Wednesday, April 17, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਧਰਮਕੋਟ 2 ਮਾਰਚ, 2024

ਭਾਰੀ ਬਹੁਮਤ ਨਾਲ ਲੋਕਾਂ ਨੇ ਬਣਾਈ ਆਮ ਆਦਮੀ ਪਾਰਟੀ ਦੇ ਰਾਜ ਵਿੱਚ, ਖਜਾਨੇ ਦਾ ਮੂੰਹ ਵਿਕਾਸ ਕਾਰਜਾਂ ਲਈ ਹਮੇਸ਼ਾ ਖੁੱਲ੍ਹਾ ਰਹੇਗਾ।

ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਪੂਰੇ ਪੰਜਾਬ ਨੂੰ ਸੀਵਰੇਜਾਂ ਦੀ ਸਫਾਈ ਲਈ 570 ਸੁਪਰ ਸੈਕਸ਼ਨ ਮਸ਼ੀਨਾਂ ਦਿੱਤੀਆਂ ਜਾਣਗੀਆਂ, ਇਹਨਾਂ ਵਿਚੋਂ ਇੱਕ ਮਸ਼ੀਨ ਧਰਮਕੋਟ ਨੂੰ ਭੇਂਟ ਕੀਤੀ ਜਾਵੇਗੀ ਤਾਂ ਕਿ ਧਰਮਕੋਟ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਨਾ ਆ ਸਕੇ।ਇਸ ਸ਼ਕਤੀਸ਼ਾਲੀ ਤੇ ਆਧੁਨਿਕ ਤਕਨੀਕ ਵਾਲੀ ਮਸ਼ੀਨ ਨਾਲ ਧਰਮਕੋਟ ਤੋਂ ਇਲਾਵਾ ਕੋਟ ਈਸੇ ਖਾਂ ਤੇ ਫਤਹਿਗੜ੍ਹ ਪੰਜਤੂਰ ਵਿੱਚ ਸੀਵਰੇਜ ਦੀ ਪ੍ਰਭਾਵਸ਼ਾਲੀ ਢੰਗ ਨਾਲ ਸਫ਼ਾਈ ਹੋ ਸਕੇਗੀ।

ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਸ੍ਰ ਬਲਕਾਰ ਸਿੰਘ ਨੇ ਧਰਮਕੋਟ ਵਿੱਚ ਕੀਤਾ। ਉਹ ਅੱਜ ਇਥੇ ਧਰਮਕੋਟ ਲਈ ਬਣਾਏ ਗਏ 1 ਕਰੋੜ ਤੋਂ ਵਧੇਰੇ ਦੀ ਲਾਗਤ ਵਾਲੇ ਬੱਸ ਸਟੈਂਡ ਦਾ ਉਦਘਾਟਨ ਕਰਨ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ।

ਇਸ ਮੌਕੇ ਉਹਨਾਂ ਨਾਲ ਹਲਕਾ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਹਲਕਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਗਾ ਸ੍ਰ ਹਰਮਨਜੀਤ ਸਿੰਘ ਬਰਾੜ, ਚੇਅਰਮੈਨ ਨਗਰ ਸੁਧਾਰ ਟਰਸਟ ਸ਼੍ਰੀ ਦੀਪਕ ਅਰੋੜਾ, ਐਸ ਡੀ ਐਮ ਸ਼੍ਰੀਮਤੀ ਚਾਰੂ ਮਿਤਾ, ਐਸ ਡੀ ਐਮ ਸਰੰਗਪ੍ਰੀਤ ਸਿੰਘ ਔਜਲਾ, ਕਮੇਟੀ ਪ੍ਰਧਾਨ ਗੁਰਮੀਤ ਮਖੀਜਾ ਤੋ ਇਲਾਵਾ ਵੱਖ ਵੱਖ ਪਿੰਡਾਂ ਤੋਂ ਆਏ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।

ਕੈਬਨਿਟ ਮੰਤਰੀ ਸ੍ਰ ਬਲਕਾਰ ਸਿੰਘ ਨੇ ਧਰਮਕੋਟ ਵਾਸੀਆਂ ਨੂੰ ਨਵੇਂ ਬੱਸ ਸਟੈਂਡ ਦੀ ਵਧਾਈ ਦਿੰਦਿਆਂ ਦੱਸਿਆ ਕਿ ਇਸ ਨਵੇਂ ਬੱਸ ਸਟੈਂਡ ਨਾਲ ਹੁਣ ਲੋਕਾਂ ਦੀ ਖੱਜਲ ਖੁਆਰੀ ਬੰਦ ਹੋ ਜਾਵੇਗੀ ਅਤੇ ਲੋਕ ਬਿਨਾ ਕਿਸੇ ਮੁਸ਼ਕਿਲ ਤੋਂ ਬੱਸ ਸਟੈਂਡ ਵਿੱਚ ਬੱਸ ਸੇਵਾਵਾਂ ਲੈਣਗੇ।

ਉਹਨਾਂ ਦੱਸਿਆ ਕਿ ਆਮ ਤੌਰ ਤੇ ਅਜਿਹੇ ਵਿਕਾਸ ਕਾਰਜ ਹੋਰ ਸਰਕਾਰਾਂ ਵਲੋਂ ਆਪਣੇ ਕਾਰਜਕਾਲ ਦੇ ਆਖਰੀ ਸਮਿਆਂ ਵਿੱਚ ਕੀਤੇ ਜਾਂਦੇ ਸਨ ਪ੍ਰੰਤੂ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਲੋਕ ਸੇਵਾ ਸ਼ੁਰੂ ਕਰ ਦਿੱਤੀ ਸੀ ਜਿਹੜੀ ਕਿ ਨਿਰੰਤਰ ਜਾਰੀ ਹੈ। ਪੰਜਾਬ ਸਰਕਾਰ ਨੇ ਹੁਣ ਤੱਕ 40 ਹਜ਼ਾਰ ਤੋਂ ਉੱਪਰ ਨੌਕਰੀਆਂ ਮੁੱਹਈਆ ਕਰਵਾ ਦਿੱਤੀਆਂ ਹਨ, ਬਿਨਾ ਕਿਸੇ ਸਿਫਾਰਿਸ਼ ਦੇ ਆਮ ਘਰਾਂ ਦੇ ਯੋਗ ਬੱਚਿਆਂ ਨੂੰ ਨੌਕਰੀਆਂ ਮਿਲ ਰਹੀਆਂ ਹਨ।

650 ਤੋਂ ਉੱਪਰ ਮੁਹੱਲਾ ਕਲੀਨਿਕ ਬਣ ਚੁੱਕੇ ਹਨ ਅਤੇ ਹੋਰ ਵੀ ਬਹੁਤ ਸਾਰੇ ਮੁਹੱਲਾ ਕਲਿਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ਸਿੱਖਿਆ ਖੇਤਰ ਦੀ ਗੱਲ ਕਰੀਏ ਤਾਂ ਸਰਕਾਰ ਵੱਲੋਂ 117 ਸਕੂਲ ਆਫ਼ ਐਮੀਨੇਸ ਬਣਾਏ ਗਏ ਹਨ।

“ਆਪ ਸਰਕਾਰ ਆਪ ਦੇ ਦੁਆਰ” ਪ੍ਰੋਗਰਾਮ ਕਾਰਗਰ ਸਿੱਧ ਹੋ ਰਿਹਾ ਹੈ ਜਿਸ ਨਾਲ ਮੌਕੇ ਉੱਪਰ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਹੁਣ ਰੰਗਲੇ ਪੰਜਾਬ ਦੇ ਰੰਗ ਫਿਰ ਤੋਂ ਚਮਕਣੇ ਸ਼ੁਰੂ ਹੋ ਚੁੱਕੇ ਹਨ।

ਇਸ ਮੌਕੇ ਹਲਕਾ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਦੱਸਿਆ ਕਿ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਅੱਜ ਤੋਂ ਪੰਜ ਸਾਲ ਪਹਿਲਾਂ ਉਸ ਸਮੇਂ ਦੇ ਵਿੱਤ ਮੰਤਰੀ ਵੱਲੋਂ ਰੱਖਿਆ ਗਿਆ ਸੀ ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ ਇਹ ਸਿਰਫ਼ ਨੀਂਹ ਪੱਥਰ ਹੀ ਰਿਹਾ।

ਆਮ ਆਦਮੀ ਪਾਰਟੀ ਦੀ ਸਾਂਝ ਲੋਕਾਂ ਨਾਲ ਸਿਰਫ਼ ਵੋਟਾਂ ਤਕ ਸੀਮਤ ਨਹੀਂ ਹੈ, ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਵੱਲ ਸਰਕਾਰ ਖਾਸ ਧਿਆਨ ਕੇਂਦਰਿਤ ਕਰ ਰਹੀ ਹੈ। ਇਸੇ ਸਦਕਾ ਅੱਜ ਲੋਕਾਂ ਨੂੰ ਨਵਾਂ ਬੱਸ ਸਟੈਂਡ ਅਰਪਿਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੀ ਪੰਜਾਬ ਪ੍ਰਤੀ ਸਹੀ ਸੋਚ ਸਦਕਾ ਧਰਮਕੋਟ ਹਲਕੇ ਵਿੱਚ 10 ਕਰੋੜ 16 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਉਹਨਾਂ ਮੰਤਰੀ ਜੀ ਦਾ ਧਰਮਕੋਟ ਲਈ ਸੁਪਰ ਸੈਕਸ਼ਨ ਮਸ਼ੀਨ ਦੇਣ ਦੇ ਐਲਾਨ ਲਈ ਧੰਨਵਾਦ ਕੀਤਾ।

ਉਹਨਾਂ ਅੱਗੇ ਕਿਹਾ ਕਿ ਪਹਿਲਾਂ ਧਰਮਕੋਟ ਲਈ ਫਾਇਰ ਬ੍ਰਿਗੇਡ ਮੰਗੀ ਗਈ ਸੀ ਮੰਤਰੀ ਨੇ ਇਕੱਲੀਆਂ 3 ਗੱਡੀਆਂ ਹੀ ਨਹੀਂ ਸਗੋਂ ਸਟਾਫ਼ ਵੀ ਮੁੱਹਈਆ ਕਰਵਾਇਆ। ਧਰਮਕੋਟ ਵਿੱਚ ਫਾਇਰ ਸਟੇਸ਼ਨ ਵੀ ਬਣ ਚੁੱਕਾ ਹੈ। ਕੋਟ ਈਸੇ ਖਾਂ ਵਿੱਚ 40 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਦਾ ਪ੍ਰੋਜੈਕਟ ਜਲਦੀ ਮੁਕੰਮਲ ਕਰ ਲਿਆ ਜਾਵੇਗਾ।

ਫਤਹਿਗੜ੍ਹ ਪੰਜਤੂਰ ਵਿੱਚ ਦੋ ਕਰੋੜ ਦੀ ਲਾਗਤ ਨਾਲ ਇਨਡੋਰ ਤੇ ਆਊਟਡੋਰ ਸਟੇਡੀਅਮ ਜਿਸ ਵਿੱਚ ਬੈਡਮਿੰਟਨ, ਵਾਲੀਬਾਲ, ਸਿੰਥੈਟਿਕ ਟਰੈਕ ਆਉਂਦਾ ਹੈ ਦਾ ਵੀ ਨੀਂਹ ਪੱਥਰ ਰੱਖਿਆ ਜਾ ਚੁੱਕਾ ਹੈ।

ਵਿਧਾਇਕ ਸਮੇਤ ਧਰਮਕੋਟ ਵਾਸੀਆਂ ਨੇ ਹਲਕੇ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਤੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਸ੍ਰ ਬਲਕਾਰ ਸਿੰਘ ਦਾ ਦਿਲੋਂ ਧੰਨਵਾਦ ਕੀਤਾ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...