Saturday, May 21, 2022

ਵਾਹਿਗੁਰੂ

spot_img





ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫ਼ਾਈਲ ਕਲੀਅਰ ਨਾ ਕੀਤੀ ਤਾਂ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਾਂਗੇ: ਪੰਥਕ ਧਿਰਾਂ

ਯੈੱਸ ਪੰਜਾਬ
ਅੰਮ੍ਰਿਤਸਰ, 20 ਜਨਵਰੀ, 2022 –
ਸਜਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆਂ ਸੰਘਰਸ਼ਸ਼ੀਲ ਸਿੱਖ ਜਥੇਬੰਦੀਆਂ ਦਿਲੀ ਦੀ ਕੇਜਰੀਵਾਲ ਸਰਕਾਰ ਪ੍ਰਤੀ ਸਖ਼ਤੀ ਦੇ ਰੌਂਅ ਵਿਚ ਹਨ। ਇਸ ਮੁੱਦੇ ਨੂੰ ਲੈ ਕੇ ਕੇਜਰੀਵਾਲ ਨੂੰ ਸਿੱਖ ਕੌਮ ਦੇ ਵਿਆਪਕ ਰੋਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਅੱਜ ਅੰਮ੍ਰਿਤਸਰ ਵਿਖੇ ਸਿੱਖ ਪੰਥ ਦੀਆਂ ਸੰਘਰਸ਼ਸ਼ੀਲ ਧਿਰਾਂ ਦੇ ਆਗੂਆਂ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਦਿਆਂ ਇਹ ਚਿਤਾਵਨੀ ਵੀ ਦਿੱਤੀ ਗਈ ਕਿ ਦਿਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਗ੍ਰਹਿ ਮੰਤਰਾਲੇ ਦੀਆਂ ਗਾਈਡ ਲਾਈਨਜ਼ ਅਨੁਸਾਰ ਜੇਲ੍ਹ ਵਿਭਾਗ ਪੰਜਾਬ ਵੱਲੋਂ ਭੇਜੀ ਪ੍ਰੋ: ਭੁੱਲਰ ਦੀ ਪੱਕੀ ਰਿਹਾਈ ਦੀ ਫਾਈਲ ਕਲੀਅਰ ਨਾ ਕਰਦਿਆਂ ਪ੍ਰੋ: ਭੁੱਲਰ ਦੀ ਰਿਹਾਈ ਤੋਂ ਇਨਕਾਰ ਕਰਨ ਦੀ ਸੂਰਤ ’ਚ ਸਿੱਖ ਪੰਥ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਨਾਲ ਲੈ ਕੇ 26 ਜਨਵਰੀ ਤੋਂ ਬਾਅਦ ਕੇਜਰੀਵਾਲ ਦੇ ਉਮੀਦਵਾਰਾਂ ਨੂੰ ਥਾਂ ਥਾਂ ਘੇਰਿਆ ਜਾਵੇਗਾ।

ਪ੍ਰੋ: ਭੁਲਰ ਦੀ ਧਰਮ ਪਤਨੀ ਬੀਬੀ ਨਵਨੀਤ ਕੌਰ ਦੀ ਹਾਜਰੀ ਵਿਚ ਪੰਥਕ ਆਗੂਆਂ ਭਾਈਸਰਵਣ ਸਿੰਘ ਅਗਵਾਨ ਭਰਾਤਾ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ,ਭਾਈ ਨਰਾਇਣ ਸਿੰਘ ਚੋੜਾ ਅਕਾਲ ਫੈਡਰੇਸ਼, ਭਾਈ ਰਣਜੀਤ ਸਿੰਘ ਬੱਗਾ ਕੈਨੇਡਾ, ਭਾਈ ਹਰਜਿੰਦਰ ਸਿੰਘ ਜਿੰਦਾ ਸਿਖ ਸਟੂਡੇਟਸ ਫੈਫਰੇਸ਼ਨ, ਭਾਈ ਖੁਸਵੰਤ ਸਿੰਘ ਬਾਘਾ, ਭਾਈ ਬਾਬਾ ਰਾਜੂ ਸਿੰਘ ਇਸ਼ਨਾਨ ਸੇਵਕ ਜਥਾ ਸ੍ਰੀ ਦਰਬਾਰ ਸਾਹਿਬ, ਭਾਈ ਵਰਿਆਮ ਸਿੰਘ ਅਗਵਾਨ, ਜਥੇ: ਪੰਜਾਬ ਸਿੰਘ ਸੁਲਤਾਨਵਿੰਡ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰੋ: ਭੁੱਲਰ ਦੀ ਰਿਹਾਈ ’ਚ ਇਸ ਸਮੇਂ ਕੋਈ ਵੀ ਕਾਨੂੰਨੀ ਅੜਿੱਕਾ ਬਾਕੀ ਨਹੀਂ ਰਿਹਾ, ਇਸ ਦੇ ਬਾਵਜੂਦ ਪ੍ਰੋ: ਭੁੱਲਰ ਦੀ ਰਿਹਾਈ ਪ੍ਰਤੀ ਕੇਜਰੀਵਾਲ ਦੀ ਸਿੱਖ ਪੰਥ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਦੇ ਉਲਟ ਜਾ ਕੇ ਨਕਾਰਾਤਮਿਕ ਰਵੱਈਆ ਅਪਣਾਇਆ ਜਾ ਰਿਹਾ ਹੈ।

ਪੰਥਕ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿੱਖ ਪੰਥ ਦੇ ਸੰਘਰਸ਼ਸ਼ੀਲ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤਕ ਸੀਮਤ ਨਾ ਹੋ ਕੇ ਕੌਮ ਦਾ ਭਾਵਨਾਤਮਕ ਤੇ ਸੰਵੇਦਨਸ਼ੀਲ ਮੁੱਦਾ ਬਣ ਚੁੱਕਿਆ ਹੈ। ਉਨ੍ਹਾਂ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਕੋਈ ਵੀ ਕਾਨੂੰਨੀ ਅੜਿੱਕਾ ਬਾਕੀ ਨਾ ਹੋਣ ਬਾਰੇ ਦੱਸਿਆ ਕਿ ਦਿਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਸਜਾ ਸਮੀਖਿਆ ( ਸੈਂਟੈਸ ਰਿਵਿਊ) ਬੋਰਡ ਵੱਲੋਂ ਭਾਵੇਂ 2020 ’ਚ ਪ੍ਰੋ: ਭੁੱਲਰ ਦੀ ਰਿਹਾਈ ਨੂੰ ਖ਼ਾਰਜ ਕੀਤਾ ਗਿਆ ਸੀ, ਪਰ 9 ਦਸੰਬਰ 2021 ਨੂੰ ਜਦੋਂ ਸੁਪਰੀਮ ਕੋਰਟ ਵੱਲੋਂ ਪ੍ਰੋ: ਭੁੱਲਰ ਦੀ ਰਿਹਾਈ ਦੇ ਆਖ਼ਰੀ ਅੜਿੱਕੇ ਵਜੋਂ ਮਨਜਿੰਦਰ ਸਿੰਘ ਬਿੱਟੇ ਦੀ ਰਿੱਟ ਖ਼ਾਰਜ ਕਰਨ ਤੋਂ ਬਾਅਦ ਹੁਣ ਕੋਈ ਕਾਨੂੰਨੀ ਅੜਿੱਕਾ ਨਹੀਂ ਰਹਿ ਗਿਆ ਹੈ।

ਇਸ ਲਈ ਕੇਜਰੀਵਾਲ ਸਰਕਾਰ ਵੱਲੋਂ ਇਸ ਸੰਬੰਧੀ ਤੁਰੰਤ ਫ਼ੈਸਲਾ ਲੈ ਕੇ ਪ੍ਰੋ: ਭੁੱਲਰ ਦੀ ਰਿਹਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਹੁੰਦਿਆਂ ਸ਼ੀਲਾ ਦੀਕਸ਼ਿਤ ਨੇ ਦਿਲੀ ਸਿੱਖ ਕਤਲੇਆਮ ਦੇ ਦੋਸ਼ੀ ਲਲਿਤ ਮਾਲਨ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਭਾਈ ਰਣਜੀਤ ਸਿੰਘ ਕੁੱਕੀ ਗਿੱਲ ਨੂੰ ਰਿਹਾਅ ਕੀਤਾ, ਉਸ ਉਪਰੰਤ ਵੀ ਉਹ ਦੋ ਵਾਰ ਦਿੱਲੀ ਦੀ ਮੁੱਖ ਮੰਤਰੀ ਬਣੀ, ਫਿਰ ਕੇਜਰੀਵਾਲ ਕੋਈ ਵੋਟ ਰਾਜਨੀਤੀ ਤੋ ਕਿਉਂ ਡਰ ਰਿਹਾ?

ਕੀ ਇਹ ਕੀ ਇਹ ਅੰਦਰੂਨੀ ਤੌਰ ’ਤੇ ਸਿੱਖ ਵਿਰੋਧੀ ਹੋਣ ਦਾ ਪ੍ਰਗਟਾਵਾ ਤਾਂ ਨਹੀਂ, ਕਿ ਉਹ ਪ੍ਰੋ: ਭੁੱਲਰ ਦੀ ਰਿਹਾਈ ਦੀ ਕਲੀਅਰ ਹੋਈ ਫਾਈਲ ਤੇ ਸਾਈਨ ਨਹੀਂ ਕਰ ਰਿਹਾ? ।

ਸਿੱਖ ਸੰਘਰਸ਼ ਦੀ ਗਲ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਵੱਲੋਂ ਪੰਥਕ ਭਾਵਨਾਵਾਂ ਤਹਿਤ ਪੰਥ ਦੀ ਜੂਨ ਚੁਰਾਸੀ ਵਿੱਚ ਭਾਰਤੀ ਸਰਕਾਰ ਵੱਲੋਂ ਲਾਹੀ ਗਈ ਪੱਗ ਅਤੇ ਦਿੱਲੀ ਦੰਗਿਆਂ ਵਿੱਚ ਹਜ਼ਾਰਾਂ ਬੇਦੋਸ਼ੇ ਸਿੱਖਾਂ ਨੂੰ ਕੋਹ ਕੋਹ ਕੇ ਮਾਰਨ ਵਿਰੁੱਧ ਸੰਘਰਸ਼ ਵਿੱਚ ਹਜ਼ਾਰਾਂ ਸਿੱਖ ਨੌਜੁਆਨਾਂ ਦੀਆਂ ਸ਼ਹੀਦੀਆਂ ਹੋਈਆਂ ਤੇ ਅਨੇਕਾਂ ਸਿੱਖ ਨੌਜਵਾਨਾਂ ਨੂੰ ਲੰਮੀਆਂ ਕੈਦਾਂ ਹੋਈਆਂ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਮੌਕੇ ਜਾਰੀ ਕੀਤੀ ਗਈ ਨੋਟੀਫ਼ਿਕੇਸ਼ਨ ਮੁਤਾਬਿਕ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਉਮਰ ਕੈਦ ਵਿਚ ਤਬਦੀਲੀ, ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ਤੇ ਭਾਈ ਗੁਰਦੀਪ ਸਿੰਘ ਖੈੜਾ ਦੀ ਰਿਹਾਈ ਹਾਲੇ ਵੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕਰੀਬ 9 ਬੰਦੀ ਸਿੰਘ 25 – 30 ਸਾਲ ਤੋਂ ਵੱਖ ਵੱਖ ਜੇਲ੍ਹਾਂ ਵਿਚ ਨਜ਼ਰਬੰਦ ਹਨ। ਜਿਨ੍ਹਾਂ ਦੀ ਰਿਹਾਈ ਉਨ੍ਹਾਂ ਦਾ ਕਾਨੂੰਨੀ ਅਤੇ ਮਾਨਵੀ ਹੱਕ ਹੈ।

ਇਸ ਦੇ ਨਾਲ ਹੀ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੋ: ਭੁੱਲਰ ਸਮੇਤ ਬਾਕੀ ਰਹਿੰਦੇ 9 ਸਿੱਖ ਸਿਆਸੀ ਕੈਦੀਆਂ ਜਿਨ੍ਹਾਂ ’ਚ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਗੁਰਦੀਪ ਸਿੰਘ ਖੈੜਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਸ਼ਮਸ਼ੇਰ ਸਿੰਘ ਸ਼ੇਰਾ, ਭਾਈ ਗੁਰਮੀਤ ਸਿੰਘ ਮੀਤਾ ਇੰਜੀਨੀਅਰ, ਭਾਈ ਜਗਤਾਰ ਸਿੰਘ ਜੱਗੀ ਜੌਹਲ ਆਦਿ ਸਾਰੇ ਬੰਦੀ ਸਿੰਘਾਂ ਦੀ ਭਾਰਤੀ ਸੰਵਿਧਾਨ ਦੀ ਆਰਟੀਕਲ 72 ਅਧੀਨ ਤੁਰੰਤ ਰਿਹਾਈ ਕਰਨ ਦੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਫ਼ੈਸਲਾ ਨਾ ਲਿਆ ਤਾਂ ਉਨ੍ਹਾਂ ਦੇ ਉਮੀਦਵਾਰਾਂ ਦੇ ਘਿਰਾਓ ਸ਼ੁਰੂ ਕਰਨ ਲਈ ਫ਼ੈਸਲਾ ਵੱਖਰੇ ਤੌਰ ’ਤੇ ਲਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼