Saturday, October 1, 2022

ਵਾਹਿਗੁਰੂ

spot_imgਕੇਜਰੀਵਾਲ ਨੇ ਰਾਸ਼ਟਰੀ ਮਿਸ਼ਨ ‘ਮੇਕ ਇੰਡੀਆ ਨੰਬਰ-1’ ਦੀ ਕੀਤੀ ਸ਼ੁਰੂਆਤ, ਕਿਹਾ – “ਭਾਰਤ ਨੂੰ ਦੁਨੀਆ ਦਾ ਸਭ ਤੋਂ ਮਜ਼ਬੂਤ ਦੇਸ਼ ਬਣਾਉਣਾ ਸਾਡਾ ਮਿਸ਼ਨ ਹੈ”

ਯੈੱਸ ਪੰਜਾਬ
ਚੰਡੀਗੜ੍ਹ/ਨਵੀਂ ਦਿੱਲੀ, 17 ਅਗਸਤ, 2022:
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤਾਲ ਕਟੋਰਾ ਸਟੇਡੀਅਮ ਵਿੱਚ ਰਾਸ਼ਟਰੀ ਮਿਸ਼ਨ “ਮੇਕ ਇੰਡੀਆ ਨੰਬਰ 1” ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਭਾਰਤ ਨੂੰ ਦੁਨੀਆ ਦਾ ਸਭ ਤੋਂ ਮਜ਼ਬੂਤ ਦੇਸ਼ ਬਣਾਉਣਾ ਸਾਡਾ ਮਿਸ਼ਨ ਹੈ। ਆਓ ਮਿਲ ਕੇ ਭਾਰਤ ਨੂੰ ਨੰਬਰ-1 ਬਣਾਈਏ। ਇਸ ਦੇ ਲਈ ਸਾਨੂੰ ਦੇਸ਼ ਵਿੱਚ ਸਾਰਿਆਂ ਲਈ ਚੰਗੀ ਅਤੇ ਮੁਫਤ ਸਿੱਖਿਆ ਅਤੇ ਸਿਹਤ ਸਹੂਲਤਾਂ, ਹਰ ਨੌਜਵਾਨ ਨੂੰ ਰੁਜ਼ਗਾਰ, ਹਰ ਔਰਤ ਨੂੰ ਸਨਮਾਨ ਅਤੇ ਸੁਰੱਖਿਆ ਅਤੇ ਕਿਸਾਨਾਂ ਨੂੰ ਉਹਨਾਂ ਦੀ ਫ਼ਸਲਾਂ ਦੀ ਪੂਰੀ ਕੀਮਤ ਦੇਣੀ ਯਕੀਨੀ ਬਣਾਉਣੀ ਪਵੇਗੀ।

ਮੈਂ ਦੇਸ਼ ਦੇ 130 ਕਰੋੜ ਲੋਕਾਂ ਨੂੰ ਇਸ ਰਾਸ਼ਟਰੀ ਮਿਸ਼ਨ ਨਾਲ ਜੁੜਨ ਦੀ ਅਪੀਲ ਕਰਦਾ ਹਾਂ। ਇਹ ਕਿਸੇ ਪਾਰਟੀ ਦਾ ਮਿਸ਼ਨ ਨਹੀਂ ਹੈ। ਭਾਜਪਾ ਅਤੇ ਕਾਂਗਰਸ ਸਮੇਤ ਦੇਸ਼ ਦੀਆਂ ਸਾਰੀਆਂ ਪਾਰਟੀਆਂ ਦੇ ਲੋਕਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਅਸੀਂ ਲੜਾਈ-ਝਗੜਾ ਨਹੀਂ ਕਰਨਾ। ਅਸੀਂ ਲੜ ਕੇ 75 ਸਾਲ ਬਰਬਾਦ ਕਰ ਦਿੱਤੇ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਰਤ ਦੁਨੀਆਂ ਦੀ ਅਗਵਾਈ ਕਰ ਸਕਦਾ ਹੈ, ਪਰ ਸ਼ਰਤ ਇਹ ਹੈ ਕਿ ਦੇਸ਼ ਦੇ 130 ਕਰੋੜ ਲੋਕਾਂ ਨੂੰ ਆਪ ਵਾਗਡੋਰ ਸੰਭਾਲਣੀ ਪਵੇਗੀ। ਜੇਕਰ ਇਹਨਾਂ ਪਾਰਟੀਆਂ ਅਤੇ ਇਹਨਾਂ ਲੀਡਰਾਂ ਦੇ ਭਰੋਸੇ ਵਿੱਚ ਦੇਸ਼ ਛੱਡ ਦਿੱਤਾ ਜਾਵੇ ਤਾਂ ਭਾਰਤ ਹੋਰ 75 ਸਾਲ ਪਿੱਛੇ ਰਹਿ ਜਾਵੇਗਾ।

ਉਨ੍ਹਾਂ ਵਿੱਚੋਂ ਕੁਝ ਨੂੰ ਸਿਰਫ ਆਪਣਾ ਪਰਿਵਾਰ ਪਿਆਰਾ ਹੈ ਅਤੇ ਕੁਝ ਨੂੰ ਆਪਣੇ ਦੋਸਤਾਂ। ਕਿਸੇ ਨੇ ਭ੍ਰਿਸ਼ਟਾਚਾਰ ਕਰਨਾ ਹੈ, ਕਿਸੇ ਨੇ ਦੇਸ਼ ਨੂੰ ਲੁੱਟਣਾ ਹੈ। ਮੈਂ ਦੇਸ਼ ਦੇ ਹਰ ਕੋਨੇ ਵਿੱਚ ਜਾਵਾਂਗਾ ਅਤੇ ਲੋਕਾਂ ਨੂੰ ਜੋੜਾਂਗਾ। ਜਦੋਂ 130 ਕਰੋੜ ਲੋਕ ਇਸ ਮਿਸ਼ਨ ਨਾਲ ਜੁੜ ਜਾਂਦੇ ਹਨ, ਤਦ ਭਾਰਤ ਨੂੰ ਸਰਵੋਤਮ ਅਤੇ ਸਭ ਤੋਂ ਸ਼ਕਤੀਸ਼ਾਲੀ ਰਾਸ਼ਟਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ।

ਕੋਈ ਸਮਾਂ ਸੀ ਜਦੋਂ ਦੁਨੀਆ ਭਰ ‘ਚ ਭਾਰਤ ਦਾ ਡੰਕਾ ਵੱਜਦਾ ਸੀ, ਅਸੀਂ ਭਾਰਤ ਨੂੰ ਮੁੜ ਦੁਨੀਆ ਦਾ ਨੰਬਰ ਇਕ ਦੇਸ਼ ਬਣਾਉਣਾ ਹੈ- ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਤਾਲ ਕਟੋਰਾ ਸਟੇਡੀਅਮ ਤੋਂ “ਮੇਕ ਇੰਡੀਆ ਨੰਬਰ 1” ਮਿਸ਼ਨ ਦੀ ਸ਼ੁਰੂਆਤ ਕੀਤੀ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਮੈਂ ਬਹੁਤ ਖੁਸ਼ ਹਾਂ। ਕਿਉਂਕਿ ਮੈਂ ਅੱਜ ਜੋ ਐਲਾਨ ਕਰਨ ਜਾ ਰਿਹਾ ਹਾਂ, ਇਹ ਕਰੋੜਾਂ ਭਾਰਤੀਆਂ ਦਾ ਬਹੁਤ ਪੁਰਾਣਾ ਸੁਪਨਾ ਹੈ ਅਤੇ ਉਸ ਸੁਪਨੇ ਦੀ ਪੂਰਤੀ ਸ਼ੁਰੂ ਹੋਣ ਵਾਲੀ ਹੈ।

ਸਾਡੇ ਦੇਸ਼ ਦਾ ਹਰ ਵਾਸੀ ਚਾਹੁੰਦਾ ਹੈ ਕਿ ਭਾਰਤ ਦੁਨੀਆ ਦਾ ਨੰਬਰ ਇਕ ਦੇਸ਼ ਬਣੇ। ਹਰ ਭਾਰਤੀ ਚਾਹੁੰਦਾ ਹੈ ਕਿ ਭਾਰਤ ਦੁਨੀਆ ਦੇ ਅਮੀਰ ਦੇਸ਼ਾਂ ਵਿੱਚ ਗਿਣਿਆ ਜਾਵੇ। ਹਰ ਭਾਰਤੀ ਚਾਹੁੰਦਾ ਹੈ ਕਿ ਭਾਰਤ ਇੱਕ ਸ਼ਕਤੀਸ਼ਾਲੀ ਦੇਸ਼ ਬਣੇ। ਹਰ ਭਾਰਤੀ ਚਾਹੁੰਦਾ ਹੈ ਕਿ ਭਾਰਤ ਸਰਵੋਤਮ ਰਾਸ਼ਟਰ ਬਣੇ। ਭਾਰਤ ਇੱਕ ਮਹਾਨ ਦੇਸ਼ ਹੈ। ਭਾਰਤੀ ਸਭਿਅਤਾ ਕਈ ਹਜ਼ਾਰ ਸਾਲ ਪੁਰਾਣੀ ਹੈ। ਇੱਕ ਸਮਾਂ ਸੀ ਜਦੋਂ ਭਾਰਤ ਦਾ ਡੰਕਾ ਪੂਰੀ ਦੁਨੀਆ ਵਿੱਚ ਗੂੰਜਦਾ ਸੀ।

ਅਸੀਂ ਭਾਰਤ ਨੂੰ ਮੁੜ ਦੁਨੀਆ ਦਾ ਨੰਬਰ ਇਕ ਦੇਸ਼ ਬਣਾਉਣਾ ਹੈ। ਅੱਜ ਅਸੀਂ ਇੱਕ ਰਾਸ਼ਟਰੀ ਮਿਸ਼ਨ ਸ਼ੁਰੂ ਕਰਨ ਜਾ ਰਹੇ ਹਾਂ। ਇਸ ਮਿਸ਼ਨ ਦਾ ਨਾਂ ”ਮੇਕ ਇੰਡੀਆ ਨੰਬਰ-1” ਹੈ। ਦੇਸ਼ ਦੇ 130 ਕਰੋੜ ਲੋਕਾਂ ਨੂੰ ਇਸ ਮਿਸ਼ਨ ਨਾਲ ਜੋੜਨਾ ਹੈ। ਦੇਸ਼ ਦੇ ਹਰ ਨਾਗਰਿਕ ਨੂੰ ਇਸ ਮਿਸ਼ਨ ਨਾਲ ਜੁੜਨਾ ਪਵੇਗਾ। ਭਾਰਤ ਨੂੰ ਦੁਨੀਆ ਦਾ ਨੰਬਰ ਇਕ ਦੇਸ਼ ਬਣਾਉਣਾ ਇਸ ਦੇਸ਼ ਦੇ ਹਰ ਨਾਗਰਿਕ ਦਾ ਸੁਪਨਾ ਰਿਹਾ ਹੈ।

ਸਿੰਗਾਪੁਰ ਭਾਰਤ ਤੋਂ 15 ਸਾਲ ਬਾਅਦ ਆਜ਼ਾਦ ਹੋਇਆ, ਦੂਜੇ ਵਿਸ਼ਵ ਯੁੱਧ ਵਿੱਚ ਜਾਪਾਨ ਅਤੇ ਜਰਮਨੀ ਤਬਾਹ ਹੋ ਗਏ ਸਨ, ਪਰ ਅੱਜ ਉਹ ਸਾਡੇ ਤੋਂ ਅੱਗੇ ਨਿਕਲ ਗਏ – ਅਰਵਿੰਦ ਕੇਜਰੀਵਾਲ
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲ ਹੋ ਗਏ ਹਨ। ਭਾਰਤ ਨੇ ਇਨ੍ਹਾਂ 75 ਸਾਲਾਂ ਵਿੱਚ ਬਹੁਤ ਕੁਝ ਹਾਸਲ ਕੀਤਾ ਹੈ। ਪਰ ਲੋਕਾਂ ਦੇ ਅੰਦਰ ਗੁੱਸਾ ਅਤੇ ਇੱਕ ਸਵਾਲ ਹੈ ਕਿ ਇਨ੍ਹਾਂ 75 ਸਾਲਾਂ ਦੇ ਅੰਦਰ ਕਈ ਅਜਿਹੇ ਛੋਟੇ ਦੇਸ਼ ਹਨ, ਜੋ ਸਾਡੇ ਤੋਂ ਬਾਅਦ ਆਜ਼ਾਦ ਹੋਏ ਪਰ ਸਾਡੇ ਤੋਂ ਅੱਗੇ ਨਿਕਲ ਗਏ ਤਾਂ ਭਾਰਤ ਕਿਉਂ ਪਿੱਛੇ ਰਹਿ ਗਿਆ? ਸਿੰਗਾਪੁਰ ਭਾਰਤ ਤੋਂ 15 ਸਾਲਾਂ ਬਾਅਦ ਆਜ਼ਾਦ ਹੋਇਆ, ਅੱਜ ਉਹ ਸਾਡੇ ਤੋਂ ਅੱਗੇ ਨਿਕਲ ਗਿਆ ਹੈ। ਸਾਡੇ ਵਿੱਚ ਕੀ ਕਮੀ ਹੈ? ਦੂਜੇ ਵਿਸ਼ਵ ਯੁੱਧ ਦੌਰਾਨ ਜਾਪਾਨ ਤਬਾਹ ਹੋ ਗਿਆ ਸੀ।

ਹੀਰੋਸ਼ੀਮਾ ਅਤੇ ਨਾਗਾਸਾਕੀ ‘ਤੇ ਪਰਮਾਣੂ ਬੰਬ ਡਿੱਗੇ ਸਨ, ਪਰ ਅੱਜ ਉਹ ਸਾਡੇ ਤੋਂ ਅੱਗੇ ਨਿਕਲ ਗਏ ਹਨ। ਹਿਟਲਰ ਤੋਂ ਬਾਅਦ ਦੂਜੇ ਵਿਸ਼ਵ ਯੁੱਧ ‘ਚ ਤਹਿਸ ਨਹਿਸ ਹੋਣ ਵਾਲਾ ਜਰਮਨੀ ਅੱਜ ਸਾਡੇ ਤੋਂ ਅੱਗੇ ਨਿਕਲ ਗਿਆ ਹੈ। ਅਸੀਂ ਪਿੱਛੇ ਕਿਉਂ ਰਹਿ ਗਏ? ਅੱਜ ਭਾਰਤ ਦਾ ਹਰ ਨਾਗਰਿਕ ਇਹ ਪੁੱਛ ਰਿਹਾ ਹੈ ਅਤੇ ਗੁੱਸੇ ਵਿੱਚ ਹੈ। ਅਸੀਂ ਕਿਸੇ ਤੋਂ ਘੱਟ ਨਹੀਂ। ਭਾਰਤ ਦੇ ਲੋਕ ਦੁਨੀਆ ਦੇ ਸਭ ਤੋਂ ਬੁੱਧੀਮਾਨ, ਮਿਹਨਤੀ ਅਤੇ ਚੰਗੇ ਲੋਕ ਹਨ, ਫਿਰ ਵੀ ਅਸੀਂ ਪਿੱਛੇ ਰਹਿ ਗਏ ਹਾਂ। ਭਾਰਤ ਨੂੰ ਰੱਬ ਨੇ ਸਭ ਕੁਝ ਦਿੱਤਾ ਹੈ।

ਪ੍ਰਮਾਤਮਾ ਨੇ ਭਾਰਤ ਨੂੰ ਦਰਿਆਵਾਂ, ਪਹਾੜਾਂ, ਜੜ੍ਹੀਆਂ ਬੂਟੀਆਂ, ਫਸਲਾਂ, ਸਮੁੰਦਰਾਂ ਸਮੇਤ ਸਭ ਕੁਝ ਦਿੱਤਾ ਹੈ। ਰੱਬ ਨੇ ਸਾਨੂੰ ਇੰਨਾ ਵੱਡਾ ਦੇਸ਼ ਦਿੱਤਾ ਹੈ। ਜਦੋਂ ਪ੍ਰਮਾਤਮਾ ਨੇ ਮਨੁੱਖ ਨੂੰ ਬਣਾਇਆ, ਭਾਰਤ ਵਿੱਚ ਸਭ ਤੋਂ ਬੁੱਧੀਮਾਨ ਲੋਕ ਬਣਾਏ ਗਏ ਸਨ। ਫਿਰ ਵੀ ਅਸੀਂ ਪਿੱਛੇ ਰਹਿ ਗਏ। ਭਾਰਤ ਕਿਉਂ ਪਿੱਛੇ ਰਹਿ ਗਿਆ? ਜੇਕਰ ਇਨ੍ਹਾਂ ਪਾਰਟੀਆਂ ਅਤੇ ਇਨ੍ਹਾਂ ਆਗੂਆਂ ਦੇ ਭਰੋਸੇ ‘ਤੇ ਛੱਡ ਦਿੱਤਾ ਗਿਆ ਤਾਂ ਅਸੀਂ 75 ਸਾਲ ਹੋਰ ਪਿੱਛੇ ਰਹਿ ਜਾਵਾਂਗੇ।

ਉਨ੍ਹਾਂ ਵਿੱਚੋਂ ਕੁਝ ਆਪਣੇ ਪਰਿਵਾਰ ਨੂੰ ਪਿਆਰ ਕਰਦੇ ਹਨ ਅਤੇ ਕਿਸੇ ਨੂੰ ਆਪਣੇ ਦੋਸਤ ਪਿਆਰੇ ਹਨ। ਕਿਸੇ ਨੇ ਭ੍ਰਿਸ਼ਟਾਚਾਰ ਕਰਨਾ ਹੈ ਅਤੇ ਕਿਸੇ ਨੇ ਦੇਸ਼ ਨੂੰ ਲੁੱਟਣਾ ਹੈ। ਇਨ੍ਹਾਂ 75 ਸਾਲਾਂ ਵਿੱਚ ਇਨ੍ਹਾਂ ਲੋਕਾਂ ਨੇ ਆਪਣੇ ਪਰਿਵਾਰਾਂ ਅਤੇ ਦੋਸਤਾਂ ਦੇ ਘਰ ਭਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਜੇਕਰ ਇਹਨਾਂ ਪਾਰਟੀਆਂ ਅਤੇ ਇਹਨਾਂ ਲੀਡਰਾਂ ਦੇ ਭਰੋਸੇ ਵਿੱਚ ਦੇਸ਼ ਛੱਡ ਦਿੱਤਾ ਜਾਵੇ ਤਾਂ ਭਾਰਤ ਹੋਰ 75 ਸਾਲ ਪਿੱਛੇ ਰਹਿ ਜਾਵੇਗਾ।

ਅਸੀਂ 130 ਕਰੋੜ ਲੋਕਾਂ ਦਾ ਪਰਿਵਾਰ ਹਾਂ, ਅਸੀਂ ਇੱਕ ਟੀਮ ਹਾਂ ਅਤੇ ਸਾਨੂੰ ਸਾਰਿਆਂ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਸੋਚਣਾ ਹੈ – ਅਰਵਿੰਦ ਕੇਜਰੀਵਾਲ
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਈ ਲੋਕ ਮੈਨੂੰ ਪੁੱਛਦੇ ਹਨ ਕਿ ਕੀ ਭਾਰਤ ਦੁਨੀਆ ਦੀ ਅਗਵਾਈ ਕਰ ਸਕਦਾ ਹੈ? ਕਿਉਂ ਨਹੀਂ ਕਰ ਸਕਦਾ, ਸਾਡੇ ਦੇਸ਼ ਵਿੱਚ ਵਧੀਆ ਇੰਜੀਨੀਅਰ, ਡਾਕਟਰ, ਵਕੀਲ, ਵਿਗਿਆਨੀ ਅਤੇ ਕਿਸਾਨ ਹਨ। ਸਾਡੇ ਦੇਸ਼ ਵਿੱਚ ਕੀ ਕਮੀ ਹੈ? ਪਰ ਸ਼ਰਤ ਇਹ ਹੈ ਕਿ ਹੁਣ ਦੇਸ਼ ਦੇ 130 ਕਰੋੜ ਲੋਕਾਂ ਨੂੰ ਇਕੱਠੇ ਹੋਣਾ ਪਵੇਗਾ। ਹੁਣ ਦੇਸ਼ ਦੇ 130 ਕਰੋੜ ਲੋਕਾਂ ਨੂੰ ਮਿਲ ਕੇ ਵਾਗਡੋਰ ਸੰਭਾਲਣੀ ਪਵੇਗੀ, ਅਸੀਂ ਇਹਨਾਂ ਦੇ ਭਰੋਸੇ ‘ਤੇ ਦੇਸ਼ ਨਹੀਂ ਛੱਡ ਸਕਦੇ।

ਦੇਸ਼ ਦੇ ਇੰਜੀਨੀਅਰਾਂ, ਡਾਕਟਰਾਂ, ਮਜ਼ਦੂਰਾਂ, ਕਿਸਾਨਾਂ ਸਮੇਤ ਸਾਰੀਆਂ ਜਾਤਾਂ ਅਤੇ ਧਰਮਾਂ ਦੇ ਲੋਕਾਂ ਨੂੰ ਇਕੱਠੇ ਹੋਣਾ ਪਵੇਗਾ। 75 ਸਾਲ ਪਹਿਲਾਂ ਜਦੋਂ ਸਾਰਾ ਦੇਸ਼ ਇਕੱਠਾ ਹੋਇਆ ਸੀ, ਅਸੀਂ ਅੰਗਰੇਜ਼ਾਂ ਨੂੰ ਆਪਣੇ ਦੇਸ਼ ‘ਚੋਂ ਬਾਹਰ ਕੱਢ ਦਿੱਤਾ ਸੀ। ਅੱਜ 75 ਸਾਲਾਂ ਬਾਅਦ ਜੇਕਰ ਅਸੀਂ 130 ਕਰੋੜ ਲੋਕ ਇਕੱਠੇ ਹੋ ਗਏ ਹਾਂ ਤਾਂ ਸਾਡੇ ਦੇਸ਼ ਨੂੰ ਦੁਨੀਆ ਦਾ ਨੰਬਰ ਇਕ ਦੇਸ਼ ਬਣਨ ਤੋਂ ਕੋਈ ਨਹੀਂ ਰੋਕ ਸਕਦਾ। 130 ਕਰੋੜ ਲੋਕ ਸਾਡਾ ਇੱਕ ਪਰਿਵਾਰ, ਇੱਕ ਟੀਮ ਹੈ। ਸਾਨੂੰ ਸਾਰਿਆਂ ਨੂੰ ਇੱਕ ਪਰਿਵਾਰ ਵਾਂਗ ਮਿਲ ਕੇ ਸੋਚਣਾ ਚਾਹੀਦਾ ਹੈ।

ਸਾਡਾ ਕੋਈ ਵੀ ਬੱਚਾ ਚੰਗੀ ਸਿੱਖਿਆ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਸਾਡਾ ਦੇਸ਼ ਦੁਨੀਆਂ ਦਾ ਨੰਬਰ ਇਕ ਦੇਸ਼ ਤਾਂ ਹੀ ਬਣੇਗਾ ਜਦੋਂ ਅਸੀਂ ਆਪਣੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਵਾਂਗੇ। ਹਰ ਰੋਜ਼ 27 ਕਰੋੜ ਬੱਚੇ ਦੇਸ਼ ਭਰ ਦੇ ਸਰਕਾਰੀ ਸਕੂਲਾਂ ਵਿੱਚ ਜਾਂਦੇ ਹਨ। ਸਾਨੂੰ ਆਪਣੇ ਹਰੇਕ ਬੱਚੇ ਲਈ ਚੰਗੀ ਅਤੇ ਮੁਫਤ ਸਿੱਖਿਆ ਦਾ ਪ੍ਰਬੰਧ ਕਰਨਾ ਹੋਵੇਗਾ। ਕੋਈ ਕਿੰਨੇ ਵੀ ਗਰੀਬ ਘਰ ਵਿੱਚ ਪੈਦਾ ਹੋਵੇ, ਉਹ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਰਹਿੰਦਾ ਹੋਵੇ, ਅਸੀਂ ਇਹ ਨਹੀਂ ਕਹਿ ਸਕਦੇ ਕਿ ਅਸੀਂ ਪਹਾੜਾਂ ਅਤੇ ਕਬਾਇਲੀ ਖੇਤਰਾਂ ਵਿੱਚ ਸਕੂਲ ਨਹੀਂ ਖੋਲ੍ਹ ਸਕਦੇ। ਦੇਸ਼ ਦੇ ਕੋਨੇ-ਕੋਨੇ ਵਿੱਚ ਸਕੂਲ ਖੋਲ੍ਹਣੇ ਹੋਣਗੇ।

ਇਸ ਦੇ ਲਈ ਤੁਹਾਨੂੰ ਕਿੰਨਾ ਵੀ ਪੈਸਾ ਖਰਚ ਕਰਨਾ ਪਵੇ। ਪਰ ਸਭ ਤੋਂ ਪਹਿਲਾਂ ਸਾਨੂੰ ਦੇਸ਼ ਦੇ ਹਰ ਬੱਚੇ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕਰਨਾ ਹੋਵੇਗਾ। ਜੇਕਰ ਅਸੀਂ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਵਾਂਗੇ। ਹਰ ਬੱਚਾ ਪੜ੍ਹ ਕੇ ਕੋਈ ਡਾਕਟਰ, ਕੋਈ ਇੰਜੀਨੀਅਰ, ਕੋਈ ਵਪਾਰੀ, ਕੋਈ ਵਪਾਰ ਕਰੇਗਾ। ਹਰ ਬੱਚਾ ਹਰ ਪਰਿਵਾਰ ਨੂੰ ਗਰੀਬ ਤੋਂ ਅਮੀਰ ਬਣਾਵੇਗਾ ਅਤੇ ਜਦੋਂ ਹਰ ਪਰਿਵਾਰ ਗਰੀਬ ਤੋਂ ਅਮੀਰ ਬਣ ਜਾਵੇਗਾ ਤਾਂ ਭਾਰਤ ਦਾ ਨਾਮ ਵੀ ਅਮੀਰ ਦੇਸ਼ਾਂ ਵਿੱਚ ਲਿਖਿਆ ਜਾਵੇਗਾ।

ਦੇਸ਼ ਦੀ ਹਰ ਔਰਤ ਨੂੰ ਬਰਾਬਰੀ ਦਾ ਅਧਿਕਾਰ, ਸੁਰੱਖਿਆ ਅਤੇ ਸਨਮਾਨ ਦੇਣ ਲਈ ਸਾਨੂੰ ਸਾਰਿਆਂ ਨੂੰ ਆਪਣੇ ਘਰਾਂ ਅਤੇ ਸਮਾਜ ਵਿੱਚ ਕੰਮ ਕਰਨਾ ਪਵੇਗਾ- ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਦੂਜੀ ਗੱਲ ਇਹ ਕਰਨੀ ਪਵੇਗੀ ਕਿ ਦੇਸ਼ ਦੇ ਹਰ ਵਿਅਕਤੀ ਦੇ ਵਧੀਆ ਅਤੇ ਮੁਫ਼ਤ ਇਲਾਜ ਦਾ ਪ੍ਰਬੰਧ ਕਰਨਾ ਹੋਵੇਗਾ। ਜੇਕਰ ਕੋਈ ਬੀਮਾਰ ਹੋ ਜਾਂਦਾ ਹੈ, ਤਾਂ ਉਸ ਦਾ ਇਲਾਜ ਮੁਫ਼ਤ ਕੀਤਾ ਜਾਵੇ। ਭਾਵੇਂ ਉਸਦੀ ਦਵਾਈ, ਟੈਸਟ, ਇਲਾਜ, ਅਪਰੇਸ਼ਨ ‘ਤੇ ਲੱਖਾਂ ਰੁਪਏ ਦਾ ਖਰਚਾ ਹੋਵੇ। ਕੋਈ ਕਿੰਨਾ ਵੀ ਗਰੀਬ ਕਿਉਂ ਨਾ ਹੋਵੇ, ਸਾਡੇ ਲਈ ਹਰ ਜ਼ਿੰਦਗੀ ਮਹੱਤਵਪੂਰਨ ਹੈ। ਹਰ ਭਾਰਤੀ ਸਾਡੇ ਲਈ ਮਹੱਤਵਪੂਰਨ ਹੈ। ਭਾਰਤ ਦਾ ਹਰ ਨਾਗਰਿਕ ਸਾਡੇ ਲਈ ਮਹੱਤਵਪੂਰਨ ਹੈ।

ਇਸ ਦੇ ਲਈ ਜ਼ਰੂਰੀ ਹੈ ਕਿ ਸਾਨੂੰ ਭਾਰਤ ਦੇ ਕੋਨੇ-ਕੋਨੇ ਵਿਚ ਹਸਪਤਾਲ ਖੋਲ੍ਹਣੇ ਪੈਣਗੇ, ਮੁਹੱਲਾ ਕਲੀਨਿਕ ਬਣਾਉਣੇ ਪੈਣਗੇ। ਚੰਗੀਆਂ ਡਿਸਪੈਂਸਰੀਆਂ ਖੋਲ੍ਹਣੀਆਂ ਹਨ। ਡਾਕਟਰਾਂ ਦਾ ਪ੍ਰਬੰਧ ਕਰਨਾ ਪਵੇਗਾ। ਤੀਜਾ, ਸਾਨੂੰ ਆਪਣੇ ਹਰ ਨੌਜਵਾਨ ਨੂੰ ਰੁਜ਼ਗਾਰ ਦੇਣਾ ਹੋਵੇਗਾ। ਸਾਡੇ ਨੌਜਵਾਨ ਹੀ ਸਾਡੀ ਸਭ ਤੋਂ ਵੱਡੀ ਤਾਕਤ ਹਨ ਪਰ ਅੱਜ ਸਾਡੇ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ। ਜੇਕਰ ਸਹੀ ਨੀਅਤ ਨਾਲ ਸਹੀ ਕੰਮ ਹੋਵੇ ਤਾਂ ਇਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਸਕਦਾ ਹੈ। ਅਸੀਂ ਹਰੇਕ ਨੌਜਵਾਨ ਲਈ ਰੁਜ਼ਗਾਰ ਦਾ ਪ੍ਰਬੰਧ ਕਰਨਾ ਹੈ।

ਦੇਸ਼ ਵਿੱਚ ਇੱਕ ਵੀ ਨੌਜਵਾਨ ਬੇਰੁਜ਼ਗਾਰ ਨਹੀਂ ਹੋਣਾ ਚਾਹੀਦਾ। ਸਾਨੂੰ ਰੁਜ਼ਗਾਰ ਨੂੰ ਸਭ ਤੋਂ ਵੱਧ ਤਰਜੀਹ ਦੇਣੀ ਹੋਵੇਗੀ। ਚੌਥੀ ਗੱਲ, ਸਾਡੇ ਦੇਸ਼ ਦੀ ਹਰ ਔਰਤ ਨੂੰ ਸਨਮਾਨ ਮਿਲਣਾ ਚਾਹੀਦਾ ਹੈ। ਹਰ ਔਰਤ ਨੂੰ ਬਰਾਬਰ ਅਧਿਕਾਰ ਮਿਲਣੇ ਚਾਹੀਦੇ ਹਨ। ਹਰ ਔਰਤ ਨੂੰ ਸੁਰੱਖਿਆ ਮਿਲਣੀ ਚਾਹੀਦੀ ਹੈ। ਇਹ ਕਹਿਣਾ ਬਹੁਤ ਆਸਾਨ ਹੈ ਕਿ ਦੇਸ਼ ਦੀ ਹਰ ਔਰਤ ਨੂੰ ਬਰਾਬਰ ਦੇ ਅਧਿਕਾਰ, ਸੁਰੱਖਿਆ ਅਤੇ ਸਨਮਾਨ ਮਿਲਣਾ ਚਾਹੀਦਾ ਹੈ, ਪਰ ਇਸ ਨੂੰ ਸੰਭਵ ਬਣਾਉਣ ਲਈ ਸਾਨੂੰ ਆਪਣੇ ਘਰਾਂ ਅਤੇ ਸਮਾਜ ਵਿੱਚ ਕੰਮ ਕਰਨਾ ਪਵੇਗਾ।

ਦੇਸ਼ ਦੇ ਕਿਸਾਨਾਂ ਨੂੰ ਉਹਨਾਂ ਦੀ ਫ਼ਸਲਾਂ ਦਾ ਪੂਰਾ ਮੁੱਲ ਦੇਣਾ ਪਵੇਗਾ ਤਾਂ ਜੋ ਹਰ ਕਿਸਾਨ ਦਾ ਪੁੱਤਰ ਮਾਣ ਨਾਲ ਖੇਤੀ ਕਰੇ – ਅਰਵਿੰਦ ਕੇਜਰੀਵਾਲ
ਭਾਰਤ ਨੂੰ ਅਮੀਰ ਬਣਾਉਣ ਦੀ ਪੰਜਵੀਂ ਗੱਲ ਦਾ ਜ਼ਿਕਰ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਕਿਸਾਨ ਦਾ ਪੁੱਤਰ ਕਿਸਾਨ ਨਹੀਂ ਬਣਨਾ ਚਾਹੁੰਦਾ। ਉਹ ਕਿਸਾਨ ਕਿਉਂ ਨਹੀਂ ਬਣਨਾ ਚਾਹੁੰਦਾ? ਸਾਡਾ ਦੇਸ਼ ਖੇਤੀ ਪ੍ਰਧਾਨ ਦੇਸ਼ ਹੈ। ਸਾਨੂੰ ਦੇਸ਼ ਵਿੱਚ ਅਜਿਹੀ ਵਿਵਸਥਾ ਬਣਾਉਣੀ ਪਵੇਗੀ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਪੂਰਾ ਮੁੱਲ ਮਿਲੇ, ਜਿਸ ਨਾਲ ਕਿਸਾਨਾਂ ਦੇ ਘਰਾਂ ਵਿੱਚ ਖੁਸ਼ਹਾਲੀ ਆਵੇ ਅਤੇ ਕਿਸਾਨਾਂ ਨੂੰ ਇੱਜ਼ਤ ਮਿਲੇ।

ਅਜਿਹਾ ਪ੍ਰਬੰਧ ਕਰਨਾ ਪਵੇਗਾ ਕਿ ਕਿਸਾਨ ਦਾ ਪੁੱਤਰ ਮਾਣ ਨਾਲ ਕਹੇ ਕਿ ਮੈਂ ਵੀ ਕਿਸਾਨ ਬਣਨਾ ਚਾਹੁੰਦਾ ਹਾਂ। ਅਸੀਂ ਸਾਡੇ ਦੇਸ਼ ਦੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਅਤੇ ਮਜ਼ਦੂਰੀ ਦਾ ਪੂਰਾ ਮੁੱਲ ਦੇਣਾ ਹੈ, ਤਾਂ ਜੋ ਹਰ ਕਿਸਾਨ ਦਾ ਪੁੱਤਰ ਮਾਣ ਨਾਲ ਖੇਤੀ ਕਰ ਸਕੇ। ਇਸ ਤੋਂ ਇਲਾਵਾ ਹੋਰ ਵੀ ਬਹੁਤ ਕੁਝ ਕਰਨਾ ਬਾਕੀ ਹੈ। ਪਰ ਇਹ ਪੰਜ ਚੀਜ਼ਾਂ ਬਹੁਤ ਜ਼ਰੂਰੀ ਹਨ। ਜੇਕਰ ਅਸੀਂ ਆਪਣੇ ਦੇਸ਼ ਨੂੰ ਅੱਗੇ ਲਿਜਾਣਾ ਚਾਹੁੰਦੇ ਹਾਂ ਤਾਂ ਇਹ ਸਭ ਕੁਝ ਕਰਨਾ ਪਵੇਗਾ।

ਅੱਜ ਇਸ ਪਲੇਟਫਾਰਮ ਰਾਹੀਂ ਮੈਂ ਦੇਸ਼ ਦੇ 130 ਕਰੋੜ ਲੋਕਾਂ ਨੂੰ ਇਸ ਦੇਸ਼ ਦੇ ਮਿਸ਼ਨ “ਮੇਕ ਇੰਡੀਆ ਨੰਬਰ-1” ਨਾਲ ਜੁੜਨ ਦੀ ਅਪੀਲ ਕਰਦਾ ਹਾਂ। ਜਿਸ ਦਿਨ ਦੇਸ਼ ਦੇ 130 ਕਰੋੜ ਲੋਕ ਰਾਸ਼ਟਰੀ ਮਿਸ਼ਨ ‘ਮੇਕ ਇੰਡੀਆ ਨੰਬਰ-1’ ਨਾਲ ਜੁੜ ਗਏ, ਉਸ ਦਿਨ ਭਾਰਤ ਨੂੰ ਦੁਨੀਆ ਦਾ ਨੰਬਰ ਇਕ ਦੇਸ਼ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਸਾਡਾ ਕਿਸੇ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਮਿਸ਼ਨ ਇੱਕ ਰਾਸ਼ਟਰੀ ਮਿਸ਼ਨ ਹੈ।

ਇਹ ਦੇਸ਼ ਨੂੰ ਅੱਗੇ ਲਿਜਾਣ ਦਾ ਮਿਸ਼ਨ ਹੈ। ਇਹ ਕਿਸੇ ਪਾਰਟੀ ਦਾ ਮਿਸ਼ਨ ਨਹੀਂ ਹੈ। ਇਸ ਲਈ ਮੈਂ ਭਾਜਪਾ ਅਤੇ ਕਾਂਗਰਸ ਸਮੇਤ ਸਾਰੀਆਂ ਪਾਰਟੀਆਂ ਦੇ ਸਾਰੇ ਲੋਕਾਂ ਨੂੰ ਇਕੱਠੇ ਹੋਣ ਦਾ ਸੱਦਾ ਦੇਣਾ ਚਾਹੁੰਦਾ ਹਾਂ। ਸਾਰੇ ਦੇਸ਼ ਭਗਤਾਂ ਅਤੇ ਜੋ ਲੋਕ ਚਾਹੁੰਦੇ ਹਨ ਕਿ ਭਾਰਤ ਦਾ ਨਾਮ ਦੁਨੀਆ ਵਿੱਚ ਹੋਵੇ ਅਤੇ ਭਾਰਤ ਦੁਨੀਆ ਦਾ ਨੰਬਰ ਇੱਕ ਦੇਸ਼ ਬਣ ਜਾਵੇ, ਉਨ੍ਹਾਂ ਸਾਰੇ ਲੋਕਾਂ ਨੂੰ ਇਸ ਦੇਸ਼ ਦੇ ਮਿਸ਼ਨ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।

ਦੇਸ਼ ਦੇ 130 ਕਰੋੜ ਲੋਕਾਂ ਨੂੰ ਇਕ ਪਰਿਵਾਰ ਵਾਂਗ ਰਹਿਣਾ ਪਵੇਗਾ, ਇਕ ਪਰਿਵਾਰ ਵਾਂਗ ਵਰਤਾਵ ਕਰਨਾ ਪਵੇਗਾ : ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਲੜਾਈ-ਝਗੜੇ ਨਹੀਂ ਕਰਨੇ। ਅਸੀਂ ਲੜ ਕੇ 75 ਸਾਲ ਬਰਬਾਦ ਕਰ ਦਿੱਤੇ ਹਨ। ਕਾਂਗਰਸੀ ਭਾਜਪਾ ਨਾਲ ਲੜ ਰਹੇ ਹਨ। ਭਾਜਪਾ ਦੀ ਆਮ ਆਦਮੀ ਪਾਰਟੀ ਨਾਲ ਟੱਕਰ ਹੈ। ਹਿੰਦੂ ਮੁਸਲਮਾਨ ਨਾਲ ਲੜ ਰਿਹਾ ਹੈ, ਮੁਸਲਮਾਨ ਇਸਾਈ ਨਾਲ ਲੜ ਰਿਹਾ ਹੈ। ਜੇਕਰ ਅਸੀਂ ਲੜਦੇ ਰਹੇ ਤਾਂ ਅਸੀਂ ਦੁਨੀਆ ਦਾ ਨੰਬਰ ਇਕ ਦੇਸ਼ ਨਹੀਂ ਬਣ ਸਕਦੇ।

ਦੇਸ਼ ਦੇ 130 ਕਰੋੜ ਲੋਕਾਂ ਨੂੰ ਇੱਕ ਪਰਿਵਾਰ ਵਾਂਗ ਰਹਿਣਾ ਪਵੇਗਾ। ਸਾਨੂੰ ਇੱਕ ਪਰਿਵਾਰ ਵਾਂਗ ਹੀ ਵਰਤਣਾ ਪਵੇਗਾ। ਨਫਰਤ ਖਤਮ ਹੋਵੇਗੀ, ਪਿਆਰ-ਮੁਹੱਬਤ ਵਧੇਗੀ, ਇਕੱਠੇ ਰਹਾਂਗੇ, ਇੱਕ ਮੁੱਠੀ ਬਣ ਕੇ ਰਹਾਂਗੇ, ਤਾਂ ਹੀ ਭਾਰਤ ਦੁਨੀਆ ਦਾ ਨੰਬਰ ਇਕ ਦੇਸ਼ ਬਣ ਸਕਦਾ ਹੈ।

ਅੱਜ ਅਸੀਂ ਸਾਰੇ ਪ੍ਰਣ ਲੈਂਦੇ ਹਾਂ ਕਿ ਅਸੀਂ ਉਦੋਂ ਤੱਕ ਸ਼ਾਂਤੀ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਅਸੀਂ ਭਾਰਤ ਨੂੰ ਦੁਨੀਆ ਦਾ ਨੰਬਰ ਇੱਕ ਦੇਸ਼ ਨਹੀਂ ਬਣਾਉਂਦੇ। ਮੈਂ ਦੇਸ਼ ਦੇ ਹਰ ਕੋਨੇ ਵਿੱਚ ਜਾਵਾਂਗਾ ਅਤੇ ਲੋਕਾਂ ਨੂੰ ਜੋੜਾਂਗਾ ਅਤੇ ਅਸੀਂ ਦੇਸ਼ ਦੇ 130 ਕਰੋੜ ਲੋਕਾਂ ਦਾ ਗਠਜੋੜ ਬਣਾਵਾਂਗੇ। ਅਸੀਂ ਦੇਸ਼ ਦੇ 130 ਕਰੋੜ ਲੋਕਾਂ ਨੂੰ ਇਸ ਮਿਸ਼ਨ ਨਾਲ ਜੋੜਾਂਗੇ ਅਤੇ ਜਦੋਂ 130 ਕਰੋੜ ਲੋਕ ਇਸ ਮਿਸ਼ਨ ਨਾਲ ਜੁੜ ਜਾਣਗੇ, ਤਦ ਭਾਰਤ ਨੂੰ ਸਭ ਤੋਂ ਉੱਤਮ ਅਤੇ ਸ਼ਕਤੀਸ਼ਾਲੀ ਰਾਸ਼ਟਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ।

ਅਰਵਿੰਦ ਕੇਜਰੀਵਾਲ ਨਾਲ ਸਾਰਿਆਂ ਨੇ ਲਿਆ “ਮੇਕ ਇੰਡੀਆ ਨੰਬਰ-1” ਦਾ ਪ੍ਰਣ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਤਾਲਕਟੋਰਾ ਸਟੇਡੀਅਮ ਤੋਂ “ਮੇਕ ਇੰਡੀਆ ਨੰਬਰ-1” ਮਿਸ਼ਨ ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਦਿੱਲੀ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ। ਹਰ ਹੱਥ ਵਿੱਚ ਭਾਰਤੀ ਰਾਸ਼ਟਰੀ ਝੰਡਾ ਸੀ ਅਤੇ ਦਿਲ ਵਿੱਚ ਦੇਸ਼ ਭਗਤੀ ਸੀ।

ਤਿਰੰਗਾ ਲਹਿਰਾਉਂਦੇ ਲੋਕ ਸਮਾਗਮ ਵਾਲੀ ਥਾਂ ‘ਤੇ ਦੇਸ਼ ਭਗਤੀ ਦੇ ਗੀਤਾਂ ਦੀ ਧੁਨ ‘ਤੇ ਨੱਚ ਰਹੇ ਸਨ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਟੇਜ ‘ਤੇ ਪਹੁੰਚਣ ‘ਤੇ ਲੋਕ ਉਨ੍ਹਾਂ ਦਾ ਸਵਾਗਤ ਕਰਨ ਲਈ ਖੜ੍ਹੇ ਹੋ ਗਏ ਅਤੇ ਪੂਰਾ ਸਟੇਡੀਅਮ ‘ਭਾਰਤ ਮਾਤਾ ਦੀ ਜੈ’ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਸਟੇਡੀਅਮ ‘ਚ ਮੌਜੂਦ ਵੱਡੀ ਗਿਣਤੀ ‘ਚ ਲੋਕਾਂ ਨੇ ਤਿਰੰਗਾ ਲਹਿਰਾਇਆ ਅਤੇ ਭਾਰਤ ਨੂੰ ਦੁਨੀਆ ਦਾ ਨੰਬਰ ਇਕ ਦੇਸ਼ ਬਣਾਉਣ ਦਾ ਪ੍ਰਣ ਕੀਤਾ।

ਸਟੇਡੀਅਮ ‘ਚ ਵੱਡੀ ਗਿਣਤੀ ‘ਚ ਲੋਕਾਂ ਨੂੰ ਦੇਖ ਕੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿੰਨਾ ਸ਼ਾਨਦਾਰ ਮਾਹੌਲ ਹੈ, ਚਾਰੇ ਪਾਸੇ ਤਿਰੰਗੇ ਹਨ ਅਤੇ ਉਨ੍ਹਾਂ ਨੇ ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੇ 75 ਸਾਲਾਂ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦੇ ਹੋਏ ਭਾਰਤ ਨੂੰ ਦੁਨੀਆ ਦਾ ਸਭ ਤੋਂ ਵਧੀਆ ਅਤੇ ਸਭ ਤੋਂ ਸ਼ਕਤੀਸ਼ਾਲੀ ਰਾਸ਼ਟਰ ਬਣਾਉਣ ਦਾ ਪ੍ਰਣ ਲਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮੀਡੀਆ ਐਕਲੀਲੈਂਸ ਅਵਾਰਡ-2022 ਨਾਲ ਨਵਾਜੇ ਪਹਿਲੇ ਸੀਨੀਅਰ ਸਿੱਖ ਪੱਤਰਕਾਰ ਦਾ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਸਵਾਗਤ

ਯੈੱਸ ਪੰਜਾਬ ਨਵੀਂ ਦਿੱਲੀ, 29 ਸਿਤੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ਇੰਦਰ ਮੋਹਨ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦਸਿਆ...

ਦਿੱਲੀ ਕਮੇਟੀ ਦੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ 12 ਫ਼ੀਸਦੀ ਵਧਿਆ, ਰੈਗੂਲਰ ਹੋਣ ਤੋਂ ਬਾਅਦ ਕਨਫਰਮ ਹੋਣ ਦੀ ਮਿਆਦ ਹੋਵੇਗੀ 2 ਸਾਲ

ਯੈੱਸ ਪੰਜਾਬ ਨਵੀਂ ਦਿੱਲੀ, 28 ਸਤੰਬਰ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਡੀਐਸਜੀਐਮਸੀ ਸਟਾਫ਼ ਦੇ...

ਦਿੱਲੀ ਕਮੇਟੀ ਨੇ ਹਿਮਾਚਲ ਦੇ ਬੜੂ ਸਾਹਿਬ ਵਿਖ਼ੇ ਭੇਜੀ ਰਸਦ ਸਮੱਗਰੀ, ਬੱਦਲ ਫ਼ਟਣ ਨਾਲ ਹੋਈ ਭਾਰੀ ਤਬਾਹੀ ਨੂੰ ਵੇਖ਼ਦਿਆਂ ਲਿਆ ਫ਼ੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਸਤੰਬਰ, 2022 - ਬੀਤੇ ਦਿਨੀਂ ਬੱਦਲ ਫ਼ਟਣ ਨਾਲ ਹਿਮਾਚਲ ਪ੍ਰਦੇਸ਼ ਦੇ ਕਲਗੀਧਰ ਟਰਸਟ ਅਧੀਨ ਚੱਲਦੇ ਬੜੂ ਸਾਹਿਬ ਕੰਪਲੈਕਸ ਵਿਖੇ ਹੋਏ ਭਾਰੀ ਨੁਕਸਾਨ ਨੂੰ ਵੇਖਦਿਆਂ ਅੱਜ...

ਸਿੱਖ ਮਿਸ਼ਨ ਦਿੱਲੀ ਵੱਲੋਂ ਸਿੱਖ ਬੱਚਿਆਂ ਦੇ ਸੁਨਿਹਰੇ ਭਵਿੱਖ ਲਈ ਵਿਸ਼ੇਸ਼ ਕਾਰਜ ਕੀਤੇ ਜਾਣਗੇ: ਬੀਬੀ ਰਣਜੀਤ ਕੌਰ

ਯੈੱਸ ਪੰਜਾਬ ਨਵੀਂ ਦਿੱਲੀ, 27 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲਾਏ ਜਾ ਰਹੇ ਸਿੱਖ ਮਿਸ਼ਨ ਦਿੱਲੀ ਵੱਲੋਂ ਸਿੱਖ ਬੱਚਿਆਂ ਦੇ ਭਵਿੱਖ ਨੂੰ ਸੁਨਿਹਰਾ ਬਣਾਉਣ ਲਈ ਕਈ ਕਾਰਜ ਕੀਤੇ ਜਾ...

ਦਿੱਲੀ ਕਮੇਟੀ ਵੱਲੋਂ ਫਿਲਮ ‘ਜੋਗੀ’ ’ਚ ਅਹਿਮ ਭੂਮਿਕਾਵਾਂ ਨਿਭਾਉਣ ਵਾਲਿਆਂ ਦਾ ਸਨਮਾਨ

ਯੈੱਸ ਪੰਜਾਬ ਨਵੀਂ ਦਿੱਲੀ, 27 ਸਤੰਬਰ, 2022: 1984 ’ਚ ਸਿੱਖ ਕਤਲੇਆਮ ਦੌਰਾਨ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ’ਚ ਵਾਪਰੇ ਸਿੱਖਾਂ ਦੇ ਕਤਲ-ਕਾਂਡ ’ਤੇ ਨੂੰ ਦਰਸ਼ਾਉਂਦੀ ਪੰਜਾਬੀ ਅਦਾਕਾਰ ਦਿਲਜੀਤ ਦੋਸਾਂਜ ਦੀ ਫਿਲਮ ‘ਜੋਗੀ’...

ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਲਈ ਸਿੱਖ ਜੱਥਾ ਜਾਵੇਗਾ ਪਾਕਿਸਤਾਨ: ਦਿੱਲੀ ਗੁਰਦੁਆਰਾ ਕਮੇਟੀ

ਯੈੱਸ ਪੰਜਾਬ ਨਵੀਂ ਦਿੱਲੀ, 27 ਸਤੰਬਰ, 2022: ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ’ਚ ਹਿੱਸਾ ਲੈਣ ਲਈ ਭਾਰਤੀ ਸਿੱਖਾਂ ਦਾ ਇੱਕ ਜੱਥਾ ਪਾਕਿਸਤਾਨ ਦੇ ਰਾਵਲਪਿੰਡੀ ਤੋਂ 45 ਕਿਲੋਮੀਟਰ ਦੂਰ ਪਵਿੱਤਰ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਦੇ ਨਵੇਂ ਗੀਤ ‘ਤਿਤਲੀ’ ਨੂੰ ਸਰੋਤਿਆਂ ਨੇ ਖ਼ੂਬ ਸਲਾਹਿਆ

ਹਰਜਿੰਦਰ ਸਿੰਘ ਜਵੰਦਾ ਜਦੋਂ ਵੀ ਕੋਈ "ਸਤਿੰਦਰ ਸਰਤਾਜ" ਸ਼ਬਦ ਬੋਲਦਾ ਹੈ, ਤਾਂ ਇੱਕ ਸ਼ਾਨਦਾਰ ਸੁਮੇਲ ਵਾਲੀ ਆਵਾਜ਼ ਦਿਲ 'ਚ ਖਿੱਚ ਪਾਉਂਦੀ ਹੈ। ਕਈ ਹਿੱਟ ਗੀਤ ਦੇਣ ਤੋਂ ਬਾਅਦ, "ਤਿਤਲੀ" ਜੋ ਅੱਜ ਰਿਲੀਜ਼ ਹੋਇਆ ਹੈ, ਬਿਨਾਂ...

ਪੰਜਾਬੀ ਗਾਇਕ ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ‘ਕੀਪ ਇਟ ਗੈਂਗਸਟਾ’ ਰਿਲੀਜ਼ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 22 ਸਤੰਬਰ 2022: ਰੈਪਰ, ਸੰਗੀਤਕਾਰ, ਸੰਗੀਤ ਨਿਰਮਾਤਾ ਅਤੇ ਗੀਤਕਾਰ, ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ਰਿਲੀਜ਼ ਕੀਤਾ ਹੈ ਜੋ ਗੀਤਾਂ ਰਾਹੀਂ ਹਿੱਪ-ਹੌਪ ਅਤੇ ਅਣਕਹੀ ਕਹਾਣੀਆਂ ਨੂੰ ਪੇਸ਼ ਕਰਦਾ ਹੈ। ਡੈਫ ਜੈਮ ਇੰਡੀਆ ਦੁਆਰਾ...

ਥ੍ਰਿਲ ਅਤੇ ਸਸਪੈਂਸ ਭਰਪੂਰ ਪੰਜਾਬੀ ਫ਼ਿਲਮ ‘ਕ੍ਰਿਮੀਨਲ’ ਸਾਬਿਤ ਹੋਵੇਗੀ ‘ਗੇਮ ਚੇਂਜਰ’, ਥਿਏਟਰਾਂ ਵਿੱਚ 23 ਸਤੰਬਰ ਨੂੰ ਫ਼ੜੋ ‘ਮੋਸਟ ਵਾਂਟੇਡ ਗੈਂਗਸਟਰ’

ਯੈੱਸ ਪੰਜਾਬ ਚੰਡੀਗੜ੍ਹ, 20 ਸਤੰਬਰ 2022: ਆਪਣੇ ਨਵੇਂ ਪ੍ਰੋਡਕਸ਼ਨ ਹਾਊਸ, ਬਿਗ ਡੈਡੀ ਫਿਲਮਜ਼ ਦੇ ਕੈਰੀਅਰ ਦੀ ਸ਼ੁਰੂਆਤ ਕਰਦੇ ਹੋਏ, ਇਹ ਫਿਲਮ ਸ਼ਾਨਦਾਰ ਢੰਗ ਨਾਲ ਗਰਿੰਦਰ ਸਿੱਧੂ ਦੁਆਰਾ ਨਿਰਦੇਸ਼ਤ ਹੈ, ਜੋ ਕਿ 23 ਸਤੰਬਰ 2022 ਨੂੰ ਰਿਲੀਜ਼...

‘ਕੈਰੀ ਆਨ ਜੱਟਾ-3’ ਜੂਨ 2023 ਵਿੱਚ ਰਿਲੀਜ਼ ਹੋਵੇਗੀ; ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਨਜ਼ਰ ਆਉਣਗੇ

ਯੈੱਸ ਪੰਜਾਬ ਚੰਡੀਗੜ੍ਹ, 10 ਸਤੰਬਰ, 2022: ਨਿਰਮਾਤਾ-ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਸਮੀਪ ਕੰਗ ਵੱਲੋਂ ਨਿਰਦੇਸ਼ਿਤ ਫ਼ਿਲਮ ‘ਕੈਰੀ ਆਨ ਜੱਟਾ-3’ ਨੂੰ 29 ਜੂਨ 2023 ਨੂੰ ਰਿਲੀਜ਼ ਕਰਨ ਲਈ ਤਿਆਰੀਆਂ ਕੱਸੀਆਂ ਜਾ ਰਹੀਆਂ ਹਨ। ਵਿਦੇਸ਼ ਵਿੱਚ ਇਸ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਜਾਂਦੀ ਵਾਰ’ ਨਹੀਂ ਰਿਲੀਜ਼ ਕਰ ਸਕਣਗੇ ਸਲੀਮ-ਸੁਲੇਮਾਨ; ਪੰਜਾਬ ਦੀ ਅਦਾਲਤ ਨੇ ਲਾਈ ਰੋਕ

ਯੈੱਸ ਪੰਜਾਬ ਚੰਡੀਗੜ੍ਹ, 29 ਅਗਸਤ, 2022: ਪੰਜਾਬ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮਈ ਮਹੀਨੇ ਵਿੱਚ ਕਤਲ ਕੀਤੇ ਗਏ ਪੰਜਾਬ ਦੇ ਨਾਮਵਰ ਗਾਇਕ-ਰੈੱਪਰ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗ਼ੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ’ਤੇ ਰੋਕ...
- Advertisement -spot_img

ਸੋਸ਼ਲ ਮੀਡੀਆ

40,280FansLike
51,959FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!