Sunday, June 13, 2021










ਕੈਪਟਨ ਅਮਰਿੰਦਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ ਸਦਭਾਵਨਾ ਅਤੇ ਧਰਮ ਨਿਰਪੱਖਤਾ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦੀ ਲੋੜ ’ਤੇ ਜ਼ੋਰ

ਯੈੱਸ ਪੰਜਾਬ
ਚੰਡੀਗੜ੍ਹ, 16 ਮਈ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਦੁਨੀਆ ਭਰ ਵਿਚ ਫੈਲਾਉਣ ਦੀ ਲੋੜ`ਤੇ ਜ਼ੋਰ ਦਿੱਤਾ ਤਾਂ ਜੋ ਸ਼ਾਂਤੀ, ਸਦਭਾਵਨਾ, ਧਰਮ ਨਿਰਪੱਖਤਾ ਅਤੇ ਸਹਿ-ਹੋਂਦ ਦੀਆਂ ਕਦਰਾਂ ਕੀਮਤਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਜਿਨ੍ਹਾਂ ਨੂੰ ਗੁਰੂ ਸਾਹਿਬ ਨੇ ਆਪਣੀ ਲਾਸਾਨੀ ਸ਼ਹਾਦਤ ਰਾਹੀਂ ਕਾਇਮ ਰੱਖਿਆ।

ਕੇ.ਐੱਸ. ਰਾਜੂ ਲੀਗਲ ਟਰੱਸਟ ਵੱਲੋਂ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਰਤ ਵਿਚ ਇਸਲਾਮਿਕ ਸਾਸ਼ਨ ਅਧੀਨ ਹਿੰਦੂਆਂ ਅਤੇ ਸਿੱਖਾਂ ਦੀ ਨਸਲਕੁਸ਼ੀ ਅਤੇ ਧਰਮ ਪਰਿਵਰਤਨ ਵਿਰੁੱਧ ਮੁਖ਼ਾਲਫ਼ਤ ਦਾ ਪ੍ਰਤੀਕ’ ਵਿਸ਼ੇ `ਤੇ ਕਰਵਾਏ ਇਕ ਵੈਬੀਨਾਰ ਦੌਰਾਨ ਵਿਚਾਰ ਵਟਾਂਦਰੇ ਵਿਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਵਿਚ ਦਰਜ ਧਰਮ ਨਿਰਪੱਖ ਆਚਰਨ `ਅਨੇਕਤਾ ਵਿੱਚ ਏਕਤਾ` ਦੀ ਵੱਡੀ ਮਿਸਾਲ ਹੈ ਜੋ ਕਿ `ਹਿੰਦ ਦੀ ਚਾਦਰ` ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮੂਲ ਵਿਚਾਰਧਾਰਾ ਦਾ ਅਹਿਮ ਹਿੱਸਾ ਹੈ।

ਗੁਰੂ ਜੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ‘ਸਰਬੱਤ ਦਾ ਭਲਾ’ ਦੀ ਧਾਰਨਾ ਦਾ ਪਾਠ ਪੜ੍ਹਾਇਆ ਜਿੱਥੇ ਲੋਕ ਰੰਗ, ਜਾਤ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਬਿਨਾਂ ਸ਼ਾਂਤੀ ਅਤੇ ਸਦਭਾਵਨਾ ਨਾਲ ਇਕੱਠੇ ਰਹਿ ਸਕਦੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਸਬੰਧਤ ਕਈ ਮਹੱਤਵਪੂਰਣ ਸਮਾਗਮਾਂ ਦੇ ਜਸ਼ਨਾਂ ਨਾਲ ਨਿੱਜੀ ਤੌਰ `ਤੇ ਜੁੜਨ ਦਾ ਸੁਭਾਗ ਮਿਲਿਆ ਹੈ, ਜਿਸ ਵਿਚ 2004 ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਦੀ 400ਵੀਂ ਵਰ੍ਹੇਗੰਢ ਅਤੇ ਇਸ ਤੋਂ ਬਾਅਦ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਮੌਜੂਦਾ ਕਾਰਜਕਾਲ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ, ਮਹਾਨ ਸਿੱਖ ਯੋਧਾ ਬਾਬਾ ਬੰਦਾ ਸਿੰਘ ਬਹਾਦਰ ਦੀ 350ਵੀਂ ਜਨਮ ਵਰ੍ਹੇਗੰਢ, ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅਤੇ ਹੁਣ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ਼ ਪੁਰਬ ਸ਼ਾਮਲ ਹੈ।

ਇਹ ਦੱਸਦੇ ਹੋਏ ਕਿ ਜਦੋਂ ਭਾਰਤ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਕ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ ਸੀ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਤਿਹਾਸਕ ਜਸ਼ਨਾਂ ਦੇ ਹਿੱਸੇ ਵਜੋਂ ਸੂਬੇ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਲਈ 938.37 ਕਰੋੜ ਰੁਪਏ ਦੀ ਗ੍ਰਾਂਟ ਵਾਸਤੇ ਇੱਕ ਵਿਸਤ੍ਰਿਤ ਮੈਮੋਰੈਂਡਮ ਭੇਜਿਆ ਸੀ।

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਦੇ ਹਿੱਸੇ ਵਜੋਂ ਉਨ੍ਹਾਂ ਦੀ ਸਰਕਾਰ ਵੱਲੋਂ ਵਿਉਂਤੇ ਗਏ ਵੱਖ-ਵੱਖ ਸਮਾਗਮਾਂ ਬਾਰੇ ਗੱਲ ਕੀਤੀ, ਜਿਨ੍ਹਾਂ ਨੂੰ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਰਚੁਅਲ ਮੋਡ ਵਿਚ ਤਬਦੀਲ ਕਰਨਾ ਪਿਆ। ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਬੱਸੀ ਪਠਾਣਾ ਵਿਖੇ ਪੁਰਾਣੀ ਜੇਲ੍ਹ ਦੀ ਸੰਭਾਲ ਅਤੇ ਵਿਕਾਸ ਸਮੇਤ ਕਈ ਬੁਨਿਆਦੀ ਢਾਂਚਾ/ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ।

ਦੱਸਣਯੋਗ ਹੈ ਕਿ ਇਸ ਜੇਲ੍ਹ ਵਿੱਚੇ ਨੌਂਵੇਂ ਗੁਰੂ ਨੂੰ ਉਨ੍ਹਾਂ ਦੇ ਸਮਰਥਕਾਂ ਨਾਲ ਨੂਰ ਮੁਹੰਮਦ ਖ਼ਾਨ ਮਿਰਜ਼ਾ ਵੱਲੋਂ 40 ਦਿਨਾਂ ਲਈ ਕੈਦ ਵਿੱਚ ਰੱਖਿਆ ਗਿਆ ਸੀ ਜਦੋਂ ਉੁਹ ਬਾਦਸ਼ਾਹ ਔਰੰਗਜ਼ੇਬ ਨੂੰ ਮਿਲਣ ਲਈ ਆਪਣੇ ਰਾਹ `ਤੇ ਸਨ। ਉਨ੍ਹਾਂ ਬਾਬਾ ਬਕਾਲਾ ਪੰਚਾਇਤ ਨੂੰ ਨਗਰ ਪੰਚਾਇਤ ਵਿੱਚ ਅਪਗ੍ਰੇਡ ਕਰਨ ਅਤੇ ਤਰਨਤਾਰਨ ਜ਼ਿਲ੍ਹੇ ਵਿੱਚ ਸਥਾਪਤ ਕੀਤੀ ਜਾਣ ਵਾਲੀ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਦੇ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਨੇ ਦੱਸਿਆ ਕਿ ਗੁਰੂ ਸਾਹਿਬ ਨਾਲ ਜੁੜੇ 79 ਪਿੰਡਾਂ ਅਤੇ 24 ਕਸਬਿਆਂ ਸਮੇਤ 103 ਚਰਨਛੋਹ ਥਾਵਾਂ ਦੀ ਪਛਾਣ ਕੀਤੀ ਗਈ ਸੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪ੍ਰਤੀ ਪਿੰਡ 50 ਲੱਖ ਰੁਪਏ ਅਤੇ ਪ੍ਰਤੀ ਕਸਬਾ 1 ਕਰੋੜ ਰੁਪਏ ਦਿੱਤੇ ਗਏ।ਇਸ ਤੋਂ ਇਲਾਵਾ ਇਨ੍ਹਾਂ ਜਸ਼ਨਾਂ ਦੇ ਹਿੱਸੇ ਵਜੋਂ 6986 ਪਿੰਡਾਂ ਵਿਚ ਹੁਣ ਤੱਕ 60 ਲੱਖ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ।

ਇਸ ਮੌਕੇ ਬੋਲਦਿਆਂ ਆਰਟ ਆਫ਼ ਲਿਵਿੰਗ ਦੇ ਸੰਸਥਾਪਕ ਸ੍ਰੀ ਸ੍ਰੀ ਰਵੀ ਸ਼ੰਕਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਤੋਂ ਵਿਹਾਰਕ ਤੌਰ `ਤੇ ਇਹ ਸਿੱਧ ਹੁੰਦਾ ਹੈ ਕਿ ਸਾਨੂੰ ਆਪਣੇ ਕੋਲ ਸਹਾਇਤਾ ਲਈ ਆਏ ਵਿਅਕਤੀਆਂ ਨੂੰ ਕਦੇ ਵਾਪਸ ਨਹੀਂ ਮੋੜਨਾ ਚਾਹੀਦਾ ਭਾਵੇਂ ਇਸ ਲਈ ਸਾਨੂੰ ਆਪਣੀ ਜਾਨ ਦੀ ਕੁਰਬਾਨੀ ਹੀ ਕਿਉਂ ਨਾ ਦੇਣੀ ਪਵੇ।

ਉਨ੍ਹਾਂ ਸਿੱਖ ਭਾਈਚਾਰੇ ਦੀ ਸ਼ਲਾਘਾ ਕੀਤੀ ਜਿਸਨੂੰ ਦੁਨੀਆਂ ਭਰ ਵਿੱਚ ਸੰਕਟ ਵਿੱਚ ਘਿਰੇ ਲੋਕਾਂ ਦੀ ਮਦਦ ਲਈ ਜਾਣਿਆ ਜਾਂਦਾ ਹੈ ਜੋ ਮੁਸੀਬਤ ਵੇਲੇ ਲੋਕਾਂ ਲਈ ਲੰਗਰ ਦਾ ਪ੍ਰਬੰਧ ਕਰਦੇ ਹਨ ਅਤੇ ਹੁਣ ਕੋਵਿਡ ਸੰਕਟ ਦੌਰਾਨ ਮੁਫ਼ਤ ਆਕਸੀਜਨ ਸੇਵਾ ਅਤੇ ਹੋਰ ਡਾਕਟਰੀ ਸਹਾਇਤਾ ਪ੍ਰਦਾਨ ਕਰਕੇ ਲੋਕਾਂ ਨੂੰ ਰਾਹਤ ਮੁਹੱਈਆ ਕਰਵਾ ਰਹੇ ਹਨ।

ਕੇਰਲਾ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਗੁਰੂ ਜੀ ਦੀ ਮਹਾਨ ਕੁਰਬਾਨੀ ਦਾ ਜ਼ਿਕਰ ਕੀਤਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਮੁੱਢਲੀਆਂ ਸਿੱਖਿਆਵਾਂ ਦੇ ਲੋਕਾਂ ਵਿਚ ਪ੍ਰਸਾਰ ਦੀ ਲੋੜ `ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੂਬੇ ਵਿੱਚ ਸਿੱਖਾਂ ਦੀ ਘੱਟ ਆਬਾਦੀ ਹੋਣ ਦੇ ਬਾਵਜੂਦ ਪਿਛਲੇ ਸਾਲ ਹੜ੍ਹਾਂ ਦੌਰਾਨ ਕੇਰਲ ਦੇ ਲੋਕਾਂ ਨੂੰ ਸਹਾਇਤਾ ਦੇਣ ਲਈ ਵਿਸ਼ਵ ਭਰ ਤੋਂ ਸਿੱਖ ਭਾਈਚਾਰੇ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।

ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਵਿੱਚ, ਵਧੀਕ ਮੁੱਖ ਸਕੱਤਰ, ਤਾਮਿਲਨਾਡੂ ਸਰਕਾਰ, ਡਾ. ਜਗਮੋਹਨ ਸਿੰਘ ਰਾਜੂ ਅਤੇ ਕੇ.ਐੱਸ. ਰਾਜੂ ਲੀਗਲ ਟਰੱਸਟ ਦੇ ਮਾਰਗ ਦਰਸ਼ਕ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਮਰਹੂਮ ਪਿਤਾ ਡਾ. ਕੇ.ਐੱਸ. ਰਾਜੂ ਦੀ ਤਾਰੀਫ਼ ਵਿੱਚ ਕਹੇ ਸ਼ਬਦਾਂ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਇੱਕ ਸਮਰੱਥ ਪ੍ਰਸ਼ਾਸਕ ਅਤੇ ਇੱਕ ਨੇਕ ਰੂਹ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਵਜੋਂ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਬੇਮਿਸਾਲ ਸੇਵਾਵਾਂ ਦਿੱਤੀਆਂ।

ਉੱਘੇ ਲੇਖਕ, ਫਿਲਮ ਨਿਰਮਾਤਾ ਅਤੇ ਸਮਾਜ ਸੇਵੀ ਹਰਿੰਦਰ ਸਿੰਘ ਸਿੱਕਾ ਨੇ ਕਿਹਾ ਕਿ ਇਹ ਵੈਬੀਨਾਰ ਗੁਰੂ ਸਾਹਿਬ ਦੇ ਏਕਤਾ, ਕੁਰਬਾਨੀ ਅਤੇ ਧਾਰਮਿਕਤਾ ਦੇ ਸਰਵ ਵਿਆਪੀ ਸੰਦੇਸ਼ ਨਾਲ ਮਨੁੱਖਤਾ ਨੂੰ ਪ੍ਰੇਰਿਤ ਕਰਨ ਲਈ ਵਧੇਰੇ ਅਹਿਮ ਸਾਬਤ ਹੋਵੇਗਾ। ਉਨ੍ਹਾਂ ਇਸ ਮੌਕੇ ਧੰਨਵਾਦ ਦਾ ਮਤਾ ਵੀ ਪੇਸ਼ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ, 11 ਜੂਨ, 2021: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਪਲਾਂਟ ਲਗਾਉਣ ਦੀ ਅੱਜ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ। ਇਸ...

ਦਿੱਲੀ ਕਮੇਟੀ ਦੀ ਧਾਰਮਿਕ ਅਵੱਗਿਆ ’ਤੇ ‘ਜਾਗੋ’ ਨੇ ਕੀਤੀ ਖ਼ਿਮਾ ਜਾਚਨਾ ਦੀ ਅਰਦਾਸ; ਜੀ.ਕੇ. ਨੇ ਮੀਡੀਆ ਕਰਮੀਆਂ ’ਤੇ ਹਮਲੇ ਦੀ ਕੀਤੀ ਨਿਖ਼ੇਧੀ

ਯੈੱਸ ਪੰਜਾਬ ਨਵੀਂ ਦਿੱਲੀ, 8 ਜੂਨ, 2021 - ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੋਵਿਡ ਸੈਂਟਰ ਵਿਖੇ ਫ਼ਿਲਮੀ ਗੀਤ ਵਜਾਉਣ ਦੇ ਕਾਰਨ ਮਰਿਆਦਾ ਦੀ ਉੜੀਆ ਧੱਜੀਆਂ ਦੇ ਪਸ਼ਚਾਤਾਪ ਲਈ ਅੱਜ ਜਾਗੋ ਪਾਰਟੀ ਵੱਲੋਂ...

ਕੋਰੋਨਾ ਕੇਅਰ ਸੈਂਟਰ ਵਿੱਚ ਬਣੀ ਵੀਡੀਓ ਨੁੰ 6 ਜੂਨ ਨਾਲ ਜੋੜ ਕੇ ਜੀ ਕੇ ਨੇ ਕੌਮ ਨਾਲ ਧਰੋਹ ਕਮਾਇਆ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 7 ਜੂਨ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ...

ਨਿਊਜ਼ੀਲੈਂਡ ਵਿੱਚ ਘੱਲੂਘਾਰਾ ਦਿਵਸ ਮਨਾਇਆ

ਯੈੱਸ ਪੰਜਾਬ ਨਿਊਜ਼ੀਲੈਂਡ, 7 ਜੂਨ, 2021: ਇਥੋਂ ਦੇ ਸ਼ਹਿਰ ਆਕਲੈਂਡ ਵਿੱਚ ਮੈਨੂਰੇਵਾ ਵਿਖੇ ਸਥਿੱਤ ਗੁਰੂਦੁਆਰਾ ਨਾਨਕ ਠਾਠ ਵਿੱਚ ਸਾਕਾ ਨੀਲਾ ਤਾਰਾ ਦੀ ਯਾਦ ਮਨਾਉਂਦਿਆਂ ਪ੍ਰੋਗਰਾਮ ਕਰਵਾਇਆ ਗਿਆ। ੪ ਜੂਨ ਦਿਨ ਸ਼ੁਕਰਵਾਰ...

ਸਿੱਖਸ ਫ਼ਾਰ ਇਕੁਐਲਟੀ ਫ਼ਾਂਊਂਡੇਸ਼ਨ ਵੱਲੋਂ ਜੂਨ 1984 ਦੇ ਤੀਸਰ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ ਕਰਵਾਇਆ ਗਿਆ

ਯੈੱਸ ਪੰਜਾਬ ਚੰਡੀਗੜ੍ਹ, ਜੂਨ 7, 2021: ਭਾਈ ਘਨਈਆ ਜੀ ਸੇਵਾ ਸਿਮਰਨ ਕੇਂਦਰ , ਚਾਹਲ ਨਗਰ , ਫਗਵਾੜਾ ਵਿਖੇ ਕਰਵਾਇਆਂ ਗਿਆ । ਇਸ ਮੋਕੇ ਅਲੱਗ ਅਲੱਗ ਬੁਲਾਰਿਆ ਨੇ ਜਿੱਥੇ ਘੱਟ ਗਿਣਤੀ ਕੌਮਾਂ...

‘ਅਪ੍ਰੇਸ਼ਨ ਬਲੂ ਸਟਾਰ ’ਜਾਂ ‘ਸਾਕਾ ਨੀਲਾ ਤਾਰਾ’ ਕਹਿਣਾ ਬੰਦ ਕਰੋ, 1984 ਦਾ ਘੱਲੂਘਾਰਾ ਸੀ ਇਹ: ਜਥੇਦਾਰ ਅਕਾਲ ਤਖ਼ਤ

ਯੈੱਸ ਪੰਜਾਬ ਅੰਮ੍ਰਿਤਸਰ, 6 ਜੂਨ, 2021: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ 1984 ਦਾ ਘੱਲੂਘਾਰਾ...

ਮਨੋਰੰਜਨ

ਕੰਗਨਾ ਰਣੌਤ ਸੋਮਵਾਰ ਅੰਮ੍ਰਿਤਸਰ ਪੁੱਜੇਗੀ, ਦਰਬਾਰ ਸਾਹਿਬ ਵਿੱਚ ਹੋਵੇਗੀ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2021: ਵਿਵਾਦਿਤ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਸੋਮਵਾਰ 31 ਮਈ ਨੂੰ ਅੰਮ੍ਰਿਤਸਰ ਆ ਰਹੀ ਹੈ। ਸੂਤਰਾਂ ਅਨੁਸਾਰ ਇਸ ਵੇਲੇ ਹਿਮਾਚਲ ਪੁੱਜੀ ਹੋਈ ਕੰਗਨਾ ਰਣੌਤ ਸੋਮਵਾਰ ਸਵੇਰੇ ਸੜਕੀ ਰਸਤੇ ਅੰਮ੍ਰਿਤਸਰ ਪੁੱਜੇਗੀ ਜਿੱਥੇ ਉਹ ਸੱਚਖੰਡ...

ਨਾਮਵਰ ਰੰਗਕਰਮੀ ਗੁਰਚਰਨ ਚੰਨੀ ਦਾ ਕੋਰੋਨਾ ਨਾਲ ਦਿਹਾਂਤ

ਯੈੱਸ ਪੰਜਾਬ ਚੰਡੀਗੜ੍ਹ, 20 ਮਈ, 2021: ਪ੍ਰਸਿੱਧ ਰੰਗਕਰਮੀ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ ਹੋ ਗਿਆ ਹੈ। ਇਕ ਅਦਾਕਾਰ ਅਤੇ ਡਾਇਰੈਕਟਰ ਵਜੋਂ ਆਪਣੀ ਵਿਲੱਖਣ ਪਛਾਣ ਰੱਖਦੇ ਸ: ਚੰਨੀ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਉਹ ਮੋਹਾਲੀ ਦੇ...

Gippy Grewal ਵਿਰੁੱਧ FIR, ‘ਵੀਕੈਂਡ ਲਾਕਡਾਊਨ’ ਦੌਰਾਨ ਕਰ ਰਹੇ ਸੀ Girdhari Lal ਦੀ ਸ਼ੂਟਿੰਗ

ਯੈੱਸ ਪੰਜਾਬ ਮੋਹਾਲੀ, 1 ਮਈ, 2021: ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਅਤੇ ਲਗਪਗ 100 ਹੋਰ ਲੋਕਾਂ ਦੇ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ...

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

ਯੈੱਸ ਪੰਜਾਬ ਲੁਧਿਆਣਾ, 28 ਅਪ੍ਰੈਲ, 2021: ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ...

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’...
- Advertisement -spot_img

ਸੋਸ਼ਲ ਮੀਡੀਆ

20,370FansLike
50,604FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼