Thursday, July 7, 2022

ਵਾਹਿਗੁਰੂ

spot_img



ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿਚ ਕਾਹਨੂੰਵਾਨ ਹਲਕੇ ਦੇ ਲੋਕਾਂ ਨੇ ਸਵੈ ਇੱਛਾ ਨਾਲ 119 ਏਕੜ ਨਾਜਾਇਜ਼ ਪੰਚਾਇਤੀ ਜ਼ਮੀਨ ਛੱਡੀ

ਯੈੱਸ ਪੰਜਾਬ
ਗੁਰਦਾਸਪੁਰ, 27 ਮਈ, 2022 –
ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮਹਿੰਮ ਨਿਰੰਤਰ ਜਾਰੀ ਰਹੇਗੀ ਅਤੇ 30 ਜੂਨ ਤਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ। ਇਹ ਪ੍ਰਗਟਾਵਾ ਸ. ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਤੇ ਡੇਅਰੀ ਵਿਕਾਸ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਨੇ ਸਥਾਨਕ ਪੰਚਾਇਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੋਰਾਨ ਕੀਤਾ।

ਇਸ ਮੌਕੇ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਹਰਜੀਤ ਸਿੰਘ ਐਸ.ਐਸ.ਪੀ ਗੁਰਦਾਸਪੁਰ, ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ), ਰਵਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਮਨਦੀਪ ਕੋਰ ਘੁੰਮਣ ਐਸ.ਡੀ.ਐਮ ਗੁਰਦਾਸਪੁਰ, ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ, ਕਸ਼ਮੀਰ ਸਿੰਘ ਵਾਹਲਾ, ਗੁਰਦੀਪ ਸਿੰਘ ਰੰਧਾਵਾ, ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਸਮਸ਼ੇਰ ਸਿੰਘ ਤੇ ਬਲਬੀਰ ਸਿੰਘ ਪੰਨੂੰ, ਐਡਵੋਕੈਟ ਰਾਜੀਵ ਮਦਾਨ ਸਮੇਤ ਵੱਖ ਵੱਖ ਵਿਭਾਗ ਦੇ ਅਧਿਕਾਰੀ ਤੇ ਆਪ ਪਾਰਟੀ ਦੇ ਆਗੂ ਤੇ ਵਰਕਰ ਮੋਜੂਦ ਸਨ।

ਇਸ ਮੌਕੇ ਕਾਹਨੂੰਵਾਨ ਹਲਕੇ ਦੇ ਕਿਸਾਨਾਂ ਨੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੀ ਹਾਜ਼ਰੀ ਵਿਚ ਸਵੈ ਇੱਛਾ ਨਾਲ 119 ਪੰਚਾਇਤੀ ਜ਼ਮੀਨ ਛੱਡੀ, ਜਿਸ ਵਿਚ 37 ਏਕੜ ਕਾਹਨੂੰਵਾਨ ਬੇਟ ਤੇ 82 ਏਕੜ ਪਿੰਡ ਮੇਹੜੇ ਦੀ ਪੰਚਾਇਤੀ ਜ਼ਮੀਨ ਸ਼ਾਮਲ ਹੈ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਭਰ ਵਿਚੋਂ ਪੰਚਾਇਤੀ ਸ਼ਾਮਲਾਟ ਤੇ ਸਰਕਾਰੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਪਹਿਲੀ ਮਈ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਸੂਬੇ ਵਿਚ ਇੱਕ ਇੰਚ ਜ਼ਮੀਨ ਵੀ ਨਜਾਇਜ਼ ਕਬਜ਼ੇ ਹੇਠ ਨਹੀਂ ਰਹਿਣ ਦਿੱਤੀ ਜਾਵੇਗੀ।

ਉਨਾਂ ਅੱਗੇ ਦੱਸਿਆ ਕਿ ਅੱਜ ਉਹ ਵਿਸ਼ੇਸ ਤੌਰ ’ਤੇ ਗੁਰਦਾਸਪੁਰ ਆਏ ਹਨ, ਕਿਉਂਕਿ ਕਾਹਨੂੰਵਾਨ ਹਲਕੇ ਦੇ ਕਰੀਬ 50 ਕਿਸਾਨਾਂ ਵਲੋਂ 119 ਪੰਚਾਇਤੀ ਜ਼ਮੀਨ ਜੋ ਨਜਾਇਜ਼ ਕਬਜੇ ਹੇਠ ਸੀ, ਉਸਨੂੰ ਸਵੈ ਇੱਛਾ ਨਾਲ ਛੱਡਿਆ ਹੈ। ਜ਼ਮੀਨ ਛੱਡਣ ਵਾਲਿਆਂ ਦਾ ਧੰਨਵਾਦ ਕਰਦਿਆਂ ਸ. ਧਾਲੀਵਾਲ ਨੇ ਜਿਨਾਂ ਕਿਸਾਨਾਂ ਵਲੋਂ ਜ਼ਮੀਨ ਛੱਡੀ ਗਈ ਹੈ, ਉਨਾਂ ਕਿਸਾਨਾਂ ਨੂੰ ਹੀ ਅਗਲੇ ਤਿੰਨ ਸਾਲ ਲਈ ਪ੍ਰਤੀ ਏਕੜ 20 ਹਜਾਰ ਰੁਪਏ ’ਤੇ ਲੀਜ਼ ਦੇਣ ਦਾ ਐਲਾਨ ਵੀ ਕੀਤਾ।

ਲੀਜ਼ ’ਤੇ ਦਿੱਤੀ ਗਈ ਜ਼ਮੀਨ ’ਤੇ ਪਾਲਿਸੀ ਤਹਿਤ ਸਲਾਨਾ 10 ਫੀਸਦ ਦਾ ਵਾਧਾ ਹੋਵੇਗਾ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਲਦ ਇੱਕ ਪਾਲਿਸੀ ਤਿਆਰ ਕੀਤੀ ਜਾ ਰਹੀ ਹੈ ਕਿ ਜਿਸ ਤਹਿਤ ਜਿਸ ਕਿਸਾਨ ਨੇ ਜ਼ਮੀਨ ਨੂੰ ਵਾਹੀਯੋਗ ਬਣਾਇਆ ਹੈ, ਉਸਨੂੰ ਜ਼ਮੀਨ ਕੁਲੈਕਟਰ ਰੇਟ ’ਤੇ ਦੇਣ ਦੀ ਪਹਿਲ ਹੋਵੇਗੀ।

ਉਨਾਂ ਵੀ ਸਪੱਸ਼ਟ ਕਿਹਾ ਕਿ ਖੇਤੀਯੋਗ ਜ਼ਮੀਨ ਤੋਂ ਜਿਹੜੇ ਕਬਜ਼ੇ ਹਟਾਏ ਜਾ ਰਹੇ ਹਨ ਉਸ ਜ਼ਮੀਨ ਨੂੰ ਲੀਜ਼ ‘ਤੇ ਦੇਣ ਦੀ ਪਹਿਲ ਕਬਜ਼ਾ ਛੱਡਣ ਵਾਲਿਆਂ ਨੂੰ ਹੀ ਦਿੱਤੀ ਜਾ ਰਹੀ ਹੈ। ਉਨਾਂ ਕਾਹਨੂੰਵਾਨ ਹਲਕੇ ਦੇ ਆਪ ਪਾਰਟੀ ਦੇ ਇੰਚਾਰਜ ਐਡਵੈਕੈਟ ਜਗਰੂਪ ਸਿੰਘ ਸੇਖਵਾਂ ਤੇ ਕਿਸਾਨ ਆਗੂ ਕੰਵਲਪ੍ਰੀਤ ਸਿੰਘ ਕਾਕੀ ਦਾ ਧੰਨਵਾਦ ਕੀਤਾ, ਜਿਨਾਂ ਵਲੋਂ ਲੋਕਾਂ ਨੂੰ ਨਾਜਾਇਜ਼ ਕਬਜ਼ੇ ਛੱਡਣ ਲਈ ਪ੍ਰੇਰਿਤ ਕੀਤਾ ਗਿਆ।

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਬਾਰੇ ਕੀਤੀ ਅਪੀਲ ਦਾ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨਾਂ ਦੱਸਿਆ ਕਿ ਕਿਸਾਨ ਆਗੂਆਂ ਨਾਲ ਬਣੀ ਸਹਿਮਤੀ ਤੋਂ ਬਾਅਦ ਐਲਾਨ ਕੀਤਾ ਗਿਆ ਹੈ ਕਿ 30 ਜੂਨ ਤੱਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ, ਉਸ ਤੋਂ ਬਾਅਦ ਹੀ ਕਾਰਵਾਈ ਹੋਵੇਗੀ।

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗਰੀਬ ਅਤੇ ਛੋਟੇ ਕਿਸਾਨਾਂ ਦੇ ਹਿੱਤ ਪੂਰੀ ਤਰਾਂ ਨਾਲ ਸੁਰੱਖਿਅਤ ਰੱਖੇ ਜਾਣਗੇ ਅਤੇ ਕਿਸੇ ਵੀ ਗਰੀਬ ਨੂੰ ਉਜਾੜਿਆ ਨਹੀਂ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਰਫ ਪੰਚਾਇਤੀ ਜ਼ਮੀਨਾਂ ਤੋਂ ਹੀ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਕੇ ਨਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਅੰਦਾਜ਼ਨ 50 ਹਜ਼ਾਰ ਏਕੜ ਪੰਚਾਇਤੀ ਜਮੀਨ ’ਤੇ ਨਾਜਾਇਜ਼ ਕਬਜ਼ੇ ਹੇਠ ਹੈ।

ਪੰਚਾਇਤ ਮੰਤਰੀ ਨੇ ਇੱਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ 10 ਜੂਨ ਤੋਂ ਬਾਅਦ ਵਪਾਰਕ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਵਿੱਢੀ ਜਾਵੇਗੀ। ਇਸ ਕਾਰਜ ਨੂੰ ਨੇਪਰੇ ਚਾੜਨ ਲਈ ਕਾਗਜ਼ੀ ਕਾਰਵਾਈ ਨੂੰ ਅਮਲੀ ਜਾਮਾਂ ਪਹਿਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੁਹਾਲੀ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਦੇ ਨਾਲ ਲਗਦੇ ਪਿੰਡਾਂ ਵਿਚ ਪੰਚਾਇਤੀ ਜ਼ਮੀਨਾ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਚਲਾਈ ਜਾਵੇਗੀ।

ਇਸ ਮੌਕੇ ਕਾਹਨੂੰਵਾਨ ਹਲਕੇ ਤੋਂ ਪੁਹੰਚੇ ਕਿਸਾਨ ਦੀਵਾਨ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ ਜਗਮੀਤ ਸਿੰਘ, ਹਰਭਜਨ ਸਿੰਘ, ਸੰਤੋਖ ਸਿੰਘ, ਸ਼ਾਮ ਸਿੰਘ ਤੇ ਮਲਕੀਤ ਸਿੰਘ ਵਲੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਧੰਨਵਾਦ ਕੀਤਾ ਗਿਆ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸਮੂਹ ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਪੱਖੋ ਮੋਹਰੀ ਅਤੇ ਭ੍ਰਿ੍ਰਸ਼ਟਾਚਾਰ ਮੁਕਤ ਬਣਾਉਣ ਦਾ ਤਹੱਈਆ ਕੀਤਾ ਹੋਇਆ ਹੈ, ਇਸ ਲਈ ਸਮੂਹ ਅਧਿਕਾਰੀ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ। ਦਫਤਰਾਂ ਵਿਚ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਦਾ ਮਾਣ ਸਤਿਕਾਰ ਕੀਤਾ ਜਾਵੇ ਅਤੇ ਪਹਿਲ ਦੇ ਆਧਾਰ ’ਤੇ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਸੰਬੋਧਨ ਕਰÇਆਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਗੁਰਦਾਸਪੁਰ ਵਿਖੇ ਪਹੁੰਚਣ ’ਤੇ ਧੰਨਵਾਦ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਜੋ ਵੀ ਹਦਾਇਤਾਂ ਜਾਰੀ ਹੋਣਗੀਆਂ, ਉਨਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।

ਮੀਟਿੰਗ ਵਿਚ ਗੁਰਦਾਸਪੁਰ ਹਲਕੇ ਤੋਂ ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ, ਡੇਰਾ ਬਾਬਾ ਨਾਨਕ ਹਲਕੇ ਤੋਂ ਗੁਰਦੀਪ ਸਿੰਘ ਰੰਧਾਵਾ ਤੇ ਦੀਨਾਨਗਰ ਹਲਕੇ ਤੋਂ ਸਮਸ਼ੇਰ ਸਿੰਘ ਵਲੋਂ ਆਪਣੇ ਹਲਕੇ ਨਾਲ ਸਬੰਧ ਮੁਸ਼ਕਿਲਾਂ ਵੀ ਕੈਬਨਿਟ ਮੰਤਰੀ ਦੇ ਧਿਆਨ ਵਿਚ ਲਿਆਂਦੀਆਂ ਗਈਆਂ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਗੁਰਦਾਸਪੁਰ ਵਿਖੇ ਪਹਿਲੀ ਵਾਰ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ‘ਗਾਰਡ ਆਫ ਆਨਰ’ ਕੀਤਾ ਗਿਆ।

ਇਸ ਮੌਕੇ ਸੰਦੀਪ ਮਲਹੋਤਰਾ ਡੀਡੀਪੀਓ, ਜਗਤਾਰ ਸਿੰਘ ਤਹਿਸੀਲਦਾਰ, ਸਮੂਹ ਬੀਡੀਪੀਓਜ਼, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੋਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਯੈੱਸ ਪੰਜਾਬ ਅੰਮ੍ਰਿਤਸਰ, 5 ਜੁਲਾਈ, 2022 - ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ...

ਬੰਦੀ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਜਾਨਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਜੁਲਾਈ, 2022 - ਤਿੰਨ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਇਥੇ...

ਅਜ਼ਾਦ ਭਾਰਤ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਪਹਿਲੇ ਹਮਲੇ ਦੀ ਯਾਦ ਵਿਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 4 ਜੁਲਾਈ, 2022 - ਭਾਰਤ ਦੀ ਅਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨੂੰ ਅਜ਼ਾਦ ਭਾਰਤ ਵਿਚ ਸਮੇਂ-ਸਮੇਂ ਦਬਾਇਆ ਜਾਣਾ ਸਰਕਾਰਾਂ ਦੀ ਸਿੱਖ ਵਿਰੋਧੀ ਮਾਨਸਿਕਤਾ...

ਕੇਂਦਰੀ ਜੇਲ੍ਹ ਬਠਿੰਡਾ ’ਚ ਸਿੱਖ ਨੌਜਵਾਨ ਦੇ ਕੇਸ ਕਤਲ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 2 ਜੁਲਾਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸਿੱਖ ਨੌਜਵਾਨ ਰਾਜਦੀਪ ਸਿੰਘ ਦੇ ਕੇਸ ਕਤਲ ਕੀਤੇ...

ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਆਯੋਜਤ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਯੈੱਸ ਪੰਜਾਬ ਅੰਮ੍ਰਿਤਸਰ, 2 ਜੁਲਾਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ...

ਗੁਰਦੁਆਰਾ ਬੰਗਲਾ ਸਾਹਿਬ ਵਿਖ਼ੇ ਗੁਰਮਤਿ ਕੈਂਪ ਵਿੱਚ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਦੇਣ ਵਾਲੇ ਪ੍ਰਚਾਰਕਾਂ, ਅਧਿਆਪਕਾਂ ਦਾ ਕੀਤਾ ਗਿਆ ਸਨਮਾਨ

ਯੈੱਸ ਪੰਜਾਬ ਨਵੀਂ ਦਿੱਲੀ, 1 ਜੁਲਾਈ, 2022 - ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਵੱਖ-ਵੱਖ ਇਤਿਹਾਸਕ ਅਸਥਾਨਾਂ ਅਤੇ ਸਿੰਘ ਸਭਾਵਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿੱਚ...

ਮਨੋਰੰਜਨ

‘ਸਹੁਰਿਆਂ ਦਾ ਪਿੰਡ ਆ ਗਿਆ’ – ਪੁਰਾਤਣ ਸਭਿਆਚਾਰ ਦੀ ਵਿਲੱਖਣ ਪੇਸ਼ਕਾਰੀ ਹੈ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੀ ਇਹ ਫ਼ਿਲਮ

ਹਰਜਿੰਦਰ ਸਿੰਘ ਜਵੰਦਾ ਗੁਰਨਾਮ ਭੁੱਲਰ ਜਿੰਨਾ ਵਧੀਆ ਗਾਇਕ ਹੈ ਉਨਾ ਹੀ ਵਧੀਆ ਅਦਾਕਾਰ ਵੀ। ਆਪਣੀਆਂ ਕੁਝ ਕੁ ਫ਼ਿਲਮਾਂ ਸਦਕਾ ਹੀ ਉਹ ਅੱਜ ਸਟਾਰ ਕਲਾਕਾਰਾਂ ਦੀ ਕਤਾਰ ਵਿੱਚ ਹੈ। ਪਿਛਲੇ ਦਿਨਾਂ ਵਿੱਚ ਰਿਲੀਜ਼ ਫ਼ਿਲਮ ‘ਲੇਖ’...

ਲਾਲੀ ਅਤੇ ਹੀਰ ਦੇ ਪਿਆਰ ਦੀ ਦਿਲਚਸਪ ਕਹਾਣੀ ਪੰਜਾਬੀ ਫ਼ਿਲਮ ‘ਲਵਰ’ ਪਹਿਲੀ ਜੁਲਾਈ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 30 ਜੂਨ, 2022 - ਲਾਲੀ ਆਪਣੀ ਜਮਾਤੀ ਹੀਰ ਦੇ ਪਿਆਰ ਵਿਚ ਹੈ, ਪਰ ਜਦੋਂ ਹੀਰ ਅਤੇ ਲਾਲੀ ਵੱਖ ਹੋ ਜਾਂਦੇ ਹਨ, ਚੀਜ਼ਾਂ ਇੱਕ ਅਸਾਧਾਰਨ ਮੋੜ ਲੈਂਦੀਆਂ ਹਨ, ਜਿਸ ਨਾਲ ਫਿਲਮ ਲਵਰ ਵਿੱਚ ਉਹਨਾਂ ਦੇ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਐਸ.ਵਾਈ.ਐਲ’ ਯੂ-ਟਿਊਬ ਤੋਂ ਹਟਿਆ, ਸਰਕਾਰ ਦੀ ਸ਼ਿਕਾਇਤ ’ਤੇ ਹਟਾਇਆ ਗਿਆ ਗ਼ੀਤ

ਯੈੱਸ ਪੰਜਾਬ ਨਵੀਂ ਦਿੱਲੀ, 26 ਜੂਨ, 2022: ਬੀਤੀ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਨਾਮਵਰ ਪੰਜਾਬੀ ਗਾਇਕ-ਰੈਪਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਉਸਦੀ ਮੌਤ ਤੋਂ...

ਸਿੱਧੂ ਮੂਸੇਵਾਲਾ ਦੇ ਨਵੇਂ ਗ਼ੀਤ ‘ਐੱਸ.ਵਾਈ.ਐੱਲ’ ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ, ‘ਯੂ ਟਿਊਬ’ ’ਤੇ ਨੰਬਰ 1 ’ਤੇ ਕਰ ਰਿਹਾ ਹੈ ਟਰੈਂਡ

ਯੈੱਸ ਪੰਜਾਬ ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ) ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ...

ਤਰਸੇਮ ਜੱਸੜ ਅਤੇ ਰਣਜੀਤ ਬਾਵਾ ਦੀ ਪੰਜਾਬੀ ਫ਼ਿਲਮ ‘ਖ਼ਾਓ ਪੀਓ ਐਸ਼ ਕਰੋ’ ਪਹਿਲੀ ਜੁਲਾਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 24, 2022: ਹਰਸਿਮਰਨ ਸਿੰਘ ਅਤੇ ਬ੍ਰਦਰਹੁੱਡ ਪ੍ਰੋਡਕਸ਼ਨ ਸ਼ਿਤਿਜ ਚੌਧਰੀ ਦੀ ਆਉਣ ਵਾਲੀ ਪੰਜਾਬੀ ਫਿਲਮ "ਖਾਓ ਪਿਓ ਐਸ਼ ਕਰੋ" ਦੇ ਪ੍ਰੀਮੀਅਰ ਦੀ ਤਿਆਰੀ ਕਰ ਰਹੇ ਹਨ। ਤਰਸੇਮ ਜੱਸੜ, ਰਣਜੀਤ ਬਾਵਾ, ਅਤੇ ਗੁਰਬਾਜ਼ ਸਿੰਘ...
- Advertisement -spot_img

ਸੋਸ਼ਲ ਮੀਡੀਆ

21,042FansLike
51,924FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!