Sunday, June 13, 2021










ਕੇਂਦਰ ਨੇ ਕੋਰੋਨਾ ਸੰਕਟ ਦੌਰਾਨ ਸੂਬਿਆਂ ਅਤੇ ਲੋਕਾਂ ਨੂੰ ਅੱਧਵਾਟੇ ਛੱਡਿਆ, ਕੀ ਇਹ ਹੈ ਭਾਰਤ ਨੂੰ ਆਤਮਨਿਰਭਰ ਬਣਾਉਣ ਦਾ ਤਰੀਕਾ: ਰਾਣਾ ਸੋਢੀ

ਯੈੱਸ ਪੰਜਾਬ
ਚੰਡੀਗੜ, 7 ਮਈ, 2021 –
ਕੋਵਿਡ-19 ਦੇ ਮੁੜ ਉਭਾਰ, ਜਿਸ ਨੇ ਦੇਸ਼ ਭਰ ਵਿੱਚ ਵਿਆਪਕ ਤਬਾਹੀ ਮਚਾ ਦਿੱਤੀ ਹੈ, ਨਾਲ ਨਜਿੱਠਣ ਸਬੰਧੀ ਤਿਆਰੀ ਕਰਨ ਵਿੱਚ ਬੁਰੀ ਤਰਾਂ ਅਸਫਲ ਰਹਿਣ ਲਈ ਕੇਂਦਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਹ ਭਾਰਤ ਸਰਕਾਰ ਦੀ ਜੰਿਮੇਵਾਰੀ ਹੈ ਕਿ ਕਰੋਨਾ ਕਾਰਨ ਪੈਦਾ ਹੋਈ ਇਸ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਸਾਰੇ ਰਾਜਾਂ ਨਾਲ ਤਾਲਮੇਲ ਬਣਾ ਕੇ ਕੰਮ ਕਰੇ, ਭਾਵੇਂ ਸੂਬਿਆਂ ਵਿੱਚ ਕਿਸੇ ਵੀ ਪਾਰਟੀ ਦੀਆਂ ਸਰਕਾਰ ਹੋਣ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਦੋਸ਼ ਲਗਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਕਾਰਨ ਹਾਲਾਤ ਹੁਣ ਪੂਰੀ ਤਰਾਂ ਬੇਕਾਬੂ ਹੋ ਗਏ ਹਨ ਅਤੇ ਕੇਂਦਰ ਸਰਕਾਰ ਨੇ ਅਜਿਹੀ ਔਖੀ ਘੜੀ ਵਿੱਚ ਰਾਜਾਂ ਅਤੇ ਲੋਕਾਂ ਨੂੰ ਰੱਬ ਭਰੋਸੇ ਛੱਡ ਦਿੱਤਾ ਹੈ। ਉਨਾਂ ਤਲਖ਼ੀ ਨਾਲ ਪੁੱਛਿਆ ‘‘ਕੀ ਇਹ ਸੂਬਿਆਂ ਅਤੇ ਲੋਕਾਂ ਨੂੰ ‘ਆਤਮਨਿਰਭਰ ’ ਬਣਾਉਣ ਦਾ ਤਰੀਕਾ ਹੈ?”

ਅੱਜ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਮਾਹਰਾਂ ਅਤੇ ਹੋਰ ਦੇਸ਼ਾਂ ਦੇ ਵਾਰ-ਵਾਰ ਸੁਝਾਅ ਦੇਣ ਦੇ ਬਾਵਜੂਦ ਮਹਾਂਮਾਰੀ ਦੀ ਗੰਭੀਰਤਾ ਨੂੰ ਸਮਝਣ ਅਤੇ ਇਸ ਨਾਲ ਨਜਿੱਠਣ ਵਿੱਚ ਪੂਰੀ ਤਰਾਂ ਅਸਫਲ ਰਹੀ ਹੈ।

ਪਰਵਾਸੀ ਭਾਰਤੀ ਮਾਮਲੇ ਮੰਤਰੀ ਨੇ ਪਰਵਾਸੀ ਭਾਈਚਾਰੇ ਨੂੰ ਸੰਕਟ ਦੀ ਇਸ ਘੜੀ ਵਿੱਚ ਸਹਾਇਤਾ ਲਈ ਅੱਗੇ ਆਉਣ ਲਈ ਅਪੀਲ ਕਰਦਿਆਂ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਨੇ ਥੋੜੀ ਜਲਦੀ ਹੀ ਕਰੋਨਾ ਉੱਤੇ ਜਿੱਤ ਪ੍ਰਾਪਤ ਕਰਨ ਦੀ ਸ਼ੇਖੀ ਮਾਰਦਿਆਂ ਖੁਦ ਹੀ ਆਪਣੀ ਪਿੱਠ ਥਾਪੜ ਲਈ ਸੀ। ਉਨਾਂ ਕਿਹਾ ਕਿ ਪ੍ਰਚਾਰ ਲਈ ਅਪਣਾਈਆਂ ਅਜਿਹੀਆਂ ਕੋਝੀਆਂ ਚਾਲਾਂ ਨੇ ਕੇਂਦਰ ਸਰਕਾਰ ਦਾ ਪਰਦਾਫਾਸ਼ ਕੀਤਾ ਹੈ। ਲੋਕ ਆਕਸੀਜਨ ਦੀ ਘਾਟ, ਹਸਪਤਾਲਾਂ ਵਿੱਚ ਬੈੱਡਾਂ ਦੀ ਥੁੜ ਅਤੇ ਟੀਕੇ ਦੀ ਘਾਟ ਕਾਰਨ ਸਾਹ ਲੈਣ ਤੋਂ ਵੀ ਮੁਥਾਜ ਹਨ।

ਰਾਣਾ ਸੋਢੀ ਨੇ ਕਿਹਾ ਕਿ ਕਿਸੇ ਸਮੇਂ ਦੁਨੀਆਂ ਦੀ ਫਾਰਮੇਸੀ ਅਖਵਾਉਣ ਵਾਲੇ ਭਾਰਤ ਦੀ ਅੱਜ ਇਹ ਹਾਲਤ ਹੋ ਗਈ ਹੈ ਕਿ ਮੈਡੀਕਲ ਸਪਲਾਈ ਲਈ ਅਸੀਂ ਪੂਰੀ ਤਰਾਂ ਵਿਦੇਸ਼ਾਂ ਦੀ ਸਹਾਇਤਾ ‘ਤੇ ਨਿਰਭਰ ਹਾਂ। ਉਨਾਂ ਤਨਜ ਕਸਦਿਆਂ ਪੁੱਛਿਆ ‘‘ ਕੀ ਭਾਰਤ ਵਿਸ਼ਵ ਗੁਰੂ ਬਣ ਗਿਆ ਹੈ?”

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮਾਰੂ ਦੌਰ ਵਿੱਚ ਅਜਿਹੀਆਂ ਸ਼ੇਖੀਆਂ ਬਿਲਕੁਲ ਹੋਛੀਆਂ ਜਾਪਦੀਆਂ ਹਨ ਕਿਉਂਕਿ ਭਾਰਤ ਵਿੱਚ ਕਰੋਨਾ ਦੇ ਕੇਸਾਂ ਅਤੇ ਮੌਤਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਉਨਾਂ ਚਿੰਤਾ ਪ੍ਰਗਟਾਈ ਕਿ ਹਸਪਤਾਲਾਂ ਵਿੱਚ ਬਿਸਤਰੇ ਅਤੇ ਦਵਾਈ ਦੀ ਘਾਟ ਹੈ ਅਤੇ ਸਰਕਾਰ ਸਿਰਫ ਪ੍ਰਚਾਰ ਭਰੋਸੇ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ, 11 ਜੂਨ, 2021: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਪਲਾਂਟ ਲਗਾਉਣ ਦੀ ਅੱਜ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ। ਇਸ...

ਦਿੱਲੀ ਕਮੇਟੀ ਦੀ ਧਾਰਮਿਕ ਅਵੱਗਿਆ ’ਤੇ ‘ਜਾਗੋ’ ਨੇ ਕੀਤੀ ਖ਼ਿਮਾ ਜਾਚਨਾ ਦੀ ਅਰਦਾਸ; ਜੀ.ਕੇ. ਨੇ ਮੀਡੀਆ ਕਰਮੀਆਂ ’ਤੇ ਹਮਲੇ ਦੀ ਕੀਤੀ ਨਿਖ਼ੇਧੀ

ਯੈੱਸ ਪੰਜਾਬ ਨਵੀਂ ਦਿੱਲੀ, 8 ਜੂਨ, 2021 - ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੋਵਿਡ ਸੈਂਟਰ ਵਿਖੇ ਫ਼ਿਲਮੀ ਗੀਤ ਵਜਾਉਣ ਦੇ ਕਾਰਨ ਮਰਿਆਦਾ ਦੀ ਉੜੀਆ ਧੱਜੀਆਂ ਦੇ ਪਸ਼ਚਾਤਾਪ ਲਈ ਅੱਜ ਜਾਗੋ ਪਾਰਟੀ ਵੱਲੋਂ...

ਕੋਰੋਨਾ ਕੇਅਰ ਸੈਂਟਰ ਵਿੱਚ ਬਣੀ ਵੀਡੀਓ ਨੁੰ 6 ਜੂਨ ਨਾਲ ਜੋੜ ਕੇ ਜੀ ਕੇ ਨੇ ਕੌਮ ਨਾਲ ਧਰੋਹ ਕਮਾਇਆ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 7 ਜੂਨ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ...

ਨਿਊਜ਼ੀਲੈਂਡ ਵਿੱਚ ਘੱਲੂਘਾਰਾ ਦਿਵਸ ਮਨਾਇਆ

ਯੈੱਸ ਪੰਜਾਬ ਨਿਊਜ਼ੀਲੈਂਡ, 7 ਜੂਨ, 2021: ਇਥੋਂ ਦੇ ਸ਼ਹਿਰ ਆਕਲੈਂਡ ਵਿੱਚ ਮੈਨੂਰੇਵਾ ਵਿਖੇ ਸਥਿੱਤ ਗੁਰੂਦੁਆਰਾ ਨਾਨਕ ਠਾਠ ਵਿੱਚ ਸਾਕਾ ਨੀਲਾ ਤਾਰਾ ਦੀ ਯਾਦ ਮਨਾਉਂਦਿਆਂ ਪ੍ਰੋਗਰਾਮ ਕਰਵਾਇਆ ਗਿਆ। ੪ ਜੂਨ ਦਿਨ ਸ਼ੁਕਰਵਾਰ...

ਸਿੱਖਸ ਫ਼ਾਰ ਇਕੁਐਲਟੀ ਫ਼ਾਂਊਂਡੇਸ਼ਨ ਵੱਲੋਂ ਜੂਨ 1984 ਦੇ ਤੀਸਰ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ ਕਰਵਾਇਆ ਗਿਆ

ਯੈੱਸ ਪੰਜਾਬ ਚੰਡੀਗੜ੍ਹ, ਜੂਨ 7, 2021: ਭਾਈ ਘਨਈਆ ਜੀ ਸੇਵਾ ਸਿਮਰਨ ਕੇਂਦਰ , ਚਾਹਲ ਨਗਰ , ਫਗਵਾੜਾ ਵਿਖੇ ਕਰਵਾਇਆਂ ਗਿਆ । ਇਸ ਮੋਕੇ ਅਲੱਗ ਅਲੱਗ ਬੁਲਾਰਿਆ ਨੇ ਜਿੱਥੇ ਘੱਟ ਗਿਣਤੀ ਕੌਮਾਂ...

‘ਅਪ੍ਰੇਸ਼ਨ ਬਲੂ ਸਟਾਰ ’ਜਾਂ ‘ਸਾਕਾ ਨੀਲਾ ਤਾਰਾ’ ਕਹਿਣਾ ਬੰਦ ਕਰੋ, 1984 ਦਾ ਘੱਲੂਘਾਰਾ ਸੀ ਇਹ: ਜਥੇਦਾਰ ਅਕਾਲ ਤਖ਼ਤ

ਯੈੱਸ ਪੰਜਾਬ ਅੰਮ੍ਰਿਤਸਰ, 6 ਜੂਨ, 2021: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ 1984 ਦਾ ਘੱਲੂਘਾਰਾ...

ਮਨੋਰੰਜਨ

ਕੰਗਨਾ ਰਣੌਤ ਸੋਮਵਾਰ ਅੰਮ੍ਰਿਤਸਰ ਪੁੱਜੇਗੀ, ਦਰਬਾਰ ਸਾਹਿਬ ਵਿੱਚ ਹੋਵੇਗੀ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2021: ਵਿਵਾਦਿਤ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਸੋਮਵਾਰ 31 ਮਈ ਨੂੰ ਅੰਮ੍ਰਿਤਸਰ ਆ ਰਹੀ ਹੈ। ਸੂਤਰਾਂ ਅਨੁਸਾਰ ਇਸ ਵੇਲੇ ਹਿਮਾਚਲ ਪੁੱਜੀ ਹੋਈ ਕੰਗਨਾ ਰਣੌਤ ਸੋਮਵਾਰ ਸਵੇਰੇ ਸੜਕੀ ਰਸਤੇ ਅੰਮ੍ਰਿਤਸਰ ਪੁੱਜੇਗੀ ਜਿੱਥੇ ਉਹ ਸੱਚਖੰਡ...

ਨਾਮਵਰ ਰੰਗਕਰਮੀ ਗੁਰਚਰਨ ਚੰਨੀ ਦਾ ਕੋਰੋਨਾ ਨਾਲ ਦਿਹਾਂਤ

ਯੈੱਸ ਪੰਜਾਬ ਚੰਡੀਗੜ੍ਹ, 20 ਮਈ, 2021: ਪ੍ਰਸਿੱਧ ਰੰਗਕਰਮੀ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ ਹੋ ਗਿਆ ਹੈ। ਇਕ ਅਦਾਕਾਰ ਅਤੇ ਡਾਇਰੈਕਟਰ ਵਜੋਂ ਆਪਣੀ ਵਿਲੱਖਣ ਪਛਾਣ ਰੱਖਦੇ ਸ: ਚੰਨੀ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਉਹ ਮੋਹਾਲੀ ਦੇ...

Gippy Grewal ਵਿਰੁੱਧ FIR, ‘ਵੀਕੈਂਡ ਲਾਕਡਾਊਨ’ ਦੌਰਾਨ ਕਰ ਰਹੇ ਸੀ Girdhari Lal ਦੀ ਸ਼ੂਟਿੰਗ

ਯੈੱਸ ਪੰਜਾਬ ਮੋਹਾਲੀ, 1 ਮਈ, 2021: ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਅਤੇ ਲਗਪਗ 100 ਹੋਰ ਲੋਕਾਂ ਦੇ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ...

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

ਯੈੱਸ ਪੰਜਾਬ ਲੁਧਿਆਣਾ, 28 ਅਪ੍ਰੈਲ, 2021: ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ...

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’...
- Advertisement -spot_img

ਸੋਸ਼ਲ ਮੀਡੀਆ

20,370FansLike
50,605FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼