ਯੈੱਸ ਪੰਜਾਬ
ਚੰਡੀਗੜ੍ਹ, 24 ਦਸੰਬਰ, 2024:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ’ਤੇ ਫ਼ਿਕਰਮੰਦੀ ਜ਼ਾਹਿਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲ ਸੇਧਿਤ ਇੱਕ ਤਨਜ਼ ਭਰਿਆ ਟਵੀਟ ਕੀਤਾ ਹੈ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ’ਤੇ ਅੱਜ ਪੋਸਟ ਕੀਤੇ ਇੱਕ ਸੁਨੇਹੇ ਵਿੱਚ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ’ਤੇ ਸਿੱਧਾ ਨਿਸਾਨਾ ਸਾਧਿਆ ਹੈ।
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਕਿਹਾ ਹੈ ਕਿ:
ਕੇੰਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣਾ ਚਾਹੀਦਾ ਹੈ…ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ..ਸੈੰਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ਤੇ ਬੈਠੇ ਅੰਨਦਾਤਿਆਂ ਨਾਲ ਨਹੀੰ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ..