀ ਪਾਰਟੀ ਦੀ ਲੜਾਈ ਨਾ ਲੜਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ: ਮਨਜਿੰਦਰ ਸਿੰਘ ਸਿਰਸਾ

ਯੈੱਸ ਪੰਜਾਬ ਚੰਡੀਗੜ੍ਹ, 16 ਜਨਵਰੀ, 2022: ਭਾਜਪਾ ਦੇ ਸਿੱਖ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਲੀ ਦੇ ਸਿੱਖਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨੂੰ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,495FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼