Thursday, January 20, 2022

ਵਾਹਿਗੁਰੂ

spot_img








ਕਿਸਾਨ ਘੋਲ਼ ਜਾਰੀ; ਪਾਰਲੀਮੈਂਟ ਵੱਲ ਟਰੈਕਟਰ ਮਾਰਚ ਅਤੇ ਸੰਸਾਰ ਵਪਾਰ ਸੰਸਥਾ ਦੇ ਪੁਤਲੇ ਫ਼ੂਕਣ ਦੇ ਪ੍ਰੋਗਰਾਮ 4 ਦਸੰਬਰ ਤੱਕ ਮੁਲਤਵੀ: ਭਾਕਿਯੂ ਏਕਤਾ ਉਗਰਾਹਾਂ

ਯੈੱਸ ਪੰਜਾਬ
ਚੰਡੀਗੜ੍ਹ, 28 ਦਸੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਟਿਕਰੀ ਬਾਰਡਰ ਦਿੱਲੀ ਮੋਰਚੇ ਵਿੱਚ ਹਾਜ਼ਰ ਸਾਰੇ ਜ਼ਿਲ੍ਹਿਆਂ ਦੀਆਂ ਔਰਤਾਂ ਦੀ ਵਿਸ਼ੇਸ਼ ਮੀਟਿੰਗ ਪਕੌੜਾ ਚੌਕ ਲਾਗੇ ਪੱਕੇ ਸ਼ੈੱਡ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਸੈਂਕੜਿਆਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਔਰਤਾਂ ਸ਼ਾਮਲ ਹੋਈਆਂ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਬੀਤੇ ਦਿਨ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦੇ ਫ਼ੈਸਲਿਆਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਸਾਮਰਾਜੀ ਕਾਰਪੋਰੇਟਾਂ ਦੀ ਜਥੇਬੰਦੀ ਸੰਸਾਰ ਵਪਾਰ ਸੰਸਥਾ ਦੀ ਜਨੇਵਾ ਵਿਖੇ 29 ਦਸੰਬਰ ਤੋਂ ਸ਼ੁਰੂ ਹੋਣ ਵਾਲ਼ੀ ਮੀਟਿੰਗ ਮੁਲਤਵੀ ਕੀਤੇ ਜਾਣ ਕਾਰਨ ਉਸਦੇ ਪੁਤਲੇ ਫ਼ੂਕਣ ਦਾ ਪ੍ਰੋਗਰਾਮ ਇਸ ਮੀਟਿੰਗ ਦੀ ਮਿਤੀ ਮੁੜ ਤੈਅ ਹੋਣ ਤੱਕ ਮੁਲਤਵੀ ਕੀਤਾ ਗਿਆ ਹੈ।

ਤਿੰਨੇ ਕਾਲ਼ੇ ਖੇਤੀ ਕਾਨੂੰਨ ਰੱਦ ਕਰਨ ਦਾ ਮਤਾ ਅਤੇ ਸੋਧੇ ਗਏ ਪ੍ਰਦੂਸ਼ਣ ਕਾਨੂੰਨ ਵਿੱਚ ਪਰਾਲ਼ੀ ਸਾੜਨ ਲਈ ਮਜਬੂਰ ਕਿਸਾਨਾਂ ਨੂੰ ਅਪਰਾਧੀ ਨਾ ਮੰਨਣ ਦਾ ਮਤਾ ਪਾਰਲੀਮੈਂਟ ਸੈਸ਼ਨ ਦੇ ਪਹਿਲੇ ਦਿਨਾਂ ਵਿੱਚ ਹੀ ਬਾਕਾਇਦਾ ਪਾਸ ਕਰਨ ਦਾ ਐਲਾਨ ਕੇਂਦਰੀ ਖੇਤੀ ਮੰਤਰੀ ਵੱਲੋਂ ਕੀਤੇ ਜਾਣ ਦੀ ਅਮਲਦਾਰੀ ਪਰਖ਼ਣ ਹਿਤ ਪਾਰਲੀਮੈਂਟ ਵੱਲ ਟਰੈਕਟਰ ਮਾਰਚ ਵੀ 4 ਦਸੰਬਰ ਤੱਕ ਮੁਲਤਵੀ ਕੀਤਾ ਗਿਆ ਹੈ। ਉਦੋਂ ਤੱਕ ਮੌਜੂਦਾ ਘੋਲ਼ ਅਜੇ ਬਾਦਸਤੂਰ ਜਾਰੀ ਰੱਖਿਆ ਜਾਵੇਗਾ। ਪਹਿਲਾਂ ਹੀ ਸਰਕਾਰ ਨੂੰ ਸੌਂਪੇ ਜਾ ਚੁੱਕੇ ਮੰਗ ਪੱਤਰ ‘ਚ ਦਰਜ

ਕਿਸਾਨ ਆਗੂਆਂ ਨੇ ਕਿਹਾ ਕਿ ਐੱਮ ਐੱਸ ਪੀ, ਬਿਜਲੀ ਬਿੱਲ, ਜਨਤਕ ਵੰਡ ਪ੍ਰਣਾਲੀ ਤੋਂ ਇਲਾਵਾ ਘੋਲ਼ ਦੌਰਾਨ ਮੜ੍ਹੇ ਗਏ ਪੁਲਿਸ ਕੇਸਾਂ ਦੀ ਵਾਪਸੀ, ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਮਜ਼ਦੂਰਾਂ ਦੇ ਪ੍ਰਵਾਰਾਂ ਨੂੰ ਢੁਕਵਾਂ ਮੁਆਵਜ਼ਾ ਤੇ ਪੱਕੀ ਸਰਕਾਰੀ ਨੌਕਰੀ, ਅਜੇ ਮਿਸ਼ਰਾ ਟੈਣੀ ਦੀ ਮੰਤਰੀ ਪਦ ਤੋਂ ਬਰਖਾਸਤਗੀ ਅਤੇ ਲਖੀਮਪੁਰ ਖੀਰੀ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਆਦਿ ਰਹਿੰਦੀਆਂ ਮੰਗਾਂ ਬਾਰੇ ਪ੍ਰਧਾਨ ਮੰਤਰੀ ਦੇ ਨਾਂ ਜਾਰੀ ਕੀਤੇ ਗਏ ਖੁੱਲ੍ਹੇ ਮੰਗ ਪੱਤਰ ਮੁਤਾਬਕ ਸਰਕਾਰ ਵੱਲੋਂ ਨਿਬੇੜਾ ਕਰਨ ਜਾਂ ਨਾ ਕਰਨ ਨੂੰ ਧਿਆਨ ਵਿੱਚ ਰੱਖਦਿਆਂ 4 ਦਸੰਬਰ ਨੂੰ ਰੱਖੀ ਗਈ ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ ਵਿੱਚ ਫੈਸਲਾ ਕੀਤਾ ਜਾਵੇਗਾ।

ਸ਼੍ਰੀਮਤੀ ਬਿੰਦੂ ਵੱਲੋਂ ਤਿੰਨੇ ਕਾਲ਼ੇ ਖੇਤੀ ਕਾਨੂੰਨਾਂ ਅਤੇ ਪਰਾਲ਼ੀ ਕਾਨੂੰਨ ਬਾਰੇ ਸਰਕਾਰੀ ਐਲਾਨਾਂ ਨੂੰ ਦੇਸ਼ ਵਿਆਪੀ ਕਿਸਾਨ ਘੋਲ਼ ਦੀ ਇਤਿਹਾਸਕ ਜਿੱਤ ਕਰਾਰ ਦਿੰਦਿਆਂ ਇਸ ਵਿੱਚ ਔਰਤਾਂ ਵੱਲੋਂ ਨਿਭਾਏ ਗਏ ਸ਼ਾਨਾਮੱਤੇ ਰੋਲ ਦੀ ਜੈ ਜੈਕਾਰ ਕੀਤੀ ਗਈ ਅਤੇ ਘੋਲ਼ ਦੇ ਤਸੱਲੀਬਖ਼ਸ਼ ਨਿਪਟਾਰੇ ਤੱਕ ਦਿੱਲੀ ਸਮੇਤ ਸਾਰੇ ਪੱਕੇ ਮੋਰਚਿਆਂ ਵਿੱਚ ਅਜੇ ਵੀ ਹਜ਼ਾਰਾਂ ਦੀ ਤਾਦਾਦ ਵਿੱਚ ਡਟੇ ਰਹਿਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਨੂੰ ਸੱਦਾ ਦਿੱਤਾ ਗਿਆ ਕਿ ਜ਼ੋਰਦਾਰ ਹੰਭਲਾ ਮਾਰਨ ਰਾਹੀਂ ਲਾਮਬੰਦੀਆਂ ਹੋਰ ਵਧਾਉਂਦੇ ਹੋਏ ਘੋਲ਼ ਦੇ ਤਸੱਲੀਬਖ਼ਸ਼ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ।

ਸਟੇਜ ਸਕੱਤਰ ਦੀ ਭੂਮਿਕਾ ਕਿਸਾਨ ਆਗੂ ਕੁਲਦੀਪ ਕੌਰ ਕੁੱਸਾ ਵੱਲੋਂ ਨਿਭਾਈ ਗਈ। ਉਨ੍ਹਾਂ ਨੇ ਦੱਸਿਆ ਕਿ ਔਰਤਾਂ ਦੀ ਇਸ ਮੀਟਿੰਗ ਤੋਂ ਇਲਾਵਾ ਅੱਜ ਇੱਥੇ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਮਜ਼ਦੂਰਾਂ ਦੀਆਂ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ ਅਤੇ ਇਹੀ ਸੱਦਾ ਜ਼ੋਰ ਸ਼ੋਰ ਨਾਲ ਲਾਗੂ ਕਰਨ ਦਾ ਹੋਕਰਾ ਮਾਰਿਆ ਗਿਆ ਹੈ।

ਕਿਸਾਨ ਘੋਲ਼ ਦੀ ਹਮਾਇਤ ਵਿੱਚ ਅੱਜ ਦੀ ਰੈਲੀ ਵਿੱਚ ਜਮਾਤ-ਏ-ਇਸਲਾਮੀ ਹਿੰਦ ਪੰਜਾਬ ਦੇ ਆਗੂ ਸਾਦਿਕ ਅਲੀ ਢਿੱਲੋਂ ਦੀ ਅਗਵਾਈ ਹੇਠ ਮਲੇਰਕੋਟਲਾ ਵਾਸੀ ਮਰਦਾਂ ਔਰਤਾਂ ਦਾ ਜੱਥਾ ਸ਼ਾਮਲ ਹੋਇਆ। ਸ੍ਰੀ ਢਿੱਲੋਂ ਤੋਂ ਇਲਾਵਾ ਬੀਬੀ ਨਜ਼ਮਾਂ ਨੇ ਵੀ ਸਾਂਝੇ ਕਿਸਾਨ ਘੋਲ਼ ਨੂੰ ਇਤਿਹਾਸਕ ਦਰਜਾ ਦਿੰਦੇ ਹੋਏ ਇਸਦੀ ਜੈ ਜੈਕਾਰ ਕੀਤੀ ਅਤੇ ਬਾਹਰੀ ਹਮਾਇਤ ਲਗਾਤਾਰ ਜਾਰੀ ਰੱਖਣ ਦਾ ਐਲਾਨ ਕੀਤਾ। ਇਸੇ ਤਰ੍ਹਾਂ ਸਾਬਕਾ ਸੈਨਿਕ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਐੱਸ ਪੀ ਐੱਸ ਗੋਸਲ ਦੀ ਅਗਵਾਈ ਹੇਠ ਵੀ ਹਮਾਇਤੀ ਜੱਥਾ ਸ਼ਾਮਲ ਹੋਇਆ ਜਿਨ੍ਹਾਂ ਨੇ ਸੰਘਰਸ਼ ਦੀ ਲਗਾਤਾਰ ਹਮਾਇਤ ਕਰਨ ਦਾ ਐਲਾਨ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼