Monday, October 25, 2021
spot_img
yes punjab english redirection

Mera Ghar

Loan Waiver

Kisan Victims

Water Bills

Electricity Bills

Invest Punjab

Group D

Parali

PSSSB Chemical

Markfed Sept to Nov

Innocent

ਕੈਪਟਨ ਵੱਲੋਂ ਪੰਜਾਬ ’ਚ ਹਾਈ ਅਲਰਟ ਦੇ ਆਦੇਸ਼: ਤੇਲ ਟੈਂਕਰ ਨੂੰ ਟਿਫ਼ਨ ਬੰਬ ਨਾਲ ਉਡਾਉਣ ਦੀ ਕੋਸ਼ਿਸ਼ ’ਚ 4 ਹੋਰ ਗ੍ਰਿਫ਼ਤਾਰੀਆਂ ਮਗਰੋਂ ਲਿਆ ਫ਼ੈਸਲਾ

ਯੈੱਸ ਪੰਜਾਬ
ਚੰਡੀਗੜ੍ਹ, 15 ਸਤੰਬਰ, 2021 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਆਈ.ਈ.ਡੀ. ਟਿਫਿਨ ਬੰਬ ਨਾਲ ਤੇਲ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਆਈਐਸਆਈ ਦੀ ਸ਼ਹਿ ਪ੍ਰਾਪਤ ਅੱਤਵਾਦੀ ਗ੍ਰੋਹ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਵਿੱਚ ਹਾਈ ਅਲਰਟ ਦੇ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਪਿਛਲੇ 40 ਦਿਨਾਂ ਦੌਰਾਨ ਪੁਲਿਸ ਵੱਲੋਂ ਸੂਬੇ ਵਿੱਚ ਬੇਨਕਾਬ ਕੀਤੇ ਗਏ ਪਾਕਿਸਤਾਨੀ ਅੱਤਵਾਦੀ ਗ੍ਰੋਹ ਦਾ ਇਹ ਚੌਥਾ ਮਾਮਲਾ ਹੈ।

ਡੀਜੀਪੀ ਦਿਨਕਰ ਗੁਪਤਾ ਨੇ ਅੱਜ ਇੱਥੇ ਦੱਸਿਆ ਕਿ ਇਸ ਮਾਮਲੇ (ਐਫਆਈਆਰ ਨੰ. 260 ਮਿਤੀ 11.8.2021, ਪੁਲਿਸ ਥਾਣਾ ਅਜਨਾਲਾ) ਵਿੱਚ ਇੱਕ ਪਾਕਿਸਤਾਨੀ ਖੁਫੀਆ ਅਧਿਕਾਰੀ ਸਮੇਤ ਦੋ ਪਾਕਿਸਤਾਨ ਅਧਾਰਤ ਅੱਤਵਾਦੀਆਂ ਦੀ ਪਛਾਣ ਅਤੇ ਨਾਮਜ਼ਦ ਕੀਤਾ ਗਿਆ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ।

ਅੱਤਵਾਦੀ ਸਮੂਹਾਂ ਵੱਲੋਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੀਆਂ ਵਧ ਰਹੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਤੌਰ `ਤੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਦੇ ਮੁੜ ਖੁੱਲ੍ਹਣ ਦੇ ਨਾਲ ਨਾਲ ਆਗਾਮੀ ਤਿਉਹਾਰਾਂ ਦੇ ਸੀਜ਼ਨ ਅਤੇ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਪੁਲਿਸ ਨੂੰ ਹਾਈ ਅਲਰਟ `ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਡੀਜੀਪੀ ਨੂੰ ਖਾਸ ਕਰਕੇ ਭੀੜ ਵਾਲੀਆਂ ਥਾਵਾਂ ਜਿਵੇਂ ਕਿ ਬਾਜ਼ਾਰਾਂ ਆਦਿ ਦੇ ਨਾਲ -ਨਾਲ ਸੂਬੇ ਭਰ ਵਿੱਚ ਨਾਜ਼ੁਕ `ਤੇ ਠੋਸ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

ਗ੍ਰਿਫਤਾਰੀਆਂ ਦੇ ਵੇਰਵੇ ਦਿੰਦਿਆਂ, ਡੀਜੀਪੀ ਨੇ ਦੱਸਿਆ ਪਾਕਿਸਤਾਨ ਅਧਾਰਤ ਆਈ.ਐਸ.ਵਾਈ.ਐਫ. ਦੇ ਮੁਖੀ ਲਖਬੀਰ ਸਿੰਘ ਅਤੇ ਪਾਕਿਸਤਾਨ ਦੇ ਰਹਿਣ ਵਾਲੇ ਕਾਸਿਮ, ਮੋਗਾ ਜ਼ਿਲ੍ਹੇ ਦੇ ਪੁਲਿਸ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਰੋਡੇ ਦੇ ਵਸਨੀਕ ਲਖਬੀਰ ਸਿੰਘ ਰੋਡੇ ਉਰਫ ਬਾਬਾ ਜੋ ਇਸ ਸਮੇਂ ਪਾਕਿਸਤਾਨ ਵਿੱਚ ਰਹਿੰਦਾ ਹੈ, ਦੀ ਪਹਿਚਾਣ ਕੀਤੀ ਗਈ ਹੈ ਜੋ ਇਸ ਅੱਤਵਾਦੀ ਗ੍ਰੋਹ ਨਾਲ ਸਬੰਧਤ ਹਨ।

ਕੱਲ੍ਹ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੂਬਲ ਸਿੰਘ ਵਾਸੀ ਪਿੰਡ ਭਾਖਾ ਤਾਰਾ ਸਿੰਘ, ਵਿੱਕੀ ਭੁੱਟੀ ਵਾਸੀ ਬੱਲ੍ਹਰਵਾਲ, ਮਲਕੀਤ ਸਿੰਘ ਵਾਸੀ ਵਾਸੀ ਉਗਰ ਔਲਖ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਉਗਰ ਔਲਖ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ 1 ਸਤੰਬਰ, 2021 ਦੇ ਇੱਕ ਕਤਲ ਕੇਸ ਵਿੱਚ ਲੋੜੀਂਦੇ ਰੂਬਲ ਨੂੰ ਕੱਲ੍ਹ ਸ਼ਾਮ 5 ਵਜੇ ਦੇ ਕਰੀਬ ਅੰਬਾਲਾ ਤੋਂ ਕਾਬੂ ਕੀਤਾ ਗਿਆ ਸੀ, ਬਾਕੀ ਤਿੰਨਾਂ ਨੂੰ ਅਜਨਾਲਾ, ਅੰਮ੍ਰਿਤਸਰ ਅਧੀਨ ਪੈਂਦੇ ਪਿੰਡਾਂ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੇ ਪੰਜਵੇਂ ਸਾਥੀ ਗੁਰਮੁਖ ਬਰਾੜ ਨੂੰ ਇਸ ਤੋਂ ਪਹਿਲਾਂ ਕਪੂਰਥਲਾ ਪੁਲਿਸ ਨੇ 20 ਅਗਸਤ, 2021 ਨੂੰ ਗ੍ਰਿਫਤਾਰ ਕੀਤਾ ਸੀ।

ਡੀਜੀਪੀ ਨੇ ਕਿਹਾ ਕਿ ਪਾਕਿਸਤਾਨ ਦੇ ਖੁਫੀਆ ਅਧਿਕਾਰੀ ਕਾਸਿਮ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈਐਸਵਾਈਐਫ) ਦੇ ਮੁਖੀ ਰੋਡੇ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਅੱਤਵਾਦੀ ਗ੍ਰੋਹ ਨੂੰ ਤਕਰੀਬਨ 2 ਲੱਖ ਰੁਪਏ ਭੇਜਣ ਦਾ ਵਾਅਦਾ ਕੀਤਾ ਸੀ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਵਿੱਤੀ ਪਹਿਲੂਆਂ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਰੂਬਲ ਅਤੇ ਵਿੱਕੀ ਭੁੱਟੀ, ਕਾਸਿਮ ਦੇ ਸੰਪਰਕ ਵਿੱਚ ਸਨ, ਜੋ ਰੋਡੇ ਨਾਲ ਨੇੜਿਓਂ ਤਾਲਮੇਲ ਰੱਖ ਰਿਹਾ ਸੀ। ਰੋਡੇ ਅਤੇ ਕਾਸਿਮ ਨੇ ਕਥਿਤ ਤੌਰ `ਤੇ ਲੋਕਾਂ ਅਤੇ ਜਾਇਦਾਦ ਨੂੰ ਵੱਧ ਤੋਂ ਵੱਧ ਨੁਕਸਾਨ ਪਹੁੰਚਾਉਣ ਲਈ ਅੱਤਵਾਦੀ ਗ੍ਰੋਹ ਦੇ ਚਾਰ ਮੈਂਬਰਾਂ ਨੂੰ ਇਕ ਆਇਲ ਟੈਂਕਰ ਉਡਾਉਣ ਦੀ ਜ਼ਿੰਮੇਵਾਰੀ ਸੌਂਪੀ ਸੀ।

ਦਹਿਸ਼ਤ ਫੈਲਾਉਣ ਦੀ ਇਹ ਕੋਸ਼ਿਸ਼ 8 ਅਗਸਤ, 2021 ਨੂੰ ਕੀਤੀ ਗਈ ਸੀ।ਦੱਸਣਯੋਗ ਹੈ ਕਿ ਰਾਤ 11:30 ਵਜੇ ਅਜਨਾਲਾ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਭਾਖਾ ਤਾਰਾ ਸਿੰਘ ਕੋਲ ਅੰਮ੍ਰਿਤਸਰ-ਅਜਨਾਲਾ ਰੋਡ `ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ ਵਿਖੇ ਖੜ੍ਹੇ ਇੱਕ ਤੇਲ ਦੇ ਟੈਂਕਰ (ਪੀਬੀ -02 ਸੀਆਰ 5926) ਨੂੰ ਅੱਗ ਲੱਗ ਗਈ ਹੈ। ਅੱਗ ਨੂੰ ਫਾਇਰ ਬ੍ਰਿਗੇਡ ਦੁਆਰਾ ਕਾਬੂ ਕੀਤਾ ਗਿਆ ਅਤੇ ਅਸ਼ਵਨੀ ਕੁਮਾਰ ਸ਼ਰਮਾ, ਅਜਨਾਲਾ ਦੇ ਬਿਆਨਾਂ `ਤੇ ਪੁਲਿਸ ਥਾਣਾ ਅਜਨਾਲਾ ਵਿਖੇ ਐਫਆਈਆਰ ਨੰ. 260 ਦਰਜ ਕੀਤੀ ਗਈ।

ਫਿਲਿੰਗ ਸਟੇਸ਼ਨ `ਤੇ ਲੱਗੇ ਸੀਸੀਟੀਵੀ ਦੀ ਫੁਟੇਜ ਤੋਂ ਪਤਾ ਲੱਗਾ ਕਿ ਚਾਰ ਅਣਪਛਾਤੇ ਵਿਅਕਤੀ ਰਾਤ 11 ਵਜੇ ਦੇ ਕਰੀਬ ਪੈਟਰੋਲ ਪੰਪ ਕੋਲ ਆਏ ਅਤੇ ਅੰਮ੍ਰਿਤਸਰ ਵੱਲ ਜਾਣ ਤੋਂ ਪਹਿਲਾਂ ਕੁਝ ਮਿੰਟਾਂ ਲਈ ਉੱਥੇ ਰੁਕੇ। ਰਾਤ ਕਰੀਬ 11:19 ਵਜੇ ਸ਼ੱਕੀ ਵਿਅਕਤੀ ਵਾਪਸ ਆਏ ਅਤੇ ਭੱਜਣ ਤੋਂ ਪਹਿਲਾਂ ਉਹਨਾਂ ਨੇ ਸ਼ੱਕੀ ਸਮਗਰੀ ਨੂੰ ਤੇਲ ਟੈਂਕਰ ਦੇ ਈਂਧਨ ਵਾਲੇ ਟੈਂਕ `ਤੇ ਰੱਖ ਦਿੱਤੀ।

ਇਸ ਉਪਰੰਤ ਲਗਭਗ 11:29 ਵਜੇ ਦੋ ਸ਼ੱਕੀ ਵਿਅਕਤੀ ਦੁਬਾਰਾ ਵਾਪਸ ਆਏ ਅਤੇ ਇੱਕ ਮਿੰਟ ਦੇ ਅੰਦਰ ਹੀ ਇੱਕ ਧਮਾਕਾ ਹੋਇਆ ਅਤੇ ਅੱਗ ਲੱਗ ਗਈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਮੁਖ ਨੇ ਜਲੰਧਰ-ਅੰਮ੍ਰਿਤਸਰ ਹਾਈਵੇ `ਤੇ ਹੰਬੋਵਾਲ ਵਿਖੇ ਟਿਫਨ ਆਈਈਡੀ ਰੱਖਿਆ ਸੀ, ਜਿੱਥੋਂ 6 ਅਗਸਤ, 2021 ਨੂੰ ਵਿੱਕੀ, ਮਲਕੀਤ ਅਤੇ ਗੁਰਪ੍ਰੀਤ ਸਿੰਘ ਨੇ ਰੋਡੇ ਅਤੇ ਕਾਸਿਮ ਦੇ ਨਿਰਦੇਸ਼ਾਂ `ਤੇ ਇਸ ਨੂੰ ਚੁੱਕਿਆ ਸੀ।

ਇਹਨਾਂ ਤਿੰਨਾਂ ਵਿਅਕਤੀਆਂ ਨੇ ਬੰਬ ਨੂੰ ਰਾਜਾਸਾਂਸੀ ਖੇਤਰ ਵਿੱਚ ਇੱਕ ਨਹਿਰ ਦੇ ਨਜਦੀਕ ਲੁਕਾ ਦਿੱਤਾ। ਇਸ ਟਿਫਨ ਬਾਕਸ ਦੇ ਨਾਲ ਇੱਕ ਪੈੱਨ-ਡਰਾਈਵ ਲੱਗੀ ਹੋਈ ਸੀ, ਜਿਸ ਵਿੱਚ ਇੱਕ ਵੀਡੀਓ ਸੀ। ਇਸ ਵੀਡੀਓ ਵਿੱਚ ਟਿਫਿਨ ਬੰਬ ਆਈਈਡੀ ਨੂੰ ਚਲਾਉਣ ਸਬੰਧੀ ਜਾਣਕਾਰੀ ਦਿੱਤੀ ਗਈ ਸੀ।

ਟਿਫਿਨ ਬੰਬ ਆਈ.ਈ.ਡੀ. ਨੂੰ ਮੁੜ ਪ੍ਰਾਪਤ ਕਰਨ ਤੋਂ ਬਾਅਦ, ਵਿੱਕੀ ਅਤੇ ਰੂਬਲ ਨੂੰ ਰੋਡੇ ਨੇ ਇੱਕ ਵੱਡਾ ਧਮਾਕਾ ਕਰਨ ਅਤੇ ਵੱਧ ਤੋਂ ਵੱਧ ਨੁਕਸਾਨ ਪਹੁੰਚਾਉਣ ਲਈ ਤੇਲ ਦੇ ਟੈਂਕਰ ਉੱਤੇ ਟਿਫਿਨ ਬੰਬ ਰੱਖਣ ਦਾ ਕੰਮ ਸੌਂਪਿਆ ਸੀ।

8 ਅਗਸਤ, 2021 ਨੂੰ ਇਨ੍ਹਾਂ ਅੱਤਵਾਦੀ ਕਾਰਕੁਨਾਂ ਨੇ ਦਿਨ ਸਮੇਂ ਸ਼ਰਮਾ ਫਿਲਿੰਗ ਸਟੇਸ਼ਨ ਦੀ ਰੇਕੀ ਕੀਤੀ ਅਤੇ ਰਾਤ ਲਗਭਗ 11:00 ਵਜੇ 8 ਮਿੰਟ ਦਾ ਟਾਈਮਰ ਸੈਟ ਕਰਕੇ ਟਿਫਿਨ ਬੰਬ ਆਈ.ਈ.ਡੀ. ਲਗਾ ਦਿੱਤਾ। ਇਹ ਧਮਾਕਾ ਰਾਤ ਕਰੀਬ 11:30 ਵਜੇ ਹੋਇਆ, ਜਿਸ ਕਾਰਨ ਤੇਲ ਟੈਂਕਰ ਦੇ ਟੈਂਕ ਵਿੱਚ ਅੱਗ ਲੱਗ ਗਈ।

ਰੋਡੇ ਅਤੇ ਕਾਸਿਮ ਨਾਲ ਗ੍ਰਿਫਤਾਰ ਕੀਤੇ ਗਏ ਸਾਰੇ ਪੰਜ ਕਾਰਕੁਨਾਂ ਖਿਲਾਫ ਐਫਆਈਆਰ ਨੰ. 260 ਮਿਤੀ 11 ਅਗਸਤ, 2021 ਨੂੰ ਆਈ.ਪੀ.ਸੀ ਦੀ ਧਾਰਾ 436,427, ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 ਦੀ ਧਾਰਾ 13, 16, 18, 18 ਬੀ, 20 ਅਤੇ ਵਿਸਫੋਟਕ ਪਦਾਰਥ (ਸੋਧ) ਐਕਟ 2001 ਦੀ ਧਾਰਾ 3, 4, 5 ਅਧੀਨ ਕੇਸ ਦਰਜ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਤੋਂ ਪੰਜਾਬ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਇਹ ਚੌਥਾ ਵੱਡਾ ਪਾਕਿ ਦੀ ਸ਼ਹਿ ਪ੍ਰਾਪਤ ਅੱਤਵਾਦੀ ਗ੍ਰੋਹ ਹੈ।

ਅੰਮ੍ਰਿਤਸਰ (ਦਿਹਾਤੀ) ਪੁਲਿਸ ਵੱਲੋਂ 8 ਅਗਸਤ, 2021 ਨੂੰ ਪਿੰਡ ਡੱਲੇਕੇ ਥਾਣਾ ਲੋਪੋਕੇ ਤੋਂ ਇੱਕ ਆਧੁਨਿਕ ਟਿਫਿਨ ਬੰਬ ਆਈਈਡੀ ਬਰਾਮਦ ਕੀਤਾ ਸੀ। ਟਿਫਿਨ ਬੰਬ ਆਈਈਡੀ ਵਿੱਚ ਲਗਭਗ 2-3 ਕਿਲੋਗ੍ਰਾਮ ਆਰਡੀਐਕਸ ਸੀ ਅਤੇ ਇਸ ਵਿੱਚ 3 ਵੱਖੋ ਵੱਖਰੇ ਟਰਿਗਰ ਪ੍ਰਣਾਲੀਆਂ ਸਨ ਜਿਹਨਾਂ ਵਿੱਚ ਕਾਰਜਸ਼ੀਲਤਾ ਲਈ ਸਵਿਚ, ਚੁੰਬਕੀ ਅਤੇ ਸਪਰਿੰਗ ਸ਼ਾਮਲ ਸੀ।

15 ਅਗਸਤ ਦੇ ਆਸ ਪਾਸ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਜਿਸ ਉਪਰੰਤ ਹਥਿਆਰਾਂ, ਹੱਥ ਗੋਲਿਆਂ ਆਦਿ ਦੀ ਵੱਡੀ ਖੇਪ ਬਰਾਮਦ ਹੋਈ।

ਕਪੂਰਥਲਾ ਪੁਲਿਸ ਵੱਲੋਂ 20 ਅਗਸਤ, 2021 ਨੂੰ ਗੁਰਮੁਖ ਸਿੰਘ ਰੋਡੇ ਅਤੇ ਗਗਨਦੀਪ ਸਿੰਘ ਕੋਲੋਂ ਇੱਕ ਟਿਫਿਨ ਬੰਬ ਆਈਈਡੀ ਤੋਂ ਇਲਾਵਾ 5 ਹੱਥ ਗੋਲੇ, ਡੀਟੋਨੇਟਰਾਂ ਦਾ 1 ਡੱਬਾ, 2 ਟਿਊਬਾਂ ਜਿਨ੍ਹਾਂ ਵਿੱਚ ਆਰਡੀਐਕਸ ਹੋਣ ਦਾ ਸ਼ੱਕ ਸੀ, ਇੱਕ .30 ਬੋਰ ਦਾ ਪਿਸਤੌਲ, 4 ਗਲੋਕ ਪਿਸਟਲ ਮੈਗਜ਼ੀਨ ਅਤੇ 1 ਉੱਚ ਵਿਸਫੋਟਕ ਤਾਰ ਬਰਾਮਦ ਕਰਕੇ ਇੱਕ ਹੋਰ ਅੱਤਵਾਦੀ ਗ੍ਰੋਹ ਦਾ ਪਰਦਾਫਾਸ਼ ਕੀਤਾ ਗਿਆ।

ਹਾਲ ਹੀ ਵਿੱਚ 07 ਸਤੰਬਰ,.2021 ਨੂੰ ਫਿਰੋਜ਼ਪੁਰ ਪੁਲਿਸ ਨੇ ਦਰਵੇਸ਼ ਸਿੰਘ ਵਾਸੀ ਫਿਰੋਜ਼ਪੁਰ ਨੂੰ ਗ੍ਰਿਫਤਾਰ ਕੀਤਾ ਜਿਸਨੇ ਖੁਲਾਸਾ ਕੀਤਾ ਕਿ ਉਹ ਲਖਬੀਰ ਸਿੰਘ ਰੋਡੇ ਦੇ ਨਾਲ ਲਗਾਤਾਰ ਸੰਪਰਕ ਵਿੱਚ ਸੀ। ਉਸ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਰਹੱਦ ਪਾਰ ਤੋਂ ਡਰੋਨ ਰਾਹੀਂ ਲਿਆਂਦੀ ਹਥਿਆਰਾਂ, ਟਿਫਿਨ ਬੰਬ ਆਈਈਡੀਜ਼, ਆਰਡੀਐਕਸ ਅਤੇ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ। ਦਰਵੇਸ਼ ਸਿੰਘ ਨੂੰ ਥਾਣਾ ਮਮਦੋਟ ਵਿਖੇ ਐਨਡੀਪੀਐਸ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਯੂਏ (ਪੀ) ਐਕਟ ਤਹਿਤ ਦਰਜ ਕੀਤੇ ਗਏ ਅਪਰਾਧਿਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਕਰਮਚਾਰੀਆਂ ਦਾ ਜਥਾ ਸਿੰਘੂ ਬਾਰਡਰ ’ਤੇ ਕਿਸਾਨ ਧਰਨੇ ’ਚ ਸ਼ਾਮਲ ਹੋਣ ਲਈ ਰਵਾਨਾ

ਯੈੱਸ ਪੰਜਾਬ ਅੰਮ੍ਰਿਤਸਰ, 23 ਅਕਤੂਬਰ, 2021 - ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ਦਾ ਇੱਕ ਜਥਾ ਅੱਜ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ( ਰਜਿ) ਦੇ ਬੈਨਰ ਹੇਠ ਅੱਜ ਸ੍ਰੀ ਅੰਮ੍ਰਿਤਸਰ ਤੋਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ, ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ

ਯੈੱਸ ਪੰਜਾਬ ਅੰਮ੍ਰਿਤਸਰ, 22 ਅਕਤੂਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 21 ਅਕਤੂਬਰ, 2021 - ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿੱਖਾਂ ਨੇ ਅਮਰੀਕੀ ਸਟੇਟ ਡਿਪਾਰਟਮੈਂਟ ਨੂੰ ਵਾਤਾਵਰਨ ਸੰਭਾਲ ਲਈ ਅਪੀਲ ਵਿੱਚ ਭਾਗ ਲਿਆ

ਯੈੱਸ ਪੰਜਾਬ ਵਾਸ਼ਿੰਗਟਨ ਡੀ.ਸੀ, ਅਕਤੂਬਰ 20, 2021: ਈਕੋਸਿੱਖ ਨੇ ਅਮਰੀਕੀ ਸਟੇਟ ਡਿਪਾਰਟਮੈਂਟ ਦੇ ਬਾਹਰ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ ਵਿਸ਼ਵ ਵਾਤਾਵਰਨ ਕਾਨਫਰੰਸ ਮੌਕੇ ਵਾਤਾਵਰਨ ਸੰਭਾਲ ਲਈ ਵੱਖ-ਵੱਖ ਧਰਮਾਂ ਵਲੋਂ ਸਾਂਝੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖੀਮਪੁਰ ਖੇੜੀ ਹਾਦਸੇ ’ਚ ਜ਼ਖ਼ਮੀ ਹੋਏ ਕਿਸਾਨ ਆਗੂ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੀਤਾ ਗਿਆ ਸਨਮਾਨਿਤ

ਯੈੱਸ ਪੰਜਾਬ ਨਵੀਂ ਦਿੱਲੀ, 20 ਅਕਤੂਬਰ, 2021: ਬੀਤੇ ਦਿਨੀਂ ਲਖੀਮਪੁਰ ’ਚ ਹੋਏ ਦੁਖਦ ਘਟਨਾ ਦੌਰਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਉਹਨਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਤਿਆਰ ਕੀਤਾ ਜੋੜਾ ਤੇ ਗੱਠੜੀ ਘਰ ਸੰਗਤ ਅਰਪਣ, ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਯੈੱਸ ਪੰਜਾਬ ਅੰਮ੍ਰਿਤਸਰ, 19 ਅਕਤੂਬਰ, 2021 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜਦੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਇਆ ਗਿਆ ਨਵਾਂ ਜੋੜਾ ਘਰ ਤੇ ਗੱਠੜੀ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਪਾਣੀ ’ਚ ਮਧਾਣੀ’ ਨਾਲ 12 ਸਾਲਾਂ ਬਾਅਦ ਇਕੱਠੇ ਰਿਕਾਰਡ ਤੋੜਨ ਨੂੰ ਤਿਆਰ ਹਨ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ

ਯੈੱਸ ਪੰਜਾਬ ਚੰਡੀਗੜ੍ਹ, 22 ਅਕਤੂਬਰ, 2021: ਸਾਲ 2010 ਵਿੱਚ, ਪੰਜਾਬੀ ਸੰਗੀਤ ਉਦਯੋਗ ਦੇ ਰੌਕਸਟਾਰ ਗਿੱਪੀ ਗਰੇਵਾਲ ਨੇ ਨੀਰੂ ਬਾਜਵਾ ਨਾਲ ਪਾਲੀਵੁੱਡ ਵਿੱਚ ਆਪਣੀ ਮੁੱਖ ਸ਼ੁਰੂਆਤ ਕੀਤੀ। ਜਿਸਨੇ ਪੰਜਾਬੀ ਫਿਲਮਾਂ ਵਿੱਚ ਨਵੇਂ ਰੰਗ ਬਿਖੇਰੇ ਸਨ ਅਤੇ ਜਿਸਨੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੁਰਾਤਨ ਸਭਿਆਚਾਰ, ਰੀਤੀ ਰਿਵਾਜਾਂ ਅਤੇ ਸੰਗੀਤ ਨਾਲ ਜੁੜੀ ਕਾਮੇਡੀ ਅਤੇ ਰੋਮਾਂਸ ਭਰਪੂਰ ਫ਼ਿਲਮ ਹੋਵੇਗੀ ‘ਪਾਣੀ ’ਚ ਮਧਾਣੀ’

ਹਰਜਿੰਦਰ ਸਿੰਘ ਜਵੰਦਾ ਪੰਜਾਬੀ ਸੰਗੀਤ ਹੱਦਾਂ ਪਾਰ ਕਰ ਰਿਹਾ ਹੈ, ਇਸਦਾ ਤੋੜ ਮਿਲਣਾ ਮੁਸ਼ਕਿਲ ਹੀ ਨਹੀਂ ਬਲਕਿ ਕਦੇ ਨਾ ਹੋਣ ਵਾਲੀ ਗੱਲ ਹੈ, ਸਾਨੂੰ ਇਹ ਗੱਲ ਸਾਬਿਤ ਕਰਨ ਦੀ ਲੋੜ ਨਹੀਂ ਕਿ ਇਹ ਨੌਜਵਾਨਾਂ ਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਬਿੱਗ ਡਰੀਮਜ਼’ ਗ਼ੀਤ ਬਣ ਰਿਹਾ ਹੈ ਨੌਜਵਾਨਾਂ ਦੇ ਦਿਲਾਂ ਦੀ ‘ਡਰੀਮ’

ਯੈੱਸ ਪੰਜਾਬ ਫਿਰੋਜ਼ਪੁਰ. ਅਕਤੂਬਰ 20, 2021: ਪੰਜਾਬ ਦੀ ਨੌਜਵਾਨ ਪੀੜ੍ਹੀ ਵੱਲੋਂ ਜਿੱਥੇ ਸੰਗੀਤ ਪ੍ਰਤੀ ਕਾਫੀ ਦਿਲਚਸਪੀ ਦਿਖਾਈ ਜਾ ਰਹੀ ਹੈ ਉੱਥੇ ਹੀ ਪੰਜਾਬ ਦੇ ਜ਼ਿਲ੍ਹੇ ਫਿਰੋਜ਼ਪੁਰ ਦੇ ਕੁਝ ਨੌਜਵਾਨ ਕਲਾਕਾਰਾਂ ਨੇ ਵੀ ਕਮਾਲ ਕਰ ਦਿਖਾਈ ਹੈ।...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੰਗੀਤਕ ਫਿਲਮ ‘ਪਾਣੀ ‘ਚ ਮਧਾਣੀ’ 1980 ਦੇ ਦਹਾਕੇ ਦੀ ਪੁਰਾਣੀ ਪੰਜਾਬੀ ਸ਼ੈਲੀ ਨੂੰ ਮੁੜ ਵਾਪਸ ਲਿਆਈ

ਯੈੱਸ ਪੰਜਾਬ ਚੰਡੀਗੜ੍ਹ, ਅਕਤੂਬਰ 20, 2021: ਪੰਜਾਬੀ ਸੰਗੀਤ ਹਦਾਂ ਪਾਰ ਕਰ ਰਿਹਾ ਹੈ, ਇਸਦਾ ਤੋੜ ਲੱਬਣਾ ਮੁਸ਼ਕਿਲ ਹੀ ਨਹੀਂ ਬਲਕਿ ਕਦੇ ਨਾ ਹੋਣ ਵਾਲੀ ਗੱਲ ਹੈ, ਸਾਨੂੰ ਇਹ ਗੱਲ ਸਾਬਿਤ ਕਰਨ ਦੀ ਲੋੜ ਨਹੀਂ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਫ੍ਰਾਈਡੇ ਫਨ ਰਿਕਾਰਡਜ਼ ਵੱਲੋਂ ਪ੍ਰੀਤ ਹਰਪਾਲ ਦੀ ਇੱਕ ਨਵੇਂ ਰੰਗੀਲੇ ਗੀਤ “ਨਜ਼ਰਾਂ” ਨਾਲ ਵਾਪਸੀ

ਯੈੱਸ ਪੰਜਾਬ ਚੰਡੀਗੜ੍ਹ, ਅਕਤੂਬਰ 20, 2021: ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਪੰਜਾਬੀ ਗਾਇਕਾਂ ਨੂੰ ਅਜਿਹੇ ਮੌਕੇ ਤੇ ਨੱਚਣ ਗਾਉਣ ਵਾਲੇ ਗੀਤ ਬਣਾਉਣ ਦਾ ਮੌਕਾ ਮਿਲਿਆ ਹੈ । ਅੱਜ ਸਵੇਰੇ ਰਿਲੀਜ਼ ਹੋਇਆ ਇੱਕ ਹੋਰ...
- Advertisement -spot_img

ਸੋਸ਼ਲ ਮੀਡੀਆ

20,370FansLike
51,035FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼