Tuesday, November 29, 2022

ਵਾਹਿਗੁਰੂ

spot_img


ਕੇਂਦਰ ਸਰਕਾਰ ਹਰਿਆਣਾ ਕਮੇਟੀ ਬਾਰੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ’ਚ ‘ਰੀਵਿਊ ਪਟੀਸ਼ਨ’ ਦਾਇਰ ਕਰੇ: ਐਡਵੋਕੇਟ ਧਾਮੀ ਨੇ ਅਮਿਤ ਸ਼ਾਹ ਨੂੰ ਲਿਖ਼ਿਆ ਪੱਤਰ

ਯੈੱਸ ਪੰਜਾਬ
ਅੰਮ੍ਰਿਤਸਰ, 29 ਸਤੰਬਰ, 2022 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਵਿਰੁੱਧ ਭਾਰਤ ਸਰਕਾਰ ਤਰਫੋਂ ਰੀਵਿਊ ਪਟੀਸ਼ਨ ਪਾਉਣ ਦੀ ਮੰਗ ਕੀਤੀ ਹੈ। ਗ੍ਰਹਿ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਤਰ੍ਹਾਂ ਦੀ ਸੋਧ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਦੀਆਂ ਸਿਫਾਰਸ਼ਾਂ ਸਹਿਤ ਕੇਵਲ ਭਾਰਤ ਸਰਕਾਰ ਪਾਸ ਹੈ, ਜਿਸ ਤਹਿਤ ਇਸ ਐਕਟ ਵਿਚ ਸੂਬਾ ਸਰਕਾਰਾਂ ਕੋਈ ਦਖ਼ਲ ਨਹੀਂ ਦੇ ਸਕਦੀਆਂ।

ਹਰਿਆਣਾ ਸਰਕਾਰ ਵੱਲੋਂ ਵੱਖਰੀ ਗੁਰਦੁਆਰਾ ਕਮੇਟੀ ਸਬੰਧੀ ਬਣਾਇਆ ਗਿਆ ਐਕਟ ਗੈਰ-ਸੰਵਿਧਾਨਕ ਹੈ, ਜਿਸ ਦੀ ਮਾਨਤਾ ਤੁਰੰਤ ਰੱਦ ਕੀਤੀ ਜਾਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਉਕਤ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਸੁਪਰੀਮ ਕੋਰਟ ਅੰਦਰ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸੰਸਦ ਅੰਦਰ ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰਨ ਲਈ ਆਰਡੀਨੈਂਸ ਪਾਸ ਕੀਤਾ ਜਾਵੇ।

ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ 1920 ਵਿਚ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਅਤੇ ਇਸ ਦੀ ਸਥਾਪਨਾ ਨਾਲ ਹੀ ਭਾਰਤ ਦੀ ਅਜ਼ਾਦੀ ਦਾ ਮੁੱਢ ਬੱਝਾ ਸੀ। ਇਸ ਸੰਵਿਧਾਨਕ ਸੰਸਥਾ ਨੂੰ ਤੋੜਨ ਦੀ ਕਾਰਵਾਈ ਕਿਸੇ ਤਰ੍ਹਾਂ ਵੀ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਵੱਖਰੀ ਹਰਿਆਣਾ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਨਾਲ ਸ਼੍ਰੋਮਣੀ ਕਮੇਟੀ ਨੂੰ ਵੱਡੀ ਢਾਹ ਲੱਗੀ ਹੈ ਅਤੇ ਇਸ ਫੈਸਲੇ ਨਾਲ ਹਰਿਆਣਾ ਦੇ ਸਿੱਖਾਂ ਨੂੰ ਇਕ ਕੇਂਦਰੀ ਸਿੱਖ ਸੰਸਥਾ ਨਾਲੋਂ ਤੋੜ ਦਿੱਤਾ ਗਿਆ ਹੈ।

ਇਸ ਫੈਸਲੇ ਨਾਲ ਸਿੱਖ ਕੌਮ ਆਪਣੇ ਆਪ ਨੂੰ ਵੰਡਿਆ ਹੋਇਆ ਮਹਿਸੂਸ ਕਰ ਰਹੀ ਹੈ ਅਤੇ ਇਹ ਸਿੱਧੇ ਤੌਰ ’ਤੇ ਇਕਪੱਖੀ ਤੇ ਸਿਆਸਤ ਤੋਂ ਪ੍ਰੇਰਿਤ ਫੈਸਲਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਗੁਰਦੁਆਰਾ ਐਕਟ ਦੀ ਸ਼ੁਰੂਆਤ ਹੀ ਹਰਿਆਣਾ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਰਾਜਸੀ ਹਿੱਤਾਂ ’ਚੋਂ ਨਿਕਲੀ ਹੈ, ਜਿਸ ਨੂੰ ਮਾਨਤਾ ਦੇਣ ਲਈ ਸੁਪਰੀਮ ਕੋਰਟ ਨੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪੱਖ ਨੂੰ ਬਿਲਕੁਲ ਹੀ ਨਜ਼ਰਅੰਦਾਜ਼ ਕੀਤਾ ਹੈ।

ਹਰਿਆਣਾ ਕਮੇਟੀ ਦੀ ਤਰਫ਼ਦਾਰੀ ਕਰਨ ਵਾਲੇ ਸਿੱਖ ਆਗੂਆਂ ਦੀ ਕੀਤੀ ਆਲੋਚਨਾ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੁਝ ਸਿੱਖ ਆਗੂਆਂ ਅਤੇ ਭਾਜਪਾ ਨਾਲ ਸਬੰਧਤ ਲੋਕਾਂ ਵੱਲੋਂ ਹਰਿਆਣਾ ਕਮੇਟੀ ਦੀ ਕੀਤੀ ਜਾ ਰਹੀ ਤਰਫਦਾਰੀ ਨੂੰ ਸਿੱਖ ਕੌਮ ਵਿਚ ਵੰਡੀਆਂ ਪਾਉਣ ਵਾਲੀ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸੰਵਿਧਾਨਕ ਅਹੁਦੇ ’ਤੇ ਬੈਠੇ ਭਾਜਪਾ ਨਾਲ ਸਬੰਧਤ ਇਕ ਆਗੂ ਵੱਲੋਂ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਦੀ ਵਕਾਲਤ ਤਾਂ ਕੀਤੀ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਹਰਿਆਣਾ ਕਮੇਟੀ ਦੀ ਸਥਾਪਨਾ ਕਰਕੇ ਸਿੱਖ ਗੁਰਦੁਆਰਾ ਐਕਟ 1925 ਵਿਚ ਸਿੱਧੇ ਦਖ਼ਲ ’ਤੇ ਇਕ ਵੀ ਸ਼ਬਦ ਨਹੀਂ ਬੋਲਿਆ ਜਾ ਰਿਹਾ।

ਇਹ ਦੋਹਰੀ ਨੀਤੀ ਹੈ, ਜੋ ਸੰਗਤ ਅੰਦਰ ਸ਼ੰਕੇ ਪੈਦਾ ਕਰਨ ਲਈ ਜਾਣਬੁਝ ਕੇ ਅਪਣਾਈ ਜਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਆਗੂ ਦੱਸ ਸਕਦੇ ਹਨ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਸੂਬਾ ਸਰਕਾਰ ਆਪਣੇ ਤੌਰ ’ਤੇ ਕੋਈ ਸੋਧ ਜਾਂ ਉਸ ਦੇ ਅਧਿਕਾਰ ਖੇਤਰ ਵਿਚ ਦਖ਼ਲ ਕਰ ਸਕਦੀ ਹੈ? ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਦੇਸ਼ ਦੇ ਸਾਰੇ ਗੁਰਦੁਆਰਿਆਂ ਬਾਰੇ ਇਕ ਐਕਟ ਦੀ ਹਮਾਇਤੀ ਹੈ, ਪਰੰਤੂ ਇਹ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਕਿ ਵੱਡੀਆਂ ਕੁਰਬਾਨੀਆਂ ਬਾਅਦ ਸਥਾਪਤ ਹੋਈ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਕੋਈ ਪ੍ਰਭਾਵਿਤ ਕਰੇ।

ਉਨ੍ਹਾਂ ਕਿਹਾ ਕਿ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਸਥਾਪਤ ਕਰਨ ਲਈ ਕਾਰਜਸ਼ੀਲ ਇਕ ਸਿੱਖ ਆਗੂ ਵੱਲੋਂ ਪੰਜਾਬੀ ਦੇ ਇਕ ਰੋਜ਼ਾਨਾ ਅਖ਼ਬਾਰ ਵਿਚ ਦਿੱਤੇ ਇੰਟਰਵਿਊ ਦੌਰਾਨ ਇਹ ਕਹਿਣਾ ਕਿ ਪੰਜਾਬ ਪੁਨਰਗਠਨ ਐਕਟ 1966 ਵਿਚ ਵੱਖ-ਵੱਖ ਸੂਬਿਆਂ ਦੀਆਂ ਵੱਖਰੀਆਂ ਗੁਰਦੁਆਰਾ ਕਮੇਟੀਆਂ ਦੀ ਗੱਲ ਕੀਤੀ ਗਈ ਸੀ, ਬਿਲਕੁਲ ਨਿਰਮੂਲ ਹੈ।

ਉਨ੍ਹਾਂ ਆਖਿਆ ਕਿ ਅਜਿਹੇ ਲੋਕ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਚ ਸਰਕਾਰਾਂ ਦਾ ਹੱਥਠੋਕਾ ਬਣ ਕੇ ਸਿੱਖ ਕੌਮ ਨਾਲ ਵੱਡਾ ਧੋਖਾ ਕਰ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਇਨ੍ਹਾਂ ਲੋਕਾਂ ਦੀਆਂ ਚਾਲਾਂ ਸਫ਼ਲ ਨਹੀਂ ਹੋਣ ਦਿੱਤੀਆਂ ਜਾਣਗੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਦਾਇਰੇ ਵਾਲੇ ਗੁਰੂ ਘਰਾਂ ਤੇ ਅਦਾਰਿਆਂ ਦਾ ਪ੍ਰਬੰਧ ਸਿੱਖ ਗੁਰਦੁਆਰਾ ਐਕਟ 1925 ਅਧੀਨ ਕਾਰਜਸ਼ੀਲ ਸੰਵਿਧਾਨਕ ਸੰਸਥਾ ਸ਼੍ਰੋਮਣੀ ਕਮੇਟੀ ਪਾਸ ਹੀ ਰਹੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ  ਅੰਮ੍ਰਿਤਸਰ, 26 ਨਵੰਬਰ, 2022 - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ...

ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਯਤਨ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ’ਤੇ ਕੇਂਦਰ ਸਰਕਾਰ ਦਾ ਹਮਲਾ: ਅਕਾਲ ਤਖ਼ਤ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2022: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਯਤਨਾਂ ਨੂੰ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ’ਤੇ ਕੇਂਦਰ ਸਰਕਾਰ ਦਾ...

ਕੌਮਾਂਤਰੀ ‘ਸਿੱਖ ਬੈਂਕ’ ਅਤੇ ‘ਸਿੱਖ ਐਜੂਕੇਸ਼ਨ ਬੋਰਡ’ ਬਣਾਉਣ ਲਈ ਯਤਨ ਕੀਤੇ ਜਾਣ ਦੀ ਲੋੜ: ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2022: ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਸਨਿਚਰਵਾਰ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਇਕ ਕੌਮਾਂਤਰੀ ਸਿੱਖ ਬੈਂਕ ਦੀ ਸਥਾਪਨਾ ਅਤੇ ਸਿੱਖ ਕੌਮ ਦਾ ਆਪਣਾ...

ਦਰਬਾਰ ਸਾਹਿਬ ਨੇੜੇ ਇਸਾਈ ਭਾਈਚਾਰੇ ਦਾ ਪ੍ਰਚਾਰ ਕਰ ਰਹੀ ਵਿਦੇਸ਼ੀ ਔਰਤ ਦੀ ਜਾਂਚ ਕਰੇ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨ: ਮਨਜੀਤ ਸਿੰਘ ਭੋਮਾ

ਯੈੱਸ ਪੰਜਾਬ ਅੰਮ੍ਰਿਤਸਰ, 25 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਚੇਅਰਮੈਨ ਮਨਜੀਤ ਸਿੰਘ ਭੋਮਾਂ ਨੇ ਧਰਮ ਸਿੰਘ ਮਾਰਕੀਟ ਵਿਖੇ ਨੇੜੇ ਜ਼ਿਲਿਆਂ ਵਾਲ਼ਾ ਬਾਗ਼ ਕੋਲ਼ ਸ੍ਰੀ...

ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਵਿਰੋਧ ਵਿੱਚ ਆਈਆਂ ਸਿੱਖ ਜੱਥੇਬੰਦੀਆਂ, ਕਿਹਾ ਕਾਰਟੂਨ ਫ਼ਿਲਮ ਦਾ ਸਹਾਰਾ ਲੈ ਕੇ ਸਿੱਖਾਂ ਨੂੰ ਬੁੱਤਪ੍ਰਸਤੀ ਵੱਲ ਧੱਕਿਆ ਜਾ ਰਿਹਾ

ਯੈੱਸ ਪੰਜਾਬ ਜਲੰਧਰ, 24 ਨਵੰਬਰ, 2022: ‘ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ, ‘ਆਵਾਜ਼-ਏ-ਕੌਮ’ ਜੱਥੇਬੰਦੀ ਅਤੇ ਜਲੰਧਰ ਦੀਆਂ ਸਿੰਘ ਸਭਾਵਾਂ ਅਤੇ ਸਮੂਹ ਜਥੇਬੰਦੀਆਂ ਵੱਲੋਂ ‘ਦਾਸਤਾਨ-ਏ-ਸਰਹਿੰਦ’ ਫ਼ਿਲਮ ਦਾ ਵਿਰੋਧ ਕਰਦਿਆਂ ਕਿਹਾ ਗਿਆ ਹੈ ਕਿ...

1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਨਮਾਨਤ ਕਰਨ ਵਾਲੇ ਸਾਨੂੰ ਸਿੱਖੀ ਮਸਲਿਆਂ ’ਤੇ ਪਾਠ ਨਾ ਪੜ੍ਹਾਉਣ: ਹਰਮੀਤ ਸਿੰਘ ਕਾਲਕਾ ਨੇ ਸਰਨਾ ਭਰਾਵਾਂ ’ਤੇ ਸਾਧਿਆ ਨਿਸ਼ਾਨਾ

ਯੈੱਸ ਪੰਜਾਬ ਨਵੀਂ ਦਿੱਲੀ, 24 ਨਵਬੰਰ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਨਮਾਨਤ...

ਮਨੋਰੰਜਨ

ਪੰਜਾਬੀ ਸਿਨੇਮਾ ਦੀ ਹਿੱਟ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਨੂੰ ‘ਐਮਾਜ਼ਨ ਪ੍ਰਾਈਮ ਵੀਡਓ’ ਤੇ ਮਿਲ ਰਿਹੈ ਭਰਵਾਂ ਹੁੰਗਾਰਾ

ਯੈੱਸ ਪੰਜਾਬ ਚੰਡੀਗੜ੍ਹ, 29 ਨਵੰਬਰ, 2022: ਮਸ਼ਹੂਰ OTT ਪਲੇਟਫਾਰਮ ਐਮਾਜ਼ਾਨ ਪ੍ਰਾਈਮ ਵੀਡੀਓ ਨੇ ਪੰਜਾਬੀ ਸਿਨੇਮਾ ਦੀ ਸੁਪਰਹਿੱਟ ਫਿਲਮ, 'ਤੇਰੀ ਮੇਰੀ ਗਲ ਬਣ ਗਈ' ਹੁਣ ਸਾਨੂੰ ਦੇਖਣ ਨੂੰ ਮਿਲੇਗੀ। ਇਸ ਫਿਲਮ ਵਿੱਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ...

ਮੁਹੱਬਤਾਂ ਦੀ ਬਾਤ ਪਾਉਂਦੀ ਇੱਕ ਰੁਮਾਂਟਿਕ, ਭਾਵਨਾਤਮਿਕ ਅਤੇ ਪਰਿਵਾਰਕ ਫ਼ਿਲਮ ‘ਤੇਰੇ ਲਈ’

ਹਰਜਿੰਦਰ ਸਿੰਘ ਜਵੰਦਾ ਬਦਲਦੇ ਦੌਰ ਵਿੱਚ ਦੁਨੀਆਂ ਦੇ ਰੰਗ ਹੀ ਨਹੀਂ ਬਦਲੇ ਸਿਨਮਾ ਦੇ ਵੀ ਰੰਗ ਬਦਲ ਗਏ ਹਨ। ਫਿਲਮਾਂ ਬਦਲ ਗਈਆਂ ਹਨ। ਕਹਾਣੀਆਂ ਬਦਲ ਗਈਆਂ ਹਨ। ਫਿਲਮਾਂ ਵਿਚਲੀ ਮੁਹੱਬਤ ਦੇ ਰੰਗ ਅਤੇ ਅੰਦਾਜ਼ ਵੀ...

ਗਾਇਕ ਫ਼ਾਜ਼ਿਲਪੁਰੀਆ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਯੈੱਸ ਪੰਜਾਬ ਗੁਰੂਗ੍ਰਾਮ, 18 ਨਵੰਬਰ, 2022: ਹਰਿਆਣਵੀ ਗਾਇਕ ਫ਼ਾਜ਼ਿਲਪੁਰੀਆ ਨੂੰ ਗੁਰੂਗ੍ਰਾਮ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਬੌਲੀਵੁੱਡ ਵਿੱਚ ਵੀ ਗ਼ੀਤ ਗਾ ਚੁੱਕੇ ਫ਼ਾਜ਼ਿਲਪੁਰੀਆ ਗੁਰੂਗ੍ਰਾਮ ਵਿੱਚ ਹੋ ਰਹੇ ਇਕ ਪ੍ਰਦਰਸ਼ਨ ਦੇ ਸਮਰਥਨ ਲਈ ਪੁੱਜੇ ਸਨ। ਇਹ ਪ੍ਰਦਰਸ਼ਨ ਅਹੀਰ...

‘ਕਿਸਮਤ 2’, ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਅਤੇ ‘ਫੁੱਫੜ ਜੀ’ ਲਈ ਜ਼ੀ ਸਟੂਡੀਓਜ਼ ਨੇ ਪੀ.ਟੀ.ਸੀ. ਐਵਾਰਡਜ਼ ਵਿੱਚ 36 ਨਾਮਜ਼ਦਗੀਆਂ ਪ੍ਰਾਪਤ

ਹਰਜਿੰਦਰ ਸਿੰਘ ਜਵੰਦਾ ਚੰਡੀਗੜ੍ਹ, 17 ਨਵੰਬਰ, 2022: ਪੰਜਾਬੀ ਫਿਲਮ ਇੰਡਸਟਰੀ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪੁਰਸਕਾਰ ਸਮਾਰੋਹ ਲਈ ਦੌੜ ਸ਼ੁਰੂ ਹੋਣ ਦੇ ਨਾਲ, ਜ਼ੀ ਸਟੂਡੀਓਜ਼ ਨਵੇਂ ਰਿਕਾਰਡ ਬਣਾਉਣ ਅਤੇ ਪੁਰਾਣੇ ਤੋੜਨ ਲਈ ਪੂਰੀ ਤਰ੍ਹਾਂ...

’ਤੇ ਹੁਣ ਬੱਬੂ ਮਾਨ ਨੂੰ ਮਿਲੀ ਧਮਕੀ, ਪ੍ਰਸਿੱਧ ਗਾਇਕ ਦੇ ਮੋਹਾਲੀ ਸਥਿਤ ਘਰ ਦੀ ਸੁਰੱਖ਼ਿਆ ਵਧਾਈ

ਯੈੱਸ ਪੰਜਾਬ ਮੋਹਾਲੀ, 17 ਨਵੰਬਰ, 2022: ਪੰਜਾਬੀ ਦੇ ਪ੍ਰਸਿੱਧ ਗਾਇਕ ਅਤੇ ਫ਼ਿਲਮ ਅਦਾਕਾਰ ਬੱਬੂ ਮਾਨ ਨੂੰ ਮਿਲੀ ਧਮਕੀ ਤੋਂ ਬਾਅਦ ਉਨ੍ਹਾਂ ਦੇ ਘਰ ਦੀ ਸੁਰੱਖ਼ਿਆ ਵਧਾਈ ਗਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਬੂ ਮਾਨ ਨੂੰ ਧਮਕੀ...
- Advertisement -spot_img

ਸੋਸ਼ਲ ਮੀਡੀਆ

45,612FansLike
51,915FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!