Saturday, December 28, 2024
spot_img
spot_img
spot_img

ਕੈਬਨਿਟ ਮੰਤਰੀ Hardeep Singh Mundian ਨੇ ਨੌਜਵਾਨਾਂ ਨੂੰ ਵੱਡੇ ਸੁਪਨੇ ਲੈਣ ਅਤੇ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ

ਯੈੱਸ ਪੰਜਾਬ
ਲੁਧਿਆਣਾ, ਨਵੰਬਰ 30, 2024:

ਕੈਬਨਿਟ ਮੰਤਰੀ ਸ੍ਰੀ Hardeep Singh Mundian ਨੇ ਸ਼ੁੱਕਰਵਾਰ ਨੂੰ ਨੌਜਵਾਨਾਂ ਨੂੰ ਉੱਚੇ ਸੁਪਨੇ ਦੇਖਣ ਅਤੇ ਆਪਣੀ ਜ਼ਿੰਦਗੀ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ ਦੇ ਪਹਿਲੇ ਦਿਨ ਮੁੰਡੀਆਂ ਦੇ ਨਾਲ ਆਪਣੇ ਸੰਬੋਧਨ ਵਿੱਚ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜੋ ਕਿ ‘ਆਪ’ ਦੇ ਕਾਰਜਕਾਰੀ ਪ੍ਰਧਾਨ ਵੀ ਹਨ, ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਮਾਰਕਫੈੱਡ ਦੇ ਚੇਅਰਮੈਨ ਸ੍ਰੀ ਅਮਨਦੀਪ ਸਿੰਘ ਮੋਹੀ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਸ੍ਰੀ ਨਵਜੋਤ ਸਿੰਘ ਮੰਡੇਰ (ਜਰਗ) ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਭਾਰਤ ਨੂੰ ਵਿਸ਼ਵ ਦੀ ਮਹਾਂਸ਼ਕਤੀ ਬਣਾਉਣ ਲਈ ਨੌਜਵਾਨ ਵਰਗ ਦੇ ਮੋਢਿਆਂ ‘ਤੇ ਵੱਡੀ ਜ਼ਿੰਮੇਵਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਪਣੇ ਟੀਚਿਆਂ ‘ਤੇ ਕੇਂਦ੍ਰਿਤ ਰਹਿਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਝਟਕਿਆਂ ਤੋਂ ਨਿਰਾਸ਼ ਨਹੀਂ ਹੋਣਾ ਚਾਹੀਦਾ, ਕਿਉਂਕਿ ਅਸਫ਼ਲਤਾਵਾਂ ਹੀ ਸਫਲਤਾ ਦੀਆਂ ਪੌੜੀਆਂ ਚੜ੍ਹਦੀਆਂ ਹਨ।

ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ, ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਕਿਉਂਕਿ ਉਹ ਸਾਡੇ ਦੇਸ਼ ਦੇ ਭਵਿੱਖ ਦੀ ਪ੍ਰਤੀਨਿਧਤਾ ਕਰਦੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਲਈ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਦੇ ਮੌਕੇ ਪੈਦਾ ਕਰਨ ਲਈ ਸਮਰਪਿਤ ਹੈ।

ਕੈਬਨਿਟ ਮੰਤਰੀ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ