Friday, May 20, 2022

ਵਾਹਿਗੁਰੂ

spot_img

ਕੀ ਕਾਂਗਰਸ ਨੇ ਮਨ ਬਣ ਲਿਆ ਹੈ ਕਿ ਚੰਨੀ ਹੀ ਹੋਣਗੇ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ?

ਯੈੱਸ ਪੰਜਾਬ
ਚੰਡੀਗੜ੍ਹ, 17 ਜਨਵਰੀ, 2022:
ਪੰਜਾਬ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ? ਕੀ ਕਾਂਗਰਸ ਨੇ ਅੱਜ ਮੁੱਖ ਮੰਤਰੀ ਦੇ ਚਿਹਰੇ ਬਾਰੇ ਕੋਈ ਇਸ਼ਾਰਾ ਦੇ ਦਿੱਤਾ ਹੈ?

ਤਿੰਨ ਚਿਹਰੇ ਤਾਂ ਹੁਣ ਤਕ ਸਪਸ਼ਟ ਤੌਰ ’ਤੇ ਪੇਸ਼ ਕਰਕੇ ਸਾਂਝੀ ਲੀਡਰਸ਼ਿਪ ਦੀ ਗੱਲ ਕੀਤੀ ਜਾ ਰਹੀ ਹੈ ਜਦਕਿ ਕੁਝ ਹੋਰ ਵੀ ਸੀਨੀਅਰ ਆਗੂ ਕਤਾਰ ਵਿੱਚ ਹਨ ਅਤੇ ਜੇ ‘ਦਾਅ’ ਲੱਗਣ ਵਾਲੀ ਗੱਲ ਆਵੇ ਤਾਂ ਗੁਣਾ ਉਨ੍ਹਾਂ ਵਿੱਚੋਂ ਕਿਸੇ ’ਤੇ ਵੀ ਪੈ ਸਕਦਾ ਸਮਝਿਆ ਜਾਂਦਾ ਹੈ।

ਜਿਹੜੇ ਤਿੰਨਾਂ ਨੂੰ ਕਾਂਗਰਸ ਦੇ ਕੌਮੀ ਬੁਲਾਰੇ ਮੁੱਖ ਮੰਤਰੀ ਦਾ ਚਿਹਰਾ ਪੁੱਛੇ ਜਾਣ ’ਤੇ ਪੇਸ਼ ਕਰਦੇ ਹਨ ਉਨ੍ਹਾਂ ਵਿੱਚ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ ਨੂੰ ਮੰਨਿਆ ਜਾ ਰਿਹਾ ਹੈ।

ਅਜੇ ਤਕ ਕਹਾਣੀ ਇੰਜ ਹੀ ਚੱਲ ਰਹੀ ਹੈ ਕਿ ਪਾਰਟੀ ਕਿਸੇ ਵੀ ਇਕ ਇਕੱਲੇ ਆਗੂ ਦਾ ਨਾਂਅ ਅੱਗੇ ਕਰਨ ਤੋਂ ਕਤਰਾ ਰਹੀ ਹੈ ਅਤੇ ਪੰਜਾਬ ਕਾਂਗਰਸ ਦੇ ਵੱਡੇ ਆਗੂਆਂ ਵੱਲੋਂ ਵੀ ਇਹੀ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਨੇ ਪਿਛਲੀ ਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਚਿਹਰਾ ਐਲਾਨ ਕੇ ਚੋਣ ਲੜਨ ਤੋਂ ਇਲਾਵਾ ਕਦੇ ਮੁੱਖ ਮੰਤਰੀ ਦਾ ਚਿਹਰਾ ਪੇਸ਼ ਕਰਕੇ ਚੋਣ ਨਹੀਂ ਲੜੀ।

ਇਸ ਦੇ ਉਲਟ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਬਹੁਤ ਹੀ ਖੁਲ੍ਹ ਕੇ ਆਪਣੇ ਆਪ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਦੇ ਨਜ਼ਰ ਆਉਂਦੇ ਹਨ। ਭਾਵੇਂ ਉਹ ਕਿਸੇ ਵੇਲੇ ਇਹ ਵੀ ਕਹਿ ਜਾਂਦੇ ਹਨ ਕਿ ਉਹ ਕਿਸੇ ਦੌੜ ਵਿੱਚ ਨਹੀਂ ਹਨ, ਪਰ ਹੁਣ ਉਨ੍ਹਾਂ ਦੀ ਰੋਜ਼ ਦੀ ਬੋਲ ਬਾਣੀ ਤੋਂ ਇਹ ਸਪਸ਼ਟ ਹੈ ਕਿ ਉਹ ਆਪਣਾ ਨਾਂਅ ਅੱਗੇ ਕਰ ਰਹੇ ਹਨ। ਕਈ ਵਾਰ ਤਾਂ ਉਹ ਹਾਈਕਮਾਨ ਨੂੰ ਇਹ ਸਮਝਾਉਂਦੇ ਵੀ ਨਜ਼ਰ ਆਉਂਦੇ ਹਨ, ਕਿ ਫ਼ਿਰ ਵੇਖ਼ ਲਿਓ! ਉੱਧਰ ਪਿਛਲੇ ਦਿਨਾਂ, ਭਾਵ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸ: ਚੰਨੀ ਵੀ ਆਪਣੇ ਕੀਤੇ ਕੰਮਾਂ ਦਾ ਹਵਾਲਾ ਦੇ ਕੇ ਆਪਣੇ ਆਪ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਦੇ ਨਜ਼ਰ ਆਉਂਦੇ ਹਨ।

ਪਰ ਅੱਜ ਕੁਝ ਐਸਾ ਹੋਇਆ ਹੈ, ਜਿਸ ਨੂੰ ਆਧਾਰ ਬਣਾ ਕੇ ਜੇ ਕਿਸੇ ਪੱਕੀ ਗੱਲ ’ਤੇ ਨਹੀਂ ਪਹੁੰਚਿਆ ਜਾ ਸਕਦਾ ਤਾਂ ਅੰਦਾਜ਼ਾ ਲਗਾਉਣ ਤੋਂ ਪਿਛਾਂਹ ਵੀ ਨਹੀਂ ਰਿਹਾ ਜਾ ਸਕਦਾ। ਕਿਉਂਕਿ ਆਧਾਰ ਪੰਜਾਬ ਵਿੱਚ ਕਿਸੇ ਕਾਂਗਰਸ ਆਗੂ ਜਾਂ ਕਿਸੇ ਸੂਤਰ ਦੀ ਆਖ਼ੀ ਕੋਈ ਗੱਲ ਨਹੀਂ ਹੈ ਸਗੋਂ ਖ਼ੁਦ ਕਾਂਗਰਸ ਪਾਰਟੀ ਵੱਲੋਂ ਆਪਣੇ ਕੌਮੀ ਟਵਿੱਟਰ ਖ਼ਾਤੇ ਤੋਂ ਟਵੀਟ ਕੀਤਾ ਇਕ ਵੀਡੀਓ ਹੈ ਜਿਸ ਵਿੱਚ ਸੋਨੂੰ ਸੂਦ ਦੀਆਂ ਕਹੀਆਂ ਕੁਝ ਗੱਲਾਂ ਬਹੁਤ ਹੀ ਮਹੱਤਵਪੂਰਨ ਹਨ।

ਇਸ ਵੀਡੀਓ ਵਿੱਚ ਸੋਨੂੰ ਸੂਦ ਕਹਿੰਦੇ ਹਨ, ‘‘ਅਸਲੀ ਚੀਫ਼ ਮਨਿਸਟਰ ਵੋ, ਯਾ ਅਸਲੀ ਰਾਜਾ ਵੋ, ਜਿਸ ਕੋ ਜ਼ਬਰਦਸਤੀ ਕੁਰਸੀ ਪੇ ਲੇ ਕੇ ਆਇਆ ਜਾਏ, ਉਸਕੋ ਸਟਰੱਗਲ ਨਹੀਂ ਕਰਨੀ ਪੜੇ, ਉਸਕੋ ਬਤਾਨਾ ਨਹੀਂ ਪੜੇ ਕਿ ਮੈਂ ਚੀਫ਼ ਮਨਿਸਟਰ ਕੈਂਡੀਡੈਂਟ ਹੂੰ, ਮੈਂ ਡਿਜ਼ਰਵ ਕਰਤਾ ਹੂੰ, ਵੋ ਐਸਾ ਹੋਣਾ ਚਾਹੀਏ, ਜੋ ਬੈੱਕ ਬੈਂਚਰ ਹੋ ਔਰ ਉਸਕੋ ਪੀਛੇ ਸੇ ਉਠਾ ਕੇ ਲਾਏਂ ਔਰ ਬੋਲੇਂ ਕਿ ਤੂੰ ਡਿਜ਼ਰਵ ਕਰਤਾ ਹੈ, ਤੂ ਬਣ, ਵੋ ਜੋ ਬਣੇਗਾ ਵੋ ਦੇਸ਼ ਬਦਲ ਸਕਤਾ ਹੈ।’’

36 ਸੈਕਿੰਡ ਦੇ ਵੀਡੀਓ ਦੀ ਅਸਲ ਕਹਾਣੀ ਇਹ ਹੈ ਕਿ ਇਹ ਵੀਡੀਓ ਸਿੱਧੇ ਤੌਰ ’ਤੇ ਕੁਲ ਹਿੰਦ ਕਾਂਗਰਸ ਪਾਰਟੀ ਵੱਲੋਂ ਆਪਣੇ ਟਵਿੱਟਰ ਹੈਂਡਲ ’ਤੇ ਖ਼ੁਦ ਪੋਸਟ ਕੀਤਾ ਗਿਆ ਹੈ, ਕਿਸੇ ਦੇ ਵੀਡੀਓ ਨੂੰ ਰੀਟਵੀਟ ਨਹੀਂ ਕੀਤਾ ਗਿਆ।

ਇਸ ਵਿਚਲੀ ਹੋਰ ਵੀ ਵੱਡੀ ਗੱਲ ਇਹ ਹੈ ਕਿ ਸ: ਚੰਨੀ ਦੀ ਸ਼ਖਸ਼ੀਅਤ ਨਾਲ ਢੁਕਦੇ ਸੋਨੂੰ ਸੂਦ ਦੇ ਬੋਲਾਂ ਵਾਲੇ ਮਾਤਰ 36 ਸੈਕਿੰਡ ਦੇ ਵੀਡੀਓ ਵਿੱਚ ਕੇਵਲ ਤੇ ਕੇਵਲ ਸ: ਚੰਨੀ ਦੇ ਲਗਪਗ 8 ਵੱਖ ਵੱਖ ਸ਼ਾਟਸ ਲਗਾਏ ਗਏ ਹਨ ਅਤੇ ਕਿਸੇ ਹੋਰ ਆਗੂ ਦੀ ਕੋਈ ਤਸਵੀਰ ਨਹੀਂ ਵਿਖ਼ਾਈ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਬਣਾਈ ਕਮੇਟੀ ਦੇ ਵਿਸਥਾਰ ਦਾ ਐਲਾਨ; ਦੋ ਹੋਰ ਮੈਂਬਰ ਸ਼ਾਮਲ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਬਣਾਈ ਗਈ ਕਮੇਟੀ ਦਾ ਵਿਸਥਾਰ...

ਸ਼੍ਰੋਮਣੀ ਕਮੇਟੀ ਗਰਮੀਆਂ ਦੀਆਂ ਛੁੱਟੀਆਂ ’ਚ ਗੁਰਮਤਿ ਕੈਂਪਾਂ ਦਾ ਆਯੋਜਨ ਕਰੇਗੀ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਹਰ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,928FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼